ਚੋਰੀ ਦੇ ਮੋਟਰ ਸਾਈਕਲ ਸਣੇ ਕਾਬੂ
ਅੰਮ੍ਰਿਤਸਰ, 4 ਅਕਤੂਬਰ (ਹਰਮਿੰਦਰ ਸਿੰਘ)-ਥਾਣਾ ਸੀ ਡਵੀਜਨ ਦੀ ਪੁਲਿਸ ਨੇ ਚੋਰੀ ਦੇ ਮੋਟਰ ਸਾਈਕਲ ਸਣੇ ਇਕ ਨੌਜਵਾਨ ਨੂੰ ਕਾਬੂ ਕਰਕੇ ਉਸ ਦੇ ਖਿਲਾਫ਼ ਮਾਮਲਾ ਦਰਜ ਕੀਤਾ ਹੈ। ਇਸ ਸਬੰਧੀ ਪੁਲਿਸ ਨੇ ਜਾਣਕਾਰੀ ਸਾਂਠੀ ਕਰਦੇ ਹੋਏ ਦੱਸਿਆ ਕਿ ਗੁਪਤ ਸੂਚਨਾ ਦੇ ਆਧਾਰ ’ਤੇ ਕਾਰਵਾਈ ਕਰਦੇ ਹੋਏ ਥਾਣਾ ਸੀ ਡਵੀਜ਼ਨ ਦੀ ਪੁਲਿਸ ਨੇ ਰਛਪਾਲ ਸਿੰਘ ਵਾਸੀ ਪਿੰਡ ਕਾਲੇ ਤਰਨਤਾਰਨ ਨੂੰ ਕਾਬੂ ਕਰਕੇ ਉਸ ਕੋਲੋਂ ਬਿਨ੍ਹਾਂ ਨੰਬਰੀ ਚੋਰਸ਼ੁਦਾ ਮੋਟਰ ਸਾਈਕਲ ਬਰਾਮਦ ਕੀਤਾ ਹੈ।
ਅਜੀਤ ਡੈਸਕ
05-10-2026