04-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-10-2026

ਭਾਈ ਗੁਰਦਾਸ ਜੀ ਨਗਰ (ਨਿਊ ਅੰਮ੍ਰਿਤਸਰ) ’ਚ ਹੰਗਾਮਾ, ਕਾਂਗਰਸ ਦੀ ਸਾਬਕਾ ਮਹਿਲਾ ਜ਼ਿਲ੍ਹਾ ਪ੍ਰਧਾਨ ਦੇ ਘਰ ’ਤੇ ਹਮਲਾ

ਸੁਲਤਾਨਵਿੰਡ, 4 ਅਕਤੂਬਰ (ਗੁਰਨਾਮ ਸਿੰਘ ਬੁੱਟਰ)-ਨਿਊ ਅੰਮ੍ਰਿਤਸਰ ਦੇ ਭਾਈ ਗੁਰਦਾਸ ਜੀ ਨਗਰ ਵਿਖੇ ਕਾਂਗਰਸ ਪਾਰਟੀ ਦਾ ਅੰਦਰੂਨੀ ਕਲੇਸ਼ ਉਸ ਸਮੇਂ ਸ਼ਰਮਨਾਕ ਮੋੜ ਲੈ ਗਿਆ, ਜਦੋਂ ਪਾਰਟੀ ਦੀ ਸਾਬਕਾ ਮਹਿਲਾ ਜ਼ਿਲ੍ਹਾ ਪ੍ਰਧਾਨ ਮੈਡਮ ਸ਼ਿਵਾਨੀ ਸ਼ਰਮਾ ਨੇ ਮੌਜੂਦਾ ਸ਼ਹਿਰੀ ਜ਼ਿਲ੍ਹਾ ਪ੍ਰਧਾਨ ਸੌਰਵ ‘ਮਿੱਠੂ’ ਮਦਾਨ ’ਤੇ ਆਪਣੇ ਸਰਕਾਰੀ ਗਨਮੈਨਾਂ ਸਮੇਤ ਘਰ ’ਚ ਵੜ ਕੇ ਹਮਲਾ ਕਰਨ ਅਤੇ ਖਿੱਚ-ਧੂਹ ਕਰਨ ਦੇ ਗੰਭੀਰ ਦੋਸ਼ ਲਗਾਏ। ਘਟਨਾ ਬਾਰੇ ਜਾਣਕਾਰੀ ਦਿੰਦਿਆਂ ਸ਼ਿਵਾਨੀ ਸ਼ਰਮਾ ਨੇ ਦੱਸਿਆ ਕਿ ਮਿੱਠੂ ਮਦਾਨ ਆਪਣੇ ਗੰਨਮੈਨਾਂ ਨਾਲ ਉਨ੍ਹਾਂ ਦੀ ਰਿਹਾਇਸ਼ ’ਤੇ ਪਹੁੰਚਿਆ ਅਤੇ ਘਰ ਦੇ ਬਾਹਰ ਊਲ-ਜਲੂਲ ਬੋਲਦਿਆਂ ਉਨ੍ਹਾਂ ਨੂੰ ਅਤੇ ਉਨ੍ਹਾਂ ਦੇ ਪਤੀ ਨੂੰ ਬਾਹਰ ਬੁਲਾਉਣ ਲੱਗਾ।

Ad Position 21
No active advertisement
ਅਜੀਤ ਡੈਸਕ 05-10-2026
ਸੁਲਤਾਨਵਿੰਡ, 4 ਅਕਤੂਬਰ (ਗੁਰਨਾਮ ਸਿੰਘ ਬੁੱਟਰ)-ਨਿਊ ਅੰਮ੍ਰਿਤਸਰ ਦੇ ਭਾਈ ਗੁਰਦਾਸ ਜੀ ਨਗਰ ਵਿਖੇ ਕਾਂਗਰਸ ਪਾਰਟੀ ਦਾ ਅੰਦਰੂਨੀ ਕਲੇਸ਼ ਉਸ ਸਮੇਂ ਸ਼ਰਮਨਾਕ ਮੋੜ ਲੈ ਗਿਆ, ਜਦੋਂ ਪਾਰਟੀ ਦੀ ਸਾਬਕਾ ਮਹਿਲਾ ਜ਼ਿਲ੍ਹਾ ਪ੍ਰਧਾਨ ਮੈਡਮ ਸ਼ਿਵਾਨੀ ਸ਼ਰਮਾ ਨੇ ਮੌਜੂਦਾ ਸ਼ਹਿਰੀ ਜ਼ਿਲ੍ਹਾ ਪ੍ਰਧਾਨ ਸੌਰਵ ‘ਮਿੱਠੂ’ ਮਦਾਨ ’ਤੇ ਆਪਣੇ ਸਰਕਾਰੀ ਗਨਮੈਨਾਂ ਸਮੇਤ ਘਰ ’ਚ ਵੜ ਕੇ ਹਮਲਾ ਕਰਨ ਅਤੇ ਖਿੱਚ-ਧੂਹ ਕਰਨ ਦੇ ਗੰਭੀਰ ਦੋਸ਼ ਲਗਾਏ। ਘਟਨਾ ਬਾਰੇ ਜਾਣਕਾਰੀ ਦਿੰਦਿਆਂ ਸ਼ਿਵਾਨੀ ਸ਼ਰਮਾ ਨੇ ਦੱਸਿਆ ਕਿ ਮਿੱਠੂ ਮਦਾਨ ਆਪਣੇ ਗੰਨਮੈਨਾਂ ਨਾਲ ਉਨ੍ਹਾਂ ਦੀ ਰਿਹਾਇਸ਼ ’ਤੇ ਪਹੁੰਚਿਆ ਅਤੇ ਘਰ ਦੇ ਬਾਹਰ ਊਲ-ਜਲੂਲ ਬੋਲਦਿਆਂ ਉਨ੍ਹਾਂ ਨੂੰ ਅਤੇ ਉਨ੍ਹਾਂ ਦੇ ਪਤੀ ਨੂੰ ਬਾਹਰ ਬੁਲਾਉਣ ਲੱਗਾ। ਜਦੋਂ ਸ਼ਿਵਾਨੀ ਸ਼ਰਮਾ ਨੇ ਇਸ ਗੁੰਡਾਗਰਦੀ ਦਾ ਵਿਰੋਧ ਕੀਤਾ ਤਾਂ ਮਿੱਠੂ ਮਦਾਨ ਨੇ ਨਵੇਂ ਬਣੇ ਪੰਜਾਬ ਕਾਂਗਰਸ ਪ੍ਰਧਾਨ ਪ੍ਰਗਟ ਸਿੰਘ ਨੂੰ ਵਧਾਈ ਦੇਣ ਵਾਲੀ ਇਕ ਸੋਸ਼ਲ ਮੀਡੀਆ ਪੋਸਟ ’ਤੇ ‘ਤੰਜ’ ਕੱਸਦਿਆਂ ਬਹਿਸ ਸ਼ੁਰੂ ਕਰ ਦਿੱਤੀ। ਮਿੱਠੂ ਮਦਾਨ ਨੇ ਤੜਫਦਿਆਂ ਕਿਹਾ, ‘‘ਰਾਜਾ ਵੜਿੰਗ ਹਾਲੇ ਵੀ ਪਾਰਟੀ ਵਿੱਚ ਹੀ ਹਨ, ਕਿਤੇ ਨਹੀਂ ਗਏ।’’ ਸ਼ਿਵਾਨੀ ਸ਼ਰਮਾ ਮੁਤਾਬਕ, ਵਿਰੋਧ ਕਰਨ ’ਤੇ ਮਿੱਠੂ ਮਦਾਨ ਨੇ ਘਰ ਦੇ ਅੰਦਰ ਵੜ ਕੇ ਉਨ੍ਹਾਂ ਨਾਲ ਖਿੱਚ-ਧੂਹ ਕੀਤੀ। ਪੀੜਤ ਧਿਰ ਵਲੋਂ ਇਸ ਪੂਰੀ ਘਟਨਾ ਦੀ ਇਕ ਵੀਡੀਓ ਵੀ ਸਬੂਤ ਵਜੋਂ ਬਣਾ ਲਈ ਗਈ, ਜਿਸ ਤੋਂ ਬਾਅਦ ਮੁਲਜ਼ਮ ਮੌਕੇ ਤੋਂ ਫਰਾਰ ਹੋ ਗਿਆ। ਪਹਿਲਾਂ ਵੀ ਬਦਸਲੂਕੀ ਕਾਰਨ ਦਿੱਤਾ ਸੀ ਅਸਤੀਫ਼ਾ : ਸ਼ਿਵਾਨੀ ਸ਼ਰਮਾ ਨੇ ਖੁਲਾਸਾ ਕੀਤਾ ਕਿ ਜਦੋਂ ਉਹ ਅੰਮ੍ਰਿਤਸਰ ਦੇ ਸ਼ਹਿਰੀ ਪ੍ਰਧਾਨ ਸਨ, ਉਦੋਂ ਵੀ ਮਿੱਠੂ ਮਦਾਨ ਵਲੋਂ ਉਨ੍ਹਾਂ ਨਾਲ ਲਗਾਤਾਰ ਬਦਸਲੂਕੀ ਕੀਤੀ ਜਾਂਦੀ ਸੀ, ਜਿਸ ਤੋਂ ਦੁਖੀ ਹੋ ਕੇ ਉਨ੍ਹਾਂ ਨੇ ਆਪਣੇ ਅਹੁਦੇ ਤੋਂ ਅਸਤੀਫ਼ਾ ਦਿੱਤਾ ਸੀ। ਅੱਜ ਇਕ ਵਾਰ ਫਿਰ ਉਸੇ ਗੁੰਡਾਗਰਦੀ ਨੂੰ ਦੁਹਰਾਇਆ ਗਿਆ ਹੈ। ਉਨ੍ਹਾਂ ਦੱਸਿਆ ਕਿ ਇਸ ਸਬੰਧੀ ਥਾਣਾ ਮਕਬੂਲਪੁਰਾ ਵਿਖੇ ਸ਼ਿਕਾਇਤ ਦਰਜ ਕਰਵਾ ਦਿੱਤੀ ਗਈ ਹੈ ਅਤੇ ਇਸ ਮਾਮਲੇ ਨੂੰ ਪਾਰਟੀ ਹਾਈਕਮਾਂਡ ਦੇ ਸਾਹਮਣੇ ਪੂਰੇ ਜ਼ੋਰ-ਸ਼ੋਰ ਨਾਲ ਚੁੱਕਿਆ ਜਾਵੇਗਾ। ਇੱਥੇ ਇਹ ਜਿਕਰਯੋਗ ਹੈ ਕਿ ਮਿੱਠੂ ਮਦਾਨ ਦਾ ਵਿਵਾਦਾਂ ਨਾਲ ਪੁਰਾਣਾ ਨਾਤਾ ਰਿਹਾ ਹੈ। ਕੁਝ ਮਹੀਨੇ ਪਹਿਲਾਂ ਅੰਮ੍ਰਿਤਸਰ ਕਿਸਾਨ ਸੈੱਲ ਦੇ ਪ੍ਰਧਾਨ ਜਤਿੰਦਰ ਰਾਣਾ ਨੇ ਵੀ ਵੀਡੀਓ ਜਾਰੀ ਕਰਕੇ ਮਿੱਠੂ ਮਦਾਨ ’ਤੇ ਧਮਕੀਆਂ ਦੇਣ ਦੇ ਦੋਸ਼ ਲਗਾਏ ਸਨ। ਹਾਲਾਂਕਿ, ਉਸ ਸਮੇਂ ਮਿੱਠੂ ਨੇ ਇਨ੍ਹਾਂ ਦੋਸ਼ਾਂ ਨੂੰ ਨਕਾਰਦਿਆਂ ਸਿਰਫ਼ ‘ਵਾਰਡ ਵਿਚ ਦਖ਼ਲ ਨਾ ਦੇਣ’ ਦੀ ਗੱਲ ਆਖੀ ਸੀ। ਮੈਡਮ ਸ਼ਿਵਾਨੀ ਸ਼ਰਮਾ ਨੇ ਪੁਲਿਸ ਪ੍ਰਸ਼ਾਸਨ ਤੋਂ ਮੰਗ ਕੀਤੀ ਹੈ ਕਿ ਦੋਸ਼ੀ ਮਿੱਠੂ ਮਦਾਨ ਖ਼ਿਲਾਫ਼ ਸਖ਼ਤ ਤੋਂ ਸਖ਼ਤ ਕਾਨੂੰਨੀ ਕਾਰਵਾਈ ਕਰਕੇ ਉਨ੍ਹਾਂ ਨੂੰ ਤੁਰੰਤ ਇਨਸਾਫ਼ ਦਿਵਾਇਆ ਜਾਵੇ। ਇਸ ਮੌਕੇ ਥਾਣਾ ਮਕਬੂਲਪੁਰਾ ਦੀ ਮੁੱਖੀ ਇੰਪੈਕਟਰ ਅਮਨਦੀਪ ਕੌਰ ਨੇ ਦੱਸਿਆ ਕਿ ਸ਼ਿਵਾਨੀ ਸ਼ਰਮਾਂ ਦੇ ਬਿਆਨਾਂ ਤੇ ਪਰਚਾ ਦਰਜ ਕਰ ਲਿਆ ਗਿਆ ਹੈ ਅਤੇ ਦੋਸ਼ੀ ਨੂੰ ਗਿ੍ਫ਼ਤਾਰ ਕਰਨ ਲਈ ਥਾਂ-ਥਾਂ ਛਾਪੇਮਾਰੀ ਕੀਤੀ ਜਾ ਰਹੀ ਹੈ। ਇਸ ਮੌਕੇ ਮਿੱਠੂ ਮਦਾਨ ਨਾਲ ਫੋਨ ’ਤੇ ਗੱਲ ਕਰਨ ਦੀ ਕੋਸ਼ਿਸ਼ ਕੀਤੀ ਤਾਂ ਉਨ੍ਹਾਂ ਦਾ ਫੋਨ ਬੰਦ ਹੋਣ ਕਰਕੇ ਗੱਲ ਨਹੀਂ ਹੋ ਸਕੀ।
Ad Position 22
No active advertisement
ਪਿਛਲੀ ਖ਼ਬਰ ਭਾਰਤੀ ਯੋਗਾ ਸੰਸਥਾਨ ਵਲੋਂ ਅੰਮ੍ਰਿਤਸਰ ’ਚ 60ਵੇਂ ਯੋਗਾ ਦਿਵਸ ਦਾ ਆਯੋਜਨ ਅਗਲੀ ਖ਼ਬਰ ਬ੍ਰਹਮ ਗਿਆਨੀ ਬਾਬਾ ਬੁੱਢਾ ਸਾਹਿਬ ਜੀ ਦੇ ਜਨਮ ਦਿਹਾੜੇ ਨੂੰ ਸਮਰਪਿਤ ਨਗਰ ਕੀਰਤਨ 21 ਨੂੰ ਸਜਾਉਣ ਸੰਬੰਧੀ ਹੋਈ ਮੀਟਿੰਗ
Ad Position 24