ਡੀ.ਏ.ਵੀ. ਕਾਲਜ ਦੇ ਵਿਦਿਆਰਥੀਆਂ ਵਲੋਂ ਬੀ. ਏ ਪ੍ਰੀਖਿਆ ’ਚ ਸ਼ਾਨਦਾਰ ਪ੍ਰਦਰਸ਼ਨ
ਅੰਮ੍ਰਿਤਸਰ, 4 ਅਕਤੂਬਰ (ਰਾਜੇਸ਼ ਕੁਮਾਰ ਸ਼ਰਮਾ)-ਡੀ. ਏ.
ਅੰਮ੍ਰਿਤਸਰ, 4 ਅਕਤੂਬਰ (ਰਾਜੇਸ਼ ਕੁਮਾਰ ਸ਼ਰਮਾ)-ਡੀ.ਏ.ਵੀ. ਕਾਲਜ ਅੰਮ੍ਰਿਤਸਰ ਦੇ ਹੋਣਹਾਰ ਵਿਦਿਆਰਥੀਆਂ ਨੇ ਬੀ.ਏ. 6ਵੇਂ ਸਮੈਸਟਰ ਦੀਆਂ ਪ੍ਰੀਖਿਆਵਾਂ ’ਚ ਮੈਰਿਟ ਸਥਾਨ ਹਾਸਲ ਕਰਕੇ ਕਾਲਜ ਅਤੇ ਸ਼ਹਿਰ ਦਾ ਨਾਂਅ ਰੌਸ਼ਨ ਕੀਤਾ ਹੈ। ਪ੍ਰਨੀਤ ਕੌਰ ਨੇ 8.33 ਸੀ ਜੀ. ਪੀ. ਏ. ਨਾਲ ਜ਼ਿਲ੍ਹੇ ’ਚ ਪਹਿਲਾ ਅਤੇ ਯੂਨੀਵਰਸਿਟੀ ਦੀ ਮੈਰਿਟ ਸੂਚੀ ’ਚ ਛੇਵਾਂ ਸਥਾਨ ਪ੍ਰਾਪਤ ਕੀਤਾ। ਇਸ ਦੇ ਨਾਲ ਹੀ, ਲਾਵਣਿਆ ਨੇ 8.23 ਸੀ. ਜੀ. ਪੀ. ਏ. ਨਾਲ ਨੌਵਾਂ ਸਥਾਨ, ਅਲੀਸ਼ਾ ਨੇ 7.80 ਦੇ ਸਕੋਰ ਨਾਲ 52ਵਾਂ ਸਥਾਨ ਅਤੇ ਅਰਸ਼ਪ੍ਰੀਤ ਕੌਰ ਨੇ 7.73 ਦੇ ਸਕੋਰ ਨਾਲ 65ਵਾਂ ਸਥਾਨ ਹਾਸਲ ਕੀਤਾ। ਇਸ ਪ੍ਰਾਪਤੀ ’ਤੇ ਖੁਸ਼ੀ ਜ਼ਾਹਰ ਕਰਦਿਆਂ ਕਾਲਜ ਦੇ ਪ੍ਰਿੰਸੀਪਲ ਡਾ. ਅਮਰਦੀਪ ਗੁਪਤਾ ਨੇ ਕਿਹਾ ਕਿ ਇਹ ਸਫਲਤਾ ਵਿਦਿਆਰਥੀਆਂ ਦੀ ਸਖ਼ਤ ਮਿਹਨਤ, ਅਧਿਆਪਕਾਂ ਦੀ ਸਮਰਪਿਤ ਅਗਵਾਈ ਅਤੇ ਮਾਪਿਆਂ ਦੇ ਸਹਿਯੋਗ ਦਾ ਨਤੀਜਾ ਹੈ। ਉਨ੍ਹਾਂ ਨੇ ਸਾਰੇ ਸਫਲ ਵਿਦਿਆਰਥੀਆਂ ਨੂੰ ਦਿਲੋਂ ਵਧਾਈ ਦਿੱਤੀ ਅਤੇ ਉਨ੍ਹਾਂ ਦੇ ਉੱਜਵਲ ਭਵਿੱਖ ਦੀ ਕਾਮਨਾ ਕੀਤੀ। ਉਨ੍ਹਾਂ ਕਿਹਾ ਕਿ ਡੀ.ਏ.ਵੀ. ਕਾਲਜ ਸਿੱਖਿਆ ਦੇ ਖੇਤਰ ‘ਚ ਉੱਤਮਤਾ ਬਣਾਈ ਰੱਖਣ ਲਈ ਲਗਾਤਾਰ ਯਤਨਸ਼ੀਲ ਹੈ। ਕਾਲਜ ਦੇ ਅਧਿਆਪਕਾਂ ਪ੍ਰੋ. ਸੁਰਿੰਦਰ ਕੁਮਾਰ, ਡਾ. ਰਾਜਦਵਿੰਦਰ ਕੌਰ ਰੰਧਾਵਾ, ਪ੍ਰੋ. ਰਿਚਾ ਮਹਾਜਨ, ਡਾ. ਗੌਰਵ ਸ਼ਰਮਾ, ਡਾ. ਮੁਨੀਸ਼ ਸਿੰਘ, ਪ੍ਰੋ. ਨਵਜੋਤ ਕੌਰ, ਡਾ. ਪੂਨਮ ਕੁਮਾਰੀ, ਪ੍ਰੋ. ਨਿਧੀ ਸ਼ਰਮਾ ਅਤੇ ਪ੍ਰੋ. ਪ੍ਰਿਆਂਸ਼ੀ ਨੇ ਵੀ ਵਿਦਿਆਰਥੀਆਂ ਦੀ ਸਫਲਤਾ ‘ਤੇ ਖੁਸ਼ੀ ਪ੍ਰਗਟਾਈ ਅਤੇ ਉਨ੍ਹਾਂ ਨੂੰ ਸ਼ੁਭਕਾਮਨਾਵਾਂ ਦਿੱਤੀਆਂ।