06-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-10-2026

‘ ਗੁਰਦੁਆਰਾ ਸੁਧਾਰ ਲਹਿਰ, ਭਾਗ-2’ ਤਹਿਤ ਪੰਜਵੇ ਦਿਨ ਜਥੇ: ਛੋਟੇਪੁਰ ਦੀ ਅਗਵਾਈ ’ਚ ਜ਼ਿਲ੍ਹਾ ਗੁਰਦਾਸਪੁਰ ਤੇ ਪਠਾਨਕੋਟ ਦੇ ਆਗੂਆਂ ਕੀਤੀ ਅਰਦਾਸ

ਅੰਮ੍ਰਿਤਸਰ, 5 ਅਕਤੂਬਰ (ਜਸਵੰਤ ਸਿੰਘ ਜੱਸ)-ਸ਼੍ਰੋਮਣੀ ਕਮੇਟੀ ਦੇ ਪ੍ਰਬੰਧ ਵਿਚ ਸੁਧਾਰ ਅਤੇ ਸਿੱਖ ਸੰਸਥਾ ਦੀਆਂ ਚੋਣਾਂ ਜਲਦ ਕਰਵਾਏ ਜਾਣ ਦੀ ਮੰਗ ਨੂੂੰ ਲੈ ਕੇ ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤ) ਵਲੋਂ ਅਰੰਭੀ ‘ਗੁਰਦੁਆਰਾ ਸੁਧਾਰ ਲਹਿਰ, ਭਾਗ - 2’ ਤਹਿਤ ਅੱਜ ਪੰਜਵੇਂ ਦਿਨ ਜ਼ਿਲ੍ਹਾ ਗੁਰਦਾਸਪੁਰ ਤੇ ਪਠਾਨਕੋਟ ਦੇ ਆਗੂਆਂ ਤੇ ਵਰਕਰਾਂ ਦੇ ਜਥੇ ਵਲੋਂ ਸੀਨੀਅਰ ਮੀਤ ਪ੍ਰਧਾਨ ਜਥੇਦਾਰ ਸੁੱਚਾ ਸਿੰਘ ਛੋਟੇਪੁਰ ਦੀ ਅਗਵਾਈ ’ਚ ਸ੍ਰੀ ਅਕਾਲ ਤਖ਼ਤ ਸਾਹਿਬ ਸਨਮੁੱਖ ਅਰਦਾਸ ਕੀਤੀ ਗਈ। ਇਸ ਮੌਕੇ ਜ਼ਿਲ੍ਹਾ ਗੁਰਦਾਸਪੁਰ ਦੇ ਪ੍ਰਧਾਨ ਅਮਨਦੀਪ ਸਿੰਘ ਅਤੇ ਬਲਦੇਵ ਸਿੰਘ, ਜ਼ਿਲ੍ਹਾ ਪਠਾਨਕੋਟ ਦੇ ਪ੍ਰਧਾਨ ਮਨਜੀਤ ਸਿੰਘ ਰਾਣੀਪੁਰ ਤੇ ਹਰੀ ਸਿੰਘ ਪੁਰੇਵਾਲ ਅਤੇ ਪ੍ਰੋ: ਬਲਵਿੰਦਰ ਸਿੰਘ ਜੌੜਾਸਿੰਘਾ ਸਮੇਤ ਹੋਰ ਆਗੂ ਹਾਜ਼ਰ ਸਨ।

Ad Position 21
No active advertisement
ਅਜੀਤ ਡੈਸਕ 06-10-2026
ਅੰਮ੍ਰਿਤਸਰ, 5 ਅਕਤੂਬਰ (ਜਸਵੰਤ ਸਿੰਘ ਜੱਸ)-ਸ਼੍ਰੋਮਣੀ ਕਮੇਟੀ ਦੇ ਪ੍ਰਬੰਧ ਵਿਚ ਸੁਧਾਰ ਅਤੇ ਸਿੱਖ ਸੰਸਥਾ ਦੀਆਂ ਚੋਣਾਂ ਜਲਦ ਕਰਵਾਏ ਜਾਣ ਦੀ ਮੰਗ ਨੂੂੰ ਲੈ ਕੇ ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤ) ਵਲੋਂ ਅਰੰਭੀ ‘ਗੁਰਦੁਆਰਾ ਸੁਧਾਰ ਲਹਿਰ, ਭਾਗ - 2’ ਤਹਿਤ ਅੱਜ ਪੰਜਵੇਂ ਦਿਨ ਜ਼ਿਲ੍ਹਾ ਗੁਰਦਾਸਪੁਰ ਤੇ ਪਠਾਨਕੋਟ ਦੇ ਆਗੂਆਂ ਤੇ ਵਰਕਰਾਂ ਦੇ ਜਥੇ ਵਲੋਂ ਸੀਨੀਅਰ ਮੀਤ ਪ੍ਰਧਾਨ ਜਥੇਦਾਰ ਸੁੱਚਾ ਸਿੰਘ ਛੋਟੇਪੁਰ ਦੀ ਅਗਵਾਈ ’ਚ ਸ੍ਰੀ ਅਕਾਲ ਤਖ਼ਤ ਸਾਹਿਬ ਸਨਮੁੱਖ ਅਰਦਾਸ ਕੀਤੀ ਗਈ। ਇਸ ਮੌਕੇ ਜ਼ਿਲ੍ਹਾ ਗੁਰਦਾਸਪੁਰ ਦੇ ਪ੍ਰਧਾਨ ਅਮਨਦੀਪ ਸਿੰਘ ਅਤੇ ਬਲਦੇਵ ਸਿੰਘ, ਜ਼ਿਲ੍ਹਾ ਪਠਾਨਕੋਟ ਦੇ ਪ੍ਰਧਾਨ ਮਨਜੀਤ ਸਿੰਘ ਰਾਣੀਪੁਰ ਤੇ ਹਰੀ ਸਿੰਘ ਪੁਰੇਵਾਲ ਅਤੇ ਪ੍ਰੋ: ਬਲਵਿੰਦਰ ਸਿੰਘ ਜੌੜਾਸਿੰਘਾ ਸਮੇਤ ਹੋਰ ਆਗੂ ਹਾਜ਼ਰ ਸਨ। ਬਾਅਦ ਵਿਚ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਜਥੇਦਾਰ ਸੁੱਚਾ ਸਿੰਘ ਛੋਟੇਪੁਰ ਨੇ ਕਿਹਾ ਕਿ ਸਾਡੇ ਬਜ਼ੁਰਗਾਂ ਵਲੋਂ ਖੂਨੀ ਸੰਘਰਸ਼ ਲੜ ਕੇ ਹੋਂਦ ਵਿਚ ਲਿਆਂਦੀ ਸ਼੍ਰੋਮਣੀ ਕਮੇਟੀ ਦੇ ਪ੍ਰਬੰਧਾਂ ਵਿਚ ਵੱਡੀ ਗਿਰਾਵਟ ਆ ਚੁੱਕੀ ਹੈ ਅਤੇ ਕਮੇਟੀ ਪ੍ਰਧਾਨ ਦੀ ਕਾਰਗੁਜ਼ਾਰੀ ਵਿਚ ਪੰਥ ਦੇ ਹੋਏ ਸਿਧਾਂਤਕ ਨੁਕਸਾਨ ਕਾਰਨ ਦੁਨੀਆ ਭਰ ਦੇ ਸਿੱਖਾਂ ਦੇ ਹਿਰਦੇ ਵਲੂੰਧਰੇ ਗਏ ਹਨ। ਉਨ੍ਹਾਂ ਕਿਹਾ ਕਿ ‘ਗੁਰਦੁਆਰਾ ਸੁਧਾਰ ਲਹਿਰ, ਭਾਗ 2’ ਰਾਹੀਂ ਪੰਥਕ ਸੰਸਥਾਵਾਂ ਦੇ ਪ੍ਰਬੰਧ, ਮਾਣ-ਮਰਯਾਦਾ ਅਤੇ ਕਥਿਤ ਦੁਰਵਰਤੋਂ ਸੰਬੰਧੀ ਉੱਠ ਰਹੀਆਂ ਚਿੰਤਾਵਾਂ ਅਤੇ ਵਿਸ਼ਵ ਭਰ ਦੀ ਸਿੱਖ ਸੰਗਤ ਵਿਚ ਪੈਦਾ ਹੋਏ ਰੋਸ ਅਤੇ ਫਿਕਰ ਨੂੰ ਉਜਾਗਰ ਕੀਤਾ ਜਾ ਰਿਹਾ ਹੈ। ਇਸ ਮੌਕੇ ਸਾਬਕਾ ਸਕੱਤਰ ਬਲਵਿੰਦਰ ਸਿੰਘ ਜੌੜਾ ਸਿੰਘਾ, ਮੀਤ ਪ੍ਰਧਾਨ ਮਨਮੋਹਨ ਸਿੰਘ ਪੱਖੋਕੇ, ਹਰਮੀਤ ਸਿੰਘ ਜ਼ਿਲ੍ਹਾ ਪ੍ਰਧਾਨ ਯੂਥ ਵਿੰਗ ਗੁਰਦਾਸਪੁਰ, ਜਥੇਦਾਰ ਗੁਰਮੀਤ ਸਿੰਘ ਮੰਗਰਾਲਾ, ਚੈਨ ਸਿੰਘ ਸਪਰਾਏ, ਨਰਿੰਦਰ ਸਿੰਘ, ਮਾਸਟਰ ਰਣਜੋਧ ਸਿੰਘ, ਮੋਹਣ ਸਿੰਘ, ਸਤਨਾਮ ਸਿੰਘ ਦਿਓਲ ਸਮੇਤ ਕਈ ਆਗੂ ਅਤੇ ਵਰਕਰ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਪੰਜਾਬ ਇੰਮੀਗਰੇਸ਼ਨ ਨਵੰਬਰ ਇੰਟੇਕ ਵਿਚ ਵੀ ਯੂ ਕੇ ਸਟੱਡੀ ਵੀਜ਼ੇ ਪ੍ਰਾਪਤ ਕਰਨ ’ਚ 100 ਫੀਸਦੀ ਨਤੀਜੇ ਦੇਵੇਗੀ: ਮਨਪ੍ਰੀਤ ਸਿ... ਅਗਲੀ ਖ਼ਬਰ ਮਠਿਆਈਆਂ ਦੀ ਦੁਕਾਨ ’ਤੇ ਸਿਹਤ ਵਿਭਾਗ ਦੀ ਦਸਤਕ : 20 ਕਿਲੋ ਬਹੀਆਂ ਮਠਿਆਈਆਂ ਤੇ 5 ਕਿਲੋ ਨਕਲੀ ਰੰਗਾਂ ਵਾਲੇ ਸਨੈਕਸ ਕੀਤੇ...
Ad Position 24