06-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-10-2026

ਪ੍ਰਧਾਨ ਮੰਤਰੀ ਮੋਦੀ ਦੀ 25 ਸਾਲਾਂ ਦੀ ਜਨਤਕ ਸੇਵਾ ਨੂੰ ਮਨਾਉਣ ਲਈ 21 ਮੰਡਲਾਂ ’ਚ ‘ਸੇਵਾ ਪ੍ਰੋਜੈਕਟ ਜੋਤੀ ਯਾਤਰਾ’ ਕੱਢੀ ਜਾਵੇਗੀ : ਸਲਿਲ ਕਪੂਰ

ਅੰਮ੍ਰਿਤਸਰ, 5 ਅਕਤੂਬਰ (ਹਰਮਿੰਦਰ ਸਿੰਘ)-ਭਾਰਤੀ ਜਨਤਾ ਪਾਰਟੀ ਵਲੋਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਜਨਤਕ ਪ੍ਰਤੀਨਿਧੀ ਵਜੋਂ ਸਫਲਤਾ ਅਤੇ ਜਨਤਕ ਸੇਵਾ ਦੇ 25 ਸਾਲ ਪੂਰੇ ਹੋਣ ਦੀ ਯਾਦ ਵਿਚ 7 ਅਕਤੂਬਰ ਨੂੰ ਦੇਸ਼ ਭਰ ਵਿਚ ਵਿਸ਼ੇਸ਼ ਸਮਾਗਮ ਕੀਤੇ ਜਾ ਰਹੇ ਹਨ। ਇਸੇ ਦਿ ਨ ਭਾਜਪਾ ਅੰਮ੍ਰਿਤਸਰ ਦੇ ਪੰਜ ਵਿਧਾਨ ਸਭਾ ਹਲਕਿਆਂ ਦੇ 21 ਮੰਡਲਾਂ ਵਿਚ ਮੰਡਲ ਪੱਧਰ ’ਤੇ ‘ਸੇਵਾ ਪ੍ਰੋਜੈਕਟ ਜੋਤੀ ਯਾਤਰਾ’ ਕੱਢੇਗੀ।

Ad Position 21
No active advertisement
ਭਾਜਪਾ ਦਫ਼ਤਰ ਵਿਖੇ ਪਾਰਟੀ ਦੇ ਅਹੁਦੇਦਾਰਾਂ ਅਤੇ ਵਰਕਰਾਂ ਨਾਲ ਬੈਠਕ ਕਰਦੇ ਹੋਏ ਜ਼ਿਲ੍ਹਾ ਪ੍ਰਧਾਨ ਸਲਿਲ ਕਪੂਰ ਨਾਲ ਬੈਠੇ ਹਰਜਿੰਦਰ ਸਿੰਘ ਠੇਕੇਦਾਰ, ਸੁਖਮਿੰਦਰ ਸਿੰਘ ਪਿੰਟੂ, ਅਜੈਬੀਰਪਾਲ ਸਿੰਘ ਰੰਧਾਵਾ ਅਤੇ ਹੋਰ। ਅਜੀਤ ਤਸਵੀਰ 06-10-2026
ਅੰਮ੍ਰਿਤਸਰ, 5 ਅਕਤੂਬਰ (ਹਰਮਿੰਦਰ ਸਿੰਘ)-ਭਾਰਤੀ ਜਨਤਾ ਪਾਰਟੀ ਵਲੋਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਜਨਤਕ ਪ੍ਰਤੀਨਿਧੀ ਵਜੋਂ ਸਫਲਤਾ ਅਤੇ ਜਨਤਕ ਸੇਵਾ ਦੇ 25 ਸਾਲ ਪੂਰੇ ਹੋਣ ਦੀ ਯਾਦ ਵਿਚ 7 ਅਕਤੂਬਰ ਨੂੰ ਦੇਸ਼ ਭਰ ਵਿਚ ਵਿਸ਼ੇਸ਼ ਸਮਾਗਮ ਕੀਤੇ ਜਾ ਰਹੇ ਹਨ। ਇਸੇ ਦਿ ਨ ਭਾਜਪਾ ਅੰਮ੍ਰਿਤਸਰ ਦੇ ਪੰਜ ਵਿਧਾਨ ਸਭਾ ਹਲਕਿਆਂ ਦੇ 21 ਮੰਡਲਾਂ ਵਿਚ ਮੰਡਲ ਪੱਧਰ ’ਤੇ ‘ਸੇਵਾ ਪ੍ਰੋਜੈਕਟ ਜੋਤੀ ਯਾਤਰਾ’ ਕੱਢੇਗੀ। ਇਸ ਸੰਬੰਧ ’ਚ, ਭਾਜਪਾ ਜ਼ਿਲ੍ਹਾ ਪ੍ਰਧਾਨ ਸਲਿਲ ਕਪੂਰ ਵਲੋਂ ਪਾਰਟੀ ਦਫਤਰ ਵਿਖੇ ਬੈਠਕ ਕੀਤੀ ਗਈ। ਜਿਸ ’ਚ ਕੋਰ ਕਮੇਟੀ ਮੈਂਬਰ, ਜ਼ਿਲ੍ਹਾ ਟੀਮ ਮੈਂਬਰ, ਵਿਧਾਨ ਸਭਾ ਇੰਚਾਰਜ, ਮੋਰਚਾ ਪ੍ਰਧਾਨ, ਮੰਡਲ ਪ੍ਰਧਾਨ ਤੋਂ ਇਲਾਵਾ ਸੰਜੀਵ ਖੰਨਾ, ਆਨੰਦ ਸ਼ਰਮਾ, ਸਾਬਕਾ ਵਿਧਾਇਕ ਹਰਜਿੰਦਰ ਸਿੰਘ ਠੇਕੇਦਾਰ, ਡਾ: ਰਾਮ ਚਾਵਲਾ, ਸੁਖਮਿੰਦਰ ਸਿੰਘ ਪਿੰਟੂ, ਕੁਮਾਰ ਅਮਿਤ, ਡਾ: ਜਸਵਿੰਦਰ ਸਿੰਘ ਢਿੱਲੋਂ, ਕੰਵਰ ਜਗਦੀਪ ਸਿੰਘ, ਅਜੈਬੀਰ ਪਾਲ ਸਿੰਘ ਰੰਧਾਵਾ, ਮਾਨਵ ਤਨੇਜਾ ਅਤੇ ਜ਼ਿਲ੍ਹਾ ਜਨਰਲ ਸਕੱਤਰ ਮਨੀਸ਼ ਸ਼ਰਮਾ ਮੌਜੂਦ ਸਨ। ਇਸ ਦੌਰਾਨ ਸਲਿਲ ਕਪੂਰ ਨੇ ਕਿਹਾ ਕਿ ‘ਸੇਵਾ ਪ੍ਰੋਜੈਕਟ ਜਯੋਤੀ ਯਾਤਰਾ’ ਅੰਮ੍ਰਿਤਸਰ ਸ਼ਹਿਰ ਦੇ ਪੰਜ ਵਿਧਾਨ ਸਭਾ ਹਲਕਿਆਂ ਦੇ ਸਾਰੇ 21 ਮੰਡਲਾਂ ’ਚ ਕੱਢੀ ਜਾਵੇਗੀ। ਇਹ ਯਾਤਰਾ ਹਰੇਕ ਮੰਡਲ ਦੀਆਂ ਵੱਖ-ਵੱਖ ਗਲੀਆਂ ਅਤੇ ਬਾਜ਼ਾਰਾਂ ਵਿਚੋਂ ਲੰਘੇਗੀ ਅਤੇ ਭਾਜਪਾ ਜ਼ਿਲ੍ਹਾ ਦਫ਼ਤਰ, ਸ਼ਹੀਦ ਹਰਬੰਸ ਲਾਲ ਖੰਨਾ ਯਾਦਗਾਰ ਵਿਖੇ ਸਮਾਪਤ ਹੋਵੇਗੀ, ਜਿੱਥੇ ਸਾਰੇ ਆਗੂ ਅਤੇ ਵਰਕਰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਭਾਸ਼ਣ ਨੂੰ ਸੁਣਨ ਲਈ ਇਕੱਠੇ ਹੋਣਗੇ। ਇਸ ਜਯੋਤੀ ਯਾਤਰਾ ਦਾ ਉਦੇਸ਼ ਪ੍ਰਧਾਨ ਮੰਤਰੀ ਮੋਦੀ ਦੀ 25 ਸਾਲਾਂ ਦੀ ਨਿਰਵਿਘਨ ਜਨਤਕ ਸੇਵਾ ਦਾ ਜਸ਼ਨ ਮਨਾਉਣਾ ਅਤੇ ਹਰ ਘਰ ਵਿਚ ਜਨਤਕ ਸੇਵਾ ਦਾ ਸੰਦੇਸ਼ ਫੈਲਾਉਣਾ ਹੈ। ਪ੍ਰਧਾਨ ਮੰਤਰੀ ਮੋਦੀ ਨੇ ਔਰਤਾਂ ਅਤੇ ਨੌਜਵਾਨਾਂ ਲਈ ਵਿਕਾਸ ਨੂੰ ਉਤਸ਼ਾਹਿਤ ਕੀਤਾ, ਉਨ੍ਹਾਂ ਵਿਚ ਨਵੀਂ ਉਮੀਦ ਜਗਾਈ।
Ad Position 22
No active advertisement
ਪਿਛਲੀ ਖ਼ਬਰ ਮੈਗਾ ਬਲਾਕ ਦੇ ਚੱਲਦੇ ਕਈ ਰੇਲਗੱਡੀਆਂ ਪ੍ਰਭਾਵਿਤ ਅਗਲੀ ਖ਼ਬਰ ਨਗਰ ਨਿਗਮ ਵਲੋਂ ਨਾਜਾਇਜ਼ ਕਬਜ਼ਿਆਂ ਖ਼ਿਲਾਫ਼ ਕੀਤੀ ਕਾਰਵਾਈ
Ad Position 24