06-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-10-2026

ਪੈਨਸ਼ਨਰਜ਼ ਐਸੋਸੀਏਸ਼ਨ ਨੇ ਕੀਤੀ ਅਹਿਮ ਮੀਟਿੰਗ

ਵੇਰਕਾ, 5 ਅਕਤੂਬਰ (ਲਖਵਿੰਦਰ ਸਿੰਘ)-. ਐੱਸ.

Ad Position 21
No active advertisement
ਅਜੀਤ ਡੈਸਕ 06-10-2026
ਵੇਰਕਾ, 5 ਅਕਤੂਬਰ (ਲਖਵਿੰਦਰ ਸਿੰਘ)-.ਐੱਸ.ਪੀ.ਸੀ. ਐਲ./ ਪੀ.ਐੱਸ.ਟੀ.ਸੀ.ਐਲ. ਸਬਅਰਬਨ ਮੰਡਲ ਅੰਮ੍ਰਿਤਸਰ ਪੈਨਸ਼ਨਰਜ਼ ਐਸੋਸੀਏਸ਼ਨ ਦੀ ਇਕ ਅਹਿਮ ਮੀਟਿੰਗ ਵੇਰਕਾ ਵਿਖੇ ਸਰਕਲ ਪ੍ਰਧਾਨ ਕਰਮ ਸਿੰਘ ਰਾਜਾਸਾਂਸੀ ਦੀ ਅਗਵਾਈ ਹੇਠ ਹੋਈ। ਮੀਟਿੰਗ ਨੂੰ ਸੰਬੋਧਨ ਕਰਦਿਆਂ ਪ੍ਰਧਾਨ ਕਰਮ ਸਿੰਘ ਨੇ ਦੱਸਿਆ ਕਿ ‘ਪੰਜਾਬ ਮੁਲਾਜ਼ਮ ਪੈਨਸ਼ਨਰਜ਼ ਸਾਂਝਾ ਫਰੰਟ’ ਦੇ ਸੱਦੇ ’ਤੇ 10 ਅਕਤੂਬਰ ਨੂੰ ਸੰਗਰੂਰ ਵਿਖੇ ਕੀਤੇ ਜਾ ਰਹੇ ਵਿਸ਼ਾਲ ਰੋਸ਼ ਪ੍ਰਦਰਸ਼ਨ ਨੂੰ ਸਫ਼ਲ ਬਣਾਉਣ ਲਈ ਸਾਥੀਆਂ ਨੂੰ ਵੱਡੀ ਗਿਣਤੀ ਵਿਚ ਲਾਮਬੰਦ ਕੀਤਾ ਜਾ ਰਿਹਾ ਹੈ। ਉਨ੍ਹਾਂ ਐਲਾਨ ਕੀਤਾ ਕਿ ਮੁਲਾਜ਼ਮਾਂ ਵਲੋਂ 21 ਅਤੇ 22 ਅਕਤੂਬਰ ਨੂੰ ਕੀਤੀ ਜਾ ਰਹੀ ਦੋ ਰੋਜ਼ਾ ਹੜਤਾਲ ਦਾ ਪੈਨਸ਼ਨਰਜ਼ ਐਸੋਸੀਏਸ਼ਨ ਡਟ ਕੇ ਸਾਥ ਦੇਵੇਗੀ। ਇਸ ਮੌਕੇ ਸਵਿੰਦਰਪਾਲ, ਰਾਮ ਲੁਭਾਇਆ, ਮੱਖਣ ਸਿੰਘ, ਮਹਿੰਦਰ ਸਿੰਘ ਖਹਿਰਾ, ਸਤੀਸ਼ ਕੁਮਾਰ, ਅਸ਼ੋਕ ਕੁਮਾਰ, ਨੱਥਾ ਸਿੰਘ, ਅਨੂਪ ਸਿੰਘ, ਕੁਲਵੰਤ ਸਿੰਘ, ਬਲਵਿੰਦਰ ਸਿੰਘ ਅਤੇ ਜਤਿੰਦਰਪਾਲ ਆਦਿ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਸਪਰਿੰਗ ਫੀਲਡਜ਼ ਪਬਲਿਕ ਸਕੂਲ ਦਾ ਕਿੱਕ ਬਾਕਸਿੰਗ ’ਚ ਸ਼ਾਨਦਾਰ ਪ੍ਰਦਰਸ਼ਨ ਅਗਲੀ ਖ਼ਬਰ ਭਾਕਿਯੂ ਏਕਤਾ ਉਗਰਾਹਾਂ ਵਲੋਂ ਪੰਜਾਬ ਸਰਕਾਰ ਖ਼ਿਲਾਫ਼ ਅਰਥੀ ਫੂਕ ਮੁਜ਼ਾਹਰਾ
Ad Position 24