ਜ਼ਿਲ੍ਹੇ ਦੇ ਹਰੇਕ ਪਿੰਡ-ਪਿੰਡ ਪਹੁੰਚੇਗਾ ਰਾਜੀਵ ਗਾਂਧੀ ਪੰਚਾਇਤੀ ਰਾਜ ਸੰਗਠਨ : ਸੱਚਰ
ਅੰਮ੍ਰਿਤਸਰ, 5 ਅਕਤੂਬਰ (ਰੇਸ਼ਮ ਸਿੰਘ)- ਅੱਜ ਸੀਨੀਅਰ ਕਾਂਗਰਸੀ ਆਗੂ ਅਤੇ ਹਲਕਾ ਇੰਚਾਰਜ ਮਜੀਠਾ ਸ੍ਰ. ਭਗਵੰਤ ਪਾਲ ਸਿੰਘ ਸੱਚਰ ਦੇ ਗ੍ਰਹਿ ਵਿਖੇ ਰਾਜੀਵ ਗਾਂਧੀ ਪੰਚਾਇਤੀ ਰਾਜ ਸੰਗਠਨ ਸਬੰਧੀ ਇੱਕ ਅਹਿਮ ਮੀਟਿੰਗ ਹੋਈ।
ਅੰਮ੍ਰਿਤਸਰ, 5 ਅਕਤੂਬਰ (ਰੇਸ਼ਮ ਸਿੰਘ)- ਅੱਜ ਸੀਨੀਅਰ ਕਾਂਗਰਸੀ ਆਗੂ ਅਤੇ ਹਲਕਾ ਇੰਚਾਰਜ ਮਜੀਠਾ ਸ੍ਰ. ਭਗਵੰਤ ਪਾਲ ਸਿੰਘ ਸੱਚਰ ਦੇ ਗ੍ਰਹਿ ਵਿਖੇ ਰਾਜੀਵ ਗਾਂਧੀ ਪੰਚਾਇਤੀ ਰਾਜ ਸੰਗਠਨ ਸਬੰਧੀ ਇੱਕ ਅਹਿਮ ਮੀਟਿੰਗ ਹੋਈ। ਇਸ ਮੌਕੇ ਅਹਿਮਦ ਸ਼ਮਸ਼ਾਦ ਨੈਸ਼ਨਲ ਕੋਆਰਡੀਨੇਟਰ ਅਤੇ ਇੰਚਾਰਜ ਅੰਮ੍ਰਿਤਸਰ-ਗੁਰਦਾਸਪੁਰ ਅਤੇ ਰਣਜੀਤ ਸਿੰਘ ਰਾਣਾ (ਭੱਖਾ) ਜ਼ਿਲ੍ਹਾ ਚੇਅਰਮੈਨ ਵਿਸੇਸ਼ ਤੌਰ ’ਤੇ ਹਾਜ਼ਰ ਸਨ। ਮੀਟਿੰਗ ਦੌਰਾਨ ਰਾਜੀਵ ਗਾਂਧੀ ਪੰਚਾਇਤੀ ਰਾਜ ਸੰਗਠਨ ਦੀਆਂ ਗਤੀਵਿਧੀਆਂ ਨੂੰ ਪਿੰਡ ਪੱਧਰ ਤੱਕ ਹੋਰ ਸਰਗਰਮ ਕਰਨ ਅਤੇ ਪੰਚਾਇਤੀ ਰਾਜ ਪ੍ਰਣਾਲੀ ਸਬੰਧੀ ਲੋਕਾਂ ਨੂੰ ਵਿਸਥਾਰਪੂਰਵਕ ਜਾਣਕਾਰੀ ਦੇਣ ਬਾਰੇ ਵਿਚਾਰ-ਵਟਾਂਦਰਾ ਕੀਤਾ ਗਿਆ। ਸ੍ਰ. ਸੱਚਰ ਨੇ ਕਿਹਾ ਕਿ ਪਿੰਡ ਪੱਧਰ ’ਤੇ ਲੋਕਾਂ ਦੀ ਭਾਗੀਦਾਰੀ ਲੋਕਤੰਤਰ ਨੂੰ ਮਜ਼ਬੂਤ ਕਰਨ ਲਈ ਮਹੱਤਵਪੂਰਨ ਹੈ। ਇਸ ਲਈ ਜਲਦ ਹੀ ਹਰ ਪਿੰਡ ਵਿਚ ਸੰਪਰਕ ਮੁਹਿੰਮ ਸ਼ੁਰੂ ਕੀਤੀ ਜਾਵੇਗੀ ਅਤੇ ਲੋਕਾਂ ਨੂੰ ਰਾਜੀਵ ਗਾਂਧੀ ਪੰਚਾਇਤੀ ਰਾਜ ਸੰਗਠਨ ਦੇ ਉਦੇਸ਼ਾਂ ਅਤੇ ਗਤੀਵਿਧੀਆਂ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਇਸ ਮੁਹਿੰਮ ਦੌਰਾਨ ਪਿੰਡਾਂ ਦੇ ਲੋਕਾਂ ਅਤੇ ਪੰਚਾਇਤੀ ਨੁਮਾਇੰਦਿਆਂ ਨਾਲ ਸਿੱਧਾ ਸੰਪਰਕ ਕਰਕੇ ਉਨ੍ਹਾਂ ਦੇ ਵਿਚਾਰ ਅਤੇ ਸੁਝਾਅ ਵੀ ਜਾਣੇ ਜਾਣਗੇ। ਸੰਗਠਨ ਨੂੰ ਜ਼ਮੀਨੀ ਪੱਧਰ ‘ਤੇ ਹੋਰ ਸਰਗਰਮ ਕਰਨ ਲਈ ਆਗੂਆਂ ਅਤੇ ਵਰਕਰਾਂ ਵੱਲੋਂ ਮਿਲਜੁਲ ਕੇ ਕੰਮ ਕੀਤਾ ਜਾਵੇਗਾ। 05 ਏਐਸਆਰ108