06-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-10-2026

ਸਟਰੀਟ ਲਾਈਟਾਂ ਬੰਦ ਹੋਣ ਕਰਕੇ ਹੋਣ ਵਾਲੇ ਹਨੇਰੇ ਦੀ ਆੜ ਵਿਚ ਸ਼ਹਿਰ ’ਚ ਵਧ ਰਹੀਆਂ ਹਨ ਵਾਰਦਾਤਾ ਰਾਤ ਨੂੰ ਲੋਕਾਂ ਦਾ ਘਰਾਂ ’ਚੋਂ ਬਾਹਰ ਨਿਕਲਣਾ ਵੀ ਹੋਇਆ ਔਖਾ

ਅੰਮ੍ਰਿਤਸਰ, 5 ਅਕਤੂਬਰ (ਹਰਮਿੰਦਰ ਸਿੰਘ)-ਜਿਸ ਤਰ੍ਹਾਂ ਦੀ ਅੰਮ੍ਰਿਤਸਰ ਸ਼ਹਿਰ ਨੂੰ ਕੌਮਾਂਤਰੀ ਪੱਧਰ ਦੀ ਪ੍ਰਸਿੱਧੀ ਪ੍ਰਾਪਤ ਹੈ ਉਸ ਤਰ੍ਹਾਂ ਦੀਆਂ ਸਹੂਲਤਾਂ ਇਸ ਨਗਰੀ ਨੂੰ ਨਹੀਂ ਮਿਲ ਰਹੀਆਂ। ਇੱਥੋਂ ਤੱਕ ਛੋਟੀਆਂ ਛੋਟੀਆਂ ਸਹੂਲਤਾਂ ਵੀ ਨਾ ਮਿਲਣ ਕਾਰਨ ਸਥਾਨਕ ਲੋਕਾਂ ਨੂੰ ਵੱਡੀਆਂ ਵੱਡੀਆਂ ਮੁਸੀਬਤਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ।

Ad Position 21
No active advertisement
ਸ਼ਹਿਰ ਦੇ ਤਰਨ ਤਾਰਨ ਰੋਡ ਅਤੇ ਹੋਰ ਵੱਖ-ਵੱਖ ਇਲਾਕਿਆਂ ’ਚ ਬੰਦ ਪਈਆਂ ਸਟਰੀਟ ਲਾਈਟਾਂ ਦੀਆਂ ਤਸਵੀਰਾਂ। ਤਸਵੀਰਾਂ : ਹਰਜੀਤ ਸਿੰਘ 06-10-2026
ਅੰਮ੍ਰਿਤਸਰ, 5 ਅਕਤੂਬਰ (ਹਰਮਿੰਦਰ ਸਿੰਘ)-ਜਿਸ ਤਰ੍ਹਾਂ ਦੀ ਅੰਮ੍ਰਿਤਸਰ ਸ਼ਹਿਰ ਨੂੰ ਕੌਮਾਂਤਰੀ ਪੱਧਰ ਦੀ ਪ੍ਰਸਿੱਧੀ ਪ੍ਰਾਪਤ ਹੈ ਉਸ ਤਰ੍ਹਾਂ ਦੀਆਂ ਸਹੂਲਤਾਂ ਇਸ ਨਗਰੀ ਨੂੰ ਨਹੀਂ ਮਿਲ ਰਹੀਆਂ। ਇੱਥੋਂ ਤੱਕ ਛੋਟੀਆਂ ਛੋਟੀਆਂ ਸਹੂਲਤਾਂ ਵੀ ਨਾ ਮਿਲਣ ਕਾਰਨ ਸਥਾਨਕ ਲੋਕਾਂ ਨੂੰ ਵੱਡੀਆਂ ਵੱਡੀਆਂ ਮੁਸੀਬਤਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਇਨ੍ਹਾਂ ਵਿਚੋਂ ਇਕ ਅਹਿਮ ਸਮੱਸਿਆ ਹੈ ਸ਼ਹਿਰ ਦੀ ਸਟਰੀਟ ਲਾਈਟ ਦੀ। ਸ਼ਹਿਰ ਦੀਆਂ ਵਧੇਰੇ ਕਰਕੇ ਸਟਰੀਟ ਲਾਈਟਾਂ ਬੰਦ ਪਈਆਂ ਹੋਈਆਂ ਹਨ ਸੜਕਾਂ ’ਤੇ ਹਨੇਰਾ ਬਣਿਆ ਰਹਿਣ ਕਰਕੇ ਸਮਾਜ ਵਿਰੋਧੀ ਅਨਸਰਾਂ ਨੂੰ ਆਪਣੀਆਂ ਸਰਗਰਮੀਆਂ ਨੂੰ ਅੰਜਾਮ ਦੇਣਾ ਸੁਖਾਲਾ ਹੋ ਜਾਂਦਾ ਹੈ। ਜਿਸ ਕਾਰਨ ਰਾਤ ਨੂੰ ਲੋਕ ਆਪਣੇ ਘਰਾਂ ਵਿਚੋਂ ਨਿਕਲਣ ਤੋਂ ਪਹਿਲਾਂ ਕਈ ਵਾਰ ਸੋਚਣ ਲਈ ਮਜਬੂਰ ਹੋ ਜਾਂਦੇ ਹਨ। ਅੰਮ੍ਰਿਤਸਰ ਦੇ ਪ੍ਰਵੇਸ਼ ਦੁਆਰਾ ਗੋਲਡਨ ਗੇਟ ਤੋਂ ਅੱਗੇ ਐਲੀਵੇਟਿਡ ਰੋਡ ’ਤੇ ਬਹੁਤ ਘੱਟ ਹਿੱਸੇ ਵਿਚ ਸਟਰੀਟ ਲਾਈਟਾਂ ਜਗਦੀਆਂ ਹਨ ਜਦੋਂ ਕਿ ਵਧੇਰੇ ਹਿੱਸੇ ’ਤੇ ਸਟਰੀਟ ਲਾਈਟਾਂ ਬੰਦ ਪਈਆਂ ਰਹਿੰਦੀਆਂ ਹਨ। ਜਿਸ ਕਾਰਨ ਅਕਸਰ ਹੀ ਇਸ ਪੁਲ ’ਤੇ ਲੁੱਟ ਅਤੇ ਸੜਕੀ ਹਾਦਸਿਆਂ ਦੀਆਂ ਘਟਨਾਵਾਂ ਵਾਪਰਨਾ ਰੋਜ਼ ਦੀ ਗੱਲ ਹੋ ਗਈ ਹੈ। ਨਗਰ ਨਿਗਮ ਵਲੋਂ ਦਾਅਵਾ ਕੀਤਾ ਜਾਂਦਾ ਹੈ ਉਕਤ ਪੁਲ ’ਤੇ ਅਕਸਰ ਹੀ ਚੋਰਾਂ ਵਲੋਂ ਸਟਰੀਟ ਲਾਈਟ ਦੀਆ ਤਾਰਾਂ ਚੋਰੀ ਕਰ ਲਈਆਂ ਜਾਂਦੀਆਂ ਹਨ । ਨਗਰ ਨਿਗਮ ਵਲੋਂ ਕਈ ਵਾਰ ਇਹ ਤਾਰਾਂ ਪਾਈਆਂ ਗਈਆਂ ਹਨ। ਸਵਾਲ ਇਹ ਪੈਦਾ ਹੁੰਦਾ ਹੈ ਜੇਕਰ ਚੋਰਾਂ ਵਲੋਂ ਸਰਕਾਰੀ ਵਿਭਾਗ ਨੂੰ ਨਹੀਂ ਬਖ਼ਸ਼ਿਆ ਜਾਂਦਾ ਤਾਂ ਆਮ ਰਾਹਗੀਰ ਕਿਸ ਤਰ੍ਹਾਂ ਸੁਰੱਖਿਅਤ ਹੋ ਸਕਦੇ ਹਨ। ਇਸੇ ਤਰ੍ਹਾਂ ਤਰਨਤਾਰਨ ਰੋਡ , ਹਵਾਈ ਅੱਡਾ ਰੋਡ ਵਿਖੇ ਵੀ ਬਹੁਤ ਸਾਰੀਆਂ ਲਾਈਟਾਂ ਬੰਦ ਪਈਆਂ ਹਨ। ਇਸੇ ਤਰ੍ਹਾਂ ਦਾ ਹਾਲ ਖ਼ਾਲਸਾ ਕਾਲਜ ਤੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਪਿਛਲੇ ਪਾਸੇ ਰਾਮ ਤੀਰਥ ਰੋਡ ’ਤੇ ਵੀ ਹੈ। ਜਿੱਥੇ ਸਟਰੀਟ ਲਾਈਟਾਂ ਬੰਦ ਰਹਿਣ ਕਰਕੇ ਅਕਸਰ ਹੀ ਲੁੱਟ ਖੋਹ ਦੀਆਂ ਵਾਰਦਾਤਾਂ ਆਮ ਦੀ ਗੱਲ ਹੈ। ਇਸ ਤੋਂ ਇਲਾਵਾ ਇਸ ਸੜਕ ’ਤੇ ਹਾਦਸੇ ਵੀ ਬਹੁਤ ਵਾਪਰਦੇ ਹਨ। ਇਸ ਸੰਬੰਧ ਵਿਚ ਇੰਜੀ: ਦਲਜੀਤ ਸਿੰਘ ਕੋਹਲੀ ਨੇ ਦੱਸਿਆ ਕਿ ਸ਼ਾਮ ਹੁੰਦਿਆਂ ਹੀ ਸੜਕ ’ਤੇ ਹਨੇਰਾ ਹੋ ਜਾਂਦਾ ਹੈ ਸਟਰੀਟ ਲਾਈਟਾਂ ਬੰਦ ਹੋ ਕਰਕੇ ਹਰ ਵੇਲੇ ਸੜਕੀ ਹਾਦਸੇ ਵਾਪਰਨ ਦਾ ਡਰ ਬਣਿਆ ਰਹਿੰਦਾ ਹੈ ਇਸ ਤੋਂ ਇਲਾਵਾ ਹਨੇਰੇ ਦੀ ਆੜ ਵਿਚ ਲੁੱਟ ਖੋਹ ਕਰਨ ਵਾਲੇ ਲੋਕਾਂ ਅਤੇ ਹੋਰ ਅਪਰਾਧਿਕ ਵਾਰਦਾਤਾਂ ਕਰਨ ਵਾਲੇ ਅਸਮਾਜਿਕ ਅਨਸਰ ਸਰਗਰਮ ਹੋ ਜਾਂਦੇ ਹਨ ਜਿਸ ਕਾਰਨ ਦੇਰ ਸ਼ਾਮ ਨੂੰ ਘਰਾਂ ਨੂੰ ਪਰਤਣ ਵਾਲੀਆਂ ਵਿਦਿਆਰਥਣਾਂ ਅਤੇ ਔਰਤਾਂ ਆਪਣੇ ਆਪ ਨੂੰ ਅਸੁਰੱਖਿਅਤ ਮਹਿਸੂਸ ਕਰਦੀਆਂ ਹਨ। ਉਨ੍ਹਾਂ ਨਗਰ ਨਿਗਮ ਤੋਂ ਮੰਗ ਕੀਤੀ ਕਿ ਸ਼ਹਿਰ ‘ਚ ਸਟਰੀਟ ਲਾਈਟਾਂ ਨੂੰ ਯਕੀਨੀ ਬਣਾਇਆ ਜਾਵੇ।
Ad Position 22
No active advertisement
ਪਿਛਲੀ ਖ਼ਬਰ ਪੈਨਸ਼ਨਰਜ਼ ਵੈਲਫੇਅਰ ਐਸੋਸੀਏਸ਼ਨ ਜ਼ਿਲ੍ਹਾ ਅੰਮ੍ਰਿਤਸਰ ਦੀ ਮੀਟਿੰਗ , ਸੰਗਰੂਰ ਵਿਖੇ ਸੂਬਾ ਪੱਧਰੀ ਮਹਾਂ ਰੈਲੀ ’ਚ ਸ਼ਾਮਿਲ ਹੋ... ਅਗਲੀ ਖ਼ਬਰ ਚੌਥੇ ਪਾਤਿਸ਼ਾਹ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ: ਗੁਰਦੁਆਰਾ ਸ਼ਹੀਦ ਭਾਈ ਮਨੀ ਸਿੰਘ ਜੀ ਟਕਸਾਲ ਵਿਖੇ ਸਜਿਆ ‘ਵਿਸ਼ੇਸ਼ ਗੁਰਮਤਿ...
Ad Position 24