05-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-10-2026

ਬੀ.ਬੀ.ਕੇ ਡੀ.ਏ.ਵੀ ਕਾਲਜ ਫ਼ਾਰ ਵੂਮੈਨ ਵਿਖੇ ਰਾਜ ਪੱਧਰੀ ਯੂਥ ਰੈੱਡ ਕਰਾਸ ਕੈਂਪ

ਅੰਮ੍ਰਿਤਸਰ, 5 ਅਕਤੂਬਰ (ਰਾਜੇਸ਼ ਕੁਮਾਰ ਸ਼ਰਮਾ)-ਬੀ. ਬੀ.

Ad Position 21
No active advertisement
ਅਜੀਤ ਡੈਸਕ 06-10-2026
ਅੰਮ੍ਰਿਤਸਰ, 5 ਅਕਤੂਬਰ (ਰਾਜੇਸ਼ ਕੁਮਾਰ ਸ਼ਰਮਾ)-ਬੀ.ਬੀ.ਕੇ ਡੀ.ਏ.ਵੀ ਕਾਲਜ ਫ਼ਾਰ ਵੂਮੈਨ ਅੰਮ੍ਰਿਤਸਰ ਵਿਖੇ ਪੰਜਾਬ ਸਟੇਟ ਰੈੱਡ ਕਰਾਸ ਵਲੋਂ ਇੰਡੀਅਨ ਰੈੱਡ ਕਰਾਸ ਸੁਸਾਇਟੀ ਪੰਜਾਬ ਸਟੇਟ ਬ੍ਰਾਂਚ ਦੇ ਸਹਿਯੋਗ ਨਾਲ ਅਤੇ ਜ਼ਿਲ੍ਹਾ ਰੈੱਡ ਕਰਾਸ ਸੋਸਾਇਟੀ, ਅੰਮ੍ਰਿਤਸਰ ਦੀ ਸਹਾਇਤਾ ਨਾਲ ਰਾਜ ਪੱਧਰੀ ਯੂਥ ਰੈੱਡ ਕਰਾਸ ਕੈਂਪ ਦਾ ਆਯੋਜਨ ਕੀਤਾ ਗਿਆ। ਇਹ ਦੋ ਰੋਜ਼ਾ ਕੈਂਪ ਭਾਈ ਘਨੱਈਆ ਜੀ ਦੀ ਯਾਦ ਨੂੰ ਸਮਰਪਿਤ ਸੀ, ਜਿਨ੍ਹਾਂ ਦਾ ਜੀਵਨ ਨਿਸ਼ਕਾਮ ਸੇਵਾ ਅਤੇ ਮਨੁੱਖਤਾ ਦੇ ਸੰਦੇਸ਼ ਰਾਹੀਂ ਪੀੜ੍ਹੀ ਦਰ ਪੀੜ੍ਹੀ ਲੋਕਾਂ ਨੂੰ ਪ੍ਰੇਰਿਤ ਕਰਦਾ ਆ ਰਿਹਾ ਹੈ। ਇਸ ਕੈਂਪ ਦੇ ਉਦਘਾਟਨੀ ਸਮਾਰੋਹ ਵਿਚ ਵਿਧਾਇਕ ਡਾ. ਇੰਦਰਬੀਰ ਸਿੰਘ ਨਿੱਝਰ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਏ। ਸੈਮਸਨ ਮਸੀਹ ਸਕੱਤਰ ਰੈੱਡ ਕਰਾਸ ਅੰਮ੍ਰਿਤਸਰ ਨੇ ਰੈੱਡ ਕਰਾਸ ਦੀਆਂ ਗਤੀਵਿਧੀਆਂ ਰਾਹੀਂ ਵਿਦਿਆਰਥੀਆਂ ਵਿਚ ਹਮਦਰਦੀ, ਸੇਵਾ-ਭਾਵਨਾ ਅਤੇ ਮਨੁੱਖਤਾ ਦੀ ਭਾਵਨਾ ਵਿਕਸਿਤ ਕਰਨ ਦੀ ਮਹੱਤਤਾ ’ਤੇ ਚਾਨਣਾ ਪਾਇਆ। ਅਮਰਜੀਤ ਸਿੰਘ ਸੀਨੀਅਰ ਫੀਲਡ ਅਫ਼ਸਰ ਸਟੇਟ ਰੈੱਡ ਕਰਾਸ ਸੁਸਾਇਟੀ ਅੰਮ੍ਰਿਤਸਰ ਅਤੇ ਪਿਆਰੇ ਲਾਲ ਸੇਠ ਮੈਂਬਰ ਲੋਕਲ ਐਡਵਾਈਜ਼ਰੀ ਕਮੇਟੀ ਵੀ ਇਸ ਮੌਕੇ ਮੌਜੂਦ ਸਨ। ਪ੍ਰਿੰਸੀਪਲ ਡਾ. ਪੁਸ਼ਪਿੰਦਰ ਵਾਲੀਆ ਨੇ ਭਾਈ ਘਨੱਈਆ ਜੀ ਦੀ ਨਿਸ਼ਕਾਮ ਸੇਵਾ ਨੂੰ ਸਮਾਜ ਸੇਵਾ ਦੀ ਉੱਤਮ ਮਿਸਾਲ ਦੱਸਦਿਆਂ ਨੌਜਵਾਨਾਂ ’ਚ ਦਇਆ, ਹਮਦਰਦੀ ਅਤੇ ਸੇਵਾ-ਭਾਵਨਾ ਪੈਦਾ ਕਰਨ ਦੀ ਲੋੜ ’ਤੇ ਜ਼ੋਰ ਦਿੱਤਾ। ਡਾ. ਨਿੱਝਰ ਨੇ ਆਪਣੇ ਸੰਬੋਧਨ ’ਚ ਪੰਜਾਬੀਆਂ ਅੰਦਰ ਮੌਜੂਦ ਨਿਸ਼ਕਾਮ ਸੇਵਾ ਦੀ ਭਾਵਨਾ ਨੂੰ ਉਜਾਗਰ ਕਰਦਿਆਂ ਨੌਜਵਾਨਾਂ ਨੂੰ ਆਪਣੀ ਵਿਰਾਸਤ, ਸਭਿਆਚਾਰ ਅਤੇ ਪਰੰਪਰਾਵਾਂ ਨੂੰ ਮਹੱਤਵ ਦੇਣ ਅਤੇ ਸੇਵਾ ਤੇ ਮਨੁੱਖਤਾ ਦੀ ਇਸ ਮਹਾਨ ਵਿਰਾਸਤ ਨੂੰ ਅੱਗੇ ਤੋਰਨ ਲਈ ਪ੍ਰੇਰਿਤ ਕੀਤਾ। ਵਿਦਿਆਰਥੀਆਂ ਨੇ ਗਰੁੱਪ ਸੌਂਗ, ਗਰੁੱਪ ਡਾਂਸ, ਲੋਕ ਗੀਤ, ਕੁਇਜ਼, ਫਸਟ ਏਡ ਅਤੇ ਪੋਸਟਰ ਮੇਕਿੰਗ ਸਮੇਤ ਵੱਖ-ਵੱਖ ਮੁਕਾਬਲਿਆਂ ‘ਚ ਉਤਸ਼ਾਹ ਨਾਲ ਹਿੱਸਾ ਲਿਆ।
Ad Position 22
No active advertisement
ਪਿਛਲੀ ਖ਼ਬਰ ਅੰਮ੍ਰਿਤਸਰ ਵਿਚ 11 ਅਕਤੂਬਰ ਨੂੰ ਦੌੜੇਗਾ ਯੂਥ, ‘ਆਪ’ ਵਲੋਂ ‘ਪੰਜਾਬ ਯੂਥ ਰਨ’ ਲਈ ਰਜਿਸਟਰੇਸ਼ਨ ਪੋਸਟਰ ਜਾਰੀ ਅਗਲੀ ਖ਼ਬਰ ਭਾਈ ਵੀਰ ਸਿੰਘ ਨਿਵਾਸ ਵਿਖੇ ਗੁਰੂ ਰਵਿਦਾਸ ਦੇ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਭਾਉ-ਭਗਤ ਤੋਂ ਬੇਗਮਪੁਰਾ’ ਵਿਸ਼ੇ ’ਤੇ ਸਮਾਗਮ
Ad Position 24