05-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-10-2026

ਰਾਜ ਮੈਮੋਰੀਅਲ ਸਕੂਲ ਅਜਨਾਲਾ ਦੇ ਸੰਸਥਾਪਕ ਪ੍ਰਿੰਸੀਪਲ ਜਸਬੀਰ ਕੌਰ ਮਾਹਲ ਦਾ ਦਿਹਾਂਤ

ਅਜਨਾਲਾ, 5 ਅਕਤੂਬਰ (ਗੁਰਪ੍ਰੀਤ ਸਿੰਘ ਢਿੱਲੋਂ)-ਅਜਨਾਲਾ ਸ਼ਹਿਰ ਦੀ ਪੁਰਾਣੀ ਸਬਜ਼ੀ ਮੰਡੀ ਨਜ਼ਦੀਕ ਸਥਿਤ ਇਲਾਕੇ ਦੀ ਸਭ ਤੋਂ ਪੁਰਾਣੀ ਤੇ ਨਾਮਵਰ ਸਿੱਖਿਆ ਸੰਸਥਾ ਰਾਜ ਮੈਮੋਰੀਅਲ ਸੀਨੀਅਰ ਸੈਕੰਡਰੀ ਸਕੂਲ ਅਜਨਾਲਾ ਦੇ ਸੰਸਥਾਪਕ ਪ੍ਰਿੰਸੀਪਲ ਤੇ ਉੱਘੇ ਸਿੱਖਿਆ ਮਾਹਿਰ ਪ੍ਰਿੰਸ ਸਿੰਘ ਮਾਹਲ ਅਤੇ ਐੱਨ. ਆਰ.

Ad Position 21
No active advertisement
ਪ੍ਰਿੰਸੀਪਲ ਜਸਬੀਰ ਕੌਰ ਮਾਹਲ। 06-10-2026
ਅਜਨਾਲਾ, 5 ਅਕਤੂਬਰ (ਗੁਰਪ੍ਰੀਤ ਸਿੰਘ ਢਿੱਲੋਂ)-ਅਜਨਾਲਾ ਸ਼ਹਿਰ ਦੀ ਪੁਰਾਣੀ ਸਬਜ਼ੀ ਮੰਡੀ ਨਜ਼ਦੀਕ ਸਥਿਤ ਇਲਾਕੇ ਦੀ ਸਭ ਤੋਂ ਪੁਰਾਣੀ ਤੇ ਨਾਮਵਰ ਸਿੱਖਿਆ ਸੰਸਥਾ ਰਾਜ ਮੈਮੋਰੀਅਲ ਸੀਨੀਅਰ ਸੈਕੰਡਰੀ ਸਕੂਲ ਅਜਨਾਲਾ ਦੇ ਸੰਸਥਾਪਕ ਪ੍ਰਿੰਸੀਪਲ ਤੇ ਉੱਘੇ ਸਿੱਖਿਆ ਮਾਹਿਰ ਪ੍ਰਿੰਸ ਸਿੰਘ ਮਾਹਲ ਅਤੇ ਐੱਨ.ਆਰ.ਆਈ ਪ੍ਰਭਜੋਤ ਸਿੰਘ ਮਾਹਲ ਦੇ ਮਾਤਾ ਸ੍ਰੀਮਤੀ ਜਸਬੀਰ ਕੌਰ ਮਾਹਲ ਪਤਨੀ ਮਨਜੀਤ ਸਿੰਘ ਮਾਹਲ ਦਾ ਬੀਤੇ ਦਿਨ ਅਚਾਨਕ ਦਿਹਾਂਤ ਹੋ ਗਿਆ। ਉਨ੍ਹਾਂ ਦੇ ਦਿਹਾਂਤ ’ਤੇ ਹਲਕਾ ਅਜਨਾਲਾ ਦੇ ਸਾਬਕਾ ਵਿਧਾਇਕ ਹਰਪ੍ਰਤਾਪ ਸਿੰਘ ਅਜਨਾਲਾ, ਸਾਬਕਾ ਵਿਧਾਇਕ ਬੋਨੀ ਅਮਰਪਾਲ ਸਿੰਘ ਅਜਨਾਲਾ, ਮੱਛੀ ਪਾਲਣ ਵਿਭਾਗ ਦੇ ਸਹਾਇਕ ਡਾਇਰੈਕਟਰ ਗੁਰਬੀਰ ਸਿੰਘ ਅਰੋੜਾ, ਕਾਂਗਰਸ ਸ਼ਹਿਰੀ ਪ੍ਰਧਾਨ ਦਵਿੰਦਰ ਸਿੰਘ ਡੈਮ, ਪ੍ਰਵੀਨ ਕੁਕਰੇਜਾ ਅਤੇ ਕਿਸ਼ਨ ਸਹਿਗਲ ਸਮੇਤ ਇਲਾਕੇ ਭਰ ਦੀਆਂ ਸਮਾਜਿਕ, ਰਾਜਨੀਤਿਕ ਤੇ ਧਾਰਮਿਕ ਸ਼ਖ਼ਸੀਅਤਾਂ ਤੋਂ ਇਲਾਵਾ ਸਕੂਲ ਦੇ ਸਾਬਕਾ ਅਤੇ ਮੌਜੂਦਾ ਵਿਦਿਆਰਥੀਆਂ ਵਲੋਂ ਪਰਿਵਾਰ ਨਾਲ ਡੂੰਘੇ ਦੁੱਖ ਦਾ ਇਜ਼ਹਾਰ ਕੀਤਾ। ਪ੍ਰਿੰਸੀਪਲ ਸ੍ਰੀਮਤੀ ਜਸਬੀਰ ਕੌਰ ਮਾਹਲ ਨਮਿੱਤ ਰਖਵਾਏ ਸ਼੍ਰੀ ਅਖੰਡ ਪਾਠ ਸਾਹਿਬ ਜੀ ਦੇ ਪਾਠ ਦੇ ਭੋਗ ਉਨ੍ਹਾਂ ਦੇ ਗ੍ਰਹਿ ਵਿਖੇ ਪਾਉਣ ਉਪਰੰਤ ਇਲਾਹੀ ਬਾਣੀ ਦਾ ਕੀਰਤਨ ਅਤੇ ਅੰਤਿਮ ਅਰਦਾਸ ਗੁਰਦੁਆਰਾ ਸਾਹਿਬ ਪਾਤਸ਼ਾਹੀ ਛੇਵੀਂ ਏ ਬਲਾਕ ਰਣਜੀਤ ਐਵੀਨਿਊ ਅੰਮ੍ਰਿਤਸਰ ਵਿਖੇ 9 ਅਕਤੂਬਰ ਦਿਨ ਸ਼ੁੱਕਰਵਾਰ ਨੂੰ ਦੁਪਹਿਰ 12 ਤੋਂ 1 ਵਜੇ ਦਰਮਿਆਨ ਹੋਵੇਗੀ।
Ad Position 22
No active advertisement
ਪਿਛਲੀ ਖ਼ਬਰ ਸੜਕ ਹਾਦਸੇ ’ਚ ਹਾਦਸਾਗ੍ਰਸਤ ਹੋਏ ਜ਼ਖ਼ਮੀ ਦਾ ਮੋਟਰਸਾਈਕਲ ਘਟਨਾ ਸਥਾਨ ਤੋਂ ਚੋਰੀ ਅਗਲੀ ਖ਼ਬਰ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਉਤਸਵ ਨੂੰ ਸਮਰਪਿਤ ਵਿਸ਼ੇਸ਼ ਡਰੋਨ ਸ਼ੋਅ ਕਰਵਾਇਆ
Ad Position 24