07-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-10-2026

ਨਗਰ ਨਿਗਮ ਵਲੋਂ ਦੱਖਣੀ ਜ਼ੋਨ ’ਚ ਗੈਰ-ਕਾਨੂੰਨੀ ਪਸ਼ੂ ਡੇਅਰੀਆਂ ’ਤੇ ਕੀਤੀ ਕਾਰਵਾਈ

ਅੰਮ੍ਰਿਤਸਰ, 6 ਅਕਤੂਬਰ (ਹਰਮਿੰਦਰ ਸਿੰਘ)-ਪੰਜਾਬ ਅਤੇ ਹਰਿਆਣਾ ਹਾਈਕੋਰਟ ਦੇ ਹੁਕਮਾਂ ਦੀ ਪਾਲਨਾ ਕਰਦੇ ਹੋਏ ਦੱਖਣੀ ਜ਼ੋਨ ’ਚ ਨਗਰ ਨਿਗਮ ਦੀ ਹਦੂਦ ਅੰਦਰ ਚੱਲ ਰਹੀਆਂ ਗੈਰ ਕਾਨੂੰਨੀ ਪਸ਼ੂ ਡੇਅਰੀਆਂ ’ਤੇ ਸਖ਼ਤ ਕਾਰਵਾਈ ਕੀਤੀ ਗਈ। ਇਹ ਕਾਰਵਾਈ ਦੱਖਣੀ ਜ਼ੋਨ ਦੇ ਅਧੀਨ ਆਉਂਦੇ ਵੱਖ-ਵੱਖ ਇਲਾਕਿਆਂ ’ਚ ਕੀਤੀ ਗਈ।

Ad Position 21
No active advertisement
ਡੇਅਰੀਆਂ ਦੇ ਖ਼ਿਲਾਫ਼ ਕਾਰਵਾਈ ਦੌਰਾਨ ਡਿਊਟੀ ਮੈਜਿਸਟਰੇਟ ਅੰਗਦ ਸਿੰਘ ਅਤੇ ਨਿਗਮ ਦੇ ਹੋਰ ਅਧਿਕਾਰੀ ਅਤੇ ਪੁਲਿਸ ਪਾਰਟੀ। ਅਜੀਤ ਤਸਵੀਰ 07-10-2026
ਅੰਮ੍ਰਿਤਸਰ, 6 ਅਕਤੂਬਰ (ਹਰਮਿੰਦਰ ਸਿੰਘ)-ਪੰਜਾਬ ਅਤੇ ਹਰਿਆਣਾ ਹਾਈਕੋਰਟ ਦੇ ਹੁਕਮਾਂ ਦੀ ਪਾਲਨਾ ਕਰਦੇ ਹੋਏ ਦੱਖਣੀ ਜ਼ੋਨ ’ਚ ਨਗਰ ਨਿਗਮ ਦੀ ਹਦੂਦ ਅੰਦਰ ਚੱਲ ਰਹੀਆਂ ਗੈਰ ਕਾਨੂੰਨੀ ਪਸ਼ੂ ਡੇਅਰੀਆਂ ’ਤੇ ਸਖ਼ਤ ਕਾਰਵਾਈ ਕੀਤੀ ਗਈ। ਇਹ ਕਾਰਵਾਈ ਦੱਖਣੀ ਜ਼ੋਨ ਦੇ ਅਧੀਨ ਆਉਂਦੇ ਵੱਖ-ਵੱਖ ਇਲਾਕਿਆਂ ’ਚ ਕੀਤੀ ਗਈ। ਨਗਰ ਨਿਗਮ ਕਮਿਸ਼ਨਰ ਬਿਕਰਮਜੀਤ ਸਿੰਘ ਸ਼ੇਰਗਿੱਲ ਅਤੇ ਵਧੀਕ ਕਮਿਸ਼ਨਰ ਡਾ: ਜੈ ਇੰਦਰ ਸਿੰਘ ਦੀਆਂ ਹਦਾਇਤਾਂ ’ਤੇ ਮਾਣਯੋਗ ਹਾਈਕੋਰਟ ਦੇ ਆਦੇਸ਼ਾਂ ਦੀ ਪਾਲਨਾ ਨੂੰ ਯਕੀਨੀ ਬਣਾਉਣ ਲਈ ਇਹ ਮੁਹਿੰਮ ਚਲਾਈ ਗਈ। ਜਿਸ ਦੇ ਦੌਰਾਨ ਗੁ: ਸ਼ਹੀਦਾਂ ਸਾਹਿਬ ਰੋਡ ਅਤੇ ਤਰਨ ਤਾਰਨ ਰੋਡ ਕਾਲੋਨੀ ਵਿਚ ਸਥਿਤ 4 ਗੈਰ-ਕਾਨੂੰਨੀ ਪਸ਼ੂ ਡੇਅਰੀਆਂ ਨੂੰ ਖ਼ਾਲੀ ਕਰਵਾਇਆ ਗਿਆ। ਇਸ ਸਾਂਝੇ ਆਪ੍ਰੇਸ਼ਨ ’ਚ ਡਿਊਟੀ ਮੈਜਿਸਟਰੇਟ ਅੰਗਦ ਸਿੰਘ, ਦੱਖਣੀ ਜ਼ੋਨ ਸਿਹਤ ਵਿਭਾਗ ਦੀ ਟੀਮ, ਕੈਟਲ ਇੰਪਾਊਂਡ ਟੀਮ ਅਤੇ ਨਗਰ ਨਿਗਮ ਪੁਲਿਸ ਫੋਰਸ ਸ਼ਾਮਿਲ ਸਨ। ਇਸ ਕਾਰਵਾਈ ਦੌਰਾਨ ਪਸ਼ੂ ਡੇਅਰੀ ਮਾਲਕਾਂ ਵਲੋਂ ਟੀਮ ਦਾ ਵਿਰੋਧ ਵੀ ਕੀਤਾ ਗਿਆ। ਪਰ ਨਿਗਮ ਦੀ ਟੀਮ ਵਲੋਂ ਆਪਣੀ ਕਾਰਵਾਈ ਨੂੰ ਜਾਰੀ ਰੱਖਿਆ ਗਿਆ। ਨਗਰ ਨਿਗਮ ਕਮਿਸ਼ਨਰ ਨੇ ਸਪਸ਼ਟ ਕੀਤਾ ਗਿਆ ਹੈ ਕਿ ਅੰਮ੍ਰਿਤਸਰ ਸ਼ਹਿਰ ’ਚ ਗੈਰ-ਕਾਨੂੰਨੀ ਪਸ਼ੂ ਡੇਅਰੀਆਂ ਵਿਰੁੱਧ ਕਾਰਵਾਈ ਲਗਾਤਾਰ ਜਾਰੀ ਰਹੇਗੀ। ਨਗਰ ਨਿਗਮ ਦੀ ਹੱਦ ਅੰਦਰ ਪਸ਼ੂ ਡੇਅਰੀਆਂ ਚਲਾ ਰਹੇ ਬਾਕੀ ਡੇਅਰੀ ਮਾਲਕਾਂ ਨੂੰ ਅਪੀਲ ਕੀਤੀ ਗਈ ਹੈ ਕਿ ਉਹ ਆਪਣੇ ਪਸ਼ੂਆਂ ਨੂੰ ਨਗਰ ਨਿਗਮ ਦੀ ਹੱਦ ਤੋਂ ਪੱਕੇ ਤੌਰ ’ਤੇ ਬਾਹਰ ਲੈ ਜਾਣ ਅਤੇ ਮਾਣਯੋਗ ਹਾਈਕੋਰਟ ਦੇ ਹੁਕਮਾਂ ਦੀ ਪਾਲਨਾ ਕਰਨ। ਇਸ ਦੇ ਨਾਲ ਹੀ ਉਨ੍ਹਾਂ ਚੇਤਾਵਨੀ ਦਿੱਤੀ ਗਈ ਕਿ ਜੇਕਰ ਡੇਅਰੀ ਮਾਲਕ ਆਪਣੇ ਪਸ਼ੂਆਂ ਨੂੰ ਆਪਣੀ ਮਰਜ਼ੀ ਨਾਲ ਨਗਰ ਨਿਗਮ ਦੀ ਹੱਦ ਤੋਂ ਬਾਹਰ ਨਹੀਂ ਲੈ ਜਾਂਦੇ ਤਾਂ ਆਉਣ ਵਾਲੇ ਦਿਨਾਂ ਵਿਚ ਅਜਿਹੀਆਂ ਗੈਰ-ਕਾਨੂੰਨੀ ਡੇਅਰੀਆਂ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ਸ਼ਹਿਰ ਭਰ ਵਿਚ ਇਹ ਮੁਹਿੰਮ ਯੋਜਨਾਬੱਧ ਢੰਗ ਨਾਲ ਚਲਾਈ ਜਾ ਰਹੀ ਹੈ ਅਤੇ ਨਗਰ ਨਿਗਮ ਦੀ ਹੱਦ ਅੰਦਰ ਨਿਯਮਾਂ ਅਤੇ ਮਾਣਯੋਗ ਹਾਈਕੋਰਟ ਦੇ ਹੁਕਮਾਂ ਦੀ ਉਲੰਘਣਾ ਕਰਕੇ ਕਿਸੇ ਵੀ ਗੈਰ-ਕਾਨੂੰਨੀ ਪਸ਼ੂ ਡੇਅਰੀ ਨੂੰ ਚੱਲਣ ਨਹੀਂ ਦਿੱਤਾ ਜਾਵੇਗਾ। ਇਸ ਮੌਕੇ ਚੀਫ਼ ਸੈਨੇਟਰੀ ਇੰਸਪੈਕਟਰ ਜੇ.ਪੀ. ਸਿੰਘ ਬੱਬਰ, ਸੈਨੇਟਰੀ ਇੰਸਪੈਕਟਰ ਸਰਬਜੀਤ ਸਿੰਘ, ਰਵਿੰਦਰ ਕੁਮਾਰ,ਚੰਦਨ ਪੁਰੀ, ਰਾਜਨ ਤੋਂ ਇਲਾਵਾ ਹੋਰ ਅਧਿਕਾਰੀ ਅਤੇ ਮੁਲਾਜ਼ਮ ਮੌਜੂਦ ਸਨ।
Ad Position 22
No active advertisement
ਪਿਛਲੀ ਖ਼ਬਰ ਭਾਕਿਯੂ ਏਕਤਾ ਉਗਰਾਹਾਂ ਵਲੋਂ ਪੰਜਾਬ ਸਰਕਾਰ ਖ਼ਿਲਾਫ਼ ਅਰਥੀ ਫੂਕ ਮੁਜ਼ਾਹਰਾ ਅਗਲੀ ਖ਼ਬਰ ਪਲਾਟ ਦੇ ਕਬਜ਼ੇ ਦੇ ਵਿਵਾਦ ਤੋਂ ਦੁਖੀ ਬਜ਼ੁਰਗ ਵਲੋਂ ਜ਼ਹਿਰੀਲੀ ਦਵਾਈ ਪੀ ਕੇ ਖੁਦਕੁਸ਼ੀ ਦੀ ਕੋਸ਼ਿਸ਼ – ਹਾਲਤ ਗੰਭੀਰ
Ad Position 24