07-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-10-2026

ਭਾਕਿਯੂ ਏਕਤਾ ਉਗਰਾਹਾਂ ਵਲੋਂ ਪੰਜਾਬ ਸਰਕਾਰ ਖ਼ਿਲਾਫ਼ ਅਰਥੀ ਫੂਕ ਮੁਜ਼ਾਹਰਾ

ਅੰਮ੍ਰਿਤਸਰ, 6 ਅਕਤੂਬਰ (ਸੁਰਿੰਦਰਪਾਲ ਸਿੰਘ ਵਰਪਾਲ)-ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵਲੋਂ ਕਿਸਾਨੀ ਮਸਲਿਆਂ ਨੂੰ ਲੈ ਕੇ ਪੁਲਿਸ ਕਮਿਸ਼ਨਰ ਦਫ਼ਤਰ ਦੇ ਬਾਹਰ ਪੰਜਾਬ ਸਰਕਾਰ ਖ਼ਿਲਾਫ਼ ਅਰਥੀ ਫੂਕ ਮੁਜ਼ਾਹਰਾ ਕੀਤਾ ਗਿਆ। ਇਸ ਮੌਕੇ ਜ਼ਿਲ੍ਹਾ ਪ੍ਰਧਾਨ ਕਸ਼ਮੀਰ ਸਿੰਘ ਧੰਗਈ ਅਤੇ ਪ੍ਰੈੱਸ ਸਕੱਤਰ ਬਘੇਲ ਸਿੰਘ ਕੋਟਮੁਗਲ ਨੇ ਕਿਹਾ ਕਿ ਪੰਜਾਬ ਅਤੇ ਕੇਂਦਰ ਸਰਕਾਰਾਂ ਵਲੋਂ ਕਿਸਾਨੀ ਮਸਲਿਆਂ ਪ੍ਰਤੀ ਮੁਜਰਮਾਨਾ ਚੁੱਪ ਧਾਰੀ ਹੋਈ ਹੈ ਅਤੇ ਲਗਾਤਾਰ ਕਿਸਾਨ ਵਿਰੋਧੀ ਨੀਤੀਆਂ ਲਾਗੂ ਕੀਤੀਆਂ ਜਾ ਰਹੀਆਂ ਹਨ।

Ad Position 21
No active advertisement
ਅਜੀਤ ਡੈਸਕ 07-10-2026
ਅੰਮ੍ਰਿਤਸਰ, 6 ਅਕਤੂਬਰ (ਸੁਰਿੰਦਰਪਾਲ ਸਿੰਘ ਵਰਪਾਲ)-ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵਲੋਂ ਕਿਸਾਨੀ ਮਸਲਿਆਂ ਨੂੰ ਲੈ ਕੇ ਪੁਲਿਸ ਕਮਿਸ਼ਨਰ ਦਫ਼ਤਰ ਦੇ ਬਾਹਰ ਪੰਜਾਬ ਸਰਕਾਰ ਖ਼ਿਲਾਫ਼ ਅਰਥੀ ਫੂਕ ਮੁਜ਼ਾਹਰਾ ਕੀਤਾ ਗਿਆ। ਇਸ ਮੌਕੇ ਜ਼ਿਲ੍ਹਾ ਪ੍ਰਧਾਨ ਕਸ਼ਮੀਰ ਸਿੰਘ ਧੰਗਈ ਅਤੇ ਪ੍ਰੈੱਸ ਸਕੱਤਰ ਬਘੇਲ ਸਿੰਘ ਕੋਟਮੁਗਲ ਨੇ ਕਿਹਾ ਕਿ ਪੰਜਾਬ ਅਤੇ ਕੇਂਦਰ ਸਰਕਾਰਾਂ ਵਲੋਂ ਕਿਸਾਨੀ ਮਸਲਿਆਂ ਪ੍ਰਤੀ ਮੁਜਰਮਾਨਾ ਚੁੱਪ ਧਾਰੀ ਹੋਈ ਹੈ ਅਤੇ ਲਗਾਤਾਰ ਕਿਸਾਨ ਵਿਰੋਧੀ ਨੀਤੀਆਂ ਲਾਗੂ ਕੀਤੀਆਂ ਜਾ ਰਹੀਆਂ ਹਨ। ਆਗੂਆਂ ਨੇ ਕਿਹਾ ਕਿ ਜਥੇਬੰਦੀ ਦੀਆਂ ਮੁੱਖ ਮੰਗਾਂ ਵਿਚ ਅਮਰੀਕਾ ਨਾਲ ਕੀਤੇ ਜਾ ਰਹੇ ਕਰ-ਮੁਕਤ ਵਪਾਰ ਸਮਝੌਤੇ ਦੀ ਵਾਰਤਾ ਰੱਦ ਕਰਨਾ, ਸਾਮਰਾਜੀ ਮੁਲਕਾਂ ਨਾਲ ਕੀਤੇ ਜਾ ਰਹੇ ਕਿਸਾਨ ਵਿਰੋਧੀ ਸਮਝੌਤੇ ਰੱਦ ਕਰਨਾ ਅਤੇ ਉਪਜਾਊ ਜ਼ਮੀਨਾਂ ਖੋਹਣ ਲਈ ਲਿਆਂਦੀ ਗਈ ਲੈਂਡ ਪੂਲਿੰਗ ਨੀਤੀ ਰੱਦ ਕਰਨਾ ਸ਼ਾਮਲ ਹੈ। ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਵਲੋਂ ਮੀਟਿੰਗ ਲਈ ਸਮਾਂ ਦਿੱਤੇ ਜਾਣ ਉਪਰੰਤ ਜਥੇਬੰਦੀ ਵਲੋਂ ਡੀ. ਸੀ. ਦਫ਼ਤਰਾਂ ਦਾ ਪੱਕਾ ਘਿਰਾਓ ਮੁਲਤਵੀ ਕਰ ਦਿੱਤਾ ਗਿਆ ਹੈ। ਇਸ ਮੌਕੇ ਮਲਕੀਤ ਸਿੰਘ ਸੈਂਸਰਾ ਟੀ. ਐਸ. ਯੂ., ਜਸਪਾਲ ਸਿੰਘ ਧੰਗਈ, ਪ੍ਰਗਟ ਸਿੰਘ ਧਰਮਕੋਟ, ਡਾ. ਪਰਮਿੰਦਰ ਸਿੰਘ ਪੰਡੋਰੀ, ਜਗਜੀਵਨ ਸਿੰਘ ਤਲਵੰਡੀ, ਬਾਬਾ ਰਾਜਨ ਸਿੰਘ ਚੋਗਾਵਾ, ਨਰਿੰਦਰ ਸਿੰਘ ਭਿੱਟੇਵੱਡ, ਕੁਲਬੀਰ ਸਿੰਘ ਜੇਠੂਵਾਲ, ਹੀਰਾ ਸਿੰਘ ਚੱਕ ਸਿਕੰਦਰ, ਦਲਬੀਰ ਸਿੰਘ ਮੱਝਵਿੰਡ, ਗੁਰਿੰਦਰਬੀਰ ਸਿੰਘ ਥੋਬਾ, ਅਜੀਤਪਾਲ ਸਿੰਘ ਸੰਧੂ, ਰੁਪਿੰਦਰ ਸਿੰਘ ਮੱਧੂਛਾਗਾ, ਸਤਨਾਮ ਸਿੰਘ ਭਕਨਾ, ਅਨਮੋਲ ਸਿੰਘ ਕੰਦੋਵਾਲੀ, ਬਲਦੇਵ ਸਿੰਘ ਸੋੜੀਆ ਆਦਿ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਚੌਥੇ ਪਾਤਿਸ਼ਾਹ ਦੇ ਪ੍ਰਕਾਸ਼ ਪੁਰਬ ਦੀਆਂ ਤਿਆਰੀਆਂ ਸੰਬੰਧੀ ਸ਼੍ਰੋਮਣੀ ਕਮੇਟੀ ਤੇ ਜ਼ਿਲ੍ਹਾ ਪ੍ਰਸ਼ਾਸਨਿਕ ਅਧਿਕਾਰੀਆਂ ਦੀ ਇਕੱਤਰ... ਅਗਲੀ ਖ਼ਬਰ ਨਗਰ ਨਿਗਮ ਵਲੋਂ ਦੱਖਣੀ ਜ਼ੋਨ ’ਚ ਗੈਰ-ਕਾਨੂੰਨੀ ਪਸ਼ੂ ਡੇਅਰੀਆਂ ’ਤੇ ਕੀਤੀ ਕਾਰਵਾਈ
Ad Position 24