ਦਿੱਲੀ ਪੁਲਿਸ ਅਧਿਕਾਰੀ ਦਾ ਔਰਤ ਪੱਤਰਕਾਰ ’ਤੇ ਜਿਨਸੀ ਹਮਲਾ ਸ਼ਰਮਨਾਕ –ਤਰਕਸ਼ੀਲ ਸੁਸਾਇਟੀ
ਅੰਮ੍ਰਿਤਸਰ, 6 ਅਕਤੂਬਰ (ਹਰਮਿੰਦਰ ਸਿੰਘ)-ਤਰਕਸ਼ੀਲ ਸੁਸਾਇਟੀ ਪੰਜਾਬ ਨੇ ਜੰਤਰ ਮੰਤਰ ਨਵੀਂ ਦਿੱਲੀ ਵਿਖੇ ਮੁੱਖ ਚੋਣ ਕਮਿਸ਼ਨਰ ਗਿਆਨੇਸ਼ ਕੁਮਾਰ ਦੇ ਅਸਤੀਫੇ ਦੀ ਮੰਗ ਨੂੰ ਲੈ ਕੇ ਕੀਤੇ ਜਾ ਰਹੇ ਜਨਤਕ ਰੋਸ ਪ੍ਰਦਰਸ਼ਨ ਦੀ ਕਵਰੇਜ ਦੌਰਾਨ ਦਿੱਲੀ ਪੁਲਿਸ ਦੇ ਸਹਾਇਕ ਪੁਲਿਸ ਕਮਿਸ਼ਨਰ ਵਲੋਂ ਇਕ ਔਰਤ ਪੱਤਰਕਾਰ ਉਤੇ ਜਾਣ ਬੁੱਝ ਕੇ ਜਿਨਸੀ ਹਮਲਾ ਕਰਨ ਦੀ ਸਖ਼ਤ ਸ਼ਬਦਾਂ ’ਚ ਨਿੰਦਾ ਕਰਦਿਆਂ ਇਸਨੂੰ ਮੀਡੀਆ ਦੀ ਆਜ਼ਾਦੀ ਉਤੇ ਵੱਡਾ ਹਮਲਾ ਦੱਸਿਆ ਹੈ ਅਤੇ ਉਸ ਖ਼ਿਲਾਫ਼ ਅਪਰਾਧਕ ਕੇਸ ਦਰਜ ਕਰਕੇ ਅਹੁਦੇ ਤੋਂ ਤੁਰੰਤ ਮੁਅੱਤਲ ਕਰਨ ਦੀ ਮੰਗ ਕੀਤੀ ਹੈ। ਇਸ ਸ਼ਰਮਨਾਕ ਘਟਨਾ ਨੂੰ ਸਮੁੱਚੇ ਔਰਤ ਵਰਗ ਦੇ ਸਨਮਾਨ ਅਤੇ ਮੀਡੀਆ ਦੀ ਆਜ਼ਾਦੀ ਉਤੇ ਵੱਡਾ ਹਮਲਾ ਕਰਾਰ ਦਿੰਦਿਆਂ ਸੁਸਾਇਟੀ ਦੇ ਸੂਬਾ ਕਮੇਟੀ ਆਗੂਆਂ ਮਾ: ਰਾਜਿੰਦਰ ਭਦੌੜ, ਰਾਜਪਾਲ ਬਠਿੰਡਾ, ਸੁਖਵਿੰਦਰ ਬਾਗਪੁਰ, ਰਾਮ ਸਵਰਨ ਲੱਖੇਵਾਲੀ ਅਤੇ ਸੁਮੀਤ ਅੰਮ੍ਰਿਤਸਰ ਨੇ ਦੋਸ਼ ਲਾਇਆ ਕਿ ਇਸ ਔਰਤ ਪੱਤਰਕਾਰ ਸਮੇਤ ਹੋਰਨਾਂ ਪੱਤਰਕਾਰਾਂ ਵਲੋਂ ਉਸੇ ਵਕਤ ਸੰਸਦ ਮਾਰਗ ਪੁਲਿਸ ਸਟੇਸ਼ਨ ਵਿਖੇ ਪੁਲਿਸ ਅਧਿਕਾਰੀ ਦੇ ਖ਼ਿਲਾਫ਼ ਜਿਨਸੀ ਹਮਲਾ ਕਰਨ ਦੀਆਂ ਲਿਖਤੀ ਸ਼ਿਕਾਇਤਾਂ ਅਤੇ ਸੀਸੀਟੀਵੀ ਤਸਵੀਰਾਂ ਸੌਂਪੀਆਂ ਗਈਆਂ ਅਤੇ ਪੁਲਿਸ ਸਟੇਸ਼ਨ ਦੇ ਬਾਹਰ ਦਿਨ ਰਾਤ ਦਾ ਧਰਨਾ ਵੀ ਲਾਇਆ ਗਿਆ ਪਰ ਦਿੱਲੀ ਪੁਲਿਸ ਵਲੋਂ ਉਸ ਅਧਿਕਾਰੀ ਦੇ ਖ਼ਿਲਾਫ਼ ਐੱਫ.
ਅੰਮ੍ਰਿਤਸਰ, 6 ਅਕਤੂਬਰ (ਹਰਮਿੰਦਰ ਸਿੰਘ)-ਤਰਕਸ਼ੀਲ ਸੁਸਾਇਟੀ ਪੰਜਾਬ ਨੇ ਜੰਤਰ ਮੰਤਰ ਨਵੀਂ ਦਿੱਲੀ ਵਿਖੇ ਮੁੱਖ ਚੋਣ ਕਮਿਸ਼ਨਰ ਗਿਆਨੇਸ਼ ਕੁਮਾਰ ਦੇ ਅਸਤੀਫੇ ਦੀ ਮੰਗ ਨੂੰ ਲੈ ਕੇ ਕੀਤੇ ਜਾ ਰਹੇ ਜਨਤਕ ਰੋਸ ਪ੍ਰਦਰਸ਼ਨ ਦੀ ਕਵਰੇਜ ਦੌਰਾਨ ਦਿੱਲੀ ਪੁਲਿਸ ਦੇ ਸਹਾਇਕ ਪੁਲਿਸ ਕਮਿਸ਼ਨਰ ਵਲੋਂ ਇਕ ਔਰਤ ਪੱਤਰਕਾਰ ਉਤੇ ਜਾਣ ਬੁੱਝ ਕੇ ਜਿਨਸੀ ਹਮਲਾ ਕਰਨ ਦੀ ਸਖ਼ਤ ਸ਼ਬਦਾਂ ’ਚ ਨਿੰਦਾ ਕਰਦਿਆਂ ਇਸਨੂੰ ਮੀਡੀਆ ਦੀ ਆਜ਼ਾਦੀ ਉਤੇ ਵੱਡਾ ਹਮਲਾ ਦੱਸਿਆ ਹੈ ਅਤੇ ਉਸ ਖ਼ਿਲਾਫ਼ ਅਪਰਾਧਕ ਕੇਸ ਦਰਜ ਕਰਕੇ ਅਹੁਦੇ ਤੋਂ ਤੁਰੰਤ ਮੁਅੱਤਲ ਕਰਨ ਦੀ ਮੰਗ ਕੀਤੀ ਹੈ। ਇਸ ਸ਼ਰਮਨਾਕ ਘਟਨਾ ਨੂੰ ਸਮੁੱਚੇ ਔਰਤ ਵਰਗ ਦੇ ਸਨਮਾਨ ਅਤੇ ਮੀਡੀਆ ਦੀ ਆਜ਼ਾਦੀ ਉਤੇ ਵੱਡਾ ਹਮਲਾ ਕਰਾਰ ਦਿੰਦਿਆਂ ਸੁਸਾਇਟੀ ਦੇ ਸੂਬਾ ਕਮੇਟੀ ਆਗੂਆਂ ਮਾ: ਰਾਜਿੰਦਰ ਭਦੌੜ, ਰਾਜਪਾਲ ਬਠਿੰਡਾ, ਸੁਖਵਿੰਦਰ ਬਾਗਪੁਰ, ਰਾਮ ਸਵਰਨ ਲੱਖੇਵਾਲੀ ਅਤੇ ਸੁਮੀਤ ਅੰਮ੍ਰਿਤਸਰ ਨੇ ਦੋਸ਼ ਲਾਇਆ ਕਿ ਇਸ ਔਰਤ ਪੱਤਰਕਾਰ ਸਮੇਤ ਹੋਰਨਾਂ ਪੱਤਰਕਾਰਾਂ ਵਲੋਂ ਉਸੇ ਵਕਤ ਸੰਸਦ ਮਾਰਗ ਪੁਲਿਸ ਸਟੇਸ਼ਨ ਵਿਖੇ ਪੁਲਿਸ ਅਧਿਕਾਰੀ ਦੇ ਖ਼ਿਲਾਫ਼ ਜਿਨਸੀ ਹਮਲਾ ਕਰਨ ਦੀਆਂ ਲਿਖਤੀ ਸ਼ਿਕਾਇਤਾਂ ਅਤੇ ਸੀਸੀਟੀਵੀ ਤਸਵੀਰਾਂ ਸੌਂਪੀਆਂ ਗਈਆਂ ਅਤੇ ਪੁਲਿਸ ਸਟੇਸ਼ਨ ਦੇ ਬਾਹਰ ਦਿਨ ਰਾਤ ਦਾ ਧਰਨਾ ਵੀ ਲਾਇਆ ਗਿਆ ਪਰ ਦਿੱਲੀ ਪੁਲਿਸ ਵਲੋਂ ਉਸ ਅਧਿਕਾਰੀ ਦੇ ਖ਼ਿਲਾਫ਼ ਐੱਫ. ਆਈ. ਆਰ. ਦਰਜ ਕਰਨ ਦੀ ਬਜਾਏ ਉਲਟਾ ਰੋਸ ਪ੍ਰਦਰਸ਼ਨ ਕਰਨ ਵਾਲੇ ਵਿਖਾਵਾਕਾਰੀਆਂ ਅਤੇ ਪੱਤਰਕਾਰਾਂ ਨੂੰ ਹੀ ਗ੍ਰਿਫਤਾਰ ਕੀਤਾ ਗਿਆ ਹੈ। ਸੁਸਾਇਟੀ ਨੇ ਮੁੱਖ ਚੋਣ ਕਮਿਸ਼ਨਰ ਅਤੇ ਚੋਣ ਕਮਿਸ਼ਨਰਾਂ ਦੀ ਨਿਯੁਕਤੀ ਸੰਬੰਧੀ 2023 ਵਿਚ ਪਾਸ ਕੀਤੇ ਗੈਰ ਜਮਹੂਰੀ ਕਾਨੂੰਨ ਨੂੰ ਰੱਦ ਕਰਨ ਦੀ ਵੀ ਮੰਗ ਕੀਤੀ।