07-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-10-2026

ਸ਼ਹਿਜ਼ਾਦਾ ਨੰਦ ਕਾਲਜ ਦੇ ਸੰਗੀਤ ਵਿਭਾਗ ਦੇ ਮੁਖੀ ਰਮਨਦੀਪ ਸਿੰਘ ‘ਐਵਾਰਡ ਆਫ਼ ਆਨਰ’ ਨਾਲ ਸਨਮਾਨਿਤ

ਅੰਮ੍ਰਿਤਸਰ, 6 ਅਕਤੂਬਰ (ਰਾਜੇਸ਼ ਕੁਮਾਰ ਸ਼ਰਮਾ)-ਸ਼ਹਿਜ਼ਾਦਾ ਨੰਦ ਕਾਲਜ ਗ੍ਰੀਨ ਐਵੀਨਿਊ ਦੇ ਸੰਗੀਤ ਵਿਭਾਗ ਦੇ ਮੁਖੀ ਰਮਨਦੀਪ ਸਿੰਘ ਨੂੰ ਉਨ੍ਹਾਂ ਦੀਆਂ ਸੰਗੀਤ, ਸੱਭਿਆਚਾਰ ਅਤੇ ਵਿਦਿਆਰਥੀ ਵਿਕਾਸ ਦੇ ਖੇਤਰ ’ਚ ਨਿਭਾਈਆਂ ਜਾ ਰਹੀਆਂ ਸ਼ਾਨਦਾਰ ਸੇਵਾਵਾਂ ਲਈ ‘ਐਵਾਰਡ ਆਫ਼ ਆਨਰ’ ਨਾਲ ਸਨਮਾਨਿਤ ਕੀਤਾ ਗਿਆ। ਇਹ ਸਨਮਾਨ ਭਵਨਜ਼ ਐੱਸ.

Ad Position 21
No active advertisement
ਅਜੀਤ ਡੈਸਕ 07-10-2026
ਅੰਮ੍ਰਿਤਸਰ, 6 ਅਕਤੂਬਰ (ਰਾਜੇਸ਼ ਕੁਮਾਰ ਸ਼ਰਮਾ)-ਸ਼ਹਿਜ਼ਾਦਾ ਨੰਦ ਕਾਲਜ ਗ੍ਰੀਨ ਐਵੀਨਿਊ ਦੇ ਸੰਗੀਤ ਵਿਭਾਗ ਦੇ ਮੁਖੀ ਰਮਨਦੀਪ ਸਿੰਘ ਨੂੰ ਉਨ੍ਹਾਂ ਦੀਆਂ ਸੰਗੀਤ, ਸੱਭਿਆਚਾਰ ਅਤੇ ਵਿਦਿਆਰਥੀ ਵਿਕਾਸ ਦੇ ਖੇਤਰ ’ਚ ਨਿਭਾਈਆਂ ਜਾ ਰਹੀਆਂ ਸ਼ਾਨਦਾਰ ਸੇਵਾਵਾਂ ਲਈ ‘ਐਵਾਰਡ ਆਫ਼ ਆਨਰ’ ਨਾਲ ਸਨਮਾਨਿਤ ਕੀਤਾ ਗਿਆ। ਇਹ ਸਨਮਾਨ ਭਵਨਜ਼ ਐੱਸ.ਐੱਲ. ਪਬਲਿਕ ਸਕੂਲ ਅੰਮ੍ਰਿਤਸਰ ਵਿਖੇ ਗਾਂਧੀ ਜੈਅੰਤੀ ਮੌਕੇ ਕਰਵਾਏ ਸਹੋਦਿਆ ਇੰਟਰ-ਸਕੂਲ ਮੁਕਾਬਲਿਆਂ ਦੌਰਾਨ ਪ੍ਰਦਾਨ ਕੀਤਾ ਗਿਆ। ਰਮਨਦੀਪ ਸਿੰਘ ਨੇ ਸੰਗੀਤ ਅਤੇ ਸੱਭਿਆਚਾਰਕ ਗਤੀਵਿਧੀਆਂ ਰਾਹੀਂ ਵਿਦਿਆਰਥੀਆਂ ਦੀ ਪ੍ਰਤਿਭਾ ਨੂੰ ਨਿਖਾਰਨ ਅਤੇ ਉਨ੍ਹਾਂ ਦੇ ਸਰਵਪੱਖੀ ਵਿਕਾਸ ’ਚ ਮਹੱਤਵਪੂਰਨ ਯੋਗਦਾਨ ਪਾਇਆ ਹੈ। ਉਨ੍ਹਾਂ ਦੀ ਇਸ ਪ੍ਰਾਪਤੀ ’ਤੇ ਕਾਲਜ ਦੀ ਪ੍ਰਬੰਧਕੀ ਕਮੇਟੀ ਦੇ ਪ੍ਰਧਾਨ ਸੁਸ਼ਮਾ ਮਹਿਰਾ ਅਤੇ ਕਾਲਜ ਪ੍ਰਿੰਸੀਪਲ ਡਾ. ਰੀਨਾ ਤਲਵਾੜ ਅਤੇ ਸਮੂਹ ਸਟਾਫ਼ ਵਲੋਂ ਉਨ੍ਹਾਂ ਨੂੰ ਹਾਰਦਿਕ ਵਧਾਈ ਦਿੱਤੀ ਗਈ ਅਤੇ ਭਵਿੱਖ ਲਈ ਸ਼ੁਭਕਾਮਨਾਵਾਂ ਪ੍ਰਦਾਨ ਕੀਤੀਆਂ ਗਈਆਂ।
Ad Position 22
No active advertisement
ਪਿਛਲੀ ਖ਼ਬਰ ਡੀ.ਏ.ਵੀ. ਪਬਲਿਕ ਸਕੂਲ ਵਿਖੇ ਐਡਫੇਅਰ 2026 ਪ੍ਰੋਗਰਾਮ ਕਰਵਾਇਆ ਅਗਲੀ ਖ਼ਬਰ ਤੇਜ ਰਫਤਾਰ ਕਾਰ ਵਲੋਂ ਕੁਚਲੇ ਜਾਣ ਕਾਰਨ ਸਾਈਕਲ ਸਵਾਰ ਮਜ਼ਦੂਰ ਦੀ ਮੌਤ
Ad Position 24