07-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-10-2026

ਡੀ.ਏ.ਵੀ. ਕਾਲਜ ਦੀ ਆਕਾਂਕਸ਼ਾ ਅਰੋੜਾ ਜੀ. ਐੱਨ. ਡੀ. ਯੂ. ਪ੍ਰੀਖਿਆਵਾਂ ’ਚ ਜ਼ਿਲ੍ਹੇ ਭਰ ਵਿਚੋਂ ਅਵੱਲ

ਅੰਮ੍ਰਿਤਸਰ, 6 ਅਕਤੂਬਰ (ਰਾਜੇਸ਼ ਕੁਮਾਰ ਸ਼ਰਮਾ)-ਡੀ. ਏ.

Ad Position 21
No active advertisement
ਅਜੀਤ ਡੈਸਕ 07-10-2026
ਅੰਮ੍ਰਿਤਸਰ, 6 ਅਕਤੂਬਰ (ਰਾਜੇਸ਼ ਕੁਮਾਰ ਸ਼ਰਮਾ)-ਡੀ. ਏ. ਵੀ. ਕਾਲਜ ਦੀ ਬੀ. ਬੀ. ਏ. ਵਿਦਿਆਰਥਣ ਆਕਾਂਕਸ਼ਾ ਅਰੋੜਾ ਨੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਵਲੋਂ ਐਲਾਨੇ ਗਏ ਚੌਥੇ ਸਮੈਸਟਰ ਦੀਆਂ ਪ੍ਰੀਖਿਆਵਾਂ ’ਚ ਸ਼ਾਨਦਾਰ ਪ੍ਰਦਰਸ਼ਨ ਕਰਕੇ ਕਾਲਜ ਅਤੇ ਸ਼ਹਿਰ ਦਾ ਨਾਂਅ ਰੌਸ਼ਨ ਕੀਤਾ ਹੈ। ਉਸਨੇ 8.10 ਸੀ. ਜੀ. ਪੀ. ਏ. ਹਾਸਿਲ ਕਰਕੇ ਅੰਮ੍ਰਿਤਸਰ ਜ਼ਿਲ੍ਹੇ ਵਿਚੋਂ ਪਹਿਲਾ ਸਥਾਨ ਪ੍ਰਾਪਤ ਕੀਤਾ। ਇਸ ਤੋਂ ਇਲਾਵਾ ਆਕਾਂਕਸ਼ਾ ਨੇ ਯੂਨੀਵਰਸਿਟੀ ਦੀ ਮੈਰਿਟ ਸੂਚੀ ’ਚ ਚੌਥਾ ਸਥਾਨ ਹਾਸਿਲ ਕਰਕੇ ਆਪਣੀ ਵਿੱਦਿਅਕ ਉੱਤਮਤਾ ਦਾ ਸਬੂਤ ਦਿੱਤਾ ਹੈ। ਕਾਲਜ ਦੇ ਪ੍ਰਿੰਸੀਪਲ ਡਾ. ਅਮਰਦੀਪ ਗੁਪਤਾ ਨੇ ਵਿਦਿਆਰਥਣ ਦੀ ਇਸ ਸ਼ਾਨਦਾਰ ਸਫਲਤਾ ’ਤੇ ਖੁਸ਼ੀ ਦਾ ਪ੍ਰਗਟਾਵਾ ਕੀਤਾ। ਆਕਾਂਕਸ਼ਾ ਨੂੰ ਵਧਾਈ ਦਿੰਦਿਆਂ ਉਨ੍ਹਾਂ ਉਸਦੇ ਉੱਜਵਲ ਭਵਿੱਖ ਦੀ ਕਾਮਨਾ ਕੀਤੀ। ਕਾਮਰਸ ਵਿਭਾਗ ਦੇ ਮੁਖੀ ਪ੍ਰੋਫੈਸਰ ਉੱਲਾਸ ਚੋਪੜਾ ਨੇ ਵੀ ਇਸ ਮੌਕੇ ਆਕਾਂਕਸ਼ਾ ਅਰੋੜਾ ਨੂੰ ਵਧਾਈ ਦਿੱਤੀ। ਇਸ ਮੌਕੇ ਡਾ. ਰਜਨੀ ਬਾਲਾ ਅਤੇ ਪ੍ਰੋਫੈਸਰ ਵਿਕਾਸ ਬਹਿਲ ਵੀ ਮੌਜੂਦ ਸਨ।
Ad Position 22
No active advertisement
ਪਿਛਲੀ ਖ਼ਬਰ ਸੀ.ਕੇ.ਡੀ. ਇੰਟਰਨੈਸ਼ਨਲ ਨਰਸਿੰਗ ਕਾਲਜ ਦੇ ਬੀ.ਐੱਸ.ਸੀ ਵਿਦਿਆਰਥੀਆਂ ਨੇ ਨਤੀਜਿਆਂ ਵਿਚ ਮਾਰੀਆਂ ਸ਼ਾਨਦਾਰ ਮੱਲਾਂ ਅਗਲੀ ਖ਼ਬਰ ਡੀ.ਏ.ਵੀ. ਪਬਲਿਕ ਸਕੂਲ ਵਿਖੇ ਐਡਫੇਅਰ 2026 ਪ੍ਰੋਗਰਾਮ ਕਰਵਾਇਆ
Ad Position 24