07-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-10-2026

ਆਮ ਆਦਮੀ ਪਾਰਟੀ ਦੀ ਪੰਜਾਬ ਯੂਥ ਰਨ ਦੀਆਂ ਤਿਆਰੀਆਂ ਸਬੰਧੀ ਮੀਟਿੰਗ

ਅੰਮ੍ਰਿਤਸਰ, 6 ਅਕਤੂਬਰ (ਸੁਰਿੰਦਰਪਾਲ ਸਿੰਘ ਵਰਪਾਲ)-ਪੰਜਾਬ ਸਰਕਾਰ ਵਲੋਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ 11 ਅਕਤੂਬਰ ਨੂੰ ਅੰਮ੍ਰਿਤਸਰ ’ਚ ਕਰਵਾਈ ਜਾ ਰਹੀ ਪੰਜਾਬ ਯੂਥ ਰਨ ਦੀ ਤਿਆਰੀਆਂ ਸਬੰਧੀ ਮੀਟਿੰਗ ਕੀਤੀ ਗਈ, ਜਿਸ ਦਾ ਕੈਬਨਿਟ ਮੰਤਰੀ ਹਰਭਜਨ ਸਿੰਘ ਈਟੀਓ ਅਤੇ ਯੂਥ ਵਿੰਗ ਪੰਜਾਬ ਦੇ ਪ੍ਰਧਾਨ ਮਨਜਿੰਦਰ ਸਿੰਘ ਲਾਲਪੁਰਾ ਵਲੋਂ ਜਾਇਜ਼ਾ ਲਿਆ ਗਿਆ। ਇਸ ਮੌਕੇ ਵਿਧਾਇਕ ਡਾ.

Ad Position 21
No active advertisement
ਪੰਜਾਬ ਯੂਥ ਰਨ ਦੀਆਂ ਤਿਆਰੀਆਂ ਸਬੰਧੀ ਜਾਣਕਾਰੀ ਦਿੰਦੇ ਹੋਏ ਕੈਬਨਿਟ ਮੰਤਰੀ ਹਰਭਜਨ ਸਿੰਘ ਈਟੀਓ, ਵਿਧਾਇਕ ਮਨਜਿੰਦਰ ਸਿੰਘ ਲਾਲਪੁਰਾ, ਤਲਬੀਰ ਸਿੰਘ ਗਿੱਲ, ਦਲਬੀਰ ਸਿੰਘ ਟੌਂਗ ਤੇ ਹੋਰ। ਤਸਵੀਰ : ਨਿਰਮਲ ਸਟੂਡੀਓ 07-10-2026
ਅੰਮ੍ਰਿਤਸਰ, 6 ਅਕਤੂਬਰ (ਸੁਰਿੰਦਰਪਾਲ ਸਿੰਘ ਵਰਪਾਲ)-ਪੰਜਾਬ ਸਰਕਾਰ ਵਲੋਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ 11 ਅਕਤੂਬਰ ਨੂੰ ਅੰਮ੍ਰਿਤਸਰ ’ਚ ਕਰਵਾਈ ਜਾ ਰਹੀ ਪੰਜਾਬ ਯੂਥ ਰਨ ਦੀ ਤਿਆਰੀਆਂ ਸਬੰਧੀ ਮੀਟਿੰਗ ਕੀਤੀ ਗਈ, ਜਿਸ ਦਾ ਕੈਬਨਿਟ ਮੰਤਰੀ ਹਰਭਜਨ ਸਿੰਘ ਈਟੀਓ ਅਤੇ ਯੂਥ ਵਿੰਗ ਪੰਜਾਬ ਦੇ ਪ੍ਰਧਾਨ ਮਨਜਿੰਦਰ ਸਿੰਘ ਲਾਲਪੁਰਾ ਵਲੋਂ ਜਾਇਜ਼ਾ ਲਿਆ ਗਿਆ। ਇਸ ਮੌਕੇ ਵਿਧਾਇਕ ਡਾ. ਅਜੈ ਗੁਪਤਾ, ਡਾ. ਜਸਬੀਰ ਸਿੰਘ ਸੰਧੂ, ਦਲਬੀਰ ਸਿੰਘ ਟੌਂਗ, ਤਲਬੀਰ ਸਿੰਘ ਗਿੱਲ, ਸੋਨੀਆ ਮਾਨ, ਲਾਲੀ ਖਰੜ, ਜਰਨੈਲ ਸਿੰਘ ਢੋਟ, ਸਰਬਜੋਤ ਸਿੰਘ ਧੰਜਲ, ਗੁਰਪ੍ਰਤਾਪ ਸਿੰਘ ਮੀਆਂਵਿੰਡ, ਸੰਦੀਪ ਸਿੰਘ, ਗੁਰਪ੍ਰੀਤ ਸਿੰਘ ਅਤੇ ਯੂਥ ਵਿੰਗ ਦੇ ਹੋਰ ਅਹੁਦੇਦਾਰ ਮੌਜੂਦ ਸਨ। ਉਨ੍ਹਾਂ ਕਿਹਾ ਕਿ ਪੰਜਾਬ ਦੀ ਅਸਲ ਤਾਕਤ ਸੂਬੇ ਦੇ ਨੌਜਵਾਨ ਹਨ ਅਤੇ ਨੌਜਵਾਨਾਂ ਦੀ ਊਰਜਾ ਨੂੰ ਸਹੀ ਦਿਸ਼ਾ ਦੇ ਕੇ ਹੀ ਪੰਜਾਬ ਨੂੰ ਤਰੱਕੀ ਦੀਆਂ ਨਵੀਆਂ ਬੁਲੰਦੀਆਂ ’ਤੇ ਲਿਜਾਇਆ ਜਾ ਸਕਦਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਯੂਥ ਰਨ ਨੌਜਵਾਨਾਂ ਵਿਚ ਫਿਟਨੈੱਸ, ਖੇਡਾਂ ਅਤੇ ਨਸ਼ਾ ਵਿਰੋਧੀ ਜਾਗਰੂਕਤਾ ਨੂੰ ਉਤਸ਼ਾਹਿਤ ਕਰਨ ਵੱਲ ਇਕ ਮਹੱਤਵਪੂਰਨ ਕਦਮ ਹੈ। ਇਸ ਰਾਹੀਂ ਨੌਜਵਾਨਾਂ ਨੂੰ ਸਿਹਤਮੰਦ ਅਤੇ ਨਸ਼ਾ ਮੁਕਤ ਜੀਵਨ ਸ਼ੈਲੀ ਅਪਣਾਉਣ ਲਈ ਪ੍ਰੇਰਿਤ ਕੀਤਾ ਜਾਵੇਗਾ। ਇਸ ਮੌਕੇ ਅੰਮ੍ਰਿਤਸਰ ’ਚ ਹੋਣ ਵਾਲੀ ਪੰਜਾਬ ਯੂਥ ਰਨ ਲਈ ਰਜਿਸਟਰੇਸ਼ਨ ਪੋਸਟਰ ਵੀ ਰਿਲੀਜ਼ ਕੀਤਾ ਗਿਆ। ਉਨ੍ਹਾਂ ਦੱਸਿਆ ਕਿ ਰਨ ’ਚ ਹਿੱਸਾ ਲੈਣ ਦੇ ਚਾਹਵਾਨ ਨੌਜਵਾਨ ਪੋਸਟਰ ’ਤੇ ਦਿੱਤੇ ਕੋਡ ਨੂੰ ਸਕੈਨ ਕਰਕੇ ਆਪਣੀ ਰਜਿਸਟਰੇਸ਼ਨ ਆਸਾਨੀ ਨਾਲ ਕਰਵਾ ਸਕਦੇ ਹਨ। ਪਾਰਟੀ ਆਗੂਆਂ ਵਲੋਂ ਅੰਮ੍ਰਿਤਸਰ ਦੇ ਵੱਧ ਤੋਂ ਵੱਧ ਨੌਜਵਾਨਾਂ ਨੂੰ ਇਸ ਮੁਹਿੰਮ ਦਾ ਹਿੱਸਾ ਬਣਨ ਅਤੇ ਪੰਜਾਬ ਨੂੰ ਨਸ਼ਾ ਮੁਕਤ ਤੇ ਤੰਦਰੁਸਤ ਬਣਾਉਣ ਦੇ ਇਸ ਉਪਰਾਲੇ ਵਿਚ ਆਪਣੀ ਭਾਗੀਦਾਰੀ ਯਕੀਨੀ ਬਣਾਉਣ ਦੀ ਅਪੀਲ ਕੀਤੀ ਗਈ।
Ad Position 22
No active advertisement
ਪਿਛਲੀ ਖ਼ਬਰ 291 ਵਾਂ ਮਾਸਿਕ ਚਿਨਮਯ ਵਿਧਵਾ ਰਾਸ਼ਨ ਪੈਨਸ਼ਨ ਵੰਡ ਪ੍ਰੋਗਰਾਮ ਅਗਲੀ ਖ਼ਬਰ ਸਰਕਾਰੀ ਸਕੂਲਾਂ ਦੇ ਬੱਚੇ ਸਿੱਖਣਗੇ ਆਰਟੀਫੀਸ਼ੀਅਲ ਇੰਟੈਲੀਜੈਂਸ ਅਤੇ ਬਣਾਉਣਗੇ ਰੋਬੋਟ
Ad Position 24