06-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-10-2026

ਦੁਸਹਿਰਾ ਤਿਉਹਾਰ ਦੇ ਮੱਦੇਨਜ਼ਰ ਪੁਤਲੇ ਬਣਾਉਣ ਦਾ ਕੰਮ ਜੰਗੀ ਪੱਧਰ ’ਤੇ ਜਾਰੀ

ਅੰਮ੍ਰਿਤਸਰ, 6 ਅਕਤੂਬਰ (ਰਾਜੇਸ਼ ਕੁਮਾਰ ਸ਼ਰਮਾ)-ਅੰਮ੍ਰਿਤਸਰ ’ਚ ਦੁਸਹਿਰੇ ਦੇ ਤਿਉਹਾਰ ਦੀਆਂ ਤਿਆਰੀਆਂ ਪੂਰੇ ਜ਼ੋਰਾਂ-ਸ਼ੋਰਾਂ ਨਾਲ ਸ਼ੁਰੂ ਹੋ ਗਈਆਂ ਹਨ। ਕਾਰੀਗਰਾਂ ਵਲੋਂ ਪੁਤਲੇ ਬਣਾਉਣ ਦਾ ਕੰਮ ਵੀ ਜੰਗੀ ਪੱਧਰ ‘ਤੇ ਆਰੰਭ ਕਰ ਦਿੱਤਾ ਗਿਆ ਹੈ।

Ad Position 21
No active advertisement
ਅਜੀਤ ਡੈਸਕ 07-10-2026
ਅੰਮ੍ਰਿਤਸਰ, 6 ਅਕਤੂਬਰ (ਰਾਜੇਸ਼ ਕੁਮਾਰ ਸ਼ਰਮਾ)-ਅੰਮ੍ਰਿਤਸਰ ’ਚ ਦੁਸਹਿਰੇ ਦੇ ਤਿਉਹਾਰ ਦੀਆਂ ਤਿਆਰੀਆਂ ਪੂਰੇ ਜ਼ੋਰਾਂ-ਸ਼ੋਰਾਂ ਨਾਲ ਸ਼ੁਰੂ ਹੋ ਗਈਆਂ ਹਨ। ਕਾਰੀਗਰਾਂ ਵਲੋਂ ਪੁਤਲੇ ਬਣਾਉਣ ਦਾ ਕੰਮ ਵੀ ਜੰਗੀ ਪੱਧਰ ‘ਤੇ ਆਰੰਭ ਕਰ ਦਿੱਤਾ ਗਿਆ ਹੈ। ਹੁਣ ਤੱਕ ਲਗਭਗ 30 ਪ੍ਰਤੀਸ਼ਤ ਕੰਮ ਪੂਰਾ ਹੋ ਚੁੱਕਾ ਹੈ। ਉਨ੍ਹਾਂ ਵਲੋਂ ਰਾਵਣ, ਮੇਘਨਾਥ ਅਤੇ ਕੁੰਭਕਰਨ ਦੇ ਪੁਤਲੇ ਬਣਾਉਣ ਦਾ ਕੰਮ ਜਾਰੀ ਹੈ। ਉਹ ਇਨ੍ਹਾਂ ਪੁਤਲਿਆਂ ਨੂੰ ਆਕਰਸ਼ਕ ਦਿੱਖ ਦੇਣ ਲਈ ਅਣਥੱਕ ਮਿਹਨਤ ਕਰ ਰਹੇ ਹਨ। ਸਥਾਨਕ ਲੋਹਗੜ੍ਹ ਚੌਂਕ ਨਜ਼ਦੀਕ ਪੁਤਲੇ ਬਣਾਉਣ ਦੇ ਕੰਮ ’ਚ ਲੱਗੇ ਕਾਰੀਗਰਾਂ ਨੇ ਦੱਸਿਆ ਕਿ ਉਨ੍ਹਾਂ ਦਾ ਪਰਿਵਾਰ ਸਾਲਾਂ ਤੋਂ ਪੁਤਲੇ ਬਣਾ ਰਿਹਾ ਹੈ। ਹੁਣ ਉਨ੍ਹਾਂ ਦੇ ਪੁੱਤਰ ਵੀ ਇਸ ਰਵਾਇਤੀ ਕੰਮ ਨੂੰ ਜਾਰੀ ਰੱਖ ਰਹੇ ਹਨ। ਉਨ੍ਹਾਂ ਕਿਹਾ ਕਿ ਕੱਚੇ ਮਾਲ ਦੀਆਂ ਕੀਮਤਾਂ ’ਚ ਭਾਰੀ ਵਾਧਾ ਹੋਇਆ ਹੈ ਅਤੇ ਇਸਦਾ ਅਸਰ ਪੁਤਲਿਆਂ ਦੀਆਂ ਕੀਮਤਾਂ ’ਤੇ ਵੀ ਪਵੇਗਾ। ਉਨ੍ਹਾਂ ਕਿਹਾ ਪਿਛਲੇ ਸਾਲ ਹੜ੍ਹਾਂ ਕਾਰਨ ਕੰਮਕਾਜ ’ਚ ਕੁਝ ਮੰਦਾ ਦੇਖਣ ਨੂੰ ਮਿਲਿਆ ਸੀ, ਲੇਕਿਨ ਇਸ ਸਾਲ ਉਨ੍ਹਾਂ ਨੂੰ ਪੁਤਲਿਆਂ ਦੀ ਵਿਕਰੀ ’ਚ ਤੇਜੀ ਦੀ ਪੂਰੀ ਉਮੀਦ ਹੈ।
Ad Position 22
No active advertisement
ਪਿਛਲੀ ਖ਼ਬਰ ਪਿੰਡ ਕਲੇਰ ਵਿਖੇ ਗੁਰਦੁਆਰਾ ਸਾਹਿਬ ਦੀ ਨਵੀਂ ਇਮਾਰਤ ਦਾ ਨੀਂਹ ਪੱਥਰ ਰੱਖਿਆ ਅਗਲੀ ਖ਼ਬਰ ਪੁਲਿਸ ਪ੍ਰਸ਼ਾਸਨ ਵਲੋਂ ਵਪਾਰੀਆਂ ਅਤੇ ਕਾਰੋਬਾਰੀਆਂ ਦੀ ਸੁਰੱਖਿਆ ਦੇ ਪੁਖ਼ਤਾ ਪ੍ਰਬੰਧ ਕੀਤੇ ਜਾਣ - ਮਰਵਾਹਾ
Ad Position 24