07-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-10-2026

ਪੰਜਾਬ ਸਰਕਾਰ 26 ਨੂੰ ਭਗਵਾਨ ਮਹਾਰਿਸ਼ੀ ਵਾਲਮੀਕਿ ਦੇ ਪ੍ਰਗਟ ਦਿਵਸ ਮੌਕੇ ਕਰੇਗੀ ਰਾਜ ਪੱਧਰੀ ਸਮਾਗਮ- ਈ.ਟੀ.ਓ.

ਅੰਮ੍ਰਿਤਸਰ, 7 ਅਕਤੂਬਰ (ਸੁਰਿੰਦਰਪਾਲ ਸਿੰਘ ਵਰਪਾਲ)-ਪੰਜਾਬ ਸਰਕਾਰ ਵਲੋਂ ਭਗਵਾਨ ਵਾਲਮੀਕਿ ਦੇ ਪ੍ਰਗਟ ਦਿਵਸ ਸਬੰਧੀ 26 ਅਕਤੂਬਰ ਨੂੰ ਭਗਵਾਨ ਮਹਾਰਿਸ਼ੀ ਵਾਲਮੀਕਿ ਤੀਰਥ (ਰਾਮ ਤੀਰਥ) ਵਿਖੇ ਰਾਜ ਪੱਧਰੀ ਸਮਾਗਮ ਕਰਵਾਇਆ ਜਾਵੇਗਾ। ਇਸ ਰਾਜ ਪੱਧਰੀ ਪ੍ਰਗਟ ਦਿਵਸ ਦੀਆਂ ਤਿਆਰੀਆਂ ਸਬੰਧੀ ਸੂਬੇ ਦੇ ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈ.

Ad Position 21
No active advertisement
ਅਜੀਤ ਡੈਸਕ 08-10-2026
ਅੰਮ੍ਰਿਤਸਰ, 7 ਅਕਤੂਬਰ (ਸੁਰਿੰਦਰਪਾਲ ਸਿੰਘ ਵਰਪਾਲ)-ਪੰਜਾਬ ਸਰਕਾਰ ਵਲੋਂ ਭਗਵਾਨ ਵਾਲਮੀਕਿ ਦੇ ਪ੍ਰਗਟ ਦਿਵਸ ਸਬੰਧੀ 26 ਅਕਤੂਬਰ ਨੂੰ ਭਗਵਾਨ ਮਹਾਰਿਸ਼ੀ ਵਾਲਮੀਕਿ ਤੀਰਥ (ਰਾਮ ਤੀਰਥ) ਵਿਖੇ ਰਾਜ ਪੱਧਰੀ ਸਮਾਗਮ ਕਰਵਾਇਆ ਜਾਵੇਗਾ। ਇਸ ਰਾਜ ਪੱਧਰੀ ਪ੍ਰਗਟ ਦਿਵਸ ਦੀਆਂ ਤਿਆਰੀਆਂ ਸਬੰਧੀ ਸੂਬੇ ਦੇ ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈ. ਟੀ. ਓ. ਵਲੋਂ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਅਧਿਕਾਰੀਆਂ ਨਾਲ ਮੀਟਿੰਗ ਕੀਤੀ ਗਈ।ਮੀਟਿੰਗ ਦੌਰਾਨ ਭਗਵਾਨ ਵਾਲਮੀਕਿ ਤੀਰਥ ਸਥੱਲ ਸ਼ਰਾਇਨ ਬੋਰਡ ਦੇ ਐਡਵਾਈਜ਼ਰੀ ਬੋਰਡ ਚੇਅਰਮੈਨ ਬਾਲ ਯੋਗੀ ਬਾਬਾ ਪ੍ਰਗਟ ਨਾਥ, ਡਿਪਟੀ ਕਮਿਸ਼ਨਰ ਦਲਵਿੰਦਰਜੀਤ ਸਿੰਘ, ਹਲਕਾ ਇੰਚਾਰਜ ਰਾਜਾਸਾਂਸੀ ਸੋਨੀਆ ਮਾਨ, ਵਧੀਕ ਡਿਪਟੀ ਕਮਿਸ਼ਨਰ (ਪੇਂਡੂ ਵਿਕਾਸ) ਪੱਲਵੀ ਮਿਸ਼ਰਾ, ਐੱਸ.ਡੀ.ਐੱਮ. ਲੋਪੋਕੇ ਮਨਬੀਰ ਸਿੰਘ, ਜੀ.ਐੱਮ. ਮਧੁਰ ਭਾਟੀਆ ਤੋਂ ਇਲਾਵਾ ਹੋਰ ਅਧਿਕਾਰੀ ਵੀ ਹਾਜ਼ਰ ਸਨ।ਇਸ ਮੌਕੇ ਹਰਭਜਨ ਸਿੰਘ ਈ.ਟੀ.ਓ. ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ 26 ਅਕਤੂਬਰ ਨੂੰ ਭਗਵਾਨ ਮਹਾਰਿਸ਼ੀ ਵਾਲਮੀਕਿ ਤੀਰਥ (ਰਾਮ ਤੀਰਥ) ਵਿਖੇ ਰਾਜ ਪੱਧਰੀ ਸਮਾਗਮ ਹੋਵੇਗਾ ਜਿਸ ਵਿੱਚ ਦੇਸ਼-ਵਿਦੇਸ਼ ਤੋਂ ਸੰਗਤਾਂ ਸ਼ਾਮਿਲ ਹੋਣਗੀਆਂ। ਉਨ੍ਹਾਂ ਦੱਸਿਆ ਕਿ ਇਸ ਸਬੰਧੀ ਵੱਖ-ਵੱਖ ਰਾਜਾਂ ਅਤੇ ਜ਼ਿਲ੍ਹਿਆਂ ਤੋਂ ਸੰਗਤਾਂ ਵੱਲੋਂ ਸ਼ੋਭਾ ਯਾਤਰਾਵਾਂ ਪਹੁੰਚਣੀਆਂ ਸ਼ੁਰੂ ਹੋ ਗਈਆਂ ਹਨ। ਇਸ ਲੜੀ ਤਹਿਤ 18 ਅਕਤੂਬਰ ਨੂੰ ਜਲੰਧਰ ਤੋਂ ਲਗਭਗ 35 ਤੋਂ 40 ਹਜ਼ਾਰ ਦੀ ਗਿਣਤੀ ਵਿੱਚ ਸੰਗਤਾਂ ਭਗਵਾਨ ਵਾਲਮੀਕਿ ਤੀਰਥ ਸਥੱਲ ਵਿਖੇ ਪਹੁੰਚਣਗੀਆਂ। 22 ਅਕਤੂਬਰ ਨੂੰ ਭਗਵਾਨ ਵਾਲਮੀਕਿ ਤੀਰਥ ਸਥੱਲ ਤੋਂ ਅੰਮ੍ਰਿਤਸਰ ਸ਼ਹਿਰ ਵਿਚ ਸ਼ੋਭਾ ਯਾਤਰਾ ਕੱਢੀ ਜਾਵੇਗੀ, ਜਦਕਿ 24 ਅਕਤੂਬਰ ਨੂੰ ਕੇਂਦਰੀ ਵਾਲਮੀਕਿ ਮੰਦਿਰ, ਹਾਥੀ ਗੇਟ, ਅੰਮ੍ਰਿਤਸਰ ਤੋਂ ਅੰਦਰੂਨ ਸ਼ਹਿਰ ਵਿੱਚ ਸ਼ੋਭਾ ਯਾਤਰਾ ਕੱਢੀ ਜਾਵੇਗੀ। ਈ.ਟੀ.ਓ. ਨੇ ਕਿਹਾ ਕਿ ਇਸ ਸਮਾਗਮ ਨੂੰ ਮਨਾਉਣ ਲਈ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ 19 ਵੱਖ-ਵੱਖ ਕਮੇਟੀਆਂ ਬਣਾ ਦਿੱਤੀਆਂ ਗਈਆਂ ਹਨ ।
Ad Position 22
No active advertisement
ਪਿਛਲੀ ਖ਼ਬਰ ਓ.ਐਸ.ਡੀ.ਰਾਜਬੀਰ ਸਿੰਘ ਘੁਮਾਣ ਦੇ ਹੱਕ ’ਚ ਘਰਾਚੋਂ ਪਿੰਡ ਦੇ ਵਾਸੀ ਡਟ ਕੇ ਸਾਹਮਣੇ ਆਏ ਅਗਲੀ ਖ਼ਬਰ ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਮੌਕੇ ਸੰਗਤਾਂ ਦੀ ਰਿਹਾਇਸ਼ ਸੰਬੰਧੀ ਗੁਰੂ ਨਗਰੀ ਦੇ ਹੋਟਲ ਮਾਲਕਾਂ ਨਾਲ ਇਕੱਤਰਤਾ
Ad Position 24