09-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-10-2026

ਰਮਦਾਸ ਵਿਖੇ ਅੱਜ ਤੋਂ ਸ਼ੁਰੂ ਹੋਵੇਗਾ ਸਰਬਹਿੰਦ ਸ੍ਰੀ ਸੁਖਮਨੀ ਸਾਹਿਬ ਸੇਵਾ ਸੁਸਾਇਟੀਆਂ ਦਾ ਤਿੰਨ ਦਿਨਾ 51ਵਾਂ ਸਾਲਾਨਾ ਸਮਾਗਮ – ਭਾਈ ਸਲੂਜਾ

ਅੰਮ੍ਰਿਤਸਰ, 8 ਅਕਤੂਬਰ (ਜਸਵੰਤ ਸਿੰਘ ਜੱਸ)-ਆਲ ਇੰਡੀਆ ਸ੍ਰੀ ਸੁਖਮਨੀ ਸਾਹਿਬ ਸੇਵਾ ਸੁਸਾਇਟੀਆਂ ਦਾ ਤਿੰਨ ਦਿਨਾ 51ਵਾਂ ਸਰਬਹਿੰਦ ਸਲਾਨਾ ਸਮਾਗਮ ਇਸ ਵਾਰ 9 ਤੋਂ 11 ਅਕਤੂਬਰ ਤੱਕ ਅੰਮ੍ਰਿਤਸਰ ਜ਼ਿਲ੍ਹੇ ਦੇ ਕਸਬਾ ਰਮਦਾਸ ਵਿਖੇ ਸ਼ਰਧਾ ਤੇ ਉਤਸ਼ਾਹ ਸਾਹਿਤ ਕਰਵਾਇਆ ਜਾ ਰਿਹਾ ਹੈ। ਇਸ ਸਮਾਗਮ ਦੀਆਂ ਤਿਆਰੀਆਂ ਸਬੰਧੀ ਅੱਜ ਇੱਥੇ ਹੋਈ ਇਕੱਤਰਤਾ ਉਪ੍ਰੰਤ ਗੱਲਬਾਤ ਕਰਦਿਆਂ ਸ੍ਰੀ ਸੁਖਮਨੀ ਸਾਹਿਬ ਸੇਵਾ ਸੁਸਾਇਟੀ ਗੁਰਦੁਆਰਾ ਬੀਬੀ ਕੌਲਾਂ ਜੀ ਦੇ ਮੁੱਖ ਸੇਵਾਦਾਰ ਤੇ ਸਰਬਹਿੰਦ ਸਮਾਗਮ ਦੇ ਪ੍ਰਬੰਧਕ ਭਾਈ ਗੁਰਦੀਪ ਸਿੰਘ ਸਲੂਜਾ ਨੇ ਦੱਸਿਆ ਕਿ ਸ੍ਰੀ ਸੁਖਮਨੀ ਸਾਹਿਬ ਸੇਵਾ ਸੁਸਾਇਟੀ ਗੁ: ਮਾਤਾ ਕੌਲਾਂ ਜੀ ਦੀ ਸਥਾਪਨਾ 1967 ਵਿਚ ਕੀਤੀ ਗਈ ਸੀ ਤੇ ਹੁਣ ਤੱਕ ਦੇਸ਼ ਦੇ ਵੱਖ-ਵੱਖ ਸੂਬਿਆਂ ਦੇ 300 ਦੇ ਕਰੀਬ ਸ਼ਹਿਰਾਂ, ਕਸਬਿਆਂ ਵਿਚ ਸ੍ਰੀ ਸੁਖਮਨੀ ਸਾਹਿਬ ਸੁਸਾਇਟੀਆਂ ਸੇਵਾਵਾਂ ਨਿਭਾ ਰਹੀਆਂ ਹਨ।

Ad Position 21
No active advertisement
51ਵੇਂ ਸਰਬਹਿੰਦ ਸ੍ਰੀ ਸੁਖਮਨੀ ਸਾਹਿਬ ਸੇਵਾ ਸੁਸਾਇਟੀਆਂ ਦੇ ਸਲਾਨਾ ਸਮਾਗਮ ਦੇ ਸਬੰਧ ਵਿੱਚ ਅੰਮ੍ਰਿਤਸਰ ਵਿਖੇ ਜਾਣਕਾਰੀ ਦਿੰਦੇ ਹੋਏ ਭਾਈ ਗੁਰਦੀਪ ਸਿੰਘ ਸਲੂਜਾ। ਨਾਲ ਭਾਈ ਤਰਜਿੰਦਰ ਸਿੰਘ ਅਤੇ ਹੋਰ ਮੈਂਬਰ ਸਾਹਿਬਾਨ। ਤਸਵੀਰ : ਹਰਜੀਤ ਸਿੰਘ 09-10-2026
ਅੰਮ੍ਰਿਤਸਰ, 8 ਅਕਤੂਬਰ (ਜਸਵੰਤ ਸਿੰਘ ਜੱਸ)-ਆਲ ਇੰਡੀਆ ਸ੍ਰੀ ਸੁਖਮਨੀ ਸਾਹਿਬ ਸੇਵਾ ਸੁਸਾਇਟੀਆਂ ਦਾ ਤਿੰਨ ਦਿਨਾ 51ਵਾਂ ਸਰਬਹਿੰਦ ਸਲਾਨਾ ਸਮਾਗਮ ਇਸ ਵਾਰ 9 ਤੋਂ 11 ਅਕਤੂਬਰ ਤੱਕ ਅੰਮ੍ਰਿਤਸਰ ਜ਼ਿਲ੍ਹੇ ਦੇ ਕਸਬਾ ਰਮਦਾਸ ਵਿਖੇ ਸ਼ਰਧਾ ਤੇ ਉਤਸ਼ਾਹ ਸਾਹਿਤ ਕਰਵਾਇਆ ਜਾ ਰਿਹਾ ਹੈ। ਇਸ ਸਮਾਗਮ ਦੀਆਂ ਤਿਆਰੀਆਂ ਸਬੰਧੀ ਅੱਜ ਇੱਥੇ ਹੋਈ ਇਕੱਤਰਤਾ ਉਪ੍ਰੰਤ ਗੱਲਬਾਤ ਕਰਦਿਆਂ ਸ੍ਰੀ ਸੁਖਮਨੀ ਸਾਹਿਬ ਸੇਵਾ ਸੁਸਾਇਟੀ ਗੁਰਦੁਆਰਾ ਬੀਬੀ ਕੌਲਾਂ ਜੀ ਦੇ ਮੁੱਖ ਸੇਵਾਦਾਰ ਤੇ ਸਰਬਹਿੰਦ ਸਮਾਗਮ ਦੇ ਪ੍ਰਬੰਧਕ ਭਾਈ ਗੁਰਦੀਪ ਸਿੰਘ ਸਲੂਜਾ ਨੇ ਦੱਸਿਆ ਕਿ ਸ੍ਰੀ ਸੁਖਮਨੀ ਸਾਹਿਬ ਸੇਵਾ ਸੁਸਾਇਟੀ ਗੁ: ਮਾਤਾ ਕੌਲਾਂ ਜੀ ਦੀ ਸਥਾਪਨਾ 1967 ਵਿਚ ਕੀਤੀ ਗਈ ਸੀ ਤੇ ਹੁਣ ਤੱਕ ਦੇਸ਼ ਦੇ ਵੱਖ-ਵੱਖ ਸੂਬਿਆਂ ਦੇ 300 ਦੇ ਕਰੀਬ ਸ਼ਹਿਰਾਂ, ਕਸਬਿਆਂ ਵਿਚ ਸ੍ਰੀ ਸੁਖਮਨੀ ਸਾਹਿਬ ਸੁਸਾਇਟੀਆਂ ਸੇਵਾਵਾਂ ਨਿਭਾ ਰਹੀਆਂ ਹਨ। ਭਾਈ ਸਲੂਜਾ ਨੇ ਦੱਸਿਆ ਕਿ ਹਰ ਸਾਲ ਕਿਸੇ ਇੱਕ ਸ਼ਹਿਰ ਵਿਚ ਸ੍ਰੀ ਸੁਖਮਨੀ ਸਾਹਿਬ ਸਰਬਹਿੰਦ ਸ੍ਰੀ ਸੁਖਮਨੀ ਸਾਹਿਬ ਸੁਸਾਇਟੀ ਦੇ ਬੈਨਰ ਹੇਠ ਗੁਰਮਤਿ ਸਮਾਗਮ ਕੀਤੇ ਜਾਂਦੇ ਹਨ, ਜੋ ਇਸ ਵਾਰ ਅੰਮ੍ਰਿਤਸਰ ਜ਼ਿਲ੍ਹੇ ਵਿਚ ਬਾਬਾ ਬੁੱਢਾ ਸਾਹਿਬ ਜੀ ਦੀ ਚਰਨ ਛੋਹ ਪ੍ਰਾਪਤ ਧਰਤੀ ਰਮਦਾਸ ਦੇ ਚੌਕ ਤਾਲਾਬ ਵਾਲਾ ਅੱਡਾ ਵਿਖੇ 9 ਤੋਂ 11 ਅਕਤੂਬਰ ਤੱਕ ਸਜਾਏ ਜਾ ਰਹੇ ਹਨ। ਉਹਨਾਂ ਦੱਸਿਆ ਕਿ ਸਰਬਹਿੰਦ ਸਾਲਾਨਾ ਸਮਾਗਮਾਂ ਦੀ ਸ਼ੁਰੂਆਤ 9 ਅਕਤੂਬਰ ਨੂੰ ਹੋਵੇਗੀ ਅਤੇ ਇਸ ਦੌਰਾਨ 9 ਤੇ 10 ਅਕਤੂਬਰ ਨੂੰ ਭਾਰੀ ਦੀਵਾਨ ਸਜਾਏ ਜਾਣਗੇ। ਇਸ ਉਪਰੰਤ 11 ਅਕਤੂਬਰ ਨੂੰ ਰਮਦਾਸ ਵਿਖੇ ਵਿਸ਼ਾਲ ਨਗਰ ਕੀਰਤਨ ਸਜਾਇਆ ਜਾਵੇਗਾ। ਉਹਨਾਂ ਕਿਹਾ ਕਿ ਇਸ ਸਲਾਨਾ ਸਮਾਗਮ, ਜਿਸ ਵਿਚ ਦੇਸ਼ ਭਰ ਤੋਂ 200 ਦੇ ਕਰੀਬ ਸ੍ਰੀ ਸੁਖਮਨੀ ਸਾਹਿਬ ਸੁਸਾਇਟੀਆਂ ਦੇ ਪ੍ਰਤੀਨਿਧ ਤੇ ਮੈਂਬਰ ਸ਼ਾਮਿਲ ਹੋਣਗੇ, ਦੀਆਂ ਤਿਆਰੀਆਂ ਜ਼ੋਰਾਂ ’ਤੇ ਹਨ ਤੇ ਇਸ ਦੌਰਾਨ ਸਿੰਘ ਸਾਹਿਬਾਨ ਤੇ ਸ਼੍ਰੋਮਣੀ ਕਮੇਟੀ ਪ੍ਰਧਾਨ ਤੋਂ ਇਲਾਵਾ ਭਾਈ ਗੁਰਇਕਬਾਲ ਸਿੰਘ, ਸਿੰਘ ਸਾਹਿਬ ਗਿਆਨੀ ਜਸਵੰਤ ਸਿੰਘ, ਭਾਈ ਜਗਰੂਪ ਸਿੰਘ, ਭਾਈ ਜਬਰਤੋੜ ਸਿੰਘ, ਬੀਬੀ ਅਮਨਦੀਪ ਕੌਰ ਅਤੇ ਭਾਈ ਤਰਜਿੰਦਰ ਸਿੰਘ ਸਮੇਤ ਹੋਰ ਵੱਖ ਵੱਖ ਕੀਰਤਨੀ ਜਥੇ ਤੇ ਕਥਾਵਾਚਕ ਸੰਗਤਾਂ ਨੂੰ ਕਥਾ ਕੀਰਤਨ ਨਾਲ ਨਿਹਾਲ ਕਰਨਗੇ। ਸਲਾਨਾ ਸਮਾਗਮ ਦੀਆਂ ਤਿਆਰੀਆਂ ਸਬੰਧੀ ਅੱਜ ਇੱਥੇ ਹੋਈ ਇਕੱਤਰਤਾ ਵਿਚ ਭਾਈ ਗੁਰਦੀਪ ਸਿੰਘ ਸਲੂਜਾ ਤੋਂ ਇਲਾਵਾ ਭਾਈ ਤਰਜਿੰਦਰ ਸਿੰਘ ਰਾਗੀ, ਠੇਕੇਦਾਰ ਹਰਜੀਤ ਸਿੰਘ, ਜਸਵਿੰਦਰ ਸਿੰਘ, ਗੁਰਪ੍ਰਤਾਪ ਸਿੰਘ ਰਾਜੂ ਵੀ ਹਾਜਰ ਸਨ।
Ad Position 22
No active advertisement
ਪਿਛਲੀ ਖ਼ਬਰ ਰਮਦਾਸ (ਅਜਨਾਲਾ) ਖੇਤਰ ਵਿਚ ਭਾਰੀ ਗੜੇਮਾਰੀ, ਫਸਲਾਂ ਦੇ ਭਾਰੀ ਨੁਕਸਾਨ ਦਾ ਖਦਸ਼ਾ ਅਗਲੀ ਖ਼ਬਰ ਪੰਡਿਤ ਦੀਨ ਦਿਆਲ ਉਪਾਧਿਆਇ ਪਾਰਕਿੰਗ ਮਾਮਲੇ ਦੀ ਜਾਂਚ ਰਿਪੋਰਟ ਦੀ ਹੁਣ ਹੋ ਰਹੀ ਹੈ ਉਡੀਕ
Ad Position 24