09-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-10-2026

ਬੀ.ਕਾਮ. ’ਚ ਅਸ਼ਨੂਰ, ਪ੍ਰਗਤੀ ਅਤੇ ਤਿਸ਼ਾ ਨੇ ਚਮਕਾਇਆ ਡੀ. ਏ. ਵੀ. ਕਾਲਜ ਦਾ ਨਾਂਅ

ਅੰਮ੍ਰਿਤਸਰ, 8 ਅਕਤੂਬਰ (ਰਾਜੇਸ਼ ਕੁਮਾਰ ਸ਼ਰਮਾ)-ਡੀ. ਏ.

Ad Position 21
No active advertisement
ਅਜੀਤ ਡੈਸਕ 09-10-2026
ਅੰਮ੍ਰਿਤਸਰ, 8 ਅਕਤੂਬਰ (ਰਾਜੇਸ਼ ਕੁਮਾਰ ਸ਼ਰਮਾ)-ਡੀ.ਏ.ਵੀ. ਕਾਲਜ, ਅੰਮ੍ਰਿਤਸਰ ਨੇ ਬੀ.ਕਾਮ. ਦੇ ਚੌਥੇ ਸਮੈਸਟਰ ਦੀਆਂ ਪ੍ਰੀਖਿਆਵਾਂ ‘ਚ ਸ਼ਾਨਦਾਰ ਨਤੀਜੇ ਪ੍ਰਾਪਤ ਕੀਤੇ ਹਨ। ਗੁਰੂ ਨਾਨਕ ਦੇਵ ਯੂਨੀਵਰਸਿਟੀ ਵਲੋਂ ਐਲਾਨੇ ਗਏ ਨਤੀਜਿਆਂ ‘ਚ ਕਾਲਜ ਦੇ ਵਿਦਿਆਰਥੀਆਂ ਨੇ ਬਹੁਤ ਵਧੀਆ ਪ੍ਰਦਰਸ਼ਨ ਕੀਤਾ। ਅਸ਼ਨੂਰ ਸਿੰਘ ਨੇ 8.04 ਦੇ ਸਕੋਰ ਨਾਲ ਯੂਨੀਵਰਸਿਟੀ ਦੀ ਮੈਰਿਟ ਸੂਚੀ ‘ਚ 26ਵਾਂ ਸਥਾਨ ਹਾਸਲ ਕੀਤਾ, ਜਦਕਿ ਪ੍ਰਗਤੀ ਭਾਟੀਆ ਅਤੇ ਤਿਸ਼ਾ ਅਗਰਵਾਲ ਨੇ 8.00 ਦੇ ਸੀ.ਜੀ.ਪੀ.ਏ. ਨਾਲ 34ਵਾਂ ਸਥਾਨ ਪ੍ਰਾਪਤ ਕੀਤਾ। ਇਸ ਪ੍ਰਾਪਤੀ ‘ਤੇ ਖੁਸ਼ੀ ਜ਼ਾਹਰ ਕਰਦਿਆਂ ਪ੍ਰਿੰਸੀਪਲ ਡਾ. ਅਮਰਦੀਪ ਗੁਪਤਾ ਨੇ ਕਿਹਾ ਕਿ ਇਹ ਨਤੀਜੇ ਵਿਦਿਆਰਥੀਆਂ ਦੀ ਸਖ਼ਤ ਮਿਹਨਤ, ਅਧਿਆਪਕਾਂ ਦੀ ਸਮਰਪਿਤ ਅਗਵਾਈ ਅਤੇ ਕਾਲਜ ਦੇ ਸ਼ਾਨਦਾਰ ਵਿੱਦਿਅਕ ਮਾਹੌਲ ਦਾ ਨਤੀਜਾ ਹਨ। ਵਿਭਾਗ ਮੁਖੀ ਪ੍ਰੋ. ਉੱਲਾਸ ਚੋਪੜਾ ਨੇ ਵੀ ਵਿਦਿਆਰਥੀਆਂ ਅਤੇ ਉਨ੍ਹਾਂ ਦੇ ਮਾਪਿਆਂ ਨੂੰ ਸ਼ੁਭਕਾਮਨਾਵਾਂ ਦਿੱਤੀਆਂ। ਇਸ ਮੌਕੇ ਪ੍ਰੋ. ਵਿਕਾਸ ਬਹਿਲ ਵਿਸ਼ੇਸ਼ ਤੌਰ ’ਤੇ ਹਾਜ਼ਰ ਸਨ। 08 ਏਐਸਆਰ70
Ad Position 22
No active advertisement
ਪਿਛਲੀ ਖ਼ਬਰ ਪੰਜਾਬ ਸਰਕਾਰ ਵਲੋਂ ਡਾਇਰੈਕਟਰ ਇਨਫੋਟੈਕ ਨਿਯੁਕਤ ਕੀਤੇ ਜਾਣ ’ਤੇ ਗੌਰਵ ਅਗਰਵਾਲ ਦਾ ਸਨਮਾਨ ਅਗਲੀ ਖ਼ਬਰ ਭਾਈ ਅੰਮ੍ਰਿਤਪਾਲ ਸਿੰਘ ਦੇ ਸਾਥੀ ਪਪਲਪ੍ਰੀਤ ਸਿੰਘ ਹੋਰਾਂ ਸਣੇ ਅਦਾਲਤ ’ਚ ਪੇਸ਼
Ad Position 24