09-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-10-2026

ਅੱਖਰ ਸਾਹਿਤ ਅਕਾਦਮੀ ਤੇ ਡਾ: ਕੁਲਵੰਤ ਟਰੱਸਟ ਦਾ ਸਾਲਾਨਾ ਸਮਾਰੋਹ 11 ਨੂੰ

ਅੰਮ੍ਰਿਤਸਰ, 8 ਅਕਤੂਬਰ (ਹਰਮਿੰਦਰ ਸਿੰਘ) ਅੱਖਰ ਸਾਹਿਤ ਅਕਾਦਮੀ ਅਤੇ ਡਾ: ਕੁਲਵੰਤ ਟਰੱਸਟ ਵਲੋਂ ਸਾਲਾਨਾ ਸਮਾਰੋਹ 11 ਅਕਤੂਬਰ, ਦਿਨ ਐਤਵਾਰ ਨੂੰ ਸਵੇਰੇ 11 ਵਜੇ ਵਿਰਸਾ ਵਿਹਾਰ, ਅੰਮ੍ਰਿਤਸਰ ਵਿਖੇ ਕਰਵਾਇਆ ਜਾ ਰਿਹਾ ਹੈ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਟਰੱਸਟ ਦੇ ਸਰਪ੍ਰਸਤ ਡਾ: ਵਿਕਰਮਜੀਤ ਸਿੰਘ ਅਤੇ ਜਨਰਲ ਸਕੱਤਰ ਧਰਵਿੰਦਰ ਸਿੰਘ ਔਲਖ ਨੇ ਦੱਸਿਆ ਕਿ ਇਸ ਵਾਰ ਪਰਮਿੰਦਰਜੀਤ ਕਾਵਿ ਯਾਦਗਾਰੀ ਪੁਰਸਕਾਰ ਪ੍ਰਸਿੱਧ ਸ਼ਾਇਰ ਅਮਰਜੀਤ ਕੌਂਕੇ ਨੂੰ ਅਤੇ ਡਾ: ਕੁਲਵੰਤ ਯਾਦਗਾਰੀ ਪੁਰਸਕਾਰ ਪ੍ਰਸਿੱਧ ਕਹਾਣੀਕਾਰ ਜਸਵੀਰ ਸਿੰਘ ਰਾਣਾ ਨੂੰ ਦਿੱਤਾ ਜਾਵੇਗਾ।

Ad Position 21
No active advertisement
ਕਾਲਜ ਦੇ ਪ੍ਰਿੰਸੀਪਲ ਡਾ. ਅਮਰਦੀਪ ਗੁਪਤਾ ਮੈਰਿਟ ਪ੍ਰਾਪਤ ਕਰਨ ਵਾਲੇ ਵਿਦਿਆਰਥੀਆਂ ਨੂੰ ਸਨਮਾਨਿਤ ਕਰਦੇ ਹੋਏ। ਤਸਵੀਰ : ਹਰਜੀਤ ਸਿੰਘ 09-10-2026
ਅੰਮ੍ਰਿਤਸਰ, 8 ਅਕਤੂਬਰ (ਹਰਮਿੰਦਰ ਸਿੰਘ) ਅੱਖਰ ਸਾਹਿਤ ਅਕਾਦਮੀ ਅਤੇ ਡਾ: ਕੁਲਵੰਤ ਟਰੱਸਟ ਵਲੋਂ ਸਾਲਾਨਾ ਸਮਾਰੋਹ 11 ਅਕਤੂਬਰ, ਦਿਨ ਐਤਵਾਰ ਨੂੰ ਸਵੇਰੇ 11 ਵਜੇ ਵਿਰਸਾ ਵਿਹਾਰ, ਅੰਮ੍ਰਿਤਸਰ ਵਿਖੇ ਕਰਵਾਇਆ ਜਾ ਰਿਹਾ ਹੈ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਟਰੱਸਟ ਦੇ ਸਰਪ੍ਰਸਤ ਡਾ: ਵਿਕਰਮਜੀਤ ਸਿੰਘ ਅਤੇ ਜਨਰਲ ਸਕੱਤਰ ਧਰਵਿੰਦਰ ਸਿੰਘ ਔਲਖ ਨੇ ਦੱਸਿਆ ਕਿ ਇਸ ਵਾਰ ਪਰਮਿੰਦਰਜੀਤ ਕਾਵਿ ਯਾਦਗਾਰੀ ਪੁਰਸਕਾਰ ਪ੍ਰਸਿੱਧ ਸ਼ਾਇਰ ਅਮਰਜੀਤ ਕੌਂਕੇ ਨੂੰ ਅਤੇ ਡਾ: ਕੁਲਵੰਤ ਯਾਦਗਾਰੀ ਪੁਰਸਕਾਰ ਪ੍ਰਸਿੱਧ ਕਹਾਣੀਕਾਰ ਜਸਵੀਰ ਸਿੰਘ ਰਾਣਾ ਨੂੰ ਦਿੱਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਸਮਾਗਮ ਦੀ ਪ੍ਰਧਾਨਗੀ ਡਾ: ਮਨਮੋਹਨ ਕਰਨਗੇ, ਜਦੋਂਕਿ ਡਾ: ਹਰਭਜਨ ਸਿੰਘ ਭਾਟੀਆ ਮੁੱਖ ਮਹਿਮਾਨ ਵਜੋਂ ਸ਼ਿਰਕਤ ਕਰਨਗੇ। ਇਸ ਮੌਕੇ ਵਿਸ਼ੇਸ਼ ਮਹਿਮਾਨਾਂ ਵਜੋਂ ਡਾ: ਹਰਨਾਮ ਸਿੰਘ ਨਿੱਜਰ, ਡਾ: ਰਵਿੰਦਰ, ਮੁਖਤਾਰ ਗਿੱਲ, ਖਾਲਿਦ ਹੁਸੈਨ ਅਤੇ ਕੰਵਰ ਇਕਬਾਲ ਸਿੰਘ ਵੀ ਹਾਜ਼ਰੀ ਭਰਨਗੇ। ਸਮਾਰੋਹ ਦੌਰਾਨ ਅੱਖਰ ਸਾਹਿਤ ਅਕਾਦਮੀ ਦੇ ਪ੍ਰਧਾਨ ਅਤੇ ਅੱਖਰ ਮੈਗਜ਼ੀਨ ਦੇ ਸੰਪਾਦਕ ਡਾ. ਕਰਨੈਲ ਸ਼ੇਰਗਿੱਲ ਦੇ ਗ਼ਜ਼ਲ-ਗੀਤ ਸੰਗ੍ਰਹਿ ‘ਬਦਲਦੇ ਪਰਛਾਵੇਂ’ ਨੂੰ ਵੀ ਲੋਕ ਅਰਪਣ ਕੀਤਾ ਜਾਵੇਗਾ।
Ad Position 22
No active advertisement
ਪਿਛਲੀ ਖ਼ਬਰ ਚੋਣ ਕਮਿਸ਼ਨਰ ਦੀ ਬਰਖਾਸਤਗੀ ਦੀ ਮੰਗ ਨੂੰ ਲੈ ਕੇ ਰੋਸ ਮਾਰਚ ਅਗਲੀ ਖ਼ਬਰ ਪਰਗਟ ਸਿੰਘ ਅੰਮ੍ਰਿਤਸਰ ਫੇਰੀ ਮੌਕੇ ਸਚੱਰ ਦੇ ਗ੍ਰਹਿ ਵਿਖੇ ਦੁਪਹਿਰ ਦੇ ਖਾਣੇ ਲਈ ਪੁੱਜੇ
Ad Position 24