09-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-10-2026

ਸ਼ਹਿਜ਼ਾਦਾ ਨੰਦ ਕਾਲਜ ਦੇ ਵਿਦਿਆਰਥੀ ਸਤਿੰਦਰਬੀਰ ਸਿੰਘ ਨੇ ਜੂਡੋ ’ਚ ਜਿੱਤਿਆ ਸੋਨ ਤਮਗਾ

ਅੰਮ੍ਰਿਤਸਰ, 8 ਅਕਤੂਬਰ (ਰਾਜੇਸ਼ ਕੁਮਾਰ ਸ਼ਰਮਾ)-ਸ਼ਹਿਜ਼ਾਦਾ ਨੰਦ ਕਾਲਜ ਗ੍ਰੀਨ ਐਵੀਨਿਊ ਅੰਮ੍ਰਿਤਸਰ ਦੇ ਵਿਦਿਆਰਥੀ ਸਤਿੰਦਰਬੀਰ ਸਿੰਘ ਨੇ ਖੇਡਾਂ ਵਤਨ ਪੰਜਾਬ ਦੀਆਂ ਦੀ ਜ਼ਿਲ੍ਹਾ ਪੱਧਰੀ ਜੂਡੋ ਚੈਂਪੀਅਨਸ਼ਿਪ ‘ਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਸੋਨ ਤਮਗਾ ਜਿੱਤ ਕੇ ਕਾਲਜ ਦਾ ਨਾਮ ਰੌਸ਼ਨ ਕੀਤਾ। ਇਹ ਜ਼ਿਲ੍ਹਾ ਪੱਧਰੀ ਮੁਕਾਬਲੇ ਖ਼ਾਲਸਾ ਕਾਲਜ ਅੰਮ੍ਰਿਤਸਰ ਵਿਖੇ ਕਰਵਾਏ ਗਏ।

Ad Position 21
No active advertisement
ਅਜੀਤ ਡੈਸਕ 09-10-2026
ਅੰਮ੍ਰਿਤਸਰ, 8 ਅਕਤੂਬਰ (ਰਾਜੇਸ਼ ਕੁਮਾਰ ਸ਼ਰਮਾ)-ਸ਼ਹਿਜ਼ਾਦਾ ਨੰਦ ਕਾਲਜ ਗ੍ਰੀਨ ਐਵੀਨਿਊ ਅੰਮ੍ਰਿਤਸਰ ਦੇ ਵਿਦਿਆਰਥੀ ਸਤਿੰਦਰਬੀਰ ਸਿੰਘ ਨੇ ਖੇਡਾਂ ਵਤਨ ਪੰਜਾਬ ਦੀਆਂ ਦੀ ਜ਼ਿਲ੍ਹਾ ਪੱਧਰੀ ਜੂਡੋ ਚੈਂਪੀਅਨਸ਼ਿਪ ‘ਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਸੋਨ ਤਮਗਾ ਜਿੱਤ ਕੇ ਕਾਲਜ ਦਾ ਨਾਮ ਰੌਸ਼ਨ ਕੀਤਾ। ਇਹ ਜ਼ਿਲ੍ਹਾ ਪੱਧਰੀ ਮੁਕਾਬਲੇ ਖ਼ਾਲਸਾ ਕਾਲਜ ਅੰਮ੍ਰਿਤਸਰ ਵਿਖੇ ਕਰਵਾਏ ਗਏ। ਇਸ ਸ਼ਾਨਦਾਰ ਪ੍ਰਾਪਤੀ ਦੇ ਨਾਲ ਸਤਿੰਦਰਬੀਰ ਸਿੰਘ ਨੇ ਖੇਡਾਂ ਵਤਨ ਪੰਜਾਬ ਦੀਆਂ 2026-27 ਦੇ ਰਾਜ ਪੱਧਰੀ ਮੁਕਾਬਲਿਆਂ ’ਚ ਆਪਣੀ ਥਾਂ ਬਣਾ ਲਈ ਹੈ। ਇਸ ਮੌਕੇ ਕਾਲਜ ਪ੍ਰਬੰਧਕੀ ਕਮੇਟੀ ਦੇ ਪ੍ਰਧਾਨ ਸੁਸ਼ਮਾ ਮਹਿਰਾ, ਪ੍ਰਿੰ: ਡਾ. ਰੀਨਾ ਤਲਵਾੜ ਅਤੇ ਡਾਇਰੈਕਟਰ ਚਮਨ ਲਾਲ ਨੇ ਸਤਿੰਦਰਬੀਰ ਸਿੰਘ ਨੂੰ ਉਸ ਦੀ ਸ਼ਾਨਦਾਰ ਪ੍ਰਾਪਤੀ ਲਈ ਵਧਾਈ ਦਿੱਤੀ ਅਤੇ ਰਾਜ ਪੱਧਰੀ ਮੁਕਾਬਲਿਆਂ ਲਈ ਸ਼ੁਭਕਾਮਨਾਵਾਂ ਦਿੱਤੀਆਂ। ਉਨ੍ਹਾਂ ਨੇ ਵਿਦਿਆਰਥੀ ਦੀ ਇਸ ਸਫਲਤਾ ‘ਚ ਅਹਿਮ ਯੋਗਦਾਨ ਪਾਉਣ ਲਈ ਜੂਡੋ ਕੋਚ ਗੁਰਮੇਲ ਸਿੰਘ ਦੀ ਵੀ ਸ਼ਲਾਘਾ ਕੀਤੀ।
Ad Position 22
No active advertisement
ਪਿਛਲੀ ਖ਼ਬਰ ਇੰਡੀਆ ਆਇਲ ਨੇ ਲਾਂਚ ਕੀਤਾ ‘ਐਕਸਟ੍ਰਾ ਲਾਈਟ ਨਾਓ ਗੈਸ ਸਿਲੰਡਰ’ ਅਗਲੀ ਖ਼ਬਰ ਬੀ.ਬੀ.ਕੇ. ਡੀ.ਏ.ਵੀ. ਕਾਲਜ ਫਾਰ ਵੁਮੈਨ ਵਿਖੇ ਹਿੰਦੀ ਦਿਵਸ ਮਨਾਇਆ
Ad Position 24