ਨਗਰ ਨਿਗਮ ਵਲੋਂ ਠੇਕੇਦਾਰਾਂ ਨੂੰ ਭੁਗਤਾਨ ਨਾ ਕਰਨ ’ਤੇ ਵਿਕਾਸ ਕਾਰਜਾਂ ਨੂੰ ਲੱਗੀਆਂ ਬਰੇਕਾਂ
ਅੰਮ੍ਰਿਤਸਰ, 8 ਅਕਤੂਬਰ (ਹਰਮਿੰਦਰ ਸਿੰਘ)- ਪੰਜਾਬ ਸਰਕਾਰ ਵਲੋਂ ਬੀਤੇ ਦਿਨੀਂ ਸਾਰੇ ਨਗਰ ਨਿਗਮਾਂ, ਨਗਰ ਕੌਂਸਲਾਂ ਅਤੇ ਨਗਰ ਸੁਧਾਰ ਟਰੱਸਟਾਂ ਨੂੰ ਆਦੇਸ਼ ਜਾਰੀ ਕੀਤੇ ਗਏ ਹਨ, ਜੇਕਰ ਕਿਸੇ ਕੋਲ ਫ਼ੰਡ ਹਨ ਤਾਂ ਵਿਕਾਸ ਕਾਰਜਾਂ ਦੇ ਟੈਂਡਰ ਲਗਾਉਣ ਪਰ ਅੰਮ੍ਰਿਤਸਰ ਨਗਰ ਨਿਗਮ ਦੀ ਆਰਥਿਕ ਹਾਲਤ ਦੀ ਗੱਲ ਕੀਤੀ ਜਾਵੇ ਤਾਂ ਉਹ ਬਹੁਤ ਹੀ ਪਤਲੀ ਹੈ । ਉਸ ਵਲੋਂ ਆਪਣੇ ਮੁਲਾਜ਼ਮਾਂ ਨੂੰ ਤਨਖ਼ਾਹਾਂ ਵੀ ਜੀ.
ਅੰਮ੍ਰਿਤਸਰ, 8 ਅਕਤੂਬਰ (ਹਰਮਿੰਦਰ ਸਿੰਘ)- ਪੰਜਾਬ ਸਰਕਾਰ ਵਲੋਂ ਬੀਤੇ ਦਿਨੀਂ ਸਾਰੇ ਨਗਰ ਨਿਗਮਾਂ, ਨਗਰ ਕੌਂਸਲਾਂ ਅਤੇ ਨਗਰ ਸੁਧਾਰ ਟਰੱਸਟਾਂ ਨੂੰ ਆਦੇਸ਼ ਜਾਰੀ ਕੀਤੇ ਗਏ ਹਨ, ਜੇਕਰ ਕਿਸੇ ਕੋਲ ਫ਼ੰਡ ਹਨ ਤਾਂ ਵਿਕਾਸ ਕਾਰਜਾਂ ਦੇ ਟੈਂਡਰ ਲਗਾਉਣ ਪਰ ਅੰਮ੍ਰਿਤਸਰ ਨਗਰ ਨਿਗਮ ਦੀ ਆਰਥਿਕ ਹਾਲਤ ਦੀ ਗੱਲ ਕੀਤੀ ਜਾਵੇ ਤਾਂ ਉਹ ਬਹੁਤ ਹੀ ਪਤਲੀ ਹੈ । ਉਸ ਵਲੋਂ ਆਪਣੇ ਮੁਲਾਜ਼ਮਾਂ ਨੂੰ ਤਨਖ਼ਾਹਾਂ ਵੀ ਜੀ. ਐੱਸ. ਟੀ. ਦੀ ਆਉਣ ਵਾਲੀ ਰਾਸ਼ੀ ਨਾਲ ਕੀਤੀ ਜਾ ਰਹੀ । ਜਦੋਂ ਕਿ ਨਿਗਮ ਕੋਲ ਆਪਣੇ ਠੇਕੇਦਾਰਾਂ ਨੂੰ ਕਰਵਾਏ ਕੰਮ ਦੀ ਅਦਾਇਗੀ ਕਰਨ ਦੇ ਪੈਸੇ ਵੀ ਨਾ ਹੋਣ ਕਰਕੇ ਠੇਕੇਦਾਰਾਂ ਵਲੋਂ ਪਹਿਲਾਂ ਤੋਂ ਚੱਲ ਰਹੇ ਵਿਕਾਸ ਕਾਰਜ ਬੰਦ ਕਰ ਦਿੱਤੇ ਹਨ ਅਤੇ ਭੁਗਤਾਨ ਨਾ ਹੋਣ ਤੱਕ ਮੁੜ ਕੰਮ ਸ਼ੁਰੂ ਕਰਨ ਤੋਂ ਮਨਾ ਕਰ ਦਿੱਤਾ ਹੈ। ਠੇਕੇਦਾਰਾਂ ਦਾ ਦੋਸ਼ ਹੈ ਨਗਰ ਨਿਗਮ ਨੂੰ ਵਿਕਾਸ ਕਾਰਜਾਂ ਲਈ ਸਰਕਾਰੀ ਫ਼ੰਡ ਆਏ ਸਨ ਪਰ ਸਰਕਾਰ ਵਲੋਂ ਇਹ ਫ਼ੰਡ ਸ਼ਹਿਰ ’ਚੋਂ ਕੂੜਾ ਚੁੱਕਣ ਵਾਲੀ ਕੰਪਨੀ ਨੂੰ ਵੰਡ ਦਿੱਤੇ ਗਏ ਜਦੋਂ ਕਿ ਲੰਬੇ ਸਮੇਂ ਤੋਂ ਸ਼ਹਿਰ ਵਿਚ ਵਿਕਾਸ ਕਾਰਜ ਕਰ ਰਹੇ ਰਹੇ ਠੇਕੇਦਾਰਾਂ ਦੇ ਹੱਥ ਖ਼ਾਲੀ ਹਨ। ਠੇਕੇਦਾਰਾਂ ਵਲੋਂ ਕਿਹਾ ਜਾ ਰਿਹਾ ਹੈ ਕਿ ਜਦੋਂ ਤੱਕ ਉਨ੍ਹਾਂ ਦੇ ਪਿਛਲੇ ਬਕਾਇਆ ਦਾ ਭੁਗਤਾਨ ਨਹੀਂ ਕੀਤਾ ਜਾਂਦਾ ਉਹ ਕੋਈ ਵੀ ਕੰਮ ਨਹੀਂ ਕਰਨਗੇ। ਕੁਝ ਠੇਕੇਦਾਰਾਂ ਨੇ ਦੱਸਿਆ ਕਿ ਉਨ੍ਹਾਂ ਦਾ ਤਿੰਨ ਤਿੰਨ ਸਾਲ ਤਾਂ ਬਕਾਇਆ ਪਿਆ ਹੈ। ਉਨ੍ਹਾਂ ਨੂੰ 31 ਮਾਰਚ ਨੂੰ ਪਿਛਲੇ ਬਕਾਇਆ ਦੀ ਕੇਵਲ 10 ਫ਼ੀਸਦੀ ਹੀ ਅਦਾਇਗੀ ਕੀਤੀ ਗਈ ਹੈ ਅਤੇ ਉਸ ਤੋਂ ਬਾਅਦ ਉਨ੍ਹਾਂ ਨੇ ਉਸ ਤੋਂ ਵਧੇਰੇ ਵੀ ਕੰਮ ਕਰ ਦਿੱਤਾ ਹੈ। ਅਦਾਇਗੀ ਨਾ ਹੋਣ ਤੱਕ ਉਹ ਆਪਣਾ ਕੰਮ ਬੰਦ ਰੱਖਣਗੇ।