08-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-10-2026

ਸਪਰਿੰਗ ਫੀਲਡਜ਼ ਪਬਲਿਕ ਸਕੂਲ ਦੇ ਵਿਦਿਆਰਥੀਆਂ ਦਾ ਕਿੱਕ ਬਾਕਸਿੰਗ ’ਚ ਸ਼ਾਨਦਾਰ ਪ੍ਰਦਰਸ਼ਨ

ਅੰਮ੍ਰਿਤਸਰ, 8 ਅਕਤੂਬਰ (ਸੁਰਿੰਦਰਪਾਲ ਸਿੰਘ ਵਰਪਾਲ)-ਸਪਰਿੰਗ ਫੀਲਡਜ਼ ਪਬਲਿਕ ਸਕੂਲ ਦੇ ਵਿਦਿਆਰਥੀਆਂ ਨੇ ਕਿੱਕ ਬਾਕਸਿੰਗ ‘ਚ ਸ਼ਾਨਦਾਰ ਪ੍ਰਦਰਸ਼ਨ ਕੀਤਾ ਹੈ। ਇਸ ਸਬੰਧੀ ਜਾਣਕਾਰੀ ਸਾਂਝੀ ਕਰਦੇ ਹੋਏ ਪ੍ਰਿੰਸੀਪਲ ਮੈਡਮ ਤੇਜਿੰਦਰ ਮਲਹੋਤਰਾ ਨੇ ਦੱਸਿਆ ਕਿ ਖੇਡਾਂ ਵਤਨ ਪੰਜਾਬ ਦੀਆਂ ਜ਼ਿਲ੍ਹਾ ਪੱਧਰੀ ਟੂਰਨਾਮੈਂਟ ’ਚ ਸਕੂਲ ਦੇ ਵਿਦਿਆਰਥੀਆ ਨੇ ਕਿੱਕ ਬਾਕਸਿੰਗ ਖੇਡ ਵਿਚ ਭਾਗ ਲਿਆ।

Ad Position 21
No active advertisement
ਅਜੀਤ ਡੈਸਕ 09-10-2026
ਅੰਮ੍ਰਿਤਸਰ, 8 ਅਕਤੂਬਰ (ਸੁਰਿੰਦਰਪਾਲ ਸਿੰਘ ਵਰਪਾਲ)-ਸਪਰਿੰਗ ਫੀਲਡਜ਼ ਪਬਲਿਕ ਸਕੂਲ ਦੇ ਵਿਦਿਆਰਥੀਆਂ ਨੇ ਕਿੱਕ ਬਾਕਸਿੰਗ ‘ਚ ਸ਼ਾਨਦਾਰ ਪ੍ਰਦਰਸ਼ਨ ਕੀਤਾ ਹੈ।ਇਸ ਸਬੰਧੀ ਜਾਣਕਾਰੀ ਸਾਂਝੀ ਕਰਦੇ ਹੋਏ ਪ੍ਰਿੰਸੀਪਲ ਮੈਡਮ ਤੇਜਿੰਦਰ ਮਲਹੋਤਰਾ ਨੇ ਦੱਸਿਆ ਕਿ ਖੇਡਾਂ ਵਤਨ ਪੰਜਾਬ ਦੀਆਂ ਜ਼ਿਲ੍ਹਾ ਪੱਧਰੀ ਟੂਰਨਾਮੈਂਟ ’ਚ ਸਕੂਲ ਦੇ ਵਿਦਿਆਰਥੀਆ ਨੇ ਕਿੱਕ ਬਾਕਸਿੰਗ ਖੇਡ ਵਿਚ ਭਾਗ ਲਿਆ। ਇਸ ਮੁਕਾਬਲੇ ’ਚ ਲੜਕਿਆਂ ਦੀ ਅੰਡਰ-17 ਟੀਮ ’ਚੋਂ ਰਵਦੀਪ ਸਿੰਘ ਨੇ ਸੋਨੇ ਦਾ ਤਗਮਾ, ਜਦਕਿ ਧਰੁਵਮ ਸਬਰਵਾਲ, ਗੁਰਜੀਤ ਸਿੰਘ, ਵਿਸ਼ੂ, ਅਮਰਿੰਦਰ ਸਿੰਘ ਅਤੇ ਅਦਿਤਿਆ ਨੇ ਤਾਂਬੇ ਦਾ ਤਗਮਾ ਹਾਸਲ ਕਰਕੇ ਸਕੂਲ ਦਾ ਨਾਮ ਰੌਸ਼ਨ ਕੀਤਾ। ਪ੍ਰਿੰ: ਤੇਜਿੰਦਰ ਮਲਹੋਤਰਾ ਅਤੇ ਮੈਨੇਜਿੰਗ ਡਾਇਰੈਕਟਰ ਡਾ. ਅਰਵਿੰਦਰ ਸਿੰਘ ਚਮਕ ਨੇ ਜੇਤੂ ਵਿਦਿਆਰਥੀਆਂ ਅਤੇ ਉਨ੍ਹਾਂ ਦੇ ਕੋਚ ਮਨਵਿੰਦਰ ਸਿੰਘ ਅਤੇ ਕੋਚ ਸਿਮਰਨ ਦੀ ਇਸ ਸ਼ਾਨਦਾਰ ਪ੍ਰਾਪਤੀ ਲਈ ਖੂਬ ਸ਼ਲਾਘਾ ਕੀਤੀ ਅਤੇ ਉਨ੍ਹਾਂ ਨੂੰ ਵਧਾਈ ਦਿੱਤੀ।ਇਸ ਮੌਕੇ ਵਾਈਸ ਪ੍ਰਿੰਸੀਪਲ ਰੁਪਿੰਦਰਜੀਤ ਕੌਰ ਤੋਂ ਇਲਾਵਾ ਸਮੂਹ ਸਟਾਫ ਮੈਂਬਰ ਵੀ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਬਾਸਰਕੇ ਗਿੱਲਾਂ ਤੋਂ ਤਾਜੇ ਚੱਕ ਨੂੰ ਜਾਂਦੀ ਸੜਕ ਬਣਾਉਣ ਦੀ ਇਲਾਕਾ ਨਿਵਾਸੀਆਂ ਨੇ ਕੀਤੀ ਮੰਗ ਅਗਲੀ ਖ਼ਬਰ ਸਟਾਲਵਾਰਟਸ ਵਰਲਡ ਸਕੂਲ ਵਿਖੇ ਈ. ਸੀ. ਓ. 0.2 ਸੈਮੀਨਾਰ ’ਚ ਵਿਦਿਆਰਥੀਆਂ ਨੂੰ ਤਣਾਅ ਪ੍ਰਬੰਧਨ ਸੁਝਾਅ ਸਿਖਾਏ
Ad Position 24