08-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-10-2026

ਸ਼ੋ੍ਮਣੀ ਕਮੇਟੀ ਦੇ ਅਕਸ ਨੂੰ ਢਾਹ ਲਾਉਣ ਵਾਲੀ ਬਿਆਨਬਾਜ਼ੀ ਨਿੰਦਣਯੋਗ-ਪ੍ਰਿੰ: ਡਾ. ਕੁਲਵਿੰਦਰ ਸਿੰਘ

ਅੰਮ੍ਰਿਤਸਰ, 8 ਅਕਤੂਬਰ (ਸੁਰਿੰਦਰਪਾਲ ਸਿੰਘ ਵਰਪਾਲ)-ਸ਼੍ਰੋਮਣੀ ਕਮੇਟੀ ਦੇ ਪ੍ਰਬੰਧ ਅਧੀਨ ਚੱਲ ਰਹੇ ਤ੍ਰੈ ਸ਼ਤਾਬਦੀ ਗੁਰੂ ਗੋਬਿੰਦ ਸਿੰਘ ਖਾਲਸਾ ਕਾਲਜ ਦੇ ਪ੍ਰਿੰਸੀਪਲ ਡਾ. ਕੁਲਵਿੰਦਰ ਸਿੰਘ ਨੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਦੀ ਕਾਰਜਸ਼ੈਲੀ ਅਤੇ ਸੁਭਾਅ ਦੀ ਸ਼ਲਾਘਾ ਕਰਦਿਆ ਕਿਹਾ ਕਿ ਉਨ੍ਹਾਂ ਨੇ ਆਪਣੇ ਕਾਰਜਕਾਲ ਦੌਰਾਨ ਸੰਸਥਾ ਨਾਲ ਜੁੜੇ ਵੱਖ-ਵੱਖ ਮਸਲਿਆਂ ਨੂੰ ਗੰਭੀਰਤਾ ਅਤੇ ਸੰਜੀਦਗੀ ਨਾਲ ਸੁਣਿਆ ਹੈ।

Ad Position 21
No active advertisement
ਪ੍ਰਿੰ: ਡਾ. ਕੁਲਵਿੰਦਰ ਸਿੰਘ 09-10-2026
ਅੰਮ੍ਰਿਤਸਰ, 8 ਅਕਤੂਬਰ (ਸੁਰਿੰਦਰਪਾਲ ਸਿੰਘ ਵਰਪਾਲ)-ਸ਼੍ਰੋਮਣੀ ਕਮੇਟੀ ਦੇ ਪ੍ਰਬੰਧ ਅਧੀਨ ਚੱਲ ਰਹੇ ਤ੍ਰੈ ਸ਼ਤਾਬਦੀ ਗੁਰੂ ਗੋਬਿੰਦ ਸਿੰਘ ਖਾਲਸਾ ਕਾਲਜ ਦੇ ਪ੍ਰਿੰਸੀਪਲ ਡਾ. ਕੁਲਵਿੰਦਰ ਸਿੰਘ ਨੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਦੀ ਕਾਰਜਸ਼ੈਲੀ ਅਤੇ ਸੁਭਾਅ ਦੀ ਸ਼ਲਾਘਾ ਕਰਦਿਆ ਕਿਹਾ ਕਿ ਉਨ੍ਹਾਂ ਨੇ ਆਪਣੇ ਕਾਰਜਕਾਲ ਦੌਰਾਨ ਸੰਸਥਾ ਨਾਲ ਜੁੜੇ ਵੱਖ-ਵੱਖ ਮਸਲਿਆਂ ਨੂੰ ਗੰਭੀਰਤਾ ਅਤੇ ਸੰਜੀਦਗੀ ਨਾਲ ਸੁਣਿਆ ਹੈ। ਡਾ. ਕੁਲਵਿੰਦਰ ਸਿੰਘ ਨੇ ਕਿਹਾ ਕਿ ਸ਼੍ਰੋਮਣੀ ਕਮੇਟੀ ਦੇ ਪ੍ਰਬੰਧ ਅਧੀਨ ਚੱਲ ਰਹੀਆਂ ਵਿਦਿਅਕ ਸੰਸਥਾਵਾਂ ਤਰੱਕੀ ਦੀ ਰਾਹ ’ਤੇ ਅੱਗੇ ਵੱਧ ਰਹੀਆਂ ਹਨ। ਇਨ੍ਹਾਂ ਸੰਸਥਾਵਾਂ ‘ਚ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਦੇ ਨਾਲ-ਨਾਲ ਸਟਾਫ ਨਾਲ ਸਬੰਧਤ ਮਸਲਿਆਂ ਵੱਲ ਵੀ ਧਿਆਨ ਦਿੱਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਮੌਜੂਦਾ ਸਥਿਤੀ ’ਚ ਕਿਸੇ ਵੀ ਵਿਅਕਤੀ ਦੇ ਚਰਿੱਤਰ ’ਤੇ ਸਵਾਲ ਚੁੱਕਣਾ ਜਾਂ ਅਜਿਹੀ ਬਿਆਨਬਾਜ਼ੀ ਕਰਨਾ, ਜਿਸ ਨਾਲ ਸਿੱਖ ਸੰਸਥਾ ਸ਼੍ਰੋਮਣੀ ਕਮੇਟੀ ਦੇ ਅਕਸ ਨੂੰ ਠੇਸ ਪਹੁੰਚੇ, ਅਤਿ ਨਿੰਦਣਯੋਗ ਹੈ।ਉਨ੍ਹਾਂ ਕਿਹਾ ਕਿ ਕਿਸੇ ਵੀ ਮਸਲੇ ’ਤੇ ਆਪਣੇ ਵਿਚਾਰ ਪ੍ਰਗਟ ਕਰਦੇ ਸਮੇਂ ਤੱਥਾਂ ਅਤੇ ਮਰਿਆਦਾ ਨੂੰ ਧਿਆਨ ਵਿੱਚ ਰੱਖਣਾ ਚਾਹੀਦਾ ਹੈ ਅਤੇ ਗਲਤ ਜਾਂ ਅਪਮਾਨਜਨਕ ਸ਼ਬਦਾਂ ਦੀ ਵਰਤੋਂ ਤੋਂ ਗੁਰੇਜ਼ ਕਰਨਾ ਚਾਹੀਦਾ ਹੈ। 07 ਏਐਸਆਰ89 ਪ੍ਰਿੰ: ਡਾ. ਕੁਲਵਿੰਦਰ ਸਿੰਘ
Ad Position 22
No active advertisement
ਪਿਛਲੀ ਖ਼ਬਰ ਬੀ.ਬੀ.ਕੇ. ਡੀ.ਏ.ਵੀ. ਕਾਲਜ ਫ਼ਾਰ ਵੂਮੈਨ ਵਿਖੇ ਐੱਨ.ਸੀ.ਸੀ. ਆਰਮੀ ਵਿੰਗ ਲਈ ਭਰਤੀ ਪ੍ਰਕਿਰਿਆ ਅਗਲੀ ਖ਼ਬਰ ਡੀ.ਏ.ਵੀ. ਪਬਲਿਕ ਸਕੂਲ ਦੇ ਵਿਦਿਆਰਥੀਆਂ ਨੇ ਗਲੋਬਲ ਪੱਧਰ ’ਤੇ ਮਾਣ ਹਾਸਿਲ ਕੀਤਾ
Ad Position 24