ਸ਼੍ਰੋਮਣੀ ਕਮੇਟੀ ਦੇ ਪ੍ਰਬੰਧ ਹੇਠਲੇ ਸਕੂਲਾਂ ਦੇ ਪ੍ਰਿੰਸੀਪਲਾਂ ਦੀ ਇਕੱਤਰਤਾ ’ਚ ਵਿਦਿਆਰਥੀਆਂ ਨੂੰ ਸਿੱਖੀ ਵਿਰਸੇ ਨਾਲ ਜੋੜਨ ਸੰਬੰਧੀ ਚਰਚਾ
ਅੰਮ੍ਰਿਤਸਰ, 8 ਅਕਤੂਬਰ (ਜਸਵੰਤ ਸਿੰਘ ਜੱਸ)- ਸ਼੍ਰੋਮਣੀ ਕਮੇਟੀ ਦੇ ਪ੍ਰਬੰਧ ਹੇਠਲੇ ਵੱਖ ਵੱਖ ਸਕੂਲਾਂ ਦੇ ਪ੍ਰਿੰਸੀਪਲ ਸਾਹਿਬਾਨ ਦੀ ਵਿਸ਼ੇਸ਼ ਇਕੱਤਰਤਾ ਸ਼੍ਰੋਮਣੀ ਕਮੇਟੀ ਮੁੱਖ ਦਫ਼ਤਰ ਦੇ ਪ੍ਰਬੰਧਕੀ ਬਲਾਕ ਵਿਖੇ ਸ਼੍ਰੋਮਣੀ ਕਮੇਟੀ ਦੇ ਅੰਤ੍ਰਿੰਗ ਕਮੇਟੀ ਮੈਂਬਰ ਬੀਬੀ ਹਰਜਿੰਦਰ ਕੌਰ, ਸਕੱਤਰ ਸਿੱਖਿਆ ਸੁਖਮਿੰਦਰ ਸਿੰਘ ਅਤੇ ਡਿਪਟੀ ਡਾਇਰੈਕਟਰ ਬੀਬੀ ਸਤਵੰਤ ਕੌਰ ਦੀ ਅਗਵਾਈ ਵਿਚ ਹੋਈ ਜਿਸ ਦੌਰਾਨ ਸਿੱਖ ਸੰਸਥਾਵਾਂ ਨੂੰ ਜਾਣਬੁੱਝ ਕੇ ਨਿਸ਼ਾਨੇ ’ਤੇ ਲੈ ਕੇ ਕੀਤੇ ਜਾ ਰਹੇ ਪ੍ਰਚਾਰ ’ਤੇ ਚਿੰਤਾ ਪ੍ਰਗਟ ਕੀਤੀ ਕਰਦਿਆਂ ਵਿਦਿਆਰਥੀਆਂ ਨੂੰ ਸਿੱਖੀ ਵਿਰਸੇ ਨਾਲ ਜੋੜਨ ਸਬੰਧੀ ਵਿਚਾਰ ਚਰਚਾ ਕੀਤੀ ਗਈ। ਬੀਤੇ ਦਿਨ ਹੋਈ ਇਕੱਤਰਤਾ ਦੌਰਾਨ ਬੀਬੀ ਹਰਜਿੰਦਰ ਕੌਰ ਨੇ ਕਿਹਾ ਕਿ ਸਿੱਖ ਸੰਸਥਾ ਬਾਰੇ ਹੋ ਰਹੀ ਇਕ ਪਾਸੜ ਜਾਂ ਬਿਨਾਂ ਤੱਥਾਂ ਦੀ ਬਿਆਨਬਾਜ਼ੀ ਦਾ ਜਵਾਬ ਸੰਜਮ ਅਤੇ ਤੱਥਾਂ ਨਾਲ ਦੇਣ ਦੀ ਲੋੜ ਹੈ।
ਸ਼
ਸ਼੍ਰੋਮਣੀ ਕਮੇਟੀ ਦੇ ਪ੍ਰਬੰਧ ਹੇਠਲੇ ਵੱਖ ਵੱਖ ਸਕੂਲਾਂ ਦੇ ਪ੍ਰਿੰਸੀਪਲ ਸਾਹਿਬਾਨ ਦੀ ਇਕੱਤਰਤਾ ਦੌਰਾਨ ਅੰਤ੍ਰਿੰਗ ਕਮੇਟੀ ਮੈਂਬਰ ਬੀਬੀ ਹਰਜਿੰਦਰ ਕੌਰ, ਸਕੱਤਰ ਸਿੱਖਿਆ ਸੁਖਮਿੰਦਰ ਸਿੰਘ ਅਤੇ ਡਿਪਟੀ ਡਾਇਰੈਕਟਰ ਬੀਬੀ ਸਤਵੰਤ ਕੌਰ। ਤਸਵੀਰ : ਹਰਜੀਤ ਸਿੰਘ
09-10-2026
ਅੰਮ੍ਰਿਤਸਰ, 8 ਅਕਤੂਬਰ (ਜਸਵੰਤ ਸਿੰਘ ਜੱਸ)- ਸ਼੍ਰੋਮਣੀ ਕਮੇਟੀ ਦੇ ਪ੍ਰਬੰਧ ਹੇਠਲੇ ਵੱਖ ਵੱਖ ਸਕੂਲਾਂ ਦੇ ਪ੍ਰਿੰਸੀਪਲ ਸਾਹਿਬਾਨ ਦੀ ਵਿਸ਼ੇਸ਼ ਇਕੱਤਰਤਾ ਸ਼੍ਰੋਮਣੀ ਕਮੇਟੀ ਮੁੱਖ ਦਫ਼ਤਰ ਦੇ ਪ੍ਰਬੰਧਕੀ ਬਲਾਕ ਵਿਖੇ ਸ਼੍ਰੋਮਣੀ ਕਮੇਟੀ ਦੇ ਅੰਤ੍ਰਿੰਗ ਕਮੇਟੀ ਮੈਂਬਰ ਬੀਬੀ ਹਰਜਿੰਦਰ ਕੌਰ, ਸਕੱਤਰ ਸਿੱਖਿਆ ਸੁਖਮਿੰਦਰ ਸਿੰਘ ਅਤੇ ਡਿਪਟੀ ਡਾਇਰੈਕਟਰ ਬੀਬੀ ਸਤਵੰਤ ਕੌਰ ਦੀ ਅਗਵਾਈ ਵਿਚ ਹੋਈ ਜਿਸ ਦੌਰਾਨ ਸਿੱਖ ਸੰਸਥਾਵਾਂ ਨੂੰ ਜਾਣਬੁੱਝ ਕੇ ਨਿਸ਼ਾਨੇ ’ਤੇ ਲੈ ਕੇ ਕੀਤੇ ਜਾ ਰਹੇ ਪ੍ਰਚਾਰ ’ਤੇ ਚਿੰਤਾ ਪ੍ਰਗਟ ਕੀਤੀ ਕਰਦਿਆਂ ਵਿਦਿਆਰਥੀਆਂ ਨੂੰ ਸਿੱਖੀ ਵਿਰਸੇ ਨਾਲ ਜੋੜਨ ਸਬੰਧੀ ਵਿਚਾਰ ਚਰਚਾ ਕੀਤੀ ਗਈ। ਬੀਤੇ ਦਿਨ ਹੋਈ ਇਕੱਤਰਤਾ ਦੌਰਾਨ ਬੀਬੀ ਹਰਜਿੰਦਰ ਕੌਰ ਨੇ ਕਿਹਾ ਕਿ ਸਿੱਖ ਸੰਸਥਾ ਬਾਰੇ ਹੋ ਰਹੀ ਇਕ ਪਾਸੜ ਜਾਂ ਬਿਨਾਂ ਤੱਥਾਂ ਦੀ ਬਿਆਨਬਾਜ਼ੀ ਦਾ ਜਵਾਬ ਸੰਜਮ ਅਤੇ ਤੱਥਾਂ ਨਾਲ ਦੇਣ ਦੀ ਲੋੜ ਹੈ। ਸਿੱਖਿਆ ਸਕੱਤਰ ਸ. ਸੁਖਮਿੰਦਰ ਸਿੰਘ ਨੇ ਕਿਹਾ ਕਿ ਸ਼੍ਰੋਮਣੀ ਕਮੇਟੀ ਦੇ ਵਿਦਿਅਕ ਅਦਾਰਿਆਂ ਦੇ ਵਿਕਾਸ ਅਤੇ ਕਰਮਚਾਰੀਆਂ ਦੀ ਭਲਾਈ ਲਈ ਮੌਜੂਦਾ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਦੀ ਅਗਵਾਈ ਹੇਠ ਵਿਦਿਅਕ ਅਦਾਰਿਆਂ ਨੂੰ ਮਜ਼ਬੂਤ ਕਰਨ, ਤਲਵੰਡੀ ਸਾਬੋ ਅਤੇ ਸ੍ਰੀ ਫ਼ਤਹਿਗੜ੍ਹ ਸਾਹਿਬ ਵਿਖੇ ਵਿਦਿਆਰਥੀਆਂ ਦੀ ਮੁਫ਼ਤ ਪੜ੍ਹਾਈ, ਮੁਕਾਬਲਾ ਪ੍ਰੀਖਿਆਵਾਂ ਦੀ ਤਿਆਰੀ ਲਈ ਨਿਸ਼ਚੈ ਅਕੈਡਮੀ ਦੀ ਸਥਾਪਨਾ ਵਰਗੇ ਫੈਸਲੇ ਉਨ੍ਹਾਂ ਦੀ ਦੂਰਅੰਦੇਸ਼ੀ ਸੋਚ ਦੀ ਦੇਣ ਹਨ। ਉਨ੍ਹਾਂ ਕਿਹਾ ਕਿ ਅੱਜ ਲੋੜ ਹੈ ਕਿ ਸਿੱਖ ਸੰਸਥਾ ਦੇ ਪੱਖ ਨੂੰ ਮਜ਼ਬੂਤੀ ਨਾਲ ਇਕਜੁਟ ਹੋ ਕੇ ਲੋਕਾਂ ਸਾਹਮਣੇ ਰੱਖਿਆ ਜਾਵੇ। ਇਕੱਤਰਤਾ ਦੌਰਾਨ ਸ਼੍ਰੋਮਣੀ ਕਮੇਟੀ ਦੇ ਵਿਦਿਅਕ ਅਦਾਰਿਆਂ ਦੀ ਵਿਦਿਅਕ ਕਾਰਗੁਜ਼ਾਰੀ ਨੂੰ ਹੋਰ ਬਿਹਤਰ ਬਣਾਉਣ ਅਤੇ ਵਿਦਿਆਰਥੀਆਂ ਨੂੰ ਸਿੱਖ ਇਤਿਹਾਸ, ਗੁਰਬਾਣੀ, ਸਿੱਖ ਸਿਧਾਂਤਾਂ ਅਤੇ ਸਿੱਖ ਵਿਰਸੇ ਨਾਲ ਜੋੜਨ ਲਈ ਨਵੇਂ ਉਪਰਾਲੇ ਕਰਨ ਸਬੰਧੀ ਵੀ ਗੰਭੀਰ ਵਿਚਾਰ-ਵਟਾਂਦਰਾ ਕੀਤਾ ਗਿਆ। ਇਸ ਮੌਕੇ ਬੀਬੀ ਸਤਵੰਤ ਕੌਰ ਨੇ ਵੀ ਵਿਚਾਰ ਪ੍ਰਗਟ ਕੀਤੇ। ਇਸ ਇਕੱਤਰਤਾ ਵਿਚ ਮੀਤ ਸਕੱਤਰ ਗੁਰਦਿਆਲ ਸਿੰਘ, ਪ੍ਰਿੰ: ਰਾਜਨਮੋਲ ਕੌਰ, ਪ੍ਰਿੰ: ਅਮਨਦੀਪ ਕੌਰ, ਪ੍ਰਿੰ: ਗੁਰੀਤ ਕੌਰ, ਪ੍ਰਿੰ: ਪ੍ਰਭਜੀਤ ਸਿੰਘ, ਪ੍ਰਿੰ: ਗਗਨਪ੍ਰੀਤ ਕੌਰ, ਪ੍ਰਿੰ: ਗੁਰਸ਼ਰਨ ਸਿੰਘ, ਪ੍ਰਿੰ: ਹਰਜੀਤ ਕੌਰ, ਪ੍ਰਿੰ: ਸਰਬਜੀਤ ਸਿੰਘ, ਪ੍ਰਿੰ: ਹਰਪ੍ਰੀਤ ਕੌਰ, ਪ੍ਰਿੰ: ਬਲਕਾਰ ਸਿੰਘ, ਪ੍ਰਿੰ: ਰਮਨਦੀਪ ਕੌਰ, ਪ੍ਰਿੰ: ਬਿਕਰਮਜੀਤ ਸਿੰਘ, ਪ੍ਰਿੰ: ਮਮਤਾ ਕੌਰ, ਪ੍ਰਿੰ: ਪੂਜਾ ਸ਼ਰਮਾ, ਪ੍ਰਿੰ: ਕਿਰਨਦੀਪ ਕੌਰ, ਪ੍ਰਿੰ: ਰੀਤਾ ਸੈਨੀ, ਪ੍ਰਿੰ: ਕੁਲਵੰਤ ਸਿੰਘ, ਪ੍ਰਿੰ: ਸੰਦੀਪ ਸਿੰਘ, ਪ੍ਰਿੰ: ਬਿੰਦਰਪਾਲ ਕੌਰ, ਪ੍ਰਿੰ: ਨਵਲੀਨ ਕੌਰ, ਪ੍ਰਿੰ: ਕੰਵਲਜੀਤ ਕੌਰ, ਪ੍ਰਿੰ: ਸਤਨਾਮ ਸਿੰਘ, ਪ੍ਰਿੰ: ਪ੍ਰਮਿੰਦਰ ਕੌਰ, ਪ੍ਰਿੰ: ਮਨੋਰਮਾ ਸਮਾਗ, ਪ੍ਰਿੰ: ਰਣਜੀਤ ਸਿੰਘ, ਪ੍ਰਿੰ: ਸਤਵਿੰਦਰ ਕੌਰ, ਪ੍ਰਿੰ: ਜਸਵਿੰਦਰ ਸਿੰਘ, ਪ੍ਰਿੰ: ਰਾਜਵਿੰਦਰ ਕੌਰ, ਪ੍ਰਿੰ: ਕੁਲਦੀਪ ਸਿੰਘ, ਪ੍ਰਿੰ: ਪਵਨਦੀਪ ਕੌਰ। ਪ੍ਰਿੰ: ਗੁਰਮੀਤ ਸਿੰਘ, ਪ੍ਰਿੰ: ਹਰਪ੍ਰੀਤ ਸਿੰਘ, ਪ੍ਰਿੰ: ਪਰਮੀਤ ਕੌਰ, ਪ੍ਰਿੰ: ਦਲਵਿੰਦਰ ਕੌਰ, ਪ੍ਰਿੰ: ਰਾਜਵਿੰਦਰ ਕੌਰ ਤੇ ਪ੍ਰਿੰ: ਕੁਲਦੀਪ ਸਿੰਘ ਸਮੇਤ ਹੋਰ ਸ਼ਖਸੀਅਤਾਂ ਮੌਜੂਦ ਸਨ।