09-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-10-2026

ਸ਼੍ਰੋਮਣੀ ਕਮੇਟੀ ਪ੍ਰਧਾਨ ਵਲੋਂ ਨਵੇਂ ਪ੍ਰਬੰਧਕੀ ਬਲਾਕ ’ਚ ਬਣਾਏ ‘ਗਿਆਨੀ ਦਿੱਤ ਸਿੰਘ ਆਡੀਟੋਰੀਅਮ’ ਦਾ ਰਸਮੀਂ ਉਦਘਾਟਨ 220 ਸੀਟਾਂ ਦੀ ਸਮਰੱਥਾ ਵਾਲਾ ਹੈ ਆਧੁਨਿਕ ਆਡੀਟੋਰੀਅਮ- ਧਾਮੀ

ਅੰਮ੍ਰਿਤਸਰ, 9 ਅਕਤੂਬਰ (ਜਸਵੰਤ ਸਿੰਘ ਜੱਸ)-ਸ਼੍ਰੋਮਣੀ ਕਮੇਟੀ ਦੇ ਮੁੱਖ ਦਫ਼ਤਰ ਦੇ ਪ੍ਰਬੰਧਕੀ ਬਲਾਕ ਦੀਆਂ ਤਿਆਰ ਕੀਤੀਆਂ ਦੋ ਮੰਜ਼ਿਲਾਂ ਅਤੇ ਸਿੰਘ ਸਭਾ ਲਹਿਰ ਦੇ ਮੋਢੀ ਆਗੂ ਤੇ ਸਿੱਖ ਵਿਦਵਾਨ ‘ਗਿਆਨੀ ਦਿੱਤ ਸਿੰਘ’ ਦੇ ਨਾਮ ’ਤੇ 220 ਸੀਟਾਂ ਦੀ ਸਮਰੱਥਾ ਵਾਲੇ ਬਣਾਏ ਨਵੇਂ ਆਡੀਟੋਰੀਅਮ ਦਾ ਉਦਘਾਟਨ ਅੱਜ ਅਰਦਾਸ ਉਪ੍ਰੰਤ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਵਲੋਂ ਬਾਬਾ ਜਗਤਾਰ ਸਿੰਘ ਕਾਰ ਸੇਵਾ ਤਰਨ ਤਾਰਨ ਸਾਹਿਬ, ਬਾਬਾ ਮਹਿੰਦਰ ਸਿੰਘ, ਮੁੱਖ ਸਕੱਤਰ ਕੁਲਵੰਤ ਸਿੰਘ ਮੰਨਣ ਤੇ ਹੋਰ ਪ੍ਰਮੁੱਖ ਸ਼ਖ਼ਸੀਅਤਾਂ ਦੀ ਹਾਜ਼ਰੀ ਵਿਚ ਕੀਤਾ ਗਿਆ। ਪ੍ਰਧਾਨ ਧਾਮੀ ਨੇ ਕਿਹਾ ਕਿ ਸ਼੍ਰੋਮਣੀ ਕਮੇਟੀ ਵਲੋਂ ਕੌਮੀ ਭਾਵਨਾ ਦੀ ਤਰਜਮਾਨੀ ਕਰਦਿਆਂ ਇਕ ਸਦੀ ਦਾ ਸਫ਼ਰ ਤੈਅ ਕੀਤਾ ਜਾ ਚੁੱਕਾ ਹੈ।

Ad Position 21
No active advertisement
ਅਜੀਤ ਡੈਸਕ 09-10-2026
ਅੰਮ੍ਰਿਤਸਰ, 9 ਅਕਤੂਬਰ (ਜਸਵੰਤ ਸਿੰਘ ਜੱਸ)-ਸ਼੍ਰੋਮਣੀ ਕਮੇਟੀ ਦੇ ਮੁੱਖ ਦਫ਼ਤਰ ਦੇ ਪ੍ਰਬੰਧਕੀ ਬਲਾਕ ਦੀਆਂ ਤਿਆਰ ਕੀਤੀਆਂ ਦੋ ਮੰਜ਼ਿਲਾਂ ਅਤੇ ਸਿੰਘ ਸਭਾ ਲਹਿਰ ਦੇ ਮੋਢੀ ਆਗੂ ਤੇ ਸਿੱਖ ਵਿਦਵਾਨ ‘ਗਿਆਨੀ ਦਿੱਤ ਸਿੰਘ’ ਦੇ ਨਾਮ ’ਤੇ 220 ਸੀਟਾਂ ਦੀ ਸਮਰੱਥਾ ਵਾਲੇ ਬਣਾਏ ਨਵੇਂ ਆਡੀਟੋਰੀਅਮ ਦਾ ਉਦਘਾਟਨ ਅੱਜ ਅਰਦਾਸ ਉਪ੍ਰੰਤ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਵਲੋਂ ਬਾਬਾ ਜਗਤਾਰ ਸਿੰਘ ਕਾਰ ਸੇਵਾ ਤਰਨ ਤਾਰਨ ਸਾਹਿਬ, ਬਾਬਾ ਮਹਿੰਦਰ ਸਿੰਘ, ਮੁੱਖ ਸਕੱਤਰ ਕੁਲਵੰਤ ਸਿੰਘ ਮੰਨਣ ਤੇ ਹੋਰ ਪ੍ਰਮੁੱਖ ਸ਼ਖ਼ਸੀਅਤਾਂ ਦੀ ਹਾਜ਼ਰੀ ਵਿਚ ਕੀਤਾ ਗਿਆ। ਪ੍ਰਧਾਨ ਧਾਮੀ ਨੇ ਕਿਹਾ ਕਿ ਸ਼੍ਰੋਮਣੀ ਕਮੇਟੀ ਵਲੋਂ ਕੌਮੀ ਭਾਵਨਾ ਦੀ ਤਰਜਮਾਨੀ ਕਰਦਿਆਂ ਇਕ ਸਦੀ ਦਾ ਸਫ਼ਰ ਤੈਅ ਕੀਤਾ ਜਾ ਚੁੱਕਾ ਹੈ। ਇਸ ਸੰਸਥਾ ਦੀਆਂ ਪ੍ਰਬੰਧਕੀ ਲੋੜਾਂ ਨੂੰ ਮੁੱਖ ਰੱਖਦਿਆਂ ਪ੍ਰਬੰਧਕੀ ਬਲਾਕ ਦਾ ਵਿਸਤਾਰ ਕਰਨ ਦੇ ਨਾਲ-ਨਾਲ ਭਵਿੱਖ ਦੀਆਂ ਤਰਜੀਹਾਂ ਨੂੰ ਧਿਆਨ ਵਿਚ ਰੱਖ ਕੇ ਆਧੁਨਿਕ ਆਡੀਟੋਰੀਅਮ ਵੀ ਤਿਆਰ ਕੀਤਾ ਗਿਆ ਹੈ। ਜਿਸਦਾ ਨਾਮ ਸਿੰਘ ਸਭਾ ਲਹਿਰ ਦੇ ਆਗੂ ਤੇ ਸਿੱਖ ਵਿਦਵਾਨ ਗਿਆਨੀ ਦਿੱਤ ਸਿੰਘ ਦੇ ਨਾਂ ’ਤੇ ਰੱਖਿਆ ਗਿਆ ਹੈ। ਉਨ੍ਹਾਂ ਕਿਹਾ ਕਿ ਗਿਆਨੀ ਦਿੱਤ ਸਿੰਘ ਨੇ ਸਮੇਂ ਦੀਆਂ ਚੁਣੌਤੀਆਂ ਦਾ ਸਾਹਮਣਾ ਕਰਦਿਆਂ ਸਿੱਖੀ ਦੇ ਪ੍ਰਚਾਰ ਪ੍ਰਸਾਰ ਲਈ ਵਡਮੁੱਲਾ ਯੋਗਦਾਨ ਪਾਇਆ ਅਤੇ ਕੁਰੀਤੀਆਂ ਵਿਰੁੱਧ ਜ਼ੋਰਦਾਰ ਅਵਾਜ਼ ਬੁਲੰਦ ਕੀਤੀ। ਉਨ੍ਹਾਂ ਇਸ ਕਾਰਜ ਨੂੰ ਮੁਕੰਮਲ ਕਰਨ ਲਈ ਸੇਵਾਵਾਂ ਨਿਭਾਉਣ ਵਾਲੇ ਬਾਬਾ ਜਗਤਾਰ ਸਿੰਘ ਤੇ ਬਾਬਾ ਮਹਿੰਦਰ ਸਿੰਘ ਕਾਰ ਸੇਵਾ ਤਰਨ ਤਾਰਨ ਵਾਲਿਆਂ ਦਾ ਧੰਨਵਾਦ ਕਰਦਿਆਂ ਕਾਰ ਸੇਵਾ ਵਾਲੇ ਮਹਾਂਪੁਰਖਾਂ ਨੂੰ ਸਨਮਾਨਤ ਵੀ ਕੀਤਾ। ਇਸ ਮੌਕੇ ਅੰਤ੍ਰਿੰਗ ਮੈਂਬਰ ਮੰਗਵਿੰਦਰ ਸਿੰਘ ਖਾਪੜਖੇੜੀ, ਮੈਂਬਰ ਭਾਈ ਰਾਜਿੰਦਰ ਸਿੰਘ ਮਹਿਤਾ, ਸੁਰਜੀਤ ਸਿੰਘ ਭਿੱਟੇਵੱਡ, ਭਗਵੰਤ ਸਿੰਘ ਸਿਆਲਕਾ, ਬਾਵਾ ਸਿੰਘ ਗੁਮਾਨਪੁਰਾ, ਓ.ਐਸ.ਡੀ. ਸਤਬੀਰ ਸਿੰਘ ਧਾਮੀ, ਸਕੱਤਰ ਬਲਵਿੰਦਰ ਸਿੰਘ ਕਾਹਲਵਾਂ, ਵਧੀਕ ਸਕੱਤਰ ਬਿਜੈ ਸਿੰਘ, ਜਸਵਿੰਦਰ ਸਿੰਘ ਜੱਸੀ, ਭਗਵੰਤ ਸਿੰਘ ਧੰਗੇੜਾ, ਮੀਤ ਸਕੱਤਰ ਹਰਭਜਨ ਸਿੰਘ ਵਕਤਾ, ਸ੍ਰੀ ਦਰਬਾਰ ਸਾਹਿਬ ਦੇ ਮੁੱਖ ਮੈਨੇਜਰ ਮੇਜਰ ਸਿੰਘ, ਬਾਬਾ ਗੁਰਮੀਤ ਸਿੰਘ, ਬਾਬਾ ਗੁਰਮੇਲ ਸਿੰਘ ਜਾਮਨੀ ਸਾਹਿਬ, ਬਾਬਾ ਸੁੱਖਾ ਸਿੰਘ ਟਾਂਡਾ ਹੁਸ਼ਿਆਰਪੁਰ, ਬਾਬਾ ਜੋਗਾ ਸਿੰਘ, ਬਾਬਾ ਹਰਦੇਵ ਸਿੰਘ, ਬਾਬਾ ਦਲਬੀਰ ਸਿੰਘ, ਐਕਸੀਅਨ ਜਤਿੰਦਰਪਾਲ ਸਿੰਘ, ਸੁਖਜਿੰਦਰ ਸਿੰਘ, ਅਮਨਦੀਪ ਸਿੰਘ, ਸੁਪ੍ਰਿੰਟੈਂਡੈਂਟ ਨਿਸ਼ਾਨ ਸਿੰਘ, ਮਲਕੀਤ ਸਿੰਘ ਬਹਿੜਵਾਲ ਸਮੇਤ ਹੋਰ ਸ਼ਖ਼ਸੀਅਤਾਂ ਵੀ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਮਾਮਲਾ ਫੈਕਟਰੀ ’ਚ ਕੰਮ ਕਰਦੇ ਮਜ਼ਦੂਰ ਦਾ ਸਾਥੀ ਵਲੋਂ ਕਤਲ ਕਰਕੇ ਲਾਸ਼ ਖੁਰਦ-ਬੁਰਦ ਕਰਨ ਦਾ– ਅਗਲੀ ਖ਼ਬਰ ਸੀਨੀ: ਕਾਂਗਰਸੀ ਆਗੂ ਬੱਸੀ ਦਾ ਪੁਲਿਸ ਰਿਮਾਂਡ ਖ਼ਤਮ, ਜੁਡੀਸ਼ੀਅਲ ਹਿਰਾਸਤ ਲਈ ਭੇਜਿਆ ਜੇਲ੍ਹ ਦਿਨੇਸ਼ ਬੱਸੀ। ਮਠਿਆਈਆਂ ਦੀ...
Ad Position 24