09-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-10-2026

ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਰਾਣੀ ਬਾਜ਼ਾਰ ਸ਼ਰੀਫਪੁਰਾ ਵਿਖੇ ਕਥਾ-ਕੀਰਤਨ ਦੀ ਅੰਮ੍ਰਿਤਮਈ ਵਰਖਾ

ਅੰਮ੍ਰਿਤਸਰ, 9 ਅਕਤੂਬਰ (ਜਸਵੰਤ ਸਿੰਘ ਜੱਸ)- ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸ੍ਰੀ ਦਰਬਾਰ ਸਾਹਿਬ ਅਤੇ ਸ਼੍ਰੋਮਣੀ ਕਮੇਟੀ ਵਲੋਂ ਆਰੰਭ ਕੀਤੀ ਗਈ ਵਿਸ਼ੇਸ਼ ਗੁਰਮਤਿ ਸਮਾਗਮਾਂ ਦੀ ਲੜ੍ਹੀ ਦੌਰਾਨ ਸ਼ੁੱਕਰਵਾਰ ਰਾਤ ਦਾ ਗੁਰਮਤਿ ਸਮਾਗਮ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਰਾਣੀ ਬਾਜ਼ਾਰ ਸ਼ਰੀਫਪੁਰਾ, ਸਾਹਮਣੇ ਬੱਸ ਸਟੈਂਡ ਵਿਖੇ ਕਰਵਾਇਆ ਗਿਆ। ਇਸ ਦੌਰਾਨ ਭਾਈ ਸੁਖਬੀਰ ਸਿੰਘ ਅਤੇ ਭਾਈ ਹਰਮਨਪ੍ਰੀਤ ਸਿੰਘ ਹਜ਼ੂਰੀ ਰਾਗੀ ਜਥੇ ਅਤੇ ਭਾਈ ਸਤਿਬੀਰ ਸਿੰਘ ਚੋਜੀ ਦੇ ਰਾਗੀ ਜਥਿਆਂ ਨੇ ਸ਼ਬਦ ਕੀਰਤਨ ਅਤੇ ਗਿਆਨੀ ਸਤਪਾਲ ਸਿੰਘ ਫਰਵਾਹੀ ਚੌਰ ਬਰਦਾਰ ਸ੍ਰੀ ਦਰਬਾਰ ਸਾਹਿਬ ਨੇ ਗੁਰਮਤਿ ਵਿਚਾਰਾਂ ਸਰਵਨ ਕਰਾ ਕੇ ਸੰਗਤਾਂ ਨੂੰ ਨਿਹਾਲ ਕੀਤਾ।

Ad Position 21
No active advertisement
ਅਜੀਤ ਡੈਸਕ 10-10-2026
ਅੰਮ੍ਰਿਤਸਰ, 9 ਅਕਤੂਬਰ (ਜਸਵੰਤ ਸਿੰਘ ਜੱਸ)- ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸ੍ਰੀ ਦਰਬਾਰ ਸਾਹਿਬ ਅਤੇ ਸ਼੍ਰੋਮਣੀ ਕਮੇਟੀ ਵਲੋਂ ਆਰੰਭ ਕੀਤੀ ਗਈ ਵਿਸ਼ੇਸ਼ ਗੁਰਮਤਿ ਸਮਾਗਮਾਂ ਦੀ ਲੜ੍ਹੀ ਦੌਰਾਨ ਸ਼ੁੱਕਰਵਾਰ ਰਾਤ ਦਾ ਗੁਰਮਤਿ ਸਮਾਗਮ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਰਾਣੀ ਬਾਜ਼ਾਰ ਸ਼ਰੀਫਪੁਰਾ, ਸਾਹਮਣੇ ਬੱਸ ਸਟੈਂਡ ਵਿਖੇ ਕਰਵਾਇਆ ਗਿਆ। ਇਸ ਦੌਰਾਨ ਭਾਈ ਸੁਖਬੀਰ ਸਿੰਘ ਅਤੇ ਭਾਈ ਹਰਮਨਪ੍ਰੀਤ ਸਿੰਘ ਹਜ਼ੂਰੀ ਰਾਗੀ ਜਥੇ ਅਤੇ ਭਾਈ ਸਤਿਬੀਰ ਸਿੰਘ ਚੋਜੀ ਦੇ ਰਾਗੀ ਜਥਿਆਂ ਨੇ ਸ਼ਬਦ ਕੀਰਤਨ ਅਤੇ ਗਿਆਨੀ ਸਤਪਾਲ ਸਿੰਘ ਫਰਵਾਹੀ ਚੌਰ ਬਰਦਾਰ ਸ੍ਰੀ ਦਰਬਾਰ ਸਾਹਿਬ ਨੇ ਗੁਰਮਤਿ ਵਿਚਾਰਾਂ ਸਰਵਨ ਕਰਾ ਕੇ ਸੰਗਤਾਂ ਨੂੰ ਨਿਹਾਲ ਕੀਤਾ। ਇਸ ਦੌਰਾਨ ਗੁ: ਕਮੇਟੀ ਦੇ ਪ੍ਰਧਾਨ ਤਰਨਜੀਤ ਸਿੰਘ ਸ਼ਰੀਫ਼ਪੁਰਾ ਤੇ ਹੋਰਨਾਂ ਪ੍ਰਬੰਧਕਾਂ ਵਲੋਂ ਕੀਰਤਨੀ ਜਥਿਆਂ ਤੇ ਕਥਾਵਾਚਕਾਂ ਨੂੰ ਸਨਮਾਨਿਤ ਕੀਤਾ ਗਿਆ। ਇਸ ਮੌਕੇ ਗਿਆਨੀ ਬਲਵੰਤ ਸਿੰਘ ਐਨੇਕੋਟ, ਵਰਿੰਦਰ ਸਿੰਘ, ਗੁਰਪ੍ਰੀਤ ਸਿੰਘ ਹਰਦੇਵ ਸਿੰਘ, ਤਜਿੰਦਰ ਸਿੰਘ, ਇਕਬਾਲ ਸਿੰਘ ਸਮੇਤ ਹੋਰ ਇਲਾਕਾ ਨਿਵਾਸੀ ਸੰਗਤਾਂ ਹਾਜ਼ਰ ਸਨ। ਅੱਜ ਦਾ ਸਮਾਗਮ : ਮਿਤੀ : 10 ਅਕਤੂਬਰ, ਸ਼ਨਿਚਰਵਾਰ। ਸਥਾਨ : ਗੁਰਦੁਆਰਾ ਪਾਤ: ਨੌਵੀਂ ਭਾਈ ਗੁਰਦਾਸ ਜੀ ਨਗਰ (ਨਿਊ ਅੰਮ੍ਰਿਤਸਰ।) ਸਮਾਂ : ਸ਼ਾਮ 7 ਤੋਂ ਰਾਤ 9.45 ਵਜੇ ਤੱਕ।
Ad Position 22
No active advertisement
ਪਿਛਲੀ ਖ਼ਬਰ ‘ਯੁੱਧ ਨਸ਼ਿਆਂ ਦੇ ਵਿਰੁੱਧ’ ਤਹਿਤ ਭਲਕੇ ਅੰਮ੍ਰਿਤਸਰ ਵਿਚ ਹੋਵੇਗੀ ਵਿਸ਼ਾਲ ਯੂਥ ਰਨ ਅਗਲੀ ਖ਼ਬਰ ਤਿਉਹਾਰਾਂ ਦੇ ਮੱਦੇਨਜ਼ਰ ਰੇਲਵੇ ਸਟੇਸ਼ਨ ’ਤੇ ਜੀ. ਆਰ. ਪੀ. ਨੇ ਚਲਾਇਆ ਸਰਚ ਅਭਿਆਨ * ਯਾਤਰੀਆਂ ਨੂੰ ਸੁਚੇਤ ਰਹਿਣ ਦੀ ਕੀਤੀ...
Ad Position 24