ਧਰਮ ਪ੍ਰਚਾਰ ਕਮੇਟੀ ਵਲੋਂ ‘ਚਲਦਾ ਵਹੀਰ ਗੁਰਮਤਿ ਸਮਾਗਮ ਲਹਿਰ’ ਤਹਿਤ ਹਰ ਹਲਕੇ ਵਿਚ ਗੁਰਮਤਿ ਸਮਾਗਮ ਕਰਵਾਏ ਜਾਣਗੇ-ਧਾਮੀ
ਅੰਮ੍ਰਿਤਸਰ, 10 ਅਕਤੂਬਰ (ਜਸਵੰਤ ਸਿੰਘ ਜੱਸ)-ਧਰਮ ਪ੍ਰਚਾਰ ਕਮੇਟੀ ਵੱਲੋਂ ‘ਚਲਦਾ ਵਹੀਰ ਗੁਰਮਤਿ ਸਮਾਗਮ ਲਹਿਰ’ ਤਹਿਤ ਹਰ ਹਲਕੇ ਵਿਚ ਗੁਰਮਤਿ ਸਮਾਗਮ ਕਰਵਾਏ ਜਾਣਗੇ। ਇਸ ਗੱਲ ਦਾ ਪ੍ਰਗਟਾਵਾ ਅੱਜ ਇਥੇ ਸ਼੍ਰੋਮਣੀ ਕਮੇਟੀ ਮੁੱਖ ਦਫ਼ਤਰ ਸਥਿਤ ਤੇਜਾ ਸਿੰਘ ਸਮੁੰਦਰੀ ਹਾਲ ਵਿਖੇ ਮਾਝਾ ਜ਼ੋਨ ਦੇ ਪ੍ਰਚਾਰਕਾਂ, ਢਾਡੀ, ਕਵੀਸ਼ਰੀ ਜਥਿਆਂ ਅਤੇ ਵੱਖ-ਵੱਖ ਸਿੱਖ ਮਿਸ਼ਨਾਂ ਦੇ ਇੰਚਾਰਜਾਂ ਦੀ ਇਕੱਤਰਤਾ ਨੂੰ ਸੰਬੋਧਨ ਕਰਦਿਆਂ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੇ ਕੀਤਾ।
ਅੰਮ੍ਰਿਤਸਰ, 10 ਅਕਤੂਬਰ (ਜਸਵੰਤ ਸਿੰਘ ਜੱਸ)-ਧਰਮ ਪ੍ਰਚਾਰ ਕਮੇਟੀ ਵੱਲੋਂ ‘ਚਲਦਾ ਵਹੀਰ ਗੁਰਮਤਿ ਸਮਾਗਮ ਲਹਿਰ’ ਤਹਿਤ ਹਰ ਹਲਕੇ ਵਿਚ ਗੁਰਮਤਿ ਸਮਾਗਮ ਕਰਵਾਏ ਜਾਣਗੇ। ਇਸ ਗੱਲ ਦਾ ਪ੍ਰਗਟਾਵਾ ਅੱਜ ਇਥੇ ਸ਼੍ਰੋਮਣੀ ਕਮੇਟੀ ਮੁੱਖ ਦਫ਼ਤਰ ਸਥਿਤ ਤੇਜਾ ਸਿੰਘ ਸਮੁੰਦਰੀ ਹਾਲ ਵਿਖੇ ਮਾਝਾ ਜ਼ੋਨ ਦੇ ਪ੍ਰਚਾਰਕਾਂ, ਢਾਡੀ, ਕਵੀਸ਼ਰੀ ਜਥਿਆਂ ਅਤੇ ਵੱਖ-ਵੱਖ ਸਿੱਖ ਮਿਸ਼ਨਾਂ ਦੇ ਇੰਚਾਰਜਾਂ ਦੀ ਇਕੱਤਰਤਾ ਨੂੰ ਸੰਬੋਧਨ ਕਰਦਿਆਂ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੇ ਕੀਤਾ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਦਾ ਮੰਤਵ ਸਿੱਖ ਸਿਧਾਂਤਾਂ ਅਤੇ ਗੁਰਮਤਿ ਵਿਚਾਰਧਾਰਾ ਨੂੰ ਘਰ- ਘਰ ਪਹੁੰਚਾਉਣਾ ਹੈ। ਉਨ੍ਹਾਂ ਕਿਹਾ ਕਿ ਚਲਦਾ ਵਹੀਰ ਲਹਿਰ ਤਹਿਤ ਹਰ ਹਲਕੇ ਵਿਚ ਗੁਰਮਤਿ ਸਮਾਗਮ ਕਰਵਾਏ ਜਾਣਗੇ ਤੇ ਵੱਖ-ਵੱਖ ਪਿੰਡਾਂ ਵਿਚ ਸਵੇਰ-ਸ਼ਾਮ ਦੇ ਸਮਾਗਮ ਕਰਕੇ ਇੱਕ ਮੁੱਖ ਸਮਾਗਮ ਕੀਤਾ ਜਾਵੇਗਾ, ਜਿਸ ਵਿਚ ਸਿੰਘ ਸਾਹਿਬਾਨ ਵਿਸ਼ੇਸ਼ ਤੌਰ ‘ਤੇ ਸ਼ਾਮਿਲ ਹੋਣਗੇ ਤੇ ਇਸ ਦੌਰਾਨ ਅੰਮ੍ਰਿਤ ਸੰਚਾਰ ਸਮਾਗਮ ਵੀ ਕਰਵਾਏ ਜਾਣਗੇ। ਧਾਮੀ ਨੇ ਕਿਹਾ ਕਿ ਧਰਮ ਪ੍ਰਚਾਰ ਕਾਰਜਾਂ ਦੇ ਨਾਲ ਸ਼੍ਰੋਮਣੀ ਕਮੇਟੀ ਦੇ ਵਿਦਿਅਕ ਅਦਾਰਿਆਂ ਵਿਚ ਪੜ੍ਹਦੇ ਬੱਚਿਆਂ ਨੂੰ ਦਿੱਤੀਆਂ ਜਾਂਦੀਆਂ ਸਹੂਲਤਾਂ, ਵਜ਼ੀਫ਼ੇ ਅਤੇ ਅੰਮ੍ਰਿਤਧਾਰੀ ਪਰਿਵਾਰਾਂ ਦੇ ਬੱਚਿਆਂ ਨੂੰ ਫੀਸਾਂ ਵਿਚ ਦਿੱਤੀ ਜਾਂਦੀ ਛੋਟ ਵਰਗੇ ਉਪਰਾਲਿਆਂ ਬਾਰੇ ਵੀ ਸੰਗਤ ਨੂੰ ਜਾਣਕਾਰੀ ਦੇਣ ਦੀ ਲੋੜ ਹੈ। ਇਸ ਦੌਰਾਨ ਅੰਤ੍ਰਿੰਗ ਕਮੇਟੀ ਦੇ ਮੈਂਬਰ ਬੀਬੀ ਹਰਜਿੰਦਰ ਕੌਰ, ਸਕੱਤਰ ਬਲਵਿੰਦਰ ਸਿੰਘ ਕਾਹਲਵਾਂ, ਸੁਖਮਿੰਦਰ ਸਿੰਘ ਤੇ ਵਧੀਕ ਸਕੱਤਰ. ਭਗਵੰਤ ਸਿੰਘ ਧੰਗੇੜਾ ਨੇ ਵੀ ਪ੍ਰਚਾਰਕਾਂ ਨੂੰ ਗੁਰਮਤਿ ਪ੍ਰਚਾਰ ਦੇ ਨਾਲ-ਨਾਲ ਸਿੱਖ ਸੰਸਥਾ ਦੀਆਂ ਪ੍ਰਾਪਤੀਆਂ ਨੂੰ ਸੰਗਤ ਨਾਲ ਸਾਂਝਿਆਂ ਕਰਨ ਦੀ ਅਪੀਲ ਕੀਤੀ। ਇਸ ਮੌਕੇ ਮੈਂਬਰ ਹਰਭਜਨ ਸਿੰਘ ਮਸਾਣਾ, ਓ.ਐਸ.ਡੀ. ਸਤਬੀਰ ਸਿੰਘ, ਵਧੀਕ ਸਕੱਤਰ ਬਿਜੈ ਸਿੰਘ, ਮੀਤ ਸਕੱਤਰ ਸੁਖਬੀਰ ਸਿੰਘ, ਸੁਪ੍ਰਿੰਟੈਂਡੈਂਟ ਮਲਕੀਤ ਸਿੰਘ ਬਹਿੜਵਾਲ, ਇੰਚਾਰਜ ਡਾ. ਰਾਜਵਿੰਦਰ ਸਿੰਘ ਜੋਗਾ, ਹੈੱਡ ਪ੍ਰਚਾਰਕ ਭਾਈ ਜਗਦੇਵ ਸਿੰਘ, ਗੁਰਮੀਤ ਸਿੰਘ ਸੈਣੀ, ਸਿੱਖ ਮਿਸ਼ਨ ਦੇ ਇੰਚਾਰਜ ਸੁਖਵਿੰਦਰ ਸਿੰਘ, ਜਸਬੀਰ ਸਿੰਘ ਲੌਂਗੋਵਾਲ, ਹਰਭਿੰਦਰ ਸਿੰਘ ਸਮੇਤ ਪ੍ਰਚਾਰਕ, ਢਾਡੀ ਤੇ ਕਵੀਸ਼ਰੀ ਜਥੇ ਵੱਡੀ ਗਿਣਤੀ ਵਿਚ ਹਾਜ਼ਰ ਸਨ।