11-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-10-2026

ਭਾਈ ਗੁਰਦਾਸ ਜੀ ਨਗਰ ਦੀ ਬੰਦ ਪਈ ਪੁਲਿਸ ਚੌਕੀ ਮੁੜ ਬਹਾਲ ਕਰਨ ਦੀ ਮੰਗ

ਸੁਲਤਾਨਵਿੰਡ, 10 ਅਕਤੂਬਰ (ਗੁਰਨਾਮ ਸਿੰਘ ਬੁੱਟਰ)-ਅੰਮ੍ਰਿਤਸਰ-ਜਲੰਧਰ ਜੀ. ਟੀ.

Ad Position 21
No active advertisement
ਅਜੀਤ ਡੈਸਕ 11-10-2026
ਸੁਲਤਾਨਵਿੰਡ, 10 ਅਕਤੂਬਰ (ਗੁਰਨਾਮ ਸਿੰਘ ਬੁੱਟਰ)-ਅੰਮ੍ਰਿਤਸਰ-ਜਲੰਧਰ ਜੀ.ਟੀ. ਰੋਡ ’ਤੇ ਸਥਿਤ ਭਾਈ ਗੁਰਦਾਸ ਜੀ ਨਗਰ (ਨਿਊ ਅੰਮ੍ਰਿਤਸਰ) ਦੀ ਪਿਛਲੇ ਤਿੰਨ-ਚਾਰ ਸਾਲਾਂ ਤੋਂ ਬੰਦ ਪਈ ਪੁਲਿਸ ਚੌਕੀ ਨੂੰ ਮੁੜ ਚਾਲੂ ਕਰਨ ਦੀ ਮੰਗ ਜ਼ੋਰ ਫੜਨ ਲੱਗੀ ਹੈ। ਇਸ ਸਬੰਧੀ ਅੰਮ੍ਰਿਤਸਰ ਰੈਜ਼ੀਡੈਂਸ ਵੈਲਫੇਅਰ ਐਸੋਸੀਏਸ਼ਨ ਦੇ ਪ੍ਰਧਾਨ ਰਛਪਾਲ ਸਿੰਘ ਅਤੇ ਇਲਾਕਾ ਵਾਸੀਆਂ ਨੇ ਅੰਮ੍ਰਿਤਸਰ ਦੇ ਪੁਲਿਸ ਕਮਿਸ਼ਨਰ ਹਰਮਨਬੀਰ ਸਿੰਘ ਗਿੱਲ ਨੂੰ ਅਪੀਲ ਕੀਤੀ ਹੈ ਕਿ ਲੋਕਾਂ ਦੀ ਸੁਰੱਖਿਆ ਅਤੇ ਸਹੂਲਤ ਨੂੰ ਧਿਆਨ ਵਿਚ ਰੱਖਦਿਆਂ ਇਸ ਪੁਲਿਸ ਚੌਕੀ ਨੂੰ ਮੁੜ ਬਹਾਲ ਕੀਤਾ ਜਾਵੇ। ਇਸ ਮੌਕੇ ਪ੍ਰਧਾਨ ਰਛਪਾਲ ਸਿੰਘ ਅਤੇ ਇਲਾਕਾ ਵਾਸੀਆਂ ਨੇ ਦੱਸਿਆ ਕਿ ਨਿਊ ਅੰਮ੍ਰਿਤਸਰ ਇਕ ਅਜਿਹਾ ਇਲਾਕਾ ਹੈ, ਜਿੱਥੇ ਪੁਲਿਸ ਵਿਭਾਗ ਸਮੇਤ ਵੱਖ-ਵੱਖ ਸਰਕਾਰੀ ਵਿਭਾਗਾਂ ਦੇ ਸੀਨੀਅਰ ਅਧਿਕਾਰੀਆਂ ਦੀਆਂ ਰਿਹਾਇਸ਼ਾਂ ਵੀ ਮੌਜੂਦ ਹਨ। ਇਸ ਦੇ ਬਾਵਜੂਦ ਇਲਾਕੇ ਦੀ ਪੁਲਿਸ ਚੌਕੀ ਪਿਛਲੇ ਤਿੰਨ-ਚਾਰ ਸਾਲਾਂ ਤੋਂ ਬੰਦ ਪਈ ਹੈ, ਜਿਸ ਕਾਰਨ ਲੋਕਾਂ ਨੂੰ ਪੁਲਿਸ ਨਾਲ ਸਬੰਧਤ ਕੰਮਾਂ ਲਈ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ।ਉਨ੍ਹਾਂ ਦੱਸਿਆ ਕਿ ਨਿਊ ਅੰਮ੍ਰਿਤਸਰ ਅਤੇ ਭਾਈ ਗੁਰਦਾਸ ਜੀ ਨਗਰ ਵਿੱਚ ਜੇਕਰ ਕੋਈ ਘਟਨਾ ਵਾਪਰ ਜਾਂਦੀ ਹੈ ਜਾਂ ਕਿਸੇ ਮਾਮਲੇ ਸਬੰਧੀ ਪੁਲਿਸ ਕੋਲ ਸ਼ਿਕਾਇਤ ਦਰਜ ਕਰਵਾਉਣੀ ਹੋਵੇ ਤਾਂ ਇਲਾਕਾ ਵਾਸੀਆਂ ਨੂੰ ਥਾਣਾ ਮਕਬੂਲਪੁਰਾ ਜਾਣਾ ਪੈਂਦਾ ਹੈ। ਇਸ ਕਾਰਨ ਲੋਕਾਂ ਦਾ ਸਮਾਂ ਵੀ ਖ਼ਰਚ ਹੁੰਦਾ ਹੈ ਅਤੇ ਉਨ੍ਹਾਂ ਨੂੰ ਆਉਣ-ਜਾਣ ਵਿੱਚ ਵੀ ਪ੍ਰੇਸ਼ਾਨੀ ਝੱਲਣੀ ਪੈਂਦੀ ਹੈ। ਖ਼ਾਸ ਕਰਕੇ ਕਿਸੇ ਐਮਰਜੈਂਸੀ ਜਾਂ ਅਚਾਨਕ ਵਾਪਰਨ ਵਾਲੀ ਘਟਨਾ ਸਮੇਂ ਨੇੜੇ ਪੁਲਿਸ ਚੌਕੀ ਦੀ ਮੌਜੂਦਗੀ ਲੋਕਾਂ ਲਈ ਕਾਫ਼ੀ ਸਹਾਇਕ ਸਾਬਤ ਹੋ ਸਕਦੀ ਹੈ। ਅੰਤ ਵਿਚ ਪ੍ਰਧਾਨ ਰਛਪਾਲ ਸਿੰਘ ਅਤੇ ਸਮੂਹ ਇਲਾਕਾ ਵਾਸੀਆਂ ਨੇ ਪੁਲਿਸ ਕਮਿਸ਼ਨਰ ਹਰਮਨਬੀਰ ਸਿੰਘ ਗਿੱਲ ਤੋਂ ਮੰਗ ਕੀਤੀ ਕਿ ਭਾਈ ਗੁਰਦਾਸ ਜੀ ਨਗਰ ਦੀ ਬੰਦ ਪਈ ਪੁਲਿਸ ਚੌਕੀ ਨੂੰ ਜਲਦ ਤੋਂ ਜਲਦ ਮੁੜ ਚਾਲੂ ਕਰਨ ਲਈ ਲੋੜੀਂਦੇ ਕਦਮ ਚੁੱਕੇ ਜਾਣ, ਤਾਂ ਜੋ ਇਲਾਕਾ ਵਾਸੀਆਂ ਨੂੰ ਦਰਪੇਸ਼ ਮੁਸ਼ਕਲਾਂ ਤੋਂ ਰਾਹਤ ਮਿਲ ਸਕੇ।
Ad Position 22
No active advertisement
ਪਿਛਲੀ ਖ਼ਬਰ ਕੀਨੀਆ ’ਚ ਹੋਏ ਅੰਤਰਰਾਸ਼ਟਰੀ ਮਹਿਲਾ ਅਧਿਆਤਮਿਕ ਸੇਵਾ ਸੰਮੇਲਨ ’ਚ ਭਾਗ ਲੈਣ ਵਾਲੀਆਂ 10 ਵਿਦਿਆਰਥਣਾਂ ਨੂੰ ਧਾਮੀ ਨੇ ਕੀਤਾ... ਅਗਲੀ ਖ਼ਬਰ ਅੰਮ੍ਰਿਤਸਰ ਡਾਕ ਵਿਭਾਗ ਵਲੋਂ ਰਾਸ਼ਟਰੀ ਡਾਕ ਹਫ਼ਤੇ ਦੀ ਸ਼ੁਰੂਆਤ
Ad Position 24