ਸਰਕਾਰ ਹਰ ਫਰੰਟ ’ਤੇ ਫੇਲ ਸਾਬਤ ਹੋਈ- ਅੰਨਗੜ੍ਹ, ਵਡਾਲੀ, ਸੰਧੂ
ਵਿਧਾਨ ਸਭਾ ਹਲਕਾ ਪੱਛਮੀ ਸੀਨੀਅਰ ਆਗੂਆ ਨੂੰ ਫਾਰਮ ਵੰਡੇ
ਛੇਹਰਟਾ, 10 ਅਕਤੂਬਰ (ਪੱਤਰ ਪ੍ਰੇਰਕ)-ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸ੍ਰ. ਸੁਖਬੀਰ ਸਿੰਘ ਬਾਦਲ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਪੰਜਾਬ ਵਿਚ ਚਲਾਈ ਡੋਰ-ਟੂ-ਡੋਰ ਮੁਹਿੰਮ ਦੇ ਤਹਿਤ ਹਲਕਾ ਪੱਛਮੀ ਦੇ ਸੀਨੀਅਰ ਅਕਾਲੀ ਆਗੂਆਂ ਤੇ ਵਰਕਰਾਂ ਨੂੰ ਅੱਜ ਛੇਹਰਟਾ ਵਿਖੇ ਫਾਰਮ ਵੰਡੇ ਗਏ ਤਾਂ ਜੋ ਉਹ ਘਰ ਘਰ ਜਾ ਕੇ ਲੋਕਾਂ ਨਾਲ ਰਾਬਤਾ ਕਾਇਮ ਕਰਕੇ ਸ਼੍ਰੋਮਣੀ ਅਕਾਲੀ ਦਲ ਵਲੋਂ ਤਿਆਰ ਕੀਤੇ ਜਾਣ ਵਾਲੇ ਚੋਣ ਮੈਨੀਫੈਸਟੋ ਵਿਚ ਲੋਕਾਂ ਦੀ ਰਾਏ ਲੈ ਕੇ ਫਾਰਮ ਭਰ ਸਕਣ ।
ਹ
ਹਲਕਾ ਪੱਛਮੀ ਦੇ ਆਗੂਆਂ ਨੂੰ ਫਾਰਮ ਵੰਡਦੇ ਸਮੇਂ ਹਲਕਾ ਇੰਚਾਰਜ ਦਿਲਬਾਗ ਸਿੰਘ, ਗੁਰਪ੍ਰੀਤ ਸਿੰਘ ਵਡਾਲੀ, ਸਵਿੰਦਰ ਸਿੰਘ ਕੋਟ ਖਾਲਸਾ ਤੇ ਹੋਰ। ਅਜੀਤ ਤਸਵੀਰ
11-10-2026
ਛੇਹਰਟਾ, 10 ਅਕਤੂਬਰ (ਪੱਤਰ ਪ੍ਰੇਰਕ)-ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸ੍ਰ. ਸੁਖਬੀਰ ਸਿੰਘ ਬਾਦਲ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਪੰਜਾਬ ਵਿਚ ਚਲਾਈ ਡੋਰ-ਟੂ-ਡੋਰ ਮੁਹਿੰਮ ਦੇ ਤਹਿਤ ਹਲਕਾ ਪੱਛਮੀ ਦੇ ਸੀਨੀਅਰ ਅਕਾਲੀ ਆਗੂਆਂ ਤੇ ਵਰਕਰਾਂ ਨੂੰ ਅੱਜ ਛੇਹਰਟਾ ਵਿਖੇ ਫਾਰਮ ਵੰਡੇ ਗਏ ਤਾਂ ਜੋ ਉਹ ਘਰ ਘਰ ਜਾ ਕੇ ਲੋਕਾਂ ਨਾਲ ਰਾਬਤਾ ਕਾਇਮ ਕਰਕੇ ਸ਼੍ਰੋਮਣੀ ਅਕਾਲੀ ਦਲ ਵਲੋਂ ਤਿਆਰ ਕੀਤੇ ਜਾਣ ਵਾਲੇ ਚੋਣ ਮੈਨੀਫੈਸਟੋ ਵਿਚ ਲੋਕਾਂ ਦੀ ਰਾਏ ਲੈ ਕੇ ਫਾਰਮ ਭਰ ਸਕਣ । ਇਸ ਮੋਕੇ ਹਲਕਾ ਇੰਚਾਰਜ ਦਿਲਬਾਗ ਸਿੰਘ ਅਨਗੜ੍ਹ, ਮੈਂਬਰ ਕੋਰ ਕਮੇਟੀ ਯੂਥ ਅਕਾਲੀ ਦਲ ਗੁਰਪ੍ਰੀਤ ਸਿੰਘ ਵਡਾਲੀ, ਸਵਿੰਦਰ ਸਿੰਘ ਕੋਟ ਖ਼ਾਲਸਾ ਵਲੋਂ ਡੋਰ ਟੂ ਡੋਰ ਮੁਹਿੰਮ ਦੀ ਸ਼ੁਰੂਆਤ ਕੀਤੀ ਗਈ ਤੇ ਉਕਤ ਆਗੂਆਂ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਦੇ ਵਰਕਰਾਂ ਵਲੋਂ ਘਰ ਘਰ ਜਾ ਕੇ ਲੋਕਾਂ ਨਾਲ ਮੁਲਾਕਾਤ ਕਰਕੇ ਪਾਰਟੀ ਦੀਆਂ ਨੀਤੀਆਂ ਤੋਂ ਜਾਣੂੰ ਕਰਵਾਇਆ ਜਾਵੇਗਾ ਤੇ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਵੇਲੇ ਲੋਕ ਭਲਾਈ ਲਈ ਸ਼ੁਰੂ ਕੀਤੀਆਂ ਗਈਆਂ ਸਕੀਮਾਂ ਬਾਰੇ ਜਾਣਕਾਰੀ ਦਿੱਤੀ ਜਾਵੇਗੀ। ਉਨ੍ਹਾਂ ਆਪ ਸਰਕਾਰ ’ਤੇ ਤਿੱਖੇ ਨਿਸ਼ਾਨੇ ਸਾਧਦਿਆਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਵਲੋਂ ਲੋਕਾਂ ਨੂੰ ਅਕਾਲੀ ਸਰਕਾਰ ਵੇਲੇ ਮਿਲਣ ਵਾਲੀਆਂ ਕਈ ਸਹੂਲਤਾਂ ਬੰਦ ਕਰ ਦਿੱਤੀਆਂ ਗਈਆਂ ਹਨ। ਉਨਾਂ ਕਿਹਾ ਕਿ ਲੋਕਾਂ ਵਲੋਂ ਮਿਲ ਰਹੇ ਪਿਆਰ ਸਦਕਾ ਸੂਬੇ ਵਿਚ ਸ਼੍ਰੋਮਣੀ ਅਕਾਲੀ ਦਲ ਦੀ ਵੱਡੀ ਜਿੱਤ ਹੋਵੇਗੀ ਤੇ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਅਗਵਾਈ ਹੇਠ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਬਣੇਗੀ। ਇਸ ਮੌਕੇ ਸਵਿੰਦਰ ਸਿੰਘ ਚੀਮਾ, ਤਰਸੇਮ ਸਿੰਘ ਚੰਗਿਆੜਾ, ਹਰਭਜਨ ਸਿੰਘ ਖੰਡਾ, ਤਰਸੇਮ ਸਿੰਘ ਮੋਟੇਦਿਲਬਾਗ ਸਿੰਘ ਲੰਬੜਦਾਰ, ਮਲਕੀਤ ਸਿੰਘ ਖਾਲਸਾ,ਦਰਸ਼ਨ ਸਿੰਘ ਵਡਾਲੀ, ਪਰਮਜੀਤ ਸਿੰਘ ਵਡਾਲੀ, ਬਖ਼ਸ਼ੀਸ਼ ਸਿੰਘ ਸੰਘਾ, ਧਰਮ ਸਿੰਘ, ਕਸ਼ਮੀਰ ਸਿੰਘ ਵਡਾਲੀ, ਜਸਪਾਲ ਸਿੰਘ ਸਮੇਤ ਵੱਡੀ ਗਿਣਤੀ ਦੇ ਵਿੱਚ ਅਕਾਲੀ ਵਰਕਰ ਹਾਜ਼ਰ ਸਨ।