11-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-10-2026

ਸ੍ਰੀ ਹਰਿਮੰਦਰ ਸਾਹਿਬ ਵਿਖੇ ਰੋਜ਼ਾਨਾ ਦਰਸ਼ਨ ਕਰਨ ਆਉਂਦੀਆਂ ਲੱਖਾਂ ਸੰਗਤਾਂ ਨੂੰ ਜ਼ਰੂਰੀ ਸਹੂਲਤਾਂ ਪ੍ਰਦਾਨ ਕਰਨ ਲਈ ਸ਼੍ਰੋਮਣੀ ਕਮੇਟੀ ਯੋਗ ਉਪਰਾਲੇ ਕਰੇ : ਅੰਮ੍ਰਿਤਸਰ ਵਿਕਾਸ ਮੰਚ

ਅੰਮ੍ਰਿਤਸਰ, 10 ਅਕਤੂਬਰ (ਜਸਵੰਤ ਸਿੰਘ ਜੱਸ)-ਗੁਰੂ ਨਗਰੀ ਦੀ ਸਮਾਜ ਸੇਵੀ ਸੰਸਥਾ ਅੰਮ੍ਰਿਤਸਰ ਵਿਕਾਸ ਮੰਚ ਦੇ ਇਕ ਵਫਦ ਵਲੋਂ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਸ. ਹਰਜਿੰਦਰ ਸਿੰਘ ਧਾਮੀ ਨਾਲ ਮੁਲਾਕਾਤ ਕਰਕੇ ਤੇ ਮੰਗ ਪੱਤਰ ਸੌਂਪ ਕੇ ਦੇਸ਼ ਵਿਦੇਸ਼ਾਂ ਤੋਂ ਸ਼੍ਰੀ ਹਰਿਮੰਦਰ ਸਾਹਿਬ ਵਿਖੇ ਸ਼ਰਧਾ ਸਤਿਕਾਰ ਸਹਿਤ ਨਤਮਸਤਕ ਹੋਣ ਲਈ ਰੋਜ਼ਾਨਾ ਪੁੱਜਦੀਆਂ ਲੱਖਾਂ ਸੰਗਤਾਂ ਨੂੰ ਦਰਪੇਸ਼ ਮੁਸ਼ਕਿਲਾਂ ਸਬੰਧੀ ਜਾਣਕਾਰੀ ਦਿੱਤੀ।

Ad Position 21
No active advertisement
ਸ਼੍ਰੋਮਣੀ ਕਮੇਟੀ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੂੰ ਮੰਗ ਪੱਤਰ ਸੌਂਪਦੇ ਹੋਏ ਅੰਮ੍ਰਿਤਸਰ ਵਿਕਾਸ ਮੰਚ ਦੇ ਆਗੂ ਪ੍ਰਿੰ: ਕੁਲਵੰਤ ਸਿੰਘ ਅਣਖੀ, ਮਨਮੋਹਨ ਸਿੰਘ ਬਰਾੜ ਤੇ ਹੋਰ ਆਗੂ। ਤਸਵੀਰ : ਹਰਜੀਤ ਸਿੰਘ 11-10-2026
ਅੰਮ੍ਰਿਤਸਰ, 10 ਅਕਤੂਬਰ (ਜਸਵੰਤ ਸਿੰਘ ਜੱਸ)-ਗੁਰੂ ਨਗਰੀ ਦੀ ਸਮਾਜ ਸੇਵੀ ਸੰਸਥਾ ਅੰਮ੍ਰਿਤਸਰ ਵਿਕਾਸ ਮੰਚ ਦੇ ਇਕ ਵਫਦ ਵਲੋਂ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਸ. ਹਰਜਿੰਦਰ ਸਿੰਘ ਧਾਮੀ ਨਾਲ ਮੁਲਾਕਾਤ ਕਰਕੇ ਤੇ ਮੰਗ ਪੱਤਰ ਸੌਂਪ ਕੇ ਦੇਸ਼ ਵਿਦੇਸ਼ਾਂ ਤੋਂ ਸ਼੍ਰੀ ਹਰਿਮੰਦਰ ਸਾਹਿਬ ਵਿਖੇ ਸ਼ਰਧਾ ਸਤਿਕਾਰ ਸਹਿਤ ਨਤਮਸਤਕ ਹੋਣ ਲਈ ਰੋਜ਼ਾਨਾ ਪੁੱਜਦੀਆਂ ਲੱਖਾਂ ਸੰਗਤਾਂ ਨੂੰ ਦਰਪੇਸ਼ ਮੁਸ਼ਕਿਲਾਂ ਸਬੰਧੀ ਜਾਣਕਾਰੀ ਦਿੱਤੀ। ਮੰਚ ਦੇ ਸਰਪ੍ਰਸਤ ਪ੍ਰਿੰਸੀਪਲ ਕੁਲਵੰਤ ਸਿੰਘ ਅਣਖੀ, ਮਨਮੋਹਣ ਸਿੰਘ ਬਰਾੜ, ਪ੍ਰਧਾਨ ਸੁਰਿੰਦਰਜੀਤ ਸਿੰਘ, ਗੁਰਮੀਤ ਸਿੰਘ ਭੱਟੀ ਅਤੇ ਇੰਜ. ਜਸਬੀਰ ਸਿੰਘ ਸੰਧੂ ਨੇ ਪ੍ਰਧਾਨ ਧਾਮੀ ਦੇ ਧਿਆਨ ਵਿੱਚ ਲਿਆਂਦਾ ਕਿ ਹਰ ਮਹੀਨੇ ਦੀ ਸੰਗਰਾਂਦ, ਮੱਸਿਆ, ਗੁਰਪੁਰਬ, ਧਾਰਮਿਕ ਦਿਨ-ਦਿਹਾਰ, ਹਰ ਸ਼ਨਿੱਚਰਵਾਰ ਅਤੇ ਐਤਵਾਰ ਵਾਲੇ ਦਿਨ ਦੋ ਲੱਖ ਤੋਂ ਵੱਧ ਨਾਨਕ ਨਾਮ ਲੇਵਾ ਸੰਗਤਾਂ ਅਤੇ ਯਾਤਰੀ ਗੁਰੂ ਨਗਰੀ ਵਿਖੇ ਸਥਿੱਤ ਸ਼੍ਰੀ ਹਰਿਮੰਦਰ ਸਾਹਿਬ ਵਿਖੇ ਸ਼ਰਧਾ ਸਤਿਕਾਰ ਭੇਟ ਕਰਨ ਪੁੱਜਦੇ ਹਨ, ਪਰ ਪੰਜਾਬ ਸਰਕਾਰ ਦੇ ਸਥਾਨਿਕ ਸਰਕਾਰਾਂ ਵਿਭਾਗ ਦੇ ਅਦਾਰਿਆਂ ਅਤੇ ਸ਼੍ਰੋਮਣੀ ਕਮੇਟੀ ਵੱਲੋਂ ਯੋਗ ਪ੍ਰਬੰਧਾਂ ਦੀ ਥੁੜ ਕਾਰਨ ਸ਼ਰਧਾਲੂਆਂ ਅਤੇ ਯਾਤਰੀਆਂ ਨੂੰ ਕਾਰ ਪਾਰਕਿੰਗ ਦੀ ਸਮੱਸਿਆ ਦਾ ਸਾਹਮਣਾ ਕਰਨਾ ਪੈਂਦਾ ਹੈ। ਉਨ੍ਹਾਂ ਕਿਹਾ ਕਿ ਸਾਰਾਗੜ੍ਹੀ ਪਾਰਕਿੰਗ ਦੀ ਸੀਮਤ ਸਮਰੱਥਾ ਕਾਰਨ ਸ਼ਰਧਾਲੂ ਸ਼ਹਿਰ ਦੀਆਂ ਮੁੱਖ ਸੜਕਾਂ ਦੇ ਕਿਨਾਰਿਆਂ ਅਤੇ ਸ਼੍ਰੀ ਦਰਬਾਰ ਸਾਹਿਬ ਦੇ ਲਾਗਲੇ ਬਾਜ਼ਾਰਾਂ ਵਿੱਚ ਬਿਨਾਂ ਕਿਸੇ ਸੁਰੱਖਿਆ ਦੇ ਕਾਰਾਂ ਖੜੀਆਂ ਕਰ ਦੇਂਦੇ ਹਨ, ਜਿਸ ਕਾਰਣ ਚਾਰਦੀਵਾਰੀ ਅੰਦਰੂਨੀ ਸ਼ਹਿਰ ਵਿੱਚ ਆਵਾਜਾਈ ਵੀ ਬੁਰੀ ਤਰ੍ਹਾਂ ਪ੍ਰਭਾਵਿਤ ਹੁੰਦੀ ਹੈ। ਪ੍ਰਿੰ: ਅਣਖੀ ਨੇ ਦੱਸਿਆ ਕਿ ਮੰਚ ਵਲਂ ਪ੍ਰਧਾਨ ਧਾਮੀ ਨੂੰ ਅਪੀਲ ਕੀਤੀ ਗਈ ਕਿ ਜਿਨ੍ਹਾਂ ਚਿਰ ਸਥਾਈ ਅਤੇ ਤਸੱਲੀਬਖ਼ਸ਼ ਕਾਰ ਪਾਰਕਿੰਗ ਦਾ ਇੰਤਜ਼ਾਮ ਨਹੀਂ ਕਰ ਲਿਆ ਜਾਂਦਾ, ਉਨੀ ਦੇਰ ਤੱਕ ਕੰਮ-ਚਲਾਊ ਪਰ ਸਹੂਲਤ-ਭਰੇ ਪ੍ਰਬੰਧਾਂ ਸਹਿਤ ਗੁਰੂ ਨਾਨਕ ਭਵਨ ਸਿਟੀ ਸੈਂਟਰ ਅਤੇ ਜਹਾਜ਼ਗੜ੍ਹ ਵਿੱਚ ਖਾਲੀ ਪਈਆਂ ਥਾਵਾਂ ਨੂੰ ਕਾਰ ਪਾਰਕਿੰਗ ਲਈ ਵਰਤ ਲਿਆ ਜਾਵੇ। ਇਸ ਮਕਸਦ ਦੀ ਪੂਰਤੀ ਲਈ ਸ਼੍ਰੋਮਣੀ ਕਮੇਟੀ ਵੱਲੋਂ ਜ਼ਿਲ੍ਹਾ ਪ੍ਰਸ਼ਾਸਨ ਅਤੇ ਨਗਰ ਸੁਧਾਰ ਟਰੱਸਟ ਦੇ ਜ਼ਿੰਮੇਵਾਰ ਅਧਿਕਾਰੀਆਂ ਅਤੇ ਅਹੁਦੇਦਾਰਾਂ ਦਾ ਸਹਿਯੋਗ ਲੈਣ ਲਈ ਗੱਲਬਾਤ ਕੀਤੀ ਜਾਵੇ। ਉਨ੍ਹਾਂ ਕਿਹਾ ਕਿ ਪ੍ਰਧਾਨ ਦੇ ਧਿਆਨ ਵਿੱਚ ਸ਼੍ਰੀ ਹਰਿਮੰਦਰ ਸਾਹਿਬ ਦੇ ਵਿਰਾਸਤੀ ਮਾਰਗ ਦੀ ਦੁਰਦਸ਼ਾ ਵੀ ਧਿਆਨ ਵਿੱਚ ਲਿਆਂਦੀ ਗਈ। ਉਨ੍ਹਾਂ ਆਖਿਆ ਕਿ ਸਾਲ 2016 ਦੌਰਾਨ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਫੈਸਲੇ ਨੂੰ ਲਾਗੂ ਕਰਦਿਆਂ ਹੋਇਆਂ, ਵਿਰਾਸਤੀ ਮਾਰਗ ਨੂੰ ਵਾਹਨ-ਰਹਿਤ ਖੇਤਰ ਦਾ ਰੁਤਬਾ ਪ੍ਰਦਾਨ ਕਰਨ ਲਈ ਪੰਜਾਬ ਸਰਕਾਰ ਵੱਲੋਂ ਸਵੈ-ਚਾਲਿਤ ਬੋਲਾਰਡਜ਼ ਲਗਾਏ ਗਏ ਸਨ, ਮੌਜੂਦਾ ਸਮੇਂ ਇਨ੍ਹਾਂ ਵਿੱਚੋਂ 20 ਦੇ ਲਗਭਗ ਬੋਲਾਰਡਜ਼ ਖ਼ਰਾਬ ਹੋ ਚੁੱਕੇ ਹਨ, ਜਿਸ ਕਾਰਨ ਵਿਰਾਸਤੀ ਮਾਰਗ ਵਾਹਨ-ਰਹਿਤ ਖੇਤਰ ਹੋਣ ਦਾ ਮਕਸਦ ਪੂਰਾ ਨਹੀਂ ਕਰ ਰਿਹਾ। ਇਸ ਕਾਰਨ ਗੁਰੂ ਨਗਰੀ ਆਉਂਦੇ ਯਾਤਰੀਆਂ ਅਤੇ ਸ਼ਰਧਾਲੂਆਂ ਨੂੰ ਦਿੱਕਤਾਂ ਦਾ ਸਾਹਮਣਾ ਕਰਨਾ ਪੈਂਦਾ ਹੈ। ਉਨ੍ਹਾਂ ਧਾਮੀ ਨੂੰ ਸਲਾਹ ਕੀਤੀ ਕਿ ਵਿਰਾਸਤੀ ਮਾਰਗ ਦੀ ਵਾਹਨ-ਰਹਿਤ ਸਥਿਤੀ ਨੂੰ ਮੁੜ ਬਹਾਲ ਕਰਨ ਲਈ ਸਵੈ-ਚਾਲਿਤ ਬੋਲਾਰਡਜ਼ ਦੇ ਨਵੀਨੀਕਰਨ ਲਈ ਜ਼ਿਲ੍ਹਾ ਪ੍ਰਸ਼ਾਸਨ ਦੇ ਸਬੰਧਿਤ ਅਧਿਕਾਰੀਆਂ ਨਾਲ ਸੰਪਰਕ ਕਰਕੇ ਪੁਖਤਾ ਅਤੇ ਠੋਸ ਕਾਰਵਾਈ ਕੀਤੀ ਜਾਵੇ। ਪ੍ਰਿੰ: ਅਣਖੀ ਨੇ ਕਿਹਾ ਕਿ ਪ੍ਰਧਾਨ ਧਾਮੀ ਅਤੇ ਉਨ੍ਹਾਂ ਨਾਲ ਹਾਜ਼ਰ ਉਨ੍ਹਾਂ ਦੇ ਸਹਿਯੋਗੀਆਂ ਬੀਬੀ ਹਰਜਿੰਦਰ ਕੌਰ ਮੈਂਬਰ ਸ਼੍ਰੋਮਣੀ ਕਮੇਟੀ, ਬਿਜੇ ਸਿੰਘ ਵਧੀਕ ਸਕੱਤਰ ਧਰਮ ਪ੍ਰਚਾਰ ਕਮੇਟੀ, ਹਰਭਜਨ ਸਿੰਘ ਵਕਤਾ ਮੀਤ ਸਕੱਤਰ, ਸੁਪਰਡੈਂਟ ਨਿਸ਼ਾਨ ਸਿੰਘ ਵਲੋਂ ਉਕਤ ਵਿਚਾਰ ਸੁਣੇ ਅਤੇ ਪ੍ਰਧਾਨ ਧਾਮੀ ਵਲੋਂ ਉਕਤ ਸਮੱਸਿਆਵਾਂ ਨੂੰ ਹੱਲ ਕਰਨ ਲਈ ਠੋਸ ਕਾਰਵਾਈ ਕਰਨ ਦਾ ਯਕੀਨ ਦਿੱਤਾ।
Ad Position 22
No active advertisement
ਪਿਛਲੀ ਖ਼ਬਰ ਐੱਸ.ਆਈ. ਪਰਮਿੰਦਰ ਸਿੰਘ ਨੇ ਥਾਣਾ ਮਹਿਤਾ ਦੇ ਐਸ.ਐਚ.ਓ. ਵਜੋਂ ਚਾਰਜ ਸੰਭਾਲਿਆ ਅਗਲੀ ਖ਼ਬਰ ਇਤਿਹਾਸਕ ਰਾਮ ਬਾਗ਼ ਵਿਖੇ ਬੰਦ ਪਏ ਸੰਗੀਤਕ ਫੁਹਾਰਿਆਂ ਦੇ ਆਸ-ਪਾਸ ਲੱਗੇ ਗੰਦਗੀ ਦੇ ਢੇਰ
Ad Position 24