‘ ਹਰ ਸ਼ੁੱਕਰਵਾਰ, ਡੇਂਗੂ ’ਤੇ ਵਾਰ’ ਅਭਿਆਨ ਤਹਿਤ ਥਾਣਾ ਵੇਰਕਾ ਵਿਖੇ ਡੇਂਗੂ ਦਾ ਲਾਰਵਾ ਨਸ਼ਟ ਕੀਤਾ
ਵੇਰਕਾ, 10 ਅਕਤੂਬਰ (ਲਖਵਿੰਦਰ ਸਿੰਘ)-ਸਿਹਤ ਵਿਭਾਗ ਵਲੋਂ ਡੇਂਗੂ ਦੇ ਖਾਤਮੇ ਲਈ ਚਲਾਈ ਜਾ ਰਹੀ ਮੁਹਿੰਮ ‘ਹਰ ਸ਼ੁੱਕਰਵਾਰ, ਡੇਂਗੂ ’ਤੇ ਵਾਰ’ ਤਹਿਤ ਸੀ. ਐੱਮ.
ਵੇਰਕਾ, 10 ਅਕਤੂਬਰ (ਲਖਵਿੰਦਰ ਸਿੰਘ)-ਸਿਹਤ ਵਿਭਾਗ ਵਲੋਂ ਡੇਂਗੂ ਦੇ ਖਾਤਮੇ ਲਈ ਚਲਾਈ ਜਾ ਰਹੀ ਮੁਹਿੰਮ ‘ਹਰ ਸ਼ੁੱਕਰਵਾਰ, ਡੇਂਗੂ ’ਤੇ ਵਾਰ’ ਤਹਿਤ ਸੀ. ਐੱਮ. ਓ. ਡਾ. ਰਾਜ ਕੁਮਾਰ ਦੀ ਅਗਵਾਈ ਹੇਠ ਕਮਿਊਨਿਟੀ ਹੈਲਥ ਸੈਂਟਰ ਵੇਰਕਾ ਦੀਆਂ ਟੀਮਾਂ ਵਲੋਂ ਪੁਲਿਸ ਥਾਣਾ ਵੇਰਕਾ ਵਿਖੇ ਵਿਸ਼ੇਸ਼ ਚੈਕਿੰਗ ਅਭਿਆਨ ਚਲਾਇਆ ਗਿਆ। ਇਸ ਦੌਰਾਨ ਮੌਕੇ ’ਤੇ ਮਿਲੇ ਡੇਂਗੂ ਦੇ ਲਾਰਵੇ ਨੂੰ ਨਸ਼ਟ ਕੀਤਾ ਗਿਆ ਅਤੇ ਪੁਲਿਸ ਮੁਲਾਜ਼ਮਾਂ ਸਮੇਤ ਆਮ ਲੋਕਾਂ ਨੂੰ ਜਾਗਰੂਕ ਕੀਤਾ ਗਿਆ। ਜਾਣਕਾਰੀ ਦਿੰਦਿਆਂ ਡਾ. ਰਾਜ ਕੁਮਾਰ ਨੇ ਦੱਸਿਆ ਕਿ ਬਰਸਾਤ ਦੇ ਮੌਸਮ ਕਾਰਨ ਥਾਂ-ਥਾਂ ਪਾਣੀ ਜਮ੍ਹਾਂ ਹੋਣ ਨਾਲ ਡੇਂਗੂ ਫੈਲਣ ਦਾ ਖਤਰਾ ਵਧ ਜਾਂਦਾ ਹੈ। ਇਸ ਤੋਂ ਬਚਾਅ ਦਾ ਸਭ ਤੋਂ ਉੱਤਮ ਤਰੀਕਾ ਲਾਰਵੇ ਨੂੰ ਪੈਦਾ ਹੀ ਨਾ ਹੋਣ ਦੇਣਾ ਹੈ। ਡੇਂਗੂ ਦਾ ‘ਏਡੀਜ਼’ ਮੱਛਰ ਸਾਫ਼ ਪਾਣੀ ਵਿਚ ਪਲਦਾ ਹੈ, ਇਸ ਲਈ ਕੂਲਰਾਂ, ਗਮਲਿਆਂ, ਕਬਾੜ ’ਚ ਪਏ ਟਾਇਰਾਂ, ਬੋਤਲਾਂ ਅਤੇ ਫਰਿੱਜਾਂ ਦੇ ਪਿੱਛੇ ਵਾਲੀਆਂ ਟ੍ਰੇਆਂ ਨੂੰ ਸਮੇਂ-ਸਮੇਂ ਸਿਰ ਸਾਫ਼ ਅਤੇ ਖਾਲੀ ਕਰਦੇ ਰਹਿਣਾ ਚਾਹੀਦਾ ਹੈ। ਉਨ੍ਹਾਂ ਦੱਸਿਆ ਕਿ ਇਹ ਮੱਛਰ ਜ਼ਿਆਦਾਤਰ ਦਿਨ ਵੇਲੇ ਅਤੇ ਗੋਡਿਆਂ ਤੋਂ ਹੇਠਾਂ ਡੰਗ ਮਾਰਦਾ ਹੈ, ਇਸ ਲਈ ਸਰੀਰ ਨੂੰ ਪੂਰੀ ਤਰ੍ਹਾਂ ਢੱਕਣ ਵਾਲੇ ਕੱਪੜੇ ਪਾਉਣੇ ਚਾਹੀਦੇ ਹਨ। ਤੇਜ਼ ਬੁਖਾਰ, ਸਿਰਦਰਦ, ਜੋੜਾਂ ਦਾ ਦਰਦ ਅਤੇ ਚਮੜੀ ‘ਤੇ ਲਾਲ ਧੱਬੇ ਇਸ ਦੇ ਮੁੱਖ ਲੱਛਣ ਹਨ। ਲੱਛਣ ਦਿਖਣ ’ਤੇ ਤੁਰੰਤ ਸਰਕਾਰੀ ਹਸਪਤਾਲ ’ਚ ਮੁਫ਼ਤ ਜਾਂਚ ਅਤੇ ਇਲਾਜ ਕਰਵਾਉਣਾ ਚਾਹੀਦਾ ਹੈ। ਇਸ ਮੌਕੇ ਡਾ. ਅਰਵਿੰਦਰ ਸਿੰਘ, ਬਲਾਕ ਐਕਸਟੈਂਸ਼ਨ ਐਜੂਕੇਟਰ ਪੂਜਾ ਸ਼ਰਮਾ, ਹੈਲਥ ਸੁਪਰਵਾਈਜ਼ਰ ਰਾਜਬੀਰ ਸਿੰਘ, ਕੁਲਦੀਪ ਸਿੰਘ, ਪਵਨ ਕੁਮਾਰ, ਪ੍ਰਭਜੀਤ ਸਿੰਘ ਅਤੇ ਜਤਿੰਦਰ ਸਿੰਘ ਹਾਜ਼ਰ ਸਨ।