ਸਿਹਤ ਵਿਭਾਗ ਵਲੋਂ ਛਾਤੀ ਤੇ ਸਾਹ ਰੋਗਾਂ ਦੀ ਜ਼ਿਲ੍ਹਾ ਪੱਧਰੀ ਸਿਖਲਾਈ ਵਰਕਸ਼ਾਪ
ਅੰਮ੍ਰਿਤਸਰ, 10 ਅਕਤੂਬਰ (ਰੇਸ਼ਮ ਸਿੰਘ)- ਸਿਹਤ ਵਿਭਾਗ ਵਲੋਂ ਸਿਵਲ ਸਰਜਨ ਅੰਮ੍ਰਿਤਸਰ ਡਾ. ਭਾਰਤੀ ਧਵਨ ਦੀ ਅਗਵਾਈ ਹੇਠ ਹਵਾ ਪ੍ਰਦੂਸ਼ਨ ਕਾਰਨ ਹੋਣ ਵਾਲੀਆਂ ਸਾਹ ਅਤੇ ਛਾਤੀ ਦੀਆਂ ਬਿਮਾਰੀਆਂ ਦੀ ਰੋਕਥਾਮ, ਸਮੇਂ ਸਿਰ ਪਛਾਣ ਅਤੇ ਮਰੀਜ਼ਾਂ ਨੂੰ ਮਿਆਰੀ ਸਿਹਤ ਸੇਵਾਵਾਂ ਪ੍ਰਦਾਨ ਕਰਨ ਦੇ ਉਦੇਸ਼ ਨਾਲ ਜ਼ਿਲ੍ਹਾ ਟੀ.
ਅੰਮ੍ਰਿਤਸਰ, 10 ਅਕਤੂਬਰ (ਰੇਸ਼ਮ ਸਿੰਘ)- ਸਿਹਤ ਵਿਭਾਗ ਵਲੋਂ ਸਿਵਲ ਸਰਜਨ ਅੰਮ੍ਰਿਤਸਰ ਡਾ. ਭਾਰਤੀ ਧਵਨ ਦੀ ਅਗਵਾਈ ਹੇਠ ਹਵਾ ਪ੍ਰਦੂਸ਼ਨ ਕਾਰਨ ਹੋਣ ਵਾਲੀਆਂ ਸਾਹ ਅਤੇ ਛਾਤੀ ਦੀਆਂ ਬਿਮਾਰੀਆਂ ਦੀ ਰੋਕਥਾਮ, ਸਮੇਂ ਸਿਰ ਪਛਾਣ ਅਤੇ ਮਰੀਜ਼ਾਂ ਨੂੰ ਮਿਆਰੀ ਸਿਹਤ ਸੇਵਾਵਾਂ ਪ੍ਰਦਾਨ ਕਰਨ ਦੇ ਉਦੇਸ਼ ਨਾਲ ਜ਼ਿਲ੍ਹਾ ਟੀ.ਬੀ. ਹਸਪਤਾਲ ਵਿਖੇ ਸਿਖਲਾਈ ਵਰਕਸ਼ਾਪ ਦਾ ਆਯੋਜਨ ਕੀਤਾ ਗਿਆ। ਸਿਵਲ ਸਰਜਨ ਡਾ. ਧਵਨ ਨੇ ਦੱਸਿਆ ਕਿ ਹਵਾ ਪ੍ਰਦੂਸ਼ਨ ਨਾਲ ਸੰਬੰਧਿਤ ਬਿਮਾਰੀਆਂ ਦੀ ਰੋਕਥਾਮ ਅਤੇ ਮਰੀਜ਼ਾਂ ਨੂੰ ਸਮੇਂ ਸਿਰ ਇਲਾਜ ਮੁਹੱਈਆ ਕਰਵਾਉਣ ਲਈ ਇਥੇ ਦੋ ਚੈਸਟ ਕਲੀਨਿਕ ਸਥਾਪਿਤ ਕੀਤੇ ਗਏ ਹਨ, ਜੋ ਟੀ. ਬੀ. ਹਸਪਤਾਲ ਅਤੇ ਸਰਕਾਰੀ ਮੈਡੀਕਲ ਕਾਲਜ ਵਿਖੇ ਚਲਾਏ ਜਾ ਰਹੇ ਹਨ। ਇਨ੍ਹਾਂ ਕਲੀਨਿਕਾਂ ਵਿਚ ਸੇਵਾਵਾਂ ਨੂੰ ਹੋਰ ਪ੍ਰਭਾਵਸ਼ਾਲੀ ਬਣਾਉਣ ਲਈ ਸਿਹਤ ਵਿਭਾਗ ਦੇ ਮੈਡੀਕਲ ਅਧਿਕਾਰੀਆਂ ਅਤੇ ਸੰਬੰਧਿਤ ਸਟਾਫ਼ ਨੂੰ ਵਿਸ਼ੇਸ਼ ਸਿਖਲਾਈ ਦਿੱਤੀ ਜਾ ਰਹੀ ਹੈ ਤਾਂ ਜੋ ਮਰੀਜ਼ਾਂ ਦੀ ਸਹੀ ਜਾਂਚ, ਬਿਮਾਰੀਆਂ ਦੀ ਸਮੇਂ ਸਿਰ ਪਛਾਣ ਅਤੇ ਢੁੱਕਵੇਂ ਇਲਾਜ ਨੂੰ ਯਕੀਨੀ ਬਣਾਇਆ ਜਾ ਸਕੇ। ਜ਼ਿਲ੍ਹਾ ਐਪੀਡਮੋਲੋਜਿਸਟ ਡਾ. ਹਰਜੋਤ ਕੌਰ ਅਤੇ ਟੀ. ਬੀ. ਅਫ਼ਸਰ ਡਾ. ਵਿਜੇ ਗੋਤਵਾਲ ਵਲੋਂ ਸਿਹਤ ਕਰਮਚਾਰੀਆਂ ਨੂੰ ਸਿਖਲਾਈ ਦਿੱਤੀ ਗਈ। ਸਿਹਤ ਵਿਭਾਗ ਵਲੋਂ ਲੋਕਾਂ ਨੂੰ ਅਪੀਲ ਕੀਤੀ ਗਈ ਕਿ ਉਹ ਹਵਾ ਪ੍ਰਦੂਸ਼ਨ ਤੋਂ ਬਚਾਅ ਲਈ ਧੂੰਏਂ ਅਤੇ ਧੂੜ ਵਾਲੀਆਂ ਥਾਵਾਂ ’ਤੇ ਬੇਲੋੜਾ ਜਾਣ ਤੋਂ ਪਰਹੇਜ਼ ਕਰਨ ਅਤੇ ਪ੍ਰਦੂਸ਼ਨ ਵਾਲੇ ਮਾਹੌਲ ਵਿਚ ਲੋੜ ਅਨੁਸਾਰ ਮਾਸਕ ਦੀ ਵਰਤੋਂ ਕਰਨ। ਇਸ ਮੌਕੇ ਐੱਮ.ਈ.ਆਈ.ਓ. ਅਮਰਦੀਪ ਸਿੰਘ, ਏ.ਐੱਮ.ਓ. ਗੁਰਦੇਵ ਸਿੰਘ, ਐੱਸ.ਆਈ. ਸੁਖਦੇਵ ਸਿੰਘ, ਬਲਜੀਤ ਸਿੰਘ ਸਮੇਤ ਸਿਹਤ ਵਿਭਾਗ ਦਾ ਹੋਰ ਸਟਾਫ਼ ਹਾਜ਼ਰ ਸੀ।