ਬੀਬੀ ਕੌਲਾਂ ਜੀ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਦੀ ਵਿਦਿਆਰਥਣ ਨੀਰਜ ਕੌਰ ਨੇ ਰਾਜ ਪੱਧਰੀ ਯੋਗਾ ਟੂਰਨਾਮੈਂਟ ’ਚ ਜਿੱਤਿਆ ਸੋਨ ਤਗਮਾ
ਅੰਮ੍ਰਿਤਸਰ, 10 ਅਕਤੂਬਰ (ਜਸਵੰਤ ਸਿੰਘ ਜੱਸ)-ਭਾਈ ਗੂਰਇਕਬਾਲ ਸਿੰਘ ਦੀ ਸਰਪ੍ਰਸਤੀ ਹੇਠ ਚੱਲ ਰਹੇ ਬੀਬੀ ਕੌਲਾਂ ਜੀ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਤਰਨ ਤਾਰਨ ਰੋਡ ਦੀ ਵਿਦਿਆਰਥਣ ਨੇ ਰਾਜ ਪੱਧਰੀ ਰਾਜ ਪੱਧਰੀ ਯੋਗਾ ਟੂਰਨਾਮੈਂਟ ਵਿਚ ਭਾਗ ਲੈ ਕੇ ਸੋਨ ਤਗਮਾ ਸਕੂਲ ਦੀ ਝੋਲੀ ਪਾਇਆ। ਪ੍ਰਿੰਸੀਪਲ ਇੰਦਰਪ੍ਰੀਤ ਕੌਰ ਨੇ ਦੱਸਿਆ ਕਿ ਫਾਜ਼ਿਲਕਾ ਵਿਖੇ 5 ਤੋਂ 7 ਅਕਤੂਬਰ ਤੱਕ ਹੋਏ ਰਾਜ ਪੱਧਰੀ ਯੋਗਾ ਟੂਰਨਾਮੈਂਟ ਵਿਚ ਸਕੂਲ ਦੀ ਹੋਣਹਾਰ ਵਿਦਿਆਰਥਣ ਨੀਰਜ ਕੌਰ ਨੇ ਯੋਗਾ ਟੂਰਨਾਮੈਂਟ ਦੇ ਆਰਟਿਸਟਕ ਸੋਲੋ ਵਿਚ ਗੋਲਡ ਮੈਡਲ ਜਿੱਤ ਕੇ ਪਹਿਲਾ ਸਥਾਨ ਪ੍ਰਾਪਤ ਕੀਤਾ ਹੈ।
ਅੰਮ੍ਰਿਤਸਰ, 10 ਅਕਤੂਬਰ (ਜਸਵੰਤ ਸਿੰਘ ਜੱਸ)-ਭਾਈ ਗੂਰਇਕਬਾਲ ਸਿੰਘ ਦੀ ਸਰਪ੍ਰਸਤੀ ਹੇਠ ਚੱਲ ਰਹੇ ਬੀਬੀ ਕੌਲਾਂ ਜੀ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਤਰਨ ਤਾਰਨ ਰੋਡ ਦੀ ਵਿਦਿਆਰਥਣ ਨੇ ਰਾਜ ਪੱਧਰੀ ਰਾਜ ਪੱਧਰੀ ਯੋਗਾ ਟੂਰਨਾਮੈਂਟ ਵਿਚ ਭਾਗ ਲੈ ਕੇ ਸੋਨ ਤਗਮਾ ਸਕੂਲ ਦੀ ਝੋਲੀ ਪਾਇਆ। ਪ੍ਰਿੰਸੀਪਲ ਇੰਦਰਪ੍ਰੀਤ ਕੌਰ ਨੇ ਦੱਸਿਆ ਕਿ ਫਾਜ਼ਿਲਕਾ ਵਿਖੇ 5 ਤੋਂ 7 ਅਕਤੂਬਰ ਤੱਕ ਹੋਏ ਰਾਜ ਪੱਧਰੀ ਯੋਗਾ ਟੂਰਨਾਮੈਂਟ ਵਿਚ ਸਕੂਲ ਦੀ ਹੋਣਹਾਰ ਵਿਦਿਆਰਥਣ ਨੀਰਜ ਕੌਰ ਨੇ ਯੋਗਾ ਟੂਰਨਾਮੈਂਟ ਦੇ ਆਰਟਿਸਟਕ ਸੋਲੋ ਵਿਚ ਗੋਲਡ ਮੈਡਲ ਜਿੱਤ ਕੇ ਪਹਿਲਾ ਸਥਾਨ ਪ੍ਰਾਪਤ ਕੀਤਾ ਹੈ। ਨੀਰਜ ਕੌਰ ਦੀ ਚੋਣ ਹੁਣ ਰਾਸ਼ਟਰੀ ਪੱਧਰ ਦੇ ਟੂਰਨਾਮੈਂਟ ਲਈ ਹੋਈ ਹੈ। ਸਕੂਲ ਦੇ ਚੇਅਰਮੈਨ ਭਾਈ ਗੁਰਇਕਬਾਲ ਸਿੰਘ ਨੇ ਕਿਹਾ ਕਿ ਬੱਚੀ ਨੀਰਜ ਕੌਰ ਨੇ ਯੋਗਾ ਸਟੇਟ ਲੈਵਲ ਤੇ ਗੋਲਡ ਮੈਡਲ ਜਿੱਤ ਕੇ ਸਕੂਲ ਦਾ ਅਤੇ ਆਪਣੇ ਮਾਤਾ ਪਿਤਾ ਦਾ ਨਾਮ ਰੌਸ਼ਨ ਕੀਤਾ ਜੋ ਕਿ ਸਕੂਲ ਲਈ ਵੱਡੇ ਮਾਣ ਵਾਲੀ ਗੱਲ ਹੈ । ਇਸ ਮੌਕੇ ਸਕੂਲ ਦੇ ਐੱਮ. ਡੀ. ਰਜਿੰਦਰ ਸਿੰਘ ਤੇ ਪ੍ਰਿੰਸੀਪਲ ਇੰਦਰਪ੍ਰੀਤ ਕੌਰ ਤੇ ਸਟਾਂਫ ਵਲੋਂ ਬੱਚੀ ਨੀਰਜ ਕਰ ਦਾ ਸਕੂਲ ਪਹੁੰਚਣ ’ਤੇ ਭਰਵਾਂ ਸਵਾਗਤ ਕੀਤਾ ਗਿਆ।