11-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-10-2026

ਭਾਜਪਾ ਦੀ ਸੇਵਾ ਸੰਕਲਪ ਮੁਹਿੰਮ ਤਹਿਤ ਸੇਂਟ ਮੈਰੀ ਸਕੂਲ ਦੇ ਬੱਚਿਆਂ ਨੂੰ ਵੰਡੀਆਂ ਕਾਪੀਆਂ

ਅੰਮ੍ਰਿਤਸਰ, 10 ਅਕਤੂਬਰ (ਹਰਮਿੰਦਰ ਸਿੰਘ)- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਗੁਜਰਾਤ ਦੇ ਮੁੱਖ ਮੰਤਰੀ ਤੋਂ ਪ੍ਰਧਾਨ ਮੰਤਰੀ ਦੇ ਕਾਰਜਕਾਲ ਦੇ 25 ਸਾਲਾਂ ਨੂੰ ਲੈ ਕੇ ਭਾਰਤੀ ਜਨਤਾ ਪਾਰਟੀ ਵਲੋਂ ਸੇਵਾ ਸੰਕਲਪ ਮੁਹਿੰਮ ਸ਼ੁਰੂ ਕੀਤੀ ਗਈ ਹੈ। ਜਿਸ ਦੇ ਤਹਿਤ ਵਿਧਾਨ ਸਭਾ ਹਲਕਾ ਉੱਤਰੀ ਦੇ ਇੰਚਾਰਜ ਸੁਖਮਿੰਦਰ ਸਿੰਘ ਪਿੰਟੂ ਦੀ ਅਗਵਾਈ ਹੇਠ ਸਿਵਲ ਲਾਈਨ ਮੰਡਲ ਪ੍ਰਧਾਨ ਨੂਰੀਨ ਮਹਾਜਨ ਅਤੇ ਭਾਜਪਾ ਦੇ ਹੋਰ ਆਗੂਆਂ ਅਤੇ ਵਰਕਰਾਂ ਵਲੋਂ ਮਜੀਠਾ ਰੋਡ ਸਥਿਤ ਸੇਂਟ ਮੈਰੀ ਸਕੂਲ ਦੇ ਵਿਦਿਆਰਥੀਆਂ ਨੂੰ ਕਾਪੀਆਂ ਵੰਡੀਆਂ ਗਈਆਂ।

Ad Position 21
No active advertisement
ਅਜੀਤ ਡੈਸਕ 11-10-2026
ਅੰਮ੍ਰਿਤਸਰ, 10 ਅਕਤੂਬਰ (ਹਰਮਿੰਦਰ ਸਿੰਘ)- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਗੁਜਰਾਤ ਦੇ ਮੁੱਖ ਮੰਤਰੀ ਤੋਂ ਪ੍ਰਧਾਨ ਮੰਤਰੀ ਦੇ ਕਾਰਜਕਾਲ ਦੇ 25 ਸਾਲਾਂ ਨੂੰ ਲੈ ਕੇ ਭਾਰਤੀ ਜਨਤਾ ਪਾਰਟੀ ਵਲੋਂ ਸੇਵਾ ਸੰਕਲਪ ਮੁਹਿੰਮ ਸ਼ੁਰੂ ਕੀਤੀ ਗਈ ਹੈ। ਜਿਸ ਦੇ ਤਹਿਤ ਵਿਧਾਨ ਸਭਾ ਹਲਕਾ ਉੱਤਰੀ ਦੇ ਇੰਚਾਰਜ ਸੁਖਮਿੰਦਰ ਸਿੰਘ ਪਿੰਟੂ ਦੀ ਅਗਵਾਈ ਹੇਠ ਸਿਵਲ ਲਾਈਨ ਮੰਡਲ ਪ੍ਰਧਾਨ ਨੂਰੀਨ ਮਹਾਜਨ ਅਤੇ ਭਾਜਪਾ ਦੇ ਹੋਰ ਆਗੂਆਂ ਅਤੇ ਵਰਕਰਾਂ ਵਲੋਂ ਮਜੀਠਾ ਰੋਡ ਸਥਿਤ ਸੇਂਟ ਮੈਰੀ ਸਕੂਲ ਦੇ ਵਿਦਿਆਰਥੀਆਂ ਨੂੰ ਕਾਪੀਆਂ ਵੰਡੀਆਂ ਗਈਆਂ। ਇਸ ਮੌਕੇ ’ਤੇ ਮੰਡਲ ਦੇ ਜਨਰਲ ਸਕੱਤਰ ਚਰਨਜੀਤ ਸਿੰਘ, ਡਾ: ਰਮਨ ਅਤੇ ਪਾਰਟੀ ਦੇ ਵਰਕਰ ਮੌਜੂਦ ਸਨ। ਇਸ ਦੌਰਾਨ ਸੁਖਮਿੰਦਰ ਸਿੰਘ ਪਿੰਟੂ ਨੇ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਹੇਠ ਦੇਸ਼ ਤੇਜ਼ੀ ਨਾਲ ਤਰੱਕੀ ਕਰ ਰਿਹਾ ਹੈ ਅਤੇ ਉਹ ਦਿਨ ਦੂਰ ਨਹੀ ਜਦੋਂ ਭਾਰਤ ਵਿਸ਼ਵ ਸ਼ਕਤੀ ਵਜੋਂ ਪਹਿਲੇ ਸਥਾਨ ’ਤੇ ਆ ਜਾਵੇਗਾ। ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵਲੋਂ ਪਹਿਲਾਂ ਗੁਜਰਾਤ ਦੇ ਮੁੱਖ ਮੰਤਰੀ ਅਤੇ ਫਿਰ ਪ੍ਰਧਾਨ ਮੰਤਰੀ ਵਜੋਂ ਦੇਸ਼ ਵਾਸੀਆਂ ਦੀ ਸੇਵਾ ਕੀਤੀ ਜਾ ਰਹੀ ਹੈ। ਉਨ੍ਹਾਂ ਦੀ ਸਮਰਪਨ ਭਾਵਨਾ ਤੋਂ ਪ੍ਰੇਰਿਤ ਹੋ ਕੇ ਭਾਜਪਾ ਵਲੋਂ ਸੇਵਾ ਸੰਪਲਪ ਮੁਹਿੰਮ ਸ਼ੁਰੂ ਕੀਤੀ ਗਈ ਹੈ। ਜਿਸ ਦੇ ਤਹਿਤ ਬੱਚਿਆਂ ਨੂੰ ਕਾਪੀਆਂ ਵੰਡੀਆਂ ਜਾ ਰਹੀਆਂ ਹਨ।
Ad Position 22
No active advertisement
ਪਿਛਲੀ ਖ਼ਬਰ ਨਸ਼ਿਆਂ ਦੇ ਮਾੜੇ ਪ੍ਰਭਾਵ ਬਾਰੇ ਕੀਤੇ ਪ੍ਰਚਾਰ ਤੋਂ ਪ੍ਰੇਰਿਤ ਹੋ ਕੇ ਨਸ਼ਾ ਛੱਡਣ ਲਈ 7 ਨੌਜਵਾਨਾਂ ਨੇ ਨਸ਼ਾ ਛੱਡਣ ਦੀ ਕੀਤੀ ਪ... ਅਗਲੀ ਖ਼ਬਰ ਬੀਬੀ ਕੌਲਾਂ ਜੀ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਦੀ ਵਿਦਿਆਰਥਣ ਨੀਰਜ ਕੌਰ ਨੇ ਰਾਜ ਪੱਧਰੀ ਯੋਗਾ ਟੂਰਨਾਮੈਂਟ ’ਚ ਜਿੱਤਿਆ ਸ...
Ad Position 24