11-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-10-2026

ਨਸ਼ਿਆਂ ਦੇ ਮਾੜੇ ਪ੍ਰਭਾਵ ਬਾਰੇ ਕੀਤੇ ਪ੍ਰਚਾਰ ਤੋਂ ਪ੍ਰੇਰਿਤ ਹੋ ਕੇ ਨਸ਼ਾ ਛੱਡਣ ਲਈ 7 ਨੌਜਵਾਨਾਂ ਨੇ ਨਸ਼ਾ ਛੱਡਣ ਦੀ ਕੀਤੀ ਪਹਿਲਕਦਮੀ

ਅੰਮ੍ਰਿਤਸਰ, 10 ਅਕਤੂਬਰ (ਰੇਸ਼ਮ ਸਿੰਘ)- ਯੁੱਧ ਨਸ਼ਿਆਂ ਵਿਰੁਧ ਮੁਹਿੰਮ ਨੂੰ ਹੋਰ ਪ੍ਰਭਾਵਸ਼ਾਲੀ ਢੰਗ ਨਾਲ ਅੱਗੇ ਵਧਾਉਂਦੇ ਹੋਏ ਕਮਿਸ਼ਨਰੇਟ ਪੁਲਿਸ ਹਰਮਨਬੀਰ ਸਿੰਘ ਗਿੱਲ ਦੇ ਜ਼ੋਨ ਨੰਬਰ-1ਦੇ ਸੈਂਟਰਲ ਦੇ ਇਲਾਕਾ ਅੰਨਗੜ੍ਹ, ਢਪੱਈ/ਛੋਟਾ ਹਰੀਪੁਰਾ ਹੌਟਸਪੌਟ ਇਲਾਕੇ ਵਿੱਚ ਸੰਪਰਕ ਮੀਟਿੰਗ ਕਰਕੇ ਜਾਗਰੂਕਤ ਕੀਤਾ ਗਿਆ । ਇਹ ਸੰਪਰਕ ਮੀਟਿੰਗ ਸ਼ਹੀਦ ਊਧਮ ਸਿੰਘ ਹਾਲ, ਨੇੜੇ ਭਗਤਾ ਵਾਲਾ ਚੌਕ ਅੰਮ੍ਰਿਤਸਰ ਵਿਖੇ ਆਯੋਜਿਤ ਕੀਤਾ ਗਿਆ, ਜਿਸ ਦਾ ਮੁੱਖ ਉਦੇਸ਼ ਆਮ ਲੋਕਾਂ ਨੂੰ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਬਾਰੇ ਜਾਗਰੂਕ ਕਰਨਾ, ਨਸ਼ਾ ਤਸਕਰੀ ਵਿਰੁੱਧ ਲੋਕਾਂ ਦਾ ਸਹਿਯੋਗ ਪ੍ਰਾਪਤ ਕਰਨਾ ਅਤੇ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰਹਿਣ ਲਈ ਪ੍ਰੇਰਿਤ ਕਰਨਾ ਸੀ।

Ad Position 21
No active advertisement
ਅਜੀਤ ਡੈਸਕ 11-10-2026
ਅੰਮ੍ਰਿਤਸਰ, 10 ਅਕਤੂਬਰ (ਰੇਸ਼ਮ ਸਿੰਘ)- ਯੁੱਧ ਨਸ਼ਿਆਂ ਵਿਰੁਧ ਮੁਹਿੰਮ ਨੂੰ ਹੋਰ ਪ੍ਰਭਾਵਸ਼ਾਲੀ ਢੰਗ ਨਾਲ ਅੱਗੇ ਵਧਾਉਂਦੇ ਹੋਏ ਕਮਿਸ਼ਨਰੇਟ ਪੁਲਿਸ ਹਰਮਨਬੀਰ ਸਿੰਘ ਗਿੱਲ ਦੇ ਜ਼ੋਨ ਨੰਬਰ-1ਦੇ ਸੈਂਟਰਲ ਦੇ ਇਲਾਕਾ ਅੰਨਗੜ੍ਹ, ਢਪੱਈ/ਛੋਟਾ ਹਰੀਪੁਰਾ ਹੌਟਸਪੌਟ ਇਲਾਕੇ ਵਿੱਚ ਸੰਪਰਕ ਮੀਟਿੰਗ ਕਰਕੇ ਜਾਗਰੂਕਤ ਕੀਤਾ ਗਿਆ । ਇਹ ਸੰਪਰਕ ਮੀਟਿੰਗ ਸ਼ਹੀਦ ਊਧਮ ਸਿੰਘ ਹਾਲ, ਨੇੜੇ ਭਗਤਾ ਵਾਲਾ ਚੌਕ ਅੰਮ੍ਰਿਤਸਰ ਵਿਖੇ ਆਯੋਜਿਤ ਕੀਤਾ ਗਿਆ, ਜਿਸ ਦਾ ਮੁੱਖ ਉਦੇਸ਼ ਆਮ ਲੋਕਾਂ ਨੂੰ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਬਾਰੇ ਜਾਗਰੂਕ ਕਰਨਾ, ਨਸ਼ਾ ਤਸਕਰੀ ਵਿਰੁੱਧ ਲੋਕਾਂ ਦਾ ਸਹਿਯੋਗ ਪ੍ਰਾਪਤ ਕਰਨਾ ਅਤੇ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰਹਿਣ ਲਈ ਪ੍ਰੇਰਿਤ ਕਰਨਾ ਸੀ। ਇਸ ਮੀਟਿੰਗ ‘ਚ ਕੇਂਦਰੀ ਵਿਧਾਨ ਸਭਾ ਹਲਕੇ ਦੇ ਵਿਧਾਇਕ ਅਜੇ ਗੁਪਤਾ ਨੇ ਵਿਸ਼ੇਸ਼ ਤੌਰ ’ਤੇ ਸ਼ਿਰਕਤ ਕੀਤੀ। ਇਸ ਤੋਂ ਇਲਾਵਾ ਡੀ.ਸੀ. ਦਲਵਿੰਦਰਜੀਤ ਸਿੰਘ, ਡਾ. ਭਾਰਤੀ ਧਵਨ ਸਿਵਲ ਸਰਜਨ, ਦਿਕਸ਼ਤ ਧਵਨ ਇੰਚਾਰਜ ਮਾਝਾ ਜ਼ੋਨ ਅਤੇ ਇਲਾਕੇ ਦੀਆਂ ਹੋਰ ਪ੍ਰਮੁੱਖ ਸ਼ਖ਼ਸੀਅਤਾਂ ਨੇ ਭਾਗ ਲਿਆ। ਸੈਮੀਨਾਰ ਵਿਚ ਇਲਾਕੇ ਦੇ ਲਗਭਗ 500 ਲੋਕਾਂ ਦੀ ਉਤਸ਼ਾਹਪੂਰਵਕ ਸ਼ਮੂਲੀਅਤ ਰਹੀ। ਇਸ ਮੌਕੇ ਪੁਲਿਸ ਅਧਿਕਾਰੀਆਂ ਵੱਲੋਂ ਸਥਾਨਕ ਵਸਨੀਕਾਂ ਨਾਲ ਸਿੱਧਾ ਸੰਪਰਕ ਕਰਕੇ ਉਨ੍ਹਾਂ ਨੂੰ ਨਸ਼ਿਆਂ ਦੇ ਸਰੀਰਕ, ਮਾਨਸਿਕ ਅਤੇ ਸਮਾਜਿਕ ਨੁਕਸਾਨਾਂ ਬਾਰੇ ਜਾਣਕਾਰੀ ਦਿੱਤੀ ਗਈ। ਲੋਕਾਂ ਨੂੰ ਅਪੀਲ ਕੀਤੀ ਗਈ ਕਿ ਉਹ ਆਪਣੇ ਆਲੇ-ਦੁਆਲੇ ਨਸ਼ਾ ਤਸਕਰੀ ਜਾਂ ਹੋਰ ਗੈਰ-ਕਾਨੂੰਨੀ ਗਤੀਵਿਧੀਆਂ ਸਬੰਧੀ ਕਿਸੇ ਵੀ ਭਰੋਸੇਯੋਗ ਜਾਣਕਾਰੀ ਨੂੰ ਪੁਲਿਸ ਅਤੇ ਸਬੰਧਤ ਹੈਲਪਲਾਈਨ ਨੰਬਰਾਂ ਰਾਹੀਂ ਸਾਂਝਾ ਕਰਨ। ਇਸ ਸੈਮੀਨਾਰ ਦਾ ਇੱਕ ਅਹਿਮ ਅਤੇ ਉਤਸ਼ਾਹਜਨਕ ਪਹਿਲੂ ਇਹ ਰਿਹਾ ਕਿ ਇਸ ਤੋਂ ਪ੍ਰੇਰਿਤ ਹੋ ਕੇ ਨਸ਼ੇ ਦੀ ਲਤ ਨਾਲ ਜੂਝ ਰਹੇ 7 ਨੌਜਵਾਨ ਨਸ਼ਾ ਛੱਡਣ ਲਈ ਅੱਗੇ ਆਏ। ਸੀ.ਪੀ. ਸ੍ਰੀ ਗਿੱਲ ਵੱਲੋਂ ਇਨ੍ਹਾਂ ਨੌਜਵਾਨਾਂ ਦੀ ਹੌਸਲਾ ਅਫ਼ਜ਼ਾਈ ਕਰਦਿਆਂ ਉਨ੍ਹਾਂ ਨੂੰ ਨਸ਼ਾ ਮੁਕਤੀ ਵੱਲ ਕਦਮ ਚੁੱਕਣ ਲਈ ਪ੍ਰੇਰਿਤ ਕੀਤਾ ਗਿਆ ਅਤੇ ਉਨ੍ਹਾਂ ਨੂੰ ਤੁਰੰਤ ਨਸ਼ਾ ਛੁਡਾਊ ਕੇਂਦਰ ਵਿੱਚ ਦਾਖ਼ਲ ਕਰਵਾਉਣ ਲਈ ਭੇਜਿਆ ਗਿਆ ਤਾਂ ਜੋ ਉਨ੍ਹਾਂ ਨੂੰ ਲੋੜੀਂਦਾ ਇਲਾਜ ਅਤੇ ਸਹਾਇਤਾ ਮੁਹੱਈਆ ਕਰਵਾਈ ਜਾ ਸਕੇ। ਇਹ ਪਹਿਲਕਦਮੀ ਇਸ ਗੱਲ ਦਾ ਪ੍ਰਤੀਕ ਹੈ ਕਿ ਸਹੀ ਮਾਰਗਦਰਸ਼ਨ, ਪਰਿਵਾਰਕ ਸਹਿਯੋਗ ਅਤੇ ਸਮਾਜਿਕ ਸਾਂਝ ਨਾਲ ਨਸ਼ੇ ਦੀ ਲਤ ਤੋਂ ਬਾਹਰ ਨਿਕਲਣ ਵੱਲ ਕਦਮ ਵਧਾਇਆ ਜਾ ਸਕਦਾ ਹੈ।
Ad Position 22
No active advertisement
ਪਿਛਲੀ ਖ਼ਬਰ ਸ੍ਰੀ ਦੁਰਗਿਆਣਾ ਤੀਰਥ ਵਿਖੇ ਪ੍ਰਸਿੱਧ ਲੰਗੂਰ ਮੇਲੇ ਦੀ ਆਰੰਭਤਾ ਅੱਜ ਅਗਲੀ ਖ਼ਬਰ ਭਾਜਪਾ ਦੀ ਸੇਵਾ ਸੰਕਲਪ ਮੁਹਿੰਮ ਤਹਿਤ ਸੇਂਟ ਮੈਰੀ ਸਕੂਲ ਦੇ ਬੱਚਿਆਂ ਨੂੰ ਵੰਡੀਆਂ ਕਾਪੀਆਂ
Ad Position 24