12-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-10-2026

ਡੀ.ਏ.ਵੀ. ਇੰਟਰਨੈਸ਼ਨਲ ਸਕੂਲ ਵਲੋਂ ਰਾਜ ਪੱਧਰੀ ਅਥਲੈਟਿਕਸ ਮੁਕਾਬਲਿਆਂ ਦਾ ਸ਼ਾਨਦਾਰ ਸਮਾਪਨ

ਅੰਮ੍ਰਿਤਸਰ 11 ਅਕਤੂਬਰ (ਰਾਜੇਸ਼ ਕੁਮਾਰ ਸ਼ਰਮਾ)-ਡੀ. ਏ.

Ad Position 21
No active advertisement
ਅਜੀਤ ਡੈਸਕ 12-10-2026
ਅੰਮ੍ਰਿਤਸਰ 11 ਅਕਤੂਬਰ (ਰਾਜੇਸ਼ ਕੁਮਾਰ ਸ਼ਰਮਾ)-ਡੀ.ਏ.ਵੀ. ਇੰਟਰਨੈਸ਼ਨਲ ਸਕੂਲ, ਅੰਮ੍ਰਿਤਸਰ ਵਲੋਂ ਕਰਵਾਏ ਗਏ ਦੋ ਰੋਜ਼ਾ ਡੀ.ਏ.ਵੀ. ਰਾਜ ਪੱਧਰੀ ਅਥਲੈਟਿਕਸ ਮੁਕਾਬਲਿਆਂ ਦਾ ਡੀ.ਏ.ਵੀ. ਕਾਲਜ ਦੇ ਖੇਡ ਮੈਦਾਨ ‘ਚ ਸਫ਼ਲਤਾਪੂਰਵਕ ਸਮਾਪਨ ਹੋਇਆ। ਡੀ.ਏ.ਵੀ. ਖੇਡਾਂ ਦੀ ਸਟੇਟ ਕੋਆਰਡੀਨੇਟਰ ਅਤੇ ਡੀ.ਏ.ਵੀ. ਇੰਟਰਨੈਸ਼ਨਲ ਸਕੂਲ, ਅੰਮ੍ਰਿਤਸਰ ਦੀ ਪ੍ਰਿੰਸੀਪਲ ਡਾ. ਅੰਜਨਾ ਗੁਪਤਾ ਨੇ ਖ਼ੁਸ਼ੀ ਪ੍ਰਗਟ ਕਰਦਿਆਂ ਜਾਣਕਾਰੀ ਦਿੱਤੀ ਕਿ ਆਰੀਆ ਰਤਨ ਡਾ. ਪੂਨਮ ਸੂਰੀ, ਪਦਮਸ੍ਰੀ ਨਾਲ ਸਨਮਾਨਿਤ ਅਤੇ ਪ੍ਰਧਾਨ, ਡੀ.ਏ.ਵੀ. ਕਾਲਜ ਪ੍ਰਬੰਧਕੀ ਕਮੇਟੀ ਨਵੀਂ ਦਿੱਲੀ ਦੇ ਆਸ਼ੀਰਵਾਦ ਅਤੇ ਡਾ. ਵੀ. ਸਿੰਘ, ਡਾਇਰੈਕਟਰ, ਡੀ.ਏ.ਵੀ. ਪਬਲਿਕ ਸਕੂਲਜ਼ ਅਤੇ ਸੰਯੋਜਕ ਡੀ.ਏ.ਵੀ. ਰਾਸ਼ਟਰੀ ਖੇਡ ਮੁਕਾਬਲੇ ਨਵੀਂ ਦਿੱਲੀ ਦੇ ਦਿਸ਼ਾ-ਨਿਰਦੇਸ਼ਾਂ ਅਧੀਨ ਕਰਵਾਏ ਗਏ ਇਨ੍ਹਾਂ ਮੁਕਾਬਲਿਆਂ ਵਿੱਚ ਪੰਜਾਬ ਦੇ ਵੱਖ-ਵੱਖ ਜ਼ਿਲ੍ਹਿਆਂ ਦੇ ਡੀ.ਏ.ਵੀ. ਸਕੂਲਾਂ ਦੇ ਕੁੱਲ 356 ਖਿਡਾਰੀਆਂ ਨੇ ਭਾਗ ਲਿਆ। ਇਹ ਮੁਕਾਬਲੇ ਅੰਡਰ-14, ਅੰਡਰ-17 ਅਤੇ ਅੰਡਰ-19 ਉਮਰ ਵਰਗਾਂ ਵਿੱਚ ਕਰਵਾਏ ਗਏ। ਇਨ੍ਹਾਂ ‘ ਚ ਅਥਲੈਟਿਕਸ ਦੀਆਂ ਵੱਖ-ਵੱਖ 13 ਖੇਡਾਂ ਕਰਵਾਈਆਂ ਗਈਆਂ। ਇਸ ਮੌਕੇ ਅਮਰਦੀਪ ਗੁਪਤਾ, ਪ੍ਰਿੰਸੀਪਲ, ਡੀ.ਏ.ਵੀ. ਕਾਲਜ, ਅੰਮ੍ਰਿਤਸਰ ਅਤੇ ਪ੍ਰਧਾਨ, ਆਰੀਆ ਸਮਾਜ ਲੋਹਗੜ੍ਹ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਏ। ਪ੍ਰੋਫੈਸਰ ਬ੍ਰਿਜ ਭੂਸ਼ਣ ਯਾਦਵ ਮੁਖੀ ਸਰੀਰਕ ਸਿੱਖਿਆ ਵਿਭਾਗ ਡੀ.ਏ.ਵੀ. ਕਾਲਜ ਅੰਮ੍ਰਿਤਸਰ ਨੇ ਮੁਕਾਬਲਿਆਂ ਦੇ ਨਿਰਦੇਸ਼ਕ ਅਤੇ ਰਣਕੀਰਤ ਸਿੰਘ ਨੈਸ਼ਨਲ ਇੰਸਟੀਚਿਊਟ ਆਫ਼ ਕੋਚ ਅਥਲੈਟਿਕਸ ਮੁਕਾਬਲਿਆਂ ਦੇ ਤਕਨੀਕੀ ਨਿਰਦੇਸ਼ਕ ਵਜੋਂ ਸ਼ਿਰਕਤ ਕੀਤੀ। ਸਟੇਟ ਕੋਆਰਡੀਨੇਟਰ ਡਾ. ਅੰਜਨਾ ਗੁਪਤਾ ਨੇ ਅਧਿਕਾਰੀਆਂ ਅਤੇ ਆਬਜ਼ਰਵਰਾਂ ਨੂੰ ਪੌਦੇ ਭੇਟ ਕਰ ਕੇ ਉਨ੍ਹਾਂ ਦਾ ਧੰਨਵਾਦ ਕੀਤਾ। ਵੱਖ-ਵੱਖ ਉਮਰ ਵਰਗਾਂ ਦੇ ਇਨ੍ਹਾਂ ਮੁਕਾਬਲਿਆਂ ‘ ਚ ਓਵਰਆਲ ਟਰਾਫੀ, ਸਰਵ-ਉੱਤਮ ਅਥਲੀਟ ਅਤੇ ਪਹਿਲਾ, ਦੂਜਾ ਤੇ ਤੀਜਾ ਸਥਾਨ ਪ੍ਰਾਪਤ ਕਰਨ ਵਾਲੇ ਵਿਦਿਆਰਥੀਆਂ ਨੂੰ ਡਾ. ਅੰਜਨਾ ਗੁਪਤਾ ਅਤੇ ਮੁਕਾਬਲਿਆਂ ਦੇ ਡਾਇਰੈਕਟਰ ਪ੍ਰੋਫੈਸਰ ਬ੍ਰਿਜ ਭੂਸ਼ਣ ਯਾਦਵ ਵਲੋਂ ਇਨਾਮ ਦੇ ਕੇ ਸਨਮਾਨਿਤ ਕੀਤਾ ਗਿਆ। ਸਾਰੇ ਜੇਤੂ ਖਿਡਾਰੀਆਂ ਅਤੇ ਉਨ੍ਹਾਂ ਦੇ ਖੇਡ ਅਧਿਆਪਕਾਂ ਨੂੰ ਵਧਾਈ ਦਿੰਦਿਆਂ ਪ੍ਰਿੰਸੀਪਲ ਡਾ. ਅੰਜਨਾ ਗੁਪਤਾ ਨੇ ਕਿਹਾ ਕਿ ਇਹ ਸਫ਼ਲਤਾ ਉਨ੍ਹਾਂ ਦੀ ਅਣਥੱਕ ਮਿਹਨਤ, ਵਿਲੱਖਣ ਪ੍ਰਤਿਭਾ ਅਤੇ ਦ੍ਰਿੜ੍ਹ ਇਰਾਦੇ ਦਾ ਨਤੀਜਾ ਹੈ।
Ad Position 22
No active advertisement
ਪਿਛਲੀ ਖ਼ਬਰ ਪੁਲਿਸ ਡੀ.ਏ.ਵੀ. ਪਬਲਿਕ ਸਕੂਲ ’ਚ ਵਿਦਿਆਰਥੀਆਂ ਲਈ ਤਿੰਨ ਰੋਜ਼ਾ ਮੈਡੀਕਲ ਚੈੱਕਅਪ ਕੈਂਪ ਅਗਲੀ ਖ਼ਬਰ ਸਵ. ਮੋਨਿਕਾ ਅਵਸਥੀ ਦੀ ਯਾਦ ’ਚ ਹੁਸ਼ਿਆਰ ਵਿਦਿਆਰਥੀਆਂ ਲਈ ਵਜ਼ੀਫ਼ਿਆਂ ਦੀ ਸ਼ੁਰੂਆਤ
Ad Position 24