12-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-10-2026

ਪ੍ਰਕਾਸ਼ ਪੁਰਬ ਨੂੰ ਸਮਰਪਿਤ: ਗੁਰਦੁਆਰਾ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ, ਅਜੀਤ ਇਨਕਲੇਵ, ਗੁਮਟਾਲਾ ਬਾਈਪਾਸ ਵਿਖੇ ਸਜਿਆ ਗੁਰਮਤਿ ਸਮਾਗਮ

ਅੰਮ੍ਰਿਤਸਰ, 8 ਅਕਤੂਬਰ (ਜਸਵੰਤ ਸਿੰਘ ਜੱਸ)-ਚੌਥੇ ਪਾਤਿਸ਼ਾਹ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸ੍ਰੀ ਦਰਬਾਰ ਸਾਹਿਬ ਅਤੇ ਸ਼੍ਰੋਮਣੀ ਕਮੇਟੀ ਵਲੋਂ ਆਰੰਭ ਕੀਤੀ ਗਈ 48 ਵਿਸ਼ੇਸ਼ ਗੁਰਮਤਿ ਸਮਾਗਮਾਂ ਦੀ ਲੜ੍ਹੀ ਦੌਰਾਨ ਅੱਜ ਰਾਤ ਦਾ ਗੁਰਮਤਿ ਸਮਾਗਮ ਗੁਰਦੁਆਰਾ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ, ਅਜੀਤ ਇਨਕਲੇਵ, ਗੁਮਟਾਲਾ ਬਾਈਪਾਸ ਏਅਰਪੋਰਟ ਰੋਡ ਵਿਖੇ ਸਜਾਇਆ ਗਿਆ। ਇਸ ਦੌਰਾਨ ਸ੍ਰੀ ਦਰਬਾਰ ਸਾਹਿਬ ਦੇ ਗ੍ਰੰਥੀ ਸਿੰਘ ਸਾਹਿਬ ਗਿਆਨੀ ਬਲਜੀਤ ਸਿੰਘ ਅਤੇ ਭਾਈ ਜਗਦੇਵ ਸਿੰਘ ਹੈੱਡ ਪ੍ਰਚਾਰਕ ਧਰਮ ਪ੍ਰਚਾਰ ਕਮੇਟੀ ਨੇ ਗੁਰ ਇਤਿਹਾਸ ਤੇ ਗੁਰਸ਼ਬਦ ਵਿਚਾਰ ਅਤੇ ਭਾਈ ਸਿਮਰਨਜੀਤ ਸਿੰਘ ਤੇ ਭਾਈ ਉਂਕਾਰ ਸਿੰਘ ਹਜ਼ੂਰੀ ਰਾਗੀ ਸ੍ਰੀ ਦਰਬਾਰ ਸਾਹਿਬ ਦੇ ਜੱਥਿਆਂ ਨੇ ਧੁਰ ਕੀ ਬਾਣੀ ਦੇ ਸ਼ਬਦ ਕੀਰਤਨ ਸਰਵਨ ਕਰਾ ਕੇ ਸੰਗਤਾਂ ਨੂੰ ਨਿਹਾਲ ਕੀਤਾ।

Ad Position 21
No active advertisement
ਅਜੀਤ ਡੈਸਕ 12-10-2026
ਅੰਮ੍ਰਿਤਸਰ, 8 ਅਕਤੂਬਰ (ਜਸਵੰਤ ਸਿੰਘ ਜੱਸ)-ਚੌਥੇ ਪਾਤਿਸ਼ਾਹ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸ੍ਰੀ ਦਰਬਾਰ ਸਾਹਿਬ ਅਤੇ ਸ਼੍ਰੋਮਣੀ ਕਮੇਟੀ ਵਲੋਂ ਆਰੰਭ ਕੀਤੀ ਗਈ 48 ਵਿਸ਼ੇਸ਼ ਗੁਰਮਤਿ ਸਮਾਗਮਾਂ ਦੀ ਲੜ੍ਹੀ ਦੌਰਾਨ ਅੱਜ ਰਾਤ ਦਾ ਗੁਰਮਤਿ ਸਮਾਗਮ ਗੁਰਦੁਆਰਾ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ, ਅਜੀਤ ਇਨਕਲੇਵ, ਗੁਮਟਾਲਾ ਬਾਈਪਾਸ ਏਅਰਪੋਰਟ ਰੋਡ ਵਿਖੇ ਸਜਾਇਆ ਗਿਆ। ਇਸ ਦੌਰਾਨ ਸ੍ਰੀ ਦਰਬਾਰ ਸਾਹਿਬ ਦੇ ਗ੍ਰੰਥੀ ਸਿੰਘ ਸਾਹਿਬ ਗਿਆਨੀ ਬਲਜੀਤ ਸਿੰਘ ਅਤੇ ਭਾਈ ਜਗਦੇਵ ਸਿੰਘ ਹੈੱਡ ਪ੍ਰਚਾਰਕ ਧਰਮ ਪ੍ਰਚਾਰ ਕਮੇਟੀ ਨੇ ਗੁਰ ਇਤਿਹਾਸ ਤੇ ਗੁਰਸ਼ਬਦ ਵਿਚਾਰ ਅਤੇ ਭਾਈ ਸਿਮਰਨਜੀਤ ਸਿੰਘ ਤੇ ਭਾਈ ਉਂਕਾਰ ਸਿੰਘ ਹਜ਼ੂਰੀ ਰਾਗੀ ਸ੍ਰੀ ਦਰਬਾਰ ਸਾਹਿਬ ਦੇ ਜੱਥਿਆਂ ਨੇ ਧੁਰ ਕੀ ਬਾਣੀ ਦੇ ਸ਼ਬਦ ਕੀਰਤਨ ਸਰਵਨ ਕਰਾ ਕੇ ਸੰਗਤਾਂ ਨੂੰ ਨਿਹਾਲ ਕੀਤਾ। ਇਸ ਦੌਰਾਨ ਗੁਰਦੁਆਰਾ ਕਮੇਟੀ ਦੇ ਪ੍ਰਬੰਧਕਾਂ ਵਲੋਂ ਸਿੰਘ ਸਾਹਿਬ ਤੇ ਕੀਰਤਨੀ ਜਥਿਆਂ ਨੂੰ ਸਨਮਾਨਿਤ ਕੀਤਾ ਗਿਆ। ਇਸ ਸਮਾਗਮ ਵਿੱਚ ਪ੍ਰਧਾਨ ਸੂਬੇਦਾਰ ਬਲਦੇਵ ਸਿੰਘ, ਮੈਨੇਜਰ ਲਾਲ ਸਿੰਘ, ਅਮਰ ਸਿੰਘ ਭੰਗੂ, ਬਲਜੀਤ ਸਿੰਘ, ਰਜਵੰਤ ਸਿੰਘ ਛੀਨਾ, ਬਲਕਾਰ ਸਿੰਘ, ਗੁਰਦੀਪ ਸਿੰਘ ਘੁੰਮਣ, ਮਹਿੰਦਰ ਸਿੰਘ ਬੱਲ, ਗਜਿੰਦਰ ਸਿੰਘ ਕੰਗ, ਰਣਜੀਤ ਸਿੰਘ ਔਲਖ, ਰਾਜਿੰਦਰ ਸਿੰਘ ਛੀਨਾ, ਭੁਪਿੰਦਰ ਸਿੰਘ ਛੀਨਾ, ਰਛਪਾਲ ਸਿੰਘ, ਦਿਆਲ ਸਿੰਘ ਪੰਜਵੜ, ਬਾਬਾ ਸੁਰਿੰਦਰ ਸਿੰਘ ਅਤੇ ਕੁਲਦੀਪ ਸਿੰਘ, ਪ੍ਰਤਾਪ ਸਿੰਘ ਸੰਧੂ ਸਮੇਤ ਹੋਰ ਪ੍ਰਮੁੱਖ ਸ਼ਖਸੀਅਤਾਂ ਤੇ ਇਲਾਕਾ ਨਿਵਾਸੀ ਸੰਗਤਾਂ ਹਾਜਰ ਸਨ।
Ad Position 22
No active advertisement
ਪਿਛਲੀ ਖ਼ਬਰ ਡੀ. ਏ. ਵੀ. ਸੀ. ਸੈਕੰ. ਸਕੂਲ (ਲੋਹਗੜ੍ਹ ਬ੍ਰਾਂਚ) ਵਲੋਂ ਨਵੇਂ ਵਿਦਿਆਰਥੀਆਂ ਲਈ ਸ਼ਾਨਦਾਰ ਸਵਾਗਤ ਪਾਰਟੀ ਅਗਲੀ ਖ਼ਬਰ ਡੀ.ਏ.ਵੀ. ਕਾਲਜ ਦੀ ਇਸ਼ਿਤਾ ਸੂਦ ਦਾ ਜ਼ਿਲ੍ਹੇ ’ਚੋਂ ਮੋਹਰੀ ਸਥਾਨ
Ad Position 24