ਸਪਰਿੰਗ ਫੀਲਡਜ਼ ਪਬਲਿਕ ਸਕੂਲ ਦੇ ਵਿਦਿਆਰਥੀਆਂ ਦਾ ਗੱਤਕਾ ਮੁਕਾਬਲੇ ’ਚ ਸ਼ਾਨਦਾਰ ਪ੍ਰਦਰਸ਼ਨ
ਅੰਮ੍ਰਿਤਸਰ, 12 ਅਕਤੂਬਰ (ਸੁਰਿੰਦਰਪਾਲ ਸਿੰਘ ਵਰਪਾਲ)-ਸਪਰਿੰਗ ਫੀਲਡਜ਼ ਪਬਲਿਕ ਸਕੂਲ ਦੇ ਵਿਦਿਆਰਥੀਆਂ ਨੇ ਖੇਡਾਂ ਵਤਨ ਪੰਜਾਬ ਦੀਆਂ ਦੇ ਜ਼ਿਲ੍ਹਾ ਪੱਧਰੀ ਗੱਤਕਾ ਟੂਰਨਾਮੈਂਟ ’ਚ ਸ਼ਾਨਦਾਰ ਪ੍ਰਦਰਸ਼ਨ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਪ੍ਰਿੰ: ਤੇਜਿੰਦਰ ਮਲਹੋਤਰਾ ਨੇ ਦੱਸਿਆ ਕਿ ਮੁਕਾਬਲੇ ’ਚ ਲੜਕਿਆਂ ਦੀ ਅੰਡਰ-14 ਫਰੀ ਸੋਟੀ ਟੀਮ ਨੇ ਦੂਜਾ ਅਤੇ ਵਿਅਕਤੀਗਤ ਪ੍ਰਦਰਸ਼ਨ ’ਚ ਤੀਜਾ ਸਥਾਨ ਹਾਸਲ ਕਰਕੇ ਸਕੂਲ ਦਾ ਨਾਮ ਰੌਸ਼ਨ ਕੀਤਾ।
ਅੰਮ੍ਰਿਤਸਰ, 12 ਅਕਤੂਬਰ (ਸੁਰਿੰਦਰਪਾਲ ਸਿੰਘ ਵਰਪਾਲ)-ਸਪਰਿੰਗ ਫੀਲਡਜ਼ ਪਬਲਿਕ ਸਕੂਲ ਦੇ ਵਿਦਿਆਰਥੀਆਂ ਨੇ ਖੇਡਾਂ ਵਤਨ ਪੰਜਾਬ ਦੀਆਂ ਦੇ ਜ਼ਿਲ੍ਹਾ ਪੱਧਰੀ ਗੱਤਕਾ ਟੂਰਨਾਮੈਂਟ ’ਚ ਸ਼ਾਨਦਾਰ ਪ੍ਰਦਰਸ਼ਨ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਪ੍ਰਿੰ: ਤੇਜਿੰਦਰ ਮਲਹੋਤਰਾ ਨੇ ਦੱਸਿਆ ਕਿ ਮੁਕਾਬਲੇ ’ਚ ਲੜਕਿਆਂ ਦੀ ਅੰਡਰ-14 ਫਰੀ ਸੋਟੀ ਟੀਮ ਨੇ ਦੂਜਾ ਅਤੇ ਵਿਅਕਤੀਗਤ ਪ੍ਰਦਰਸ਼ਨ ’ਚ ਤੀਜਾ ਸਥਾਨ ਹਾਸਲ ਕਰਕੇ ਸਕੂਲ ਦਾ ਨਾਮ ਰੌਸ਼ਨ ਕੀਤਾ। ਸਕੂਲ ਪ੍ਰਿੰਸੀਪਲ ਤੇਜਿੰਦਰ ਮਲਹੋਤਰਾ ਅਤੇ ਮੈਨੇਜਿੰਗ ਡਾਇਰੈਕਟਰ ਡਾ. ਅਰਵਿੰਦਰ ਸਿੰਘ ਚਮਕ ਨੇ ਜੇਤੂ ਵਿਦਿਆਰਥੀਆਂ ਅਤੇ ਉਨ੍ਹਾਂ ਦੇ ਕੋਚ ਮਨਵਿੰਦਰ ਸਿੰਘ ਅਤੇ ਕੋਚ ਸਿਮਰਨ ਦੀ ਸ਼ਲਾਘਾ ਕਰਦਿਆ ਭਵਿੱਖ ਲਈ ਸ਼ੁੱਭਕਾਮਨਾਵਾਂ ਦਿੱਤੀਆਂ। ਇਸ ਮੌਕੇ ਸਕੂਲ ਦੀ ਵਾਈਸ ਪ੍ਰਿੰ: ਰੁਪਿੰਦਰਜੀਤ ਕੌਰ ਤੋਂ ਇਲਾਵਾ ਸਮੂਹ ਸਟਾਫ਼ ਮੈਂਬਰ ਹਾਜ਼ਰ ਸਨ।