12-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-10-2026

‘ਮਾਵਾਂ ਧੀਆਂ ਦੀ ਲਲਕਾਰ’ ਮੁਹਿੰਮ ਤਹਿਤ ਰਣੀਕੇ ਦੀ ਅਗਵਾਈ ਹੇਠ ਹਲਕਾ ਅਟਾਰੀ ’ਚ ਅਹਿਮ ਮੀਟਿੰਗ

ਛੇਹਰਟਾ, 12 ਅਕਤੂਬਰ (ਪੱਤਰ ਪ੍ਰੇਰਕ)-ਸ਼੍ਰੋਮਣੀ ਅਕਾਲੀ ਦਲ ਦੇ ਇਸਤਰੀ ਵਿੰਗ ਵਲੋਂ ਸਾਬਕਾ ਕੇਂਦਰੀ ਮੰਤਰੀ ਤੇ ਸੰਸਦ ਮੈਂਬਰ ਬੀਬਾ ਹਰਸਿਮਰਤ ਕੌਰ ਬਾਦਲ ਦੀ ਅਗਵਾਈ ਹੇਠ ਪੰਜਾਬ ਭਰ ਵਿਚ ‘ਮਾਵਾਂ ਧੀਆਂ ਦੀ ਲਲਕਾਰ-ਬੰਦ ਕਰਾਵਾਂਗੇ ਨਸ਼ੇ ਦਾ ਵਪਾਰ’ ਮੁਹਿੰਮ ਚਲਾਈ ਜਾ ਰਹੀ ਹੈ। ਇਸੇ ਮੁਹਿੰਮ ਦੀ ਤਿਆਰੀ ਅਤੇ ਰੂਪ-ਰੇਖਾ ਉਲੀਕਣ ਲਈ ਹਲਕਾ ਅਟਾਰੀ ਦੇ ਇੰਚਾਰਜ ਅਤੇ ਸਾਬਕਾ ਕੈਬਨਿਟ ਮੰਤਰੀ ਜਥੇ: ਗੁਲਜ਼ਾਰ ਸਿੰਘ ਰਣੀਕੇ ਦੀ ਅਗਵਾਈ ਹੇਠ ਸਰਕਲ ਬਾਸਰਕੇ ਗਿੱਲਾਂ ਦੀ ਇਕ ਅਹਿਮ ਮੀਟਿੰਗ ਰੈਡੀਕਲ ਕਾਲਜ ਪਿੰਡ ਥਾਂਦੇ ਵਿਖੇ ਸ਼੍ਰੋਮਣੀ ਕਮੇਟੀ ਮੈਂਬਰ ਮੰਗਵਿੰਦਰ ਸਿੰਘ ਖਾਪੜਖੇੜੀ ਦੀ ਦੇਖ ਰੇਖ ਹੇਠ ਕੀਤੀ ਗਈ ਹੈ ਤੇ ਆਗੂਆਂ ਨੇ ਕਿਹਾ ਕਿ ਬੀਬਾ ਹਰਸਿਮਰਤ ਕੌਰ ਦੀ ਅਗਵਾਈ ਹੇਠ ਹਲਕਾ ਅਟਾਰੀ ਦੀ ਰੈਲੀ ਮਾਵਾਂ ਧੀਆਂ ਦੀ ਲਲਕਾਰ ਬੰਦ ਕਰਵਾਵਾਂਗੇ।

Ad Position 21
No active advertisement
ਜਾਣਕਾਰੀ ਦਿੰਦੇ ਹੋਏ ਸਾਬਕਾ ਕੈਬਨਿਟ ਵਜ਼ੀਰ ਜਥੇ:ਗੁਲਜਾਰ ਸਿੰਘ ਰਣੀਕੇ ਨਾਲ ਹਨ ਸ਼੍ਰੋਮਣੀ ਕਮੇਟੀ ਮੈਂਬਰ ਮੰਗਵਿੰਦਰ ਸਿੰਘ ਖ਼ਾਪੜਖੇੜੀ,ਜਥੇ:ਪ੍ਰੇਮ ਸਿੰਘ ਸ਼ਾਹ, ਜਥੇ:ਹੀਰਾ ਸਿੰਘ ਆੜਤੀ,ਕੁਲਵੰਤ ਸਿੰਘ ਲਖਨਊ ਵਾਲੇ ਤੇ ਹੋਰ। ਤਸਵੀਰ ਅਜੀਤ 13-10-2026
ਛੇਹਰਟਾ, 12 ਅਕਤੂਬਰ (ਪੱਤਰ ਪ੍ਰੇਰਕ)-ਸ਼੍ਰੋਮਣੀ ਅਕਾਲੀ ਦਲ ਦੇ ਇਸਤਰੀ ਵਿੰਗ ਵਲੋਂ ਸਾਬਕਾ ਕੇਂਦਰੀ ਮੰਤਰੀ ਤੇ ਸੰਸਦ ਮੈਂਬਰ ਬੀਬਾ ਹਰਸਿਮਰਤ ਕੌਰ ਬਾਦਲ ਦੀ ਅਗਵਾਈ ਹੇਠ ਪੰਜਾਬ ਭਰ ਵਿਚ ‘ਮਾਵਾਂ ਧੀਆਂ ਦੀ ਲਲਕਾਰ-ਬੰਦ ਕਰਾਵਾਂਗੇ ਨਸ਼ੇ ਦਾ ਵਪਾਰ’ ਮੁਹਿੰਮ ਚਲਾਈ ਜਾ ਰਹੀ ਹੈ। ਇਸੇ ਮੁਹਿੰਮ ਦੀ ਤਿਆਰੀ ਅਤੇ ਰੂਪ-ਰੇਖਾ ਉਲੀਕਣ ਲਈ ਹਲਕਾ ਅਟਾਰੀ ਦੇ ਇੰਚਾਰਜ ਅਤੇ ਸਾਬਕਾ ਕੈਬਨਿਟ ਮੰਤਰੀ ਜਥੇ: ਗੁਲਜ਼ਾਰ ਸਿੰਘ ਰਣੀਕੇ ਦੀ ਅਗਵਾਈ ਹੇਠ ਸਰਕਲ ਬਾਸਰਕੇ ਗਿੱਲਾਂ ਦੀ ਇਕ ਅਹਿਮ ਮੀਟਿੰਗ ਰੈਡੀਕਲ ਕਾਲਜ ਪਿੰਡ ਥਾਂਦੇ ਵਿਖੇ ਸ਼੍ਰੋਮਣੀ ਕਮੇਟੀ ਮੈਂਬਰ ਮੰਗਵਿੰਦਰ ਸਿੰਘ ਖਾਪੜਖੇੜੀ ਦੀ ਦੇਖ ਰੇਖ ਹੇਠ ਕੀਤੀ ਗਈ ਹੈ ਤੇ ਆਗੂਆਂ ਨੇ ਕਿਹਾ ਕਿ ਬੀਬਾ ਹਰਸਿਮਰਤ ਕੌਰ ਦੀ ਅਗਵਾਈ ਹੇਠ ਹਲਕਾ ਅਟਾਰੀ ਦੀ ਰੈਲੀ ਮਾਵਾਂ ਧੀਆਂ ਦੀ ਲਲਕਾਰ ਬੰਦ ਕਰਵਾਵਾਂਗੇ। ਨਸ਼ੇ ਦਾ ਵਪਾਰ ਜੋ ਹਲਕਾ ਅਟਾਰੀ ਦੇ ਸਰਕਲ ਬਾਸਰਕੇ ਗਿੱਲਾਂ ਸੰਨ ਸਾਹਿਬ ਰੋਡ ਵਿਖੇ ਸਥਿਤ ਠਾਠ ਬਾਠ ਪੈਲਸ ਛੇਹਰਟਾ ਵਿਖੇ ਮਿਤੀ 10 ਨਵੰਬਰ 2026 ਨੂੰ ਰੱਖੀ ਗਈ ਹੈ ਤੇ ਉਕਤ ਰੈਲੀ ਵਿਚ ਮੈਂਬਰ ਪਾਰਲੀਮੈਂਟ ਬੀਬਾ ਹਰਸਿਮਰਤ ਕੌਰ ਬਾਦਲ ਤੇ ਪਾਰਟੀ ਹਾਈ ਕਮਾਂਡ ਦੇ ਉੱਚ ਪੱਧਰੀ ਆਗੂ ਪਹੁੰਚ ਕੇ ਆਪਣੇ ਵਿਚਾਰ ਪੇਸ਼ ਕ ਰਨਗੇ। ਸ਼੍ਰੋਮਣੀ ਕਮੇਟੀ ਮੈਂਬਰ ਜਥੇ: ਮਗਵਿੰਦਰ ਸਿੰਘ ਖਾਪੜਖੇੜੀ ਨੇ ਕਿਹਾ ਕਿ ਸਮਾਜ ਵਿੱਚੋਂ ਨਸ਼ੇ ਨੂੰ ਜੜ੍ਹੋਂ ਖ਼ਤਮ ਕਰਨ ਲਈ ਮਾਵਾਂ ਅਤੇ ਭੈਣਾਂ ਸਭ ਤੋਂ ਵੱਡੀ ਭੂਮਿਕਾ ਨਿਭਾ ਸਕਦੀਆਂ ਹਨ। ਇਸ ਦੇ ਨਾਲ ਹੀ ਬੀਬਾ ਹਰਸਿਮਰਤ ਕੌਰ ਬਾਦਲ ਦੀ ਅਗਵਾਈ ਹੇਠ ਹਲਕੇ ਵਿਚ ਹੋਣ ਵਾਲੇ ਵੱਡੇ ਸਮਾਗਮ ਦੀਆਂ ਤਿਆਰੀਆਂ ਲਈ ਡਿਊਟੀਆਂ ਵੀ ਲਗਾਈਆਂ ਗਈਆਂ।ਇਸ ਮੀਟਿੰਗ ਵਿਚ ਸਾਬਕਾ ਸਰਪੰਚ ਜਥੇ: ਪ੍ਰੇਮ ਸਿੰਘ ਸ਼ਾਹ, ਸਾਬਕਾ ਸਰਪੰਚ ਜਥੇ: ਹੀਰਾ ਸਿੰਘ ਆੜਤੀ, ਕੁਲਵੰਤ ਸਿੰਘ ਲਖਨਊ ਵਾਲੇ, ਪ੍ਰਧਾਨ ਗੁਰਦਿਆਲ ਸਿੰਘ ਬਾਸਰਕੇ, ਡਾ: ਸੁੱਖ ਖਾਪੜਖੇੜੀ, ਹਰਜੀਤ ਸਿੰਘ ਬਹੋੜੂ, ਗੁਰਪ੍ਰੀਤ ਸਿੰਘ ਤਰਨਤਾਰਨ ਸਮੇਤ ਵੱਡੀ ਗਿਣਤੀ ਦੇ ਵਿਚ ਵਰਕਰਾਂ ਨੇ ਸ਼ਿਰਕਤ ਕੀਤੀ।
Ad Position 22
No active advertisement
ਪਿਛਲੀ ਖ਼ਬਰ ਚੌਥੇ ਪਾਤਿਸ਼ਾਹ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ: ਗੁਰਦੁਆਰਾ ਅਨੰਦ ਵਿਹਾਰ ਝਬਾਲ ਰੋਡ ਵਿਖੇ ਸਜਾਏ ਗੁਰਮਤਿ ਸਮਾਗਮ ਦੌਰਾਨ ਸਿ... ਅਗਲੀ ਖ਼ਬਰ ਸਿਹਤ ਸੇਵਾਵਾਂ ’ਚ ਢਿੱਲ ਬਰਦਾਸ਼ਤ ਨਹੀਂ ਕੀਤੀ ਜਾਵੇਗੀ - ਸਿਵਲ ਸਰਜਨ ਸਿਹਤ ਸੇਵਾਵਾਂ ਦੇ ਸੁਧਾਰ ਲਈ ਸਿਹਤ ਅਧਿਕਾਰੀਆਂ ਨਾ...
Ad Position 24