12-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-10-2026

ਚੌਥੇ ਪਾਤਿਸ਼ਾਹ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ: ਗੁਰਦੁਆਰਾ ਅਨੰਦ ਵਿਹਾਰ ਝਬਾਲ ਰੋਡ ਵਿਖੇ ਸਜਾਏ ਗੁਰਮਤਿ ਸਮਾਗਮ ਦੌਰਾਨ ਸਿੰਘ ਸਾਹਿਬ ਗਿਆਨੀ ਪਰਵਿੰਦਰਪਾਲ ਸਿੰਘ ਨੇ ਸਰਵਣ ਕਰਾਈਆਂ ਗੁਰਮਤਿ ਵਿਚਾਰਾਂ

ਅੰਮ੍ਰਿਤਸਰ, 12 ਅਕਤੂਬਰ (ਜਸਵੰਤ ਸਿੰਘ ਜੱਸ)- ਸ੍ਰੀ ਗੁਰੂ ਰਾਮਦਾਸ ਜੀ ਦੇ 27 ਅਕਤੂਬਰ ਨੂੰ ਆ ਰਹੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸ੍ਰੀ ਦਰਬਾਰ ਸਾਹਿਬ ਅਤੇ ਸ਼੍ਰੋਮਣੀ ਕਮੇਟੀ ਵਲੋਂ ਆਰੰਭ ਕੀਤੀ ਗਈ ਵਿਸ਼ੇਸ਼ ਗੁਰਮਤਿ ਸਮਾਗਮਾਂ ਦੀ ਲੜ੍ਹੀ ਦੌਰਾਨ ਅੱਜ ਰਾਤ ਦਾ ਗੁਰਮਤਿ ਸਮਾਗਮ ਗੁਰਦੁਆਰਾ ਅਨੰਦ ਵਿਹਾਰ ਝਬਾਲ ਰੋਡ ਵਿਖੇ ਕਰਵਾਇਆ ਗਿਆ। ਇਸ ਦੌਰਾਨ ਸ੍ਰੀ ਦਰਬਾਰ ਸਾਹਿਬ ਦੇ ਗ੍ਰੰਥੀ ਸਿੰਘ ਸਾਹਿਬ ਗਿਆਨੀ ਪਰਵਿੰਦਰਪਾਲ ਸਿੰਘ ਨੇ ਸੰਗਤਾਂ ਨੂੰ ਗੁਰਮਤਿ ਤੇ ਸ਼ਬਦ ਵਿਚਾਰਾਂ ਸਰਵਨ ਕਰਾਉਂਦਿਆਂ ਕਿਹਾ ਕਿ ਸਤਿਗੁਰੂ ਨਾਮ ਦੇ ਦਾਤੇ ਹਨ ਤੇ ਸਤਿਗੁਰੂ ਦੇ ਲੜ ਲੱਗੇ ਬਿਨ੍ਹਾਂ ਭਗਤੀ ਨਹੀਂ ਹੋ ਸਕਦੀ।

Ad Position 21
No active advertisement
ਅਜੀਤ ਡੈਸਕ 13-10-2026
ਅੰਮ੍ਰਿਤਸਰ, 12 ਅਕਤੂਬਰ (ਜਸਵੰਤ ਸਿੰਘ ਜੱਸ)- ਸ੍ਰੀ ਗੁਰੂ ਰਾਮਦਾਸ ਜੀ ਦੇ 27 ਅਕਤੂਬਰ ਨੂੰ ਆ ਰਹੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸ੍ਰੀ ਦਰਬਾਰ ਸਾਹਿਬ ਅਤੇ ਸ਼੍ਰੋਮਣੀ ਕਮੇਟੀ ਵਲੋਂ ਆਰੰਭ ਕੀਤੀ ਗਈ ਵਿਸ਼ੇਸ਼ ਗੁਰਮਤਿ ਸਮਾਗਮਾਂ ਦੀ ਲੜ੍ਹੀ ਦੌਰਾਨ ਅੱਜ ਰਾਤ ਦਾ ਗੁਰਮਤਿ ਸਮਾਗਮ ਗੁਰਦੁਆਰਾ ਅਨੰਦ ਵਿਹਾਰ ਝਬਾਲ ਰੋਡ ਵਿਖੇ ਕਰਵਾਇਆ ਗਿਆ। ਇਸ ਦੌਰਾਨ ਸ੍ਰੀ ਦਰਬਾਰ ਸਾਹਿਬ ਦੇ ਗ੍ਰੰਥੀ ਸਿੰਘ ਸਾਹਿਬ ਗਿਆਨੀ ਪਰਵਿੰਦਰਪਾਲ ਸਿੰਘ ਨੇ ਸੰਗਤਾਂ ਨੂੰ ਗੁਰਮਤਿ ਤੇ ਸ਼ਬਦ ਵਿਚਾਰਾਂ ਸਰਵਨ ਕਰਾਉਂਦਿਆਂ ਕਿਹਾ ਕਿ ਸਤਿਗੁਰੂ ਨਾਮ ਦੇ ਦਾਤੇ ਹਨ ਤੇ ਸਤਿਗੁਰੂ ਦੇ ਲੜ ਲੱਗੇ ਬਿਨ੍ਹਾਂ ਭਗਤੀ ਨਹੀਂ ਹੋ ਸਕਦੀ। ਗੁਰੂ ਦੀ ਕ੍ਰਿਪਾ ਹੋਵੇ ਤਾਂ ਹੀ ਮਨੁੱਖ ਦੇ ਹਿਰਦੇ ਵਿਚ ਨਾਮ ਵੱਸਦਾ ਹੈ। ਇਸ ਮੌਕੇ ਭਾਈ ਸਿਮਰਨਜੀਤ ਸਿੰਘ ਹਜ਼ੂਰੀ ਰਾਗੀ ਅਤੇ ਭਾਈ ਦਵਿੰਦਰ ਸਿੰਘ (ਬ) ਹਜ਼ੂਰੀ ਰਾਗੀ ਜੱਥਿਆਂ ਨੇ ਸੰਗਤਾਂ ਨੂੰ ਸ਼ਬਦ ਗਾਇਣ ਕਰਕੇ ਨਿਹਾਲ ਕੀਤਾ। ਇਸ ਮੌਕੇ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਸਾਬਕਾ ਸਕੱਤਰ ਧਰਮ ਪ੍ਰਚਾਰ ਕਮੇਟੀ ਪ੍ਰੋ: ਬਲਵਿੰਦਰ ਸਿੰਘ ਜੌੜਾਸਿੰਘਾ, ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਲਾਲ ਸਿੰਘ, ਪ੍ਰਧਾਨ ਅਵਤਾਰ ਸਿੰਘ, ਗੁਰਮੀਤ ਸਿੰਘ, ਗਿਆਨੀ ਰਾਜਬੀਰ ਸਿੰਘ ਗ੍ਰੰਥੀ ਸਿੰਘ, ਪ੍ਰਚਾਰਕ ਭਾਈ ਜਸਪਾਲ ਸਿੰਘ ਤੇ ਪ੍ਰਬੰਧਕਾਂ ਤੋਂ ਇਲਾਵਾ ਝਬਾਲ ਰੋਡ ਖੇਤਰ ਦੀਆਂ ਸੰਗਤਾਂ ਵੀ ਹਾਜ਼ਰ ਸਨ। ਅੱਜ ਦਾ ਸਮਾਗਮ : ਮਿਤੀ : 13 ਅਕਤੂਬਰ, ਮੰਗਲਵਾਰ। ਸਥਾਨ: ਗੁਰਦੁਆਰਾ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ, ਪਿਸ਼ੌਰੀ ਨਗਰ, ਛੇਹਰਟਾ। ਸਮਾਂ : ਸ਼ਾਮ 7 ਤੋਂ ਰਾਤ 9.45 ਵਜੇ ਤੱਕ।
Ad Position 22
No active advertisement
ਪਿਛਲੀ ਖ਼ਬਰ ਗੁਰੂ ਨਾਨਕ ਦੇਵ ’ਵਰਸਿਟੀ ਵਿਖੇ ਅੰਮ੍ਰਿਤਸਰ ਦੀ 450ਵੀਂ ਵਰ੍ਹੇਗੰਢ ਨੂੰ ਸਮਰਪਿਤ ਹੁਨਰ ਮੇਲਾ ਕਰਵਾਇਆ ਅਗਲੀ ਖ਼ਬਰ ‘ਮਾਵਾਂ ਧੀਆਂ ਦੀ ਲਲਕਾਰ’ ਮੁਹਿੰਮ ਤਹਿਤ ਰਣੀਕੇ ਦੀ ਅਗਵਾਈ ਹੇਠ ਹਲਕਾ ਅਟਾਰੀ ’ਚ ਅਹਿਮ ਮੀਟਿੰਗ
Ad Position 24