12-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-10-2026

ਗੁਰੂ ਨਾਨਕ ਦੇਵ ’ਵਰਸਿਟੀ ਵਿਖੇ ਅੰਮ੍ਰਿਤਸਰ ਦੀ 450ਵੀਂ ਵਰ੍ਹੇਗੰਢ ਨੂੰ ਸਮਰਪਿਤ ਹੁਨਰ ਮੇਲਾ ਕਰਵਾਇਆ

ਅੰਮ੍ਰਿਤਸਰ, 12 ਅਕਤੂਬਰ (ਸੁਰਿੰਦਰਪਾਲ ਸਿੰਘ ਵਰਪਾਲ)-ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿਖੇ ਉਪ-ਕੁਲਪਤੀ ਪ੍ਰੋ. (ਡਾ.)

Ad Position 21
No active advertisement
ਅਜੀਤ ਡੈਸਕ 13-10-2026
ਅੰਮ੍ਰਿਤਸਰ, 12 ਅਕਤੂਬਰ (ਸੁਰਿੰਦਰਪਾਲ ਸਿੰਘ ਵਰਪਾਲ)-ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿਖੇ ਉਪ-ਕੁਲਪਤੀ ਪ੍ਰੋ. (ਡਾ.) ਕਰਮਜੀਤ ਸਿੰਘ ਦੀ ਅਗਵਾਈ ਹੇਠ ਲਾਈਫਲੌਂਗ ਲਰਨਿੰਗ ਵਿਭਾਗ ਵਲੋਂ ਅੰਮ੍ਰਿਤਸਰ ਦੀ 450ਵੀਂ ਵਰ੍ਹੇਗੰਢ ਨੂੰ ਸਮਰਪਿਤ ਹੁਨਰ ਮੇਲਾ-1 ਕਰਵਾਇਆ ਗਿਆ। ਇਕ ਸਾਲਾ ਡਿਪਲੋਮਾ ਅਤੇ ਛੇ ਮਹੀਨਿਆਂ ਦੇ ਸਰਟੀਫਿਕੇਟ ਕੋਰਸਾਂ ਦੇ ਵਿਦਿਆਰਥੀਆਂ ਨਾਲ ਗੱਲਬਾਤ ਕਰਦਿਆਂ ਉਪ-ਕੁਲਪਤੀ ਨੇ ਫੈਸ਼ਨ ਡਿਜ਼ਾਈਨਿੰਗ, ਕਾਸਮੈਟੋਲੋਜੀ, ਖੁਰਾਕ ਅਤੇ ਪੋਸ਼ਣ, ਨੈਨੀ ਕੇਅਰ ਅਤੇ ਕੰਪਿਊਟਰ ਕੋਰਸਾਂ ਨਾਲ ਸੰਬੰਧਿਤ ਪ੍ਰਦਰਸ਼ਨੀਆਂ ਦਾ ਜਾਇਜ਼ਾ ਲਿਆ। ਵਿਦਿਆਰਥੀਆਂ ਦੇ ਯਤਨਾਂ ਦੀ ਸ਼ਲਾਘਾ ਕਰਦਿਆਂ ਪ੍ਰੋ. ਕਰਮਜੀਤ ਸਿੰਘ ਨੇ ਉਨ੍ਹਾਂ ਨੂੰ ਆਪਣੀ ਮੁਹਾਰਤ ’ਚ ਹੋਰ ਨਿਖਾਰ ਲਿਆਉਣ, ਨਵੀਨਤਮ ਵਿਚਾਰਾਂ ਨੂੰ ਅਪਣਾਉਣ ਅਤੇ ਸਵੈ-ਰੁਜ਼ਗਾਰ ਤੇ ਉੱਦਮ ਦੇ ਮੌਕਿਆਂ ਦੀ ਭਾਲ ਕਰਨ ਲਈ ਪ੍ਰੇਰਿਤ ਕੀਤਾ। ਉਨ੍ਹਾਂ ਕਿਹਾ ਕਿ ਅਜਿਹੀਆਂ ਪਹਿਲਕਦਮੀਆਂ ਰਾਹੀਂ ਗੁਰੂ ਨਾਨਕ ਦੇਵ ਯੂਨੀਵਰਸਿਟੀ ਸਿੱਖਿਆ, ਹੁਨਰ ਅਤੇ ਰੁਜ਼ਗਾਰ ਦੇ ਮੌਕਿਆਂ ਦਰਮਿਆਨ ਸੰਬੰਧ ਨੂੰ ਮਜ਼ਬੂਤ ਕਰ ਰਹੀ ਹੈ । ਇਸ ਤੋਂ ਪਹਿਲਾਂ ਵਿਭਾਗ ਆਫ਼ ਲਾਈਫਲੌਂਗ ਲਰਨਿੰਗ ਦੇ ਡਾਇਰੈਕਟਰ ਪ੍ਰੋ. (ਡਾ.) ਵਰਿੰਦਰ ਕੌਰ ਨੇ ਆਪਣੀ ਵਿਭਾਗੀ ਟੀਮ ਸਮੇਤ ਉਪ-ਕੁਲਪਤੀ ਪ੍ਰੋ. ਕਰਮਜੀਤ ਸਿੰਘ ਅਤੇ ਹੋਰ ਮਹਿਮਾਨਾਂ ਦਾ ਸਵਾਗਤ ਕੀਤਾ। ਇਸ ਮੌਕੇ ਪ੍ਰੋ. (ਡਾ.) ਸਤਨਾਮ ਸਿੰਘ ਦਿਓਲ, ਡੀਨ ਵਿਦਿਆਰਥੀ ਭਲਾਈ, ਪ੍ਰੋ. (ਡਾ.) ਐੱਮ. ਐੱਲ. ਸਿੰਘ, ਚੇਅਰਪਰਸਨ, ਸੀ.ਪੀ.ਸੀ.; ਪ੍ਰੋ. (ਡਾ.) ਜਤਿੰਦਰ ਕੌਰ, ਡਾਇਰੈਕਟਰ, ਆਈ.ਕਿਊ.ਏ.ਸੀ.; ਪ੍ਰੋ. (ਡਾ.) ਸ਼ਾਲਿਨੀ ਬਹਿਲ; ਪ੍ਰੋ. (ਡਾ.) ਮਨਿੰਦਰ ਕੌਰ; ਡਾ. ਪਰਮਬੀਰ ਸਿੰਘ ਮੱਲ੍ਹੀ ਅਤੇ ਡਾ. ਸਚਿਨ ਕੁਮਾਰ ਵੀ ਮੌਜੂਦ ਸਨ ।
Ad Position 22
No active advertisement
ਪਿਛਲੀ ਖ਼ਬਰ ਪਿਤਾ ਪੁਰਖੀ ਪਲਾਟ ’ਤੇ ਧੱਕੇਸ਼ਾਹੀ ਨਾਲ ਕਬਜ਼ਾ ਕਰਨ ਦੀ ਕੋਸ਼ਿਸ਼ ਦੇ ਦੋਸ਼ ਲਗਾਏ ਵਿਰੋਧੀ ਧਿਰ ਨੇ ਲਗਾਏ ਦੋਸ਼ਾਂ ਨੂੰ ਨ... ਅਗਲੀ ਖ਼ਬਰ ਚੌਥੇ ਪਾਤਿਸ਼ਾਹ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ: ਗੁਰਦੁਆਰਾ ਅਨੰਦ ਵਿਹਾਰ ਝਬਾਲ ਰੋਡ ਵਿਖੇ ਸਜਾਏ ਗੁਰਮਤਿ ਸਮਾਗਮ ਦੌਰਾਨ ਸਿ...
Ad Position 24