ਭਵਨਜ਼ ਕਲਾ ਕੇਂਦਰ ਵਲੋਂ 124ਵਾਂ ਮਾਸਿਕ ਸੱਭਿਆਚਾਰਕ ਪ੍ਰੋਗਰਾਮ ਕਰਵਾਇਆ
ਅੰਮ੍ਰਿਤਸਰ, 13 ਅਕਤੂਬਰ (ਰਾਜੇਸ਼ ਕੁਮਾਰ ਸ਼ਰਮਾ)-ਭਵਨਜ਼ ਕਲਾ ਕੇਂਦਰ ਅੰਮ੍ਰਿਤਸਰ ਵਲੋਂ 24ਵਾਂ ਮਾਸਿਕ ਸੱਭਿਆਚਾਰਕ ਪ੍ਰੋਗਰਾਮ ‘ਫਿਲਮੀ ਭਜਨ’ ਭਵਨਜ਼ ਐਸ. ਐਲ.
ਅੰਮ੍ਰਿਤਸਰ, 13 ਅਕਤੂਬਰ (ਰਾਜੇਸ਼ ਕੁਮਾਰ ਸ਼ਰਮਾ)-ਭਵਨਜ਼ ਕਲਾ ਕੇਂਦਰ ਅੰਮ੍ਰਿਤਸਰ ਵਲੋਂ 24ਵਾਂ ਮਾਸਿਕ ਸੱਭਿਆਚਾਰਕ ਪ੍ਰੋਗਰਾਮ ‘ਫਿਲਮੀ ਭਜਨ’ ਭਵਨਜ਼ ਐਸ.ਐਲ. ਪਬਲਿਕ ਸਕੂਲ ਵਿਖੇ ਕਰਵਾਇਆ ਗਿਆ। ਇਸ ਮੌਕੇ ਡਾ. ਅਸ਼ੋਕ ਭੰਡਾਰੀ (ਪ੍ਰਸਿੱਧ ਈ. ਐਨ. ਟੀ. ਮਾਹਿਰ) ਵਿਸ਼ੇਸ਼ ਮਹਿਮਾਨ ਵਜੋਂ ਸ਼ਾਮਿਲ ਹੋਏ। ਸੰਗੀਤਕ ਸ਼ਾਮ ਦੀ ਸ਼ੁਰੂਆਤ ਸ਼ਮਾਂ ਰੌਸ਼ਨ ਅਤੇ ਵਿਸ਼ੇਸ਼ ਮਹਿਮਾਨ ਦੇ ਸਵਾਗਤ ਨਾਲ ਹੋਈ। ਇਸ ਤੋਂ ਬਾਅਦ ਭਵਨਜ਼ ਕਲਾ ਕੇਂਦਰ ਦੇ ਕੋਆਰਡੀਨੇਟਰ ਵਿਨੋਦ ਸ਼ਰਮਾ ਨੇ ਦਰਸ਼ਕਾਂ ਦਾ ਰਸਮੀ ਤੌਰ ’ਤੇ ਸਵਾਗਤ ਕੀਤਾ। ਉਨ੍ਹਾਂ ਕਿਹਾ ਕਿ ਇਹ ਪ੍ਰੋਗਰਾਮ ਨਰਾਤਿਆਂ ਮੌਕੇ ਮਾਂ ਦੇਵੀ ਨੂੰ ਸਮਰਪਿਤ ਹੈ। ਪ੍ਰੋਗਰਾਮ ਦੌਰਾਨ ਕਲਾਕਾਰਾਂ ਗੁਰਪ੍ਰੀਤ ਸਿੰਘ ਅਤੇ ਧਾਨੀ ਚੌਹਾਨ ਨੇ ਆਪਣੀ ਸੁਰੀਲੀ ਆਵਾਜ਼ ’ਚ ਫਿਲਮੀ ਭਜਨਾਂ ਰਾਹੀਂ ਦਰਸ਼ਕਾਂ ਨੂੰ ਮੋਹਿਤ ਕੀਤਾ। ਵਿਸ਼ੇਸ਼ ਮਹਿਮਾਨ ਡਾ. ਅਸ਼ੋਕ ਭੰਡਾਰੀ ਨੇ ਦੋਵਾਂ ਕਲਾਕਾਰਾਂ ਦੀ ਪ੍ਰਸ਼ੰਸਾ ਕੀਤੀ ਅਤੇ ਸਨਮਾਨਿਤ ਕੀਤਾ। ਅਖ਼ੀਰ ’ਚ ਭਵਨ ਦੇ ਚੇਅਰਮੈਨ ਅਵਿਨਾਸ਼ ਮਹੇਂਦਰੂ ਨੇ ਸਾਰਿਆਂ ਦਾ ਧੰਨਵਾਦ ਕਰਦਿਆਂ ਕਿਹਾ ਕਿ ‘ਭਜਨ’ ਸ਼ਬਦ ਭਜ ਧਾਤੂ ਤੋਂ ਲਿਆ ਗਿਆ ਹੈ, ਜਿਸਦਾ ਅਰਥ ਸੇਵਾ ਕਰਨਾ ਹੈ।