14-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-10-2026

ਯੂਨੀਵਰਸਿਟੀ ਕਰਮਚਾਰੀ ਡੈਮੋਕ੍ਰੇਟਿਕ ਫਰੰਟ ਵਲੋਂ ਚੋਣ ਪ੍ਰਚਾਰ ਤੇਜ਼, ਵੱਖ-ਵੱਖ ਵਿਭਾਗਾਂ ਵਿਚ ਕੀਤੀ ਮੀਟਿੰਗ - ਨਾਗਰਾ

ਅੰਮ੍ਰਿਤਸਰ, 12 ਅਕਤੂਬਰ (ਸੁਰਿੰਦਰਪਾਲ ਸਿੰਘ ਵਰਪਾਲ)-ਗੁਰੂ ਨਾਨਕ ਦੇਵ ਯੂਨੀਵਰਸਿਟੀ ਨਾਨ ਟੀਚਿੰਗ ਐਸੋਸੀਏਸ਼ਨ ਦੀਆਂ ਚੋਣਾਂ ਲਈ ਅੱਜ ਯੂਨੀਵਰਸਿਟੀ ਕਰਮਚਾਰੀ ਡੈਮੋਕ੍ਰੇਟਿਕ ਫਰੰਟ ਦੀ ਟੀਮ ਵਲੋਂ ਆਪਣਾ ਚੋਣ ਪ੍ਰਚਾਰ ਪੂਰੀ ਤਰ੍ਹਾਂ ਤੇਜ਼ ਕਰ ਦਿੱਤਾ ਗਿਆ ਹੈ। ਇਸ ਮੁਹਿੰਮ ਦੀ ਅਗਵਾਈ ਫਰੰਟ ਦੇ ਪ੍ਰਧਾਨ ਹਰਦੀਪ ਸਿੰਘ ਨਾਗਰਾ ਵਲੋਂ ਕੀਤੀ ਜਾ ਰਹੀ ਹੈ।

Ad Position 21
No active advertisement
ਅਜੀਤ ਡੈਸਕ 14-10-2026
ਅੰਮ੍ਰਿਤਸਰ, 12 ਅਕਤੂਬਰ (ਸੁਰਿੰਦਰਪਾਲ ਸਿੰਘ ਵਰਪਾਲ)-ਗੁਰੂ ਨਾਨਕ ਦੇਵ ਯੂਨੀਵਰਸਿਟੀ ਨਾਨ ਟੀਚਿੰਗ ਐਸੋਸੀਏਸ਼ਨ ਦੀਆਂ ਚੋਣਾਂ ਲਈ ਅੱਜ ਯੂਨੀਵਰਸਿਟੀ ਕਰਮਚਾਰੀ ਡੈਮੋਕ੍ਰੇਟਿਕ ਫਰੰਟ ਦੀ ਟੀਮ ਵਲੋਂ ਆਪਣਾ ਚੋਣ ਪ੍ਰਚਾਰ ਪੂਰੀ ਤਰ੍ਹਾਂ ਤੇਜ਼ ਕਰ ਦਿੱਤਾ ਗਿਆ ਹੈ। ਇਸ ਮੁਹਿੰਮ ਦੀ ਅਗਵਾਈ ਫਰੰਟ ਦੇ ਪ੍ਰਧਾਨ ਹਰਦੀਪ ਸਿੰਘ ਨਾਗਰਾ ਵਲੋਂ ਕੀਤੀ ਜਾ ਰਹੀ ਹੈ। ਚੋਣ ਪ੍ਰਚਾਰ ਦੇ ਤਹਿਤ ਟੀਮ ਵਲੋਂ ਯੂਨੀਵਰਸਿਟੀ ਦੇ ਵੱਖ-ਵੱਖ ਵਿਭਾਗਾਂ ਵਿਚ ਜਾ ਕੇ ਵਿਆਪਕ ਪੱਧਰ ’ਤੇ ਪ੍ਰਚਾਰ ਕੀਤਾ ਗਿਆ ਅਤੇ ਕਰਮਚਾਰੀਆਂ ਨਾਲ ਰਾਬਤਾ ਕਾਇਮ ਕੀਤਾ ਗਿਆ। ਇਸ ਦੌਰਾਨ ਆਗੂਆਂ ਨੇ ਕਰਮਚਾਰੀਆਂ ਨਾਲ ਗੱਲਬਾਤ ਕਰਦਿਆਂ ਫਰੰਟ ਵਲੋਂ ਪਿਛਲੇ ਸਮੇਂ ਦੌਰਾਨ ਕੀਤੇ ਗਏ ਭਲਾਈ ਕੰਮਾਂ ਅਤੇ ਪ੍ਰਾਪਤੀਆਂ ਦੀ ਜਾਣਕਾਰੀ ਸਾਂਝੀ ਕੀਤੀ। ਪ੍ਰਧਾਨ ਹਰਦੀਪ ਸਿੰਘ ਨਾਗਰਾ ਨੇ ਕਿਹਾ ਕਿ ਯੂ.ਕੇ.ਡੀ.ਐੱਫ. ਕਰਮਚਾਰੀਆਂ ਦੇ ਹੱਕਾਂ ਅਤੇ ਭਲਾਈ ਲਈ ਵਚਨਬੱਧ ਰਿਹਾ ਹੈ ਅਤੇ ਭਵਿੱਖ ਵਿਚ ਵੀ ਕਰਮਚਾਰੀਆਂ ਦੀ ਆਵਾਜ਼ ਨੂੰ ਪੂਰੀ ਬੁਲੰਦੀ ਨਾਲ ਚੁੱਕਿਆ ਜਾਵੇਗਾ। ਵੱਖ-ਵੱਖ ਵਿਭਾਗਾਂ ਦੇ ਦੌਰੇ ਦੌਰਾਨ ਕਰਮਚਾਰੀਆਂ ਵਲੋਂ ਫਰੰਟ ਦੀ ਟੀਮ ਦਾ ਭਰਵਾਂ ਸਵਾਗਤ ਕੀਤਾ ਗਿਆ । ਇਸ ਮੌਕੇ ਯੂ.ਕੇ.ਡੀ.ਐੱਫ. ਦੇ ਸਮੂਹ ਆਗੂ ਅਤੇ ਵੱਡੀ ਗਿਣਤੀ ਵਿਚ ਕਰਮਚਾਰੀ ਹਾਜ਼ਰ ਸਨ। ਉਨ੍ਹਾਂ ਕਿਹਾ ਕਿ ਚੋਣਾਂ ਚੋਣ ਨਿਸ਼ਾਨ ਤੇ ਹੀ ਹੋਣਗੀਆਂ ਅਤੇ ਯੂ.ਕੇ.ਡੀ.ਐੱਫ. ਦਾ ਚੋਣ ਨਿਸ਼ਾਨ ‘ਉੱਡਦਾ ਬਾਜ਼’ ਹੀ ਹੋਵੇਗਾ।
Ad Position 22
No active advertisement
ਪਿਛਲੀ ਖ਼ਬਰ ਪਰਵਿੰਦਰ ਸਿੰਘ ਝੋਟਾ ਦਾ ਗੋਲੀਆਂ ਮਾਰ ਕੇ ਕਤਲ ਕਰਨਾ ਅਤਿ ਮੰਦਭਾਗਾ – ਗੁਰਜੰਟ ਸਿੰਘ ਪੱਡੇਆਣਾ ਅਗਲੀ ਖ਼ਬਰ ਲੋੜਵੰਦ ਔਰਤ ਦੀ ਅੱਖ ਦਾ ਮੁਫ਼ਤ ਆਪ੍ਰੇਸ਼ਨ ਕਰਵਾਇਆ
Ad Position 24