ਪਰਵਿੰਦਰ ਸਿੰਘ ਝੋਟਾ ਦਾ ਗੋਲੀਆਂ ਮਾਰ ਕੇ ਕਤਲ ਕਰਨਾ ਅਤਿ ਮੰਦਭਾਗਾ – ਗੁਰਜੰਟ ਸਿੰਘ ਪੱਡੇਆਣਾ
ਬਾਬਾ ਬਕਾਲਾ ਸਾਹਿਬ, 13 ਅਕਤੂਬਰ (ਰਾਜਨ)-ਅੱਜ ਮਾਨਸਾ ਵਿਖੇ ਨਸ਼ਿਆਂ ਖ਼ਿਲਾਫ਼ ਅਵਾਜ਼ ਬੁਲੰਦ ਕਰਨ ਵਾਲੇ ਪਰਵਿੰਦਰ ਸਿੰਘ ਝੋਟਾ ਦਾ ਗੋਲੀਆਂ ਮਾਰ ਕੇ ਕਤਲ ਕਰਨ ਦੀ ਵਾਪਰੀ ਘਟਨਾ ’ਤੇ ਪ੍ਰਤੀਕਰਮ ਪ੍ਰਗਟ ਕਰਦਿਆਂ ਭਾਈ ਗੁਰਜੰਟ ਸਿੰਘ ਪੱਡੇਆਣਾ ਮੁਖੀ ਧੀਆਂ ਦੇ ਰਖਵਾਲੇ ਸੰਸਥਾ (ਬਾਬਾ ਬਕਾਲਾ ਸਾਹਿਬ) ਨੇ ਕਿਹਾ ਹੈ ਕਿ ਪੰਜਾਬ ਦੇ ਇਸਤੋਂ ਮਾੜੇ ਹਾਲਤ ਹੋਰ ਨਹੀਂ ਹੋ ਸਕਦੇ ਹਨ ਕਿ ਪੰਜਾਬ ਵਿੱਚ ਨਸ਼ਿਆਂ ਖ਼ਿਲਾਫ਼ ਅਵਾਜ਼ ਚੁੱਕਣ ਵਾਲੇ ਨਿਧੜਕ ਜੋਧੇ ਪਰਵਿੰਦਰ ਸਿੰਘ ਝੋਟਾ ਦਾ ਸ਼ਰੇਆਮ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ ਹੈ । ਉਨ੍ਹਾਂ ਮੰਗ ਕੀਤੀ ਕਿ ਕਤਲ ਕਰਨ ਵਾਲੇ ਤੁਰੰਤ ਕਾਬੂ ਕਰਕੇ ਉਨ੍ਹਾਂ ਨੁੰ ਸਖ਼ਤ ਤੋਂ ਸਖ਼ਤ ਸਜਾ ਦਿੱਤੀ ਜਾਵੇ।
ਅਜੀਤ ਡੈਸਕ
14-10-2026