ਗੁਰਬਾਣੀ ਕੀਰਤਨ ਅਤੇ ਗੁਰਮਤਿ ਵਿਚਾਰਾਂ ਨਾਲ ਨਿਹਾਲ ਹੋਈਆਂ ਸੰਗਤਾਂ, ਰਾਗੀ ਸਿੰਘਾਂ ਨੂੰ ਸਿਰੋਪਾਓ ਭੇਟ ਕਰਕੇ ਕੀਤਾ ਸਨਮਾਨਿਤ
ਸੁਲਤਾਨਵਿੰਡ, 14 ਅਕਤੂਬਰ (ਗੁਰਨਾਮ ਸਿੰਘ ਬੁੱਟਰ)-ਚੌਥੇ ਪਾਤਸ਼ਾਹ ਸਾਹਿਬ ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਛੇਵੀਂ ਪਾਤਸ਼ਾਹੀ ਨਾਲ ਸਬੰਧਤ ਗੁਰਦੁਆਰਾ ਅਟਾਰੀ ਸਾਹਿਬ, ਪਿੰਡ ਸੁਲਤਾਨਵਿੰਡ ਵਿਖੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਬੰਧਕਾਂ ਅਤੇ ਇਲਾਕੇ ਦੀਆਂ ਸੰਗਤਾਂ ਦੇ ਸਹਿਯੋਗ ਨਾਲ ਵਿਸ਼ੇਸ਼ ਗੁਰਮਤਿ ਸਮਾਗਮ ਸ਼ਰਧਾ ਅਤੇ ਉਤਸ਼ਾਹ ਨਾਲ ਕਰਵਾਇਆ ਗਿਆ। ਇਸ ਮੌਕੇ ਵੱਡੀ ਗਿਣਤੀ ਵਿਚ ਸੰਗਤਾਂ ਨੇ ਗੁਰੂ ਘਰ ਵਿਖੇ ਨਤਮਸਤਕ ਹੋ ਕੇ ਗੁਰਬਾਣੀ ਕੀਰਤਨ ਸਰਵਣ ਕੀਤਾ ਅਤੇ ਗੁਰਮਤਿ ਵਿਚਾਰਾਂ ਰਾਹੀਂ ਗੁਰੂ ਸਾਹਿਬਾਨ ਦੀਆਂ ਸਿੱਖਿਆਵਾਂ ਨਾਲ ਜੁੜਨ ਦਾ ਸੁਨੇਹਾ ਪ੍ਰਾਪਤ ਕੀਤਾ।
ਸੁਲਤਾਨਵਿੰਡ, 14 ਅਕਤੂਬਰ (ਗੁਰਨਾਮ ਸਿੰਘ ਬੁੱਟਰ)-ਚੌਥੇ ਪਾਤਸ਼ਾਹ ਸਾਹਿਬ ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਛੇਵੀਂ ਪਾਤਸ਼ਾਹੀ ਨਾਲ ਸਬੰਧਤ ਗੁਰਦੁਆਰਾ ਅਟਾਰੀ ਸਾਹਿਬ, ਪਿੰਡ ਸੁਲਤਾਨਵਿੰਡ ਵਿਖੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਬੰਧਕਾਂ ਅਤੇ ਇਲਾਕੇ ਦੀਆਂ ਸੰਗਤਾਂ ਦੇ ਸਹਿਯੋਗ ਨਾਲ ਵਿਸ਼ੇਸ਼ ਗੁਰਮਤਿ ਸਮਾਗਮ ਸ਼ਰਧਾ ਅਤੇ ਉਤਸ਼ਾਹ ਨਾਲ ਕਰਵਾਇਆ ਗਿਆ। ਇਸ ਮੌਕੇ ਵੱਡੀ ਗਿਣਤੀ ਵਿਚ ਸੰਗਤਾਂ ਨੇ ਗੁਰੂ ਘਰ ਵਿਖੇ ਨਤਮਸਤਕ ਹੋ ਕੇ ਗੁਰਬਾਣੀ ਕੀਰਤਨ ਸਰਵਣ ਕੀਤਾ ਅਤੇ ਗੁਰਮਤਿ ਵਿਚਾਰਾਂ ਰਾਹੀਂ ਗੁਰੂ ਸਾਹਿਬਾਨ ਦੀਆਂ ਸਿੱਖਿਆਵਾਂ ਨਾਲ ਜੁੜਨ ਦਾ ਸੁਨੇਹਾ ਪ੍ਰਾਪਤ ਕੀਤਾ। ਸਮਾਗਮ ਦੌਰਾਨ ਸੱਚਖੰਡ ਸ੍ਰੀ ਦਰਬਾਰ ਸਾਹਿਬ, ਸ੍ਰੀ ਅੰਮ੍ਰਿਤਸਰ ਸਾਹਿਬ ਦੇ ਗ੍ਰੰਥੀ ਸਿੰਘ ਸਾਹਿਬ ਗਿਆਨੀ ਰਾਜਦੀਪ ਸਿੰਘ ਨੇ ਗੁਰਮਤਿ ਵਿਚਾਰਾਂ ਰਾਹੀਂ ਸੰਗਤਾਂ ਨੂੰ ਸ੍ਰੀ ਗੁਰੂ ਰਾਮਦਾਸ ਜੀ ਦੇ ਜੀਵਨ, ਉਨ੍ਹਾਂ ਦੀਆਂ ਸਿੱਖਿਆਵਾਂ ਅਤੇ ਗੁਰਬਾਣੀ ਦੇ ਉਪਦੇਸ਼ਾਂ ਨੂੰ ਆਪਣੇ ਜੀਵਨ ਵਿੱਚ ਧਾਰਨ ਕਰਨ ਲਈ ਪ੍ਰੇਰਿਤ ਕੀਤਾ। ਇਸ ਤੋਂ ਇਲਾਵਾ ਭਾਈ ਸੁਰਿੰਦਰ ਸਿੰਘ ਹਜ਼ੂਰੀ ਰਾਗੀ, ਭਾਈ ਗਗਨਦੀਪ ਸਿੰਘ ਹਜ਼ੂਰੀ ਰਾਗੀ ਅਤੇ ਬੀਬੀ ਚਰਨਪ੍ਰੀਤ ਕੌਰ ਰਾਗੀ, ਸ੍ਰੀ ਅੰਮ੍ਰਿਤਸਰ ਸਾਹਿਬ ਵਾਲਿਆਂ ਨੇ ਗੁਰਬਾਣੀ ਦੇ ਰਸਭਿੰਨੇ ਕੀਰਤਨ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ। ਗੁਰਬਾਣੀ ਕੀਰਤਨ ਦੌਰਾਨ ਗੁਰਦੁਆਰਾ ਸਾਹਿਬ ਦਾ ਸਮੁੱਚਾ ਵਾਤਾਵਰਨ ਰੂਹਾਨੀ ਰੰਗ ਵਿੱਚ ਰੰਗਿਆ ਗਿਆ। ਸੰਗਤਾਂ ਨੇ ਬੜੀ ਸ਼ਰਧਾ ਅਤੇ ਇਕਾਗਰਚਿੱਤ ਹੋ ਕੇ ਕੀਰਤਨ ਸਰਵਣ ਕੀਤਾ। ਸਮਾਗਮ ਵਿੱਚ ਗੁਰੂ ਸਾਹਿਬਾਨ ਵਲੋਂ ਦਰਸਾਏ ਗਏ ਸੇਵਾ, ਸਿਮਰਨ, ਨਿਮਰਤਾ ਅਤੇ ਮਨੁੱਖਤਾ ਦੀ ਭਲਾਈ ਦੇ ਮਾਰਗ ਉੱਤੇ ਚੱਲਣ ਦੀ ਪ੍ਰੇਰਨਾ ਦਿੱਤੀ ਗਈ। ਇਹ ਗੁਰਮਤਿ ਸਮਾਗਮ ਸ਼ਾਮ 7 ਵਜੇ ਤੋਂ ਰਾਤ 9:45 ਵਜੇ ਤੱਕ ਚੱਲਿਆ। ਸਮਾਗਮ ਦੀ ਸਮਾਪਤੀ ਮੌਕੇ ਗੁਰਦੁਆਰਾ ਸਾਹਿਬ ਦੇ ਮੈਨੇਜਰ ਰਛਪਾਲ ਸਿੰਘ, ਮੈਨੇਜਰ ਸ਼ਮਸ਼ੇਰ ਸਿੰਘ, ਮੀਤ ਮੈਨੇਜਰ ਜੁਗਰਾਜ ਸਿੰਘ ਅਤੇ ਹੋਰ ਪ੍ਰਬੰਧਕਾਂ ਵਲੋਂ ਕੀਰਤਨੀਏ ਅਤੇ ਰਾਗੀ ਸਿੰਘਾਂ ਨੂੰ ਗੁਰੂ ਘਰ ਦੀ ਬਖ਼ਸ਼ਿਸ਼ ਵਜੋਂ ਸਿਰੋਪਾਓ ਭੇਟ ਕਰਕੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਸੰਗਤਾਂ ਨੇ ਗੁਰੂ ਸਾਹਿਬਾਨ ਦੀਆਂ ਸਿੱਖਿਆਵਾਂ ਨੂੰ ਆਪਣੇ ਜੀਵਨ ਵਿਚ ਅਪਣਾਉਣ ਅਤੇ ਗੁਰਬਾਣੀ ਨਾਲ ਜੁੜੇ ਰਹਿਣ ਦਾ ਸੰਕਲਪ ਲਿਆ। ਇਸ ਮੌਕੇ ਰਣਜੋਧ ਸਿੰਘ ਖਜਾਨਚੀ, ਜਰਮਨਜੀਤ ਸਿੰਘ ਸੁਲਤਾਨਵਿੰਡ, ਰਵਿੰਦਰ ਸਿੰਘ ਕਲਰਕ, ਹੈੱਡ ਗ੍ਰੰਥੀ ਵਿਜੇਪਾਲ ਸਿੰਘ, ਗ੍ਰੰਥੀ ਰਣਜੋਧ ਸਿੰਘ, ਰੋਬਨਦੀਪ ਸਿੰਘ, ਮਲਕੀਤ ਸਿੰਘ, ਸੁਰਜੀਤ ਸਿੰਘ ਸਮੇਤ ਇਲਾਕੇ ਦੀਆਂ ਸੰਗਤਾ ਹਾਜ਼ਰ ਸਨ। ਅੱਜ ਦਾ ਸਮਾਗਮ ਸਥਾਨ ਗੁਰਦੁਆਰਾ ਸ੍ਰੀ ਕਲਗੀਧਰ ਮੋਹਨ ਨਗਰ ਸੁਲਤਾਨਵਿੰਡ ਰੋਡ, ਅੰਮਿ੍ਤਸਰ ਸਮਾਂ : 7 ਤੋਂ 9:45 ਤੱਕ