14-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-10-2026

ਕੌਂਸਲਰ ਅਮਰਜੀਤ ਸਿੰਘ ਵਲੋਂ ਵਾਰਡ ਨੰ: 2 ਦੇ ਪਿੰਡ ਗੁਮਟਾਲਾ ’ਚ ਮੁਹੱਲਾ ਕਲੀਨਿਕ ਦਾ ਉਦਘਾਟਨ

ਅੰਮ੍ਰਿਤਸਰ, 14 ਅਕਤੂਬਰ (ਹਰਮਿੰਦਰ ਸਿੰਘ)-ਹਲਕਾ ਪੱਛਮੀ ਦੇ ਵਿਧਾਇਕ ਡਾ: ਜਸਬੀਰ ਸਿੰਘ ਸੰਧੂ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਵਾਰਡ ਨੰ: 2 ਦੇ ਕੌਂਸਲਰ ਅਮਰਜੀਤ ਸਿੰਘ ਗੁਮਟਾਲਾ ਐੱਲ. ਆਈ.

Ad Position 21
No active advertisement
ਅਜੀਤ ਡੈਸਕ 15-10-2026
ਅੰਮ੍ਰਿਤਸਰ, 14 ਅਕਤੂਬਰ (ਹਰਮਿੰਦਰ ਸਿੰਘ)-ਹਲਕਾ ਪੱਛਮੀ ਦੇ ਵਿਧਾਇਕ ਡਾ: ਜਸਬੀਰ ਸਿੰਘ ਸੰਧੂ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਵਾਰਡ ਨੰ: 2 ਦੇ ਕੌਂਸਲਰ ਅਮਰਜੀਤ ਸਿੰਘ ਗੁਮਟਾਲਾ ਐੱਲ. ਆਈ. ਸੀ. ਅਤੇ ਪੀ. ਏ. ਅਮਰਜੀਤ ਸਿੰਘ ਸ਼ੇਰਗਿੱਲ ਵਲੋਂ ਵਾਰਡ ਦੇ ਅਧੀਨ ਪਿੰਡ ਗੁਮਟਾਲਾ ਵਿਖੇ ਮੁਹੱਲਾ ਕਲੀਨਿਕ ਦਾ ਉਦਘਾਟਨ ਕੀਤਾ। ਦੌਰਾਨ ਗੱਲਬਾਤ ਕਰਦੇ ਹੋਏ ਕੌਂਸਲਰ ਅਮਰਜੀਤ ਸਿੰਘ ਗੁਮਟਾਲਾ ਐੱਲ.ਆਈ.ਸੀ. ਨੇ ਕਿਹਾ ਪੰਜਾਬ ਸਰਕਾਰ ਦਾ ਟੀਚਾ ਲੋਕਾਂ ਨੂੰ ਚੰਗੀ ਸਿਹਤ ਸਹੂਲਤਾ ਅਤੇ ਚੰਗੇਰੀ ਸਿੱਖਿਆ ਹੈ। ਜਿਸ ਦੇ ਤਹਿਤ ਸ਼ਹਿਰ ਵਿਚ ਮੁਹੱਲੇ ਮੁਹੱਲੇ ਵਿਚ ਮੁਹੱਲਾ ਕਲੀਨਕ ਖੋਲੇ ਗਏ ਹਨ, ਜਿਸ ਦੇ ਨਾਲ ਲੋਕਾਂ ਨੂੰ ਆਪਣੇ ਨੇੜੇ ਹੀ ਸਿਹਤ ਸਹੂਲਤਾਂ ਪ੍ਰਾਪਤ ਕਰਨ ਵਿਚ ਮਦਦ ਮਿਲੇਗੀ । ਮੁਹੱਲਾ ਕਲੀਨਿਕਾਂ ਰਾਹੀਂ ਆਮ ਲੋਕਾਂ ਨੂੰ ਮੁੱਢਲੀਆਂ ਸਿਹਤ ਸੇਵਾਵਾਂ ਆਪਣੇ ਇਲਾਕੇ ’ਚ ਹੀ ਮਿਲ ਸਕਦੀਆਂ ਹਨ, ਜਿਸ ਨਾਲ ਉਨ੍ਹਾਂ ਨੂੰ ਛੋਟੀਆਂ-ਮੋਟੀਆਂ ਬਿਮਾਰੀਆਂ ਦੇ ਇਲਾਜ ਲਈ ਦੂਰ ਨਹੀਂ ਜਾਣਾ ਪਵੇਗਾ। ਇਲਾਕਾ ਨਿਵਾਸੀਆਂ ਨੇ ਮੁਹੱਲਾ ਕਲੀਨਿਕ ਦੀ ਸ਼ੁਰੂਆਤ ਦਾ ਸਵਾਗਤ ਕਰਦਿਆਂ ਕਿਹਾ ਕਿ ਅਜਿਹੀਆਂ ਸਿਹਤ ਸਹੂਲਤਾਂ ਨਾਲ ਆਮ ਲੋਕਾਂ ਨੂੰ ਕਾਫ਼ੀ ਲਾਭ ਮਿਲੇਗਾ। ਇਸ ਮੌਕੇ ਤੇ ਕਰਣਜੋਤ ਸਿੰਘ, ਬਲਾਕ ਪ੍ਰਧਾਨ ਜਨਕ ਰਾਜ ਗੁਮਟਾਲਾ, ਰਨੀ ਨਾਹਰ ਜ਼ਿਲ੍ਹਾ ਪ੍ਰਧਾਨ ਨਸ਼ਾ ਮੁਕਤੀ ਮੋਰਚਾ, ਵਾਰਡ ਪ੍ਰਧਾਨ ਕੰਵਲਜੀਤ ਸਿੰਘ, ਬਲਦੇਵ ਸਿੰਘ ਜੋਸਨ, ਪ੍ਰਧਾਨ ਸਰਬਜੀਤ ਸਿੰਘ ਲਾਡੀ ਸਹੋਤਾ, ਬਲਾਕ ਪ੍ਰਧਾਨ ਦਵੇਸ਼ ਕੁਮਾਰ ਨਸ਼ਾ ਮੁਕਤੀ ਮੋਰਚਾ, ਡਾ: ਕਿਰਨਦੀਪ ਕੌਰ, ਸੰਦੀਪ ਸੁਪਰਵਾਈਜਰ ਡਾ: ਵਿਕਰਮਜੀਤ ਸਿੰਘ, ਹਰਪ੍ਰੀਤ ਕੌਰ, ਰਣਜੀਤ ਕੌਰ ਏ.ਐੱਨ.ਐੱਮ., ਰਵਿੰਦਰ ਕੌਰ ਆਸ਼ਾ ਵਰਕਰ ਆਦਿ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਸੱਚਖੰਡ ਐਕਸਪ੍ਰੈਸ ਸਾਢੇ 10 ਘੰਟੇ ਦੇਰੀ ਨਾਲ ਹੋਈ ਰਵਾਨਾ ਅਗਲੀ ਖ਼ਬਰ ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿਖੇ ਵਿਦਿਆਰਥੀਆਂ ਵਲੋਂ ਰੋਸ ਮਾਰਚ
Ad Position 24