14-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-10-2026

ਪਰਵਿੰਦਰ ਸਿੰਘ ਝੋਟਾ ਦਾ ਕਤਲ ਸਰਕਾਰੀ ਤੰਤਰ ਅਤੇ ਨਸ਼ਾ ਤਸਕਰਾਂ ਦੀ ਸਾਜਿਸ਼ ਦਾ ਸਿੱਟਾ : ਹਵਾਰਾ ਕਮੇਟੀ

ਅੰਮ੍ਰਿਤਸਰ, 14 ਅਕਤੂਬਰ (ਜਸਵੰਤ ਸਿੰਘ ਜੱਸ)-ਜਥੇਦਾਰ ਜਗਤਾਰ ਸਿੰਘ ਹਵਾਰਾ ਕਮੇਟੀ ਨੇ ਨਸ਼ਿਆਂ ਵਿਰੁੱਧ ਮੁਹਿੰਮ ਚਲਾ ਰਹੇ ਸਿੱਖ ਨੌਜਵਾਨ ਪਰਵਿੰਦਰ ਸਿੰਘ ਝੋਟਾ ਦੇ ਕਤਲ ਦੀ ਕਰੜੀ ਨਿੰਦਾ ਕਰਦਿਆਂ ਕਿਹਾ ਹੈ਀ਕਿ ਇਹ ਕਤਲ ਸਰਕਾਰੀ ਤੰਤਰ ਅਤੇ ਨਸ਼ਾ ਤਸਕਰ ਅਸ਼ਵਨੀ ਕੁਮਾਰ ਦੀ ਸਾਜਿਸ਼ ਕਾਰਨ ਹੋਇਆ ਹੈ। ਹਵਾਰਾ ਕਮੇਟੀ ਦੇ ਮੁੱਖ ਬੁਲਾਰੇ ਪ੍ਰੋਫੈਸਰ ਬਲਜਿੰਦਰ ਸਿੰਘ, ਬਾਪੂ ਗੁਰਚਰਨ ਸਿੰਘ, ਮਹਾਂਬੀਰ ਸਿੰਘ ਸੁਲਤਾਨਵਿੰਡ ਅਤੇ ਡਾ.

Ad Position 21
No active advertisement
ਅਜੀਤ ਡੈਸਕ 15-10-2026
ਅੰਮ੍ਰਿਤਸਰ, 14 ਅਕਤੂਬਰ (ਜਸਵੰਤ ਸਿੰਘ ਜੱਸ)-ਜਥੇਦਾਰ ਜਗਤਾਰ ਸਿੰਘ ਹਵਾਰਾ ਕਮੇਟੀ ਨੇ ਨਸ਼ਿਆਂ ਵਿਰੁੱਧ ਮੁਹਿੰਮ ਚਲਾ ਰਹੇ ਸਿੱਖ ਨੌਜਵਾਨ ਪਰਵਿੰਦਰ ਸਿੰਘ ਝੋਟਾ ਦੇ ਕਤਲ ਦੀ ਕਰੜੀ ਨਿੰਦਾ ਕਰਦਿਆਂ ਕਿਹਾ ਹੈ਀ਕਿ ਇਹ ਕਤਲ ਸਰਕਾਰੀ ਤੰਤਰ ਅਤੇ ਨਸ਼ਾ ਤਸਕਰ ਅਸ਼ਵਨੀ ਕੁਮਾਰ ਦੀ ਸਾਜਿਸ਼ ਕਾਰਨ ਹੋਇਆ ਹੈ। ਹਵਾਰਾ ਕਮੇਟੀ ਦੇ ਮੁੱਖ ਬੁਲਾਰੇ ਪ੍ਰੋਫੈਸਰ ਬਲਜਿੰਦਰ ਸਿੰਘ, ਬਾਪੂ ਗੁਰਚਰਨ ਸਿੰਘ, ਮਹਾਂਬੀਰ ਸਿੰਘ ਸੁਲਤਾਨਵਿੰਡ ਅਤੇ ਡਾ. ਸੁਖਦੇਵ ਸਿੰਘ ਬਾਬਾ ਜਾਰੀ ਸਾਂਝੇ ਬਿਆਨ ਵਿਚ ਦੱਸਿਆ ਕਿ ਪਰਵਿੰਦਰ ਸਿੰਘ ਝੋਟਾ ਬਾਕਸਿੰਗ ਦਾ ਵਧੀਆ ਖਿਡਾਰੀ ਸੀ ਤੇ ਪਿਛਲੇ ਕਾਫੀ ਸਮੇਂ ਤੋਂ ਐਂਟੀ ਡਰੱਗ ਫੋਰਸ ਦੇ ਸੰਚਾਲਕ ਵਜੋਂ ਨਸ਼ਿਆਂ ਵਿਰੁੱਧ ਮੁਹਿੰਮ ਚਲਾ ਰਿਹਾ ਸੀ, ਜਿਸ ਕਰਕੇ ਡਰੱਗ ਮਾਫੀਆ ਅਤੇ ਨਸ਼ਾ ਤਸਕਰਾਂ ਵਲੋਂ ਪਰਵਿੰਦਰ ਸਿੰਘ ਉੱਪਰ ਕਈ ਝੂਠੇ ਕੇਸ ਦਰਜ ਕਰਵਾਏ ਗਏ ਸਨ । ਉਨ੍ਹਾਂ ਕਿਹਾ ਕਿ ਗੁਰੂਆਂ ਪੀਰਾਂ ਦੀ ਧਰਤੀ ਪੰਜਾਬ ਵਿਚ ਨਸ਼ੇ ਦਾ ਦਰਿਆ ਡਰੱਗ ਮਾਫੀਆ ਵਲੋਂ ਚਲਾਇਆ ਗਿਆ ਹੈ, ਜਿਸ ਕਾਰਨ ਹਜ਼ਾਰਾਂ ਨੌਜਵਾਨ ਨਸ਼ੇ ਦਾ ਸ਼ਿਕਾਰ ਹੋ ਕੇ ਭਰ ਜਵਾਨੀ ਵਿਚ ਇਸ ਦੁਨੀਆਂ ਨੂੰ ਛੱਡ ਰਹੇ ਹਨ। ਇਸ ਦੌਰਾਨ ਪੰਜਾਬ ਵਿਚ ਵੱਖ-ਵੱਖ ਪਾਰਟੀਆਂ ਦੀਆਂ ਸਰਕਾਰਾਂ ਨੇ ਨਸ਼ੇ ਬੰਦ ਕਰਨ ਦਾ ਵਾਅਦਾ ਕੀਤਾ ਪਰ ਨਸ਼ਾ ਬੰਦ ਕਰਨ ਦੀ ਬਜਾਏ ਸਰਕਾਰਾਂ ਕਥਿਤ ਤੌਰ ’ਤੇ ਖੁਦ ਨਸ਼ਾ ਤਸਕਰਾਂ ਦੀ ਪਿੱਠ ਤੇ ਆਣ ਖਲੋਂਦੀਆਂ ਰਹੀਆਂ। ਉਨ੍ਹਾਂ ਕਿਹਾ ਕਿ ਅਸ਼ਵਨੀ ਕੁਮਾਰ ਉੱਪਰ 2023 ਵਿਚ ਨਸ਼ਾ ਤਸਕਰੀ ਦਾ ਕੇਸ ਦਰਜ ਹੋਇਆ ਸੀ, ਪਰ ਉਸ ਤੋਂ ਬਾਅਦ ਨਾ ਤਾਂ ਇਸ ਦਾ ਮੈਡੀਕਲ ਲਾਇਸੈਂਸ ਕੈਂਸਲ ਹੋਇਆ ਬਲਕਿ ਉਸ ਨੂੰ ਹਥਿਆਰ ਦਾ ਲਾਇਸੰਸ ਵੀ ਦਿੱਤਾ ਗਿਆ ਜੋ ਕਿ ਪਰਵਿੰਦਰ ਸਿੰਘ ਝੋਟੇ ਦੇ ਕਤਲ ਦਾ ਕਾਰਨ ਬਣਿਆ। ਹਵਾਰਾ ਕਮੇਟੀ ਆਗੂਆਂ ਨੇ ਕਿਹਾ ਹੁਣ ਜੋ ਨਸ਼ਾ ਤਸਕਰ ਅਸ਼ਵਨੀ ਕੁਮਾਰ ਦਾ ਘਰ ਅਤੇ ਦੁਕਾਨ ਢਾਹੀ ਗਈ ਹੈ, ਜੇਕਰ ਇਹ ਐਕਸ਼ਨ ਪ੍ਰਸ਼ਾਸਨ ਵਲੋਂ ਪਹਿਲਾਂ ਹੀ ਲੈ ਲਿਆ ਹੁੰਦਾ ਤਾਂ ਪਰਵਿੰਦਰ ਸਿੰਘ ਝੋਟੇ ਦੀ ਜਾਨ ਬਚ ਸਕਦੀ ਸੀ। ਉਨ੍ਹਾਂ ਮੰਗ ਕੀਤੀ ਕਿ ਅਸ਼ਵਨੀ ਕੁਮਾਰ ਅਤੇ ਉਸ ਨੂੰ ਫੋਨ ਉੱਤੇ ਪਰਵਿੰਦਰ ਸਿੰਘ ਦਾ ਕਤਲ ਕਰਨ ਦਾ ਹੁਕਮ ਦੇਣ ਵਾਲੇ ਵਿਅਕਤੀ ਦਾ ਪਰਦਾਫਾਸ਼ ਕੀਤਾ ਜਾਵੇ । ਉਨ੍ਹਾਂ ਪੰਜਾਬ ਦੇ ਲੋਕਾਂ ਨੂੰ ਵੀ ਅਪੀਲ ਕੀਤੀ ਕਿ ਨਸ਼ਾ ਤਸਕਰਾਂ ਵਿਰੁੱਧ ਇੱਕਜੁੱਟ ਹੋ ਕੇ ਲੜਾਈ ਲੜੀ ਜਾਵੇ ਤਾਂ ਕਿ ਪੰਜਾਬ ਦੀ ਨੌਜਵਾਨੀ ਨੂੰ ਬਰਬਾਦ ਹੋਣ ਤੋਂ ਬਚਾਇਆ ਜਾ ਸਕੇ।
Ad Position 22
No active advertisement
ਪਿਛਲੀ ਖ਼ਬਰ ਗੁਰੂ ਨਾਨਕ ਦੇਵ ਯੂਨੀਵਰਸਿਟੀ ਨਾਨ-ਟੀਚਿੰਗ ਇੰਪਲਾਇਜ਼ ਐਸੋਸੀਏਸ਼ਨ ਦੀ ਚੋਣ ਅੱਜ ਅਗਲੀ ਖ਼ਬਰ ਵਰਲਡ ਸਿੱਖ ਪਾਰਲੀਮੈਂਟ ਵਲੋਂ ਨਸ਼ਾ ਵਿਰੋਧੀ ਕਾਰਕਕੁੰਨ ਪਰਵਿੰਦਰ ਸਿੰਘ ਝੋਟਾ ਦੀ ਹੱਤਿਆ ਦੀ ਸਖ਼ਤ ਨਿੰਦਾ
Ad Position 24