ਯੁੱਧ ਨਸ਼ਿਆਂ ਵਿਰੁਧ ਮੁਹਿੰਮ ਤਹਿਤ ਅੰਮ੍ਰਿਤਸਰ ’ਚ ਕੱਢੀ ਵਿਸ਼ਾਲ ਸਾਈਕਲ ਰੈਲੀ
ਅੰਮ੍ਰਿਤਸਰ, 14 ਅਕਤੂਬਰ (ਰੇਸ਼ਮ ਸਿੰਘ)- ਯੁੱਧ ਨਸ਼ਿਆਂ ਵਿਰੁਧ ਮੁਹਿੰਮ ਤਹਿਤ ਅੱਜ ਪੁਲਿਸ ਕਮਿਸ਼ਨੇਰਟ ਵਲੋਂ ਕੀਤੇ ਉਪਰਾਲੇ ਤਹਿਤ ਨਸ਼ਿਆਂ ਵਿਰੁਧ ਜਾਗਰੂਕਤਾ ਪੈਦਾ ਕਰਨ ਲਈ ਤੇ ਨੌਜਵਾਨਾਂ ਨੂੰ ਸਿਹਤਮੰਦ ਜੀਵਨ ਸ਼ੈਲੀ ਨਾਲ ਜੋੜਨ ਲਈ ਵਿਸ਼ਾਲ ਸਾਈਕਲ ਰੈਲੀ ਦਾ ਆਯੋਜ਼ਨ ਕੀਤਾ ਗਿਆ, ਜਿਸ ’ਚ ਪੁਲਿਸ ਅਧਿਕਾਰੀਆਂ ਤੇ ਮੁਲਾਜ਼ਮਾਂ, ਸੇਵਾ ਮੁਕਤ ਅਧਿਕਾਰੀਆਂ , ਵਿਦਿਆਰਥੀਆਂ ਤੇ ਸਮਾਜ ਸੇਵੀਆਂ ਨੇ ਵੱਡੀ ਤਾਦਾਦ ’ਚ ਸ਼ਿਰਕਤ ਕੀਤੀ। ਪੁਲਿਸ ਕਮਿਸ਼ਨਰ ਹਰਮਨਬੀਰ ਸਿੰਘ ਗਿੱਲ ਨੇ ਦੱਸਿਆ ਕਿ ਇਸ ਰੈਲੀ ਦਾ ਮੁੱਖ ਉਦੇਸ਼ ਨੌਜਵਾਨ ਪੀੜ੍ਹੀ ਨੂੰ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਤੋਂ ਜਾਣੂ ਕਰਵਾਉਣਾ, ਖੇਡਾਂ ਅਤੇ ਸਰੀਰਕ ਕਸਰਤ ਪ੍ਰਤੀ ਉਤਸ਼ਾਹਿਤ ਕਰਨਾ ਅਤੇ ਸਮਾਜ ਵਿਚ ਨਸ਼ਾ ਮੁਕਤ ਪੰਜਾਬ ਦਾ ਸੰਦੇਸ਼ ਘਰ-ਘਰ ਤੱਕ ਪਹੁੰਚਾਉਣਾ ਸੀ।
ਅੰਮ੍ਰਿਤਸਰ, 14 ਅਕਤੂਬਰ (ਰੇਸ਼ਮ ਸਿੰਘ)- ਯੁੱਧ ਨਸ਼ਿਆਂ ਵਿਰੁਧ ਮੁਹਿੰਮ ਤਹਿਤ ਅੱਜ ਪੁਲਿਸ ਕਮਿਸ਼ਨੇਰਟ ਵਲੋਂ ਕੀਤੇ ਉਪਰਾਲੇ ਤਹਿਤ ਨਸ਼ਿਆਂ ਵਿਰੁਧ ਜਾਗਰੂਕਤਾ ਪੈਦਾ ਕਰਨ ਲਈ ਤੇ ਨੌਜਵਾਨਾਂ ਨੂੰ ਸਿਹਤਮੰਦ ਜੀਵਨ ਸ਼ੈਲੀ ਨਾਲ ਜੋੜਨ ਲਈ ਵਿਸ਼ਾਲ ਸਾਈਕਲ ਰੈਲੀ ਦਾ ਆਯੋਜ਼ਨ ਕੀਤਾ ਗਿਆ, ਜਿਸ ’ਚ ਪੁਲਿਸ ਅਧਿਕਾਰੀਆਂ ਤੇ ਮੁਲਾਜ਼ਮਾਂ, ਸੇਵਾ ਮੁਕਤ ਅਧਿਕਾਰੀਆਂ , ਵਿਦਿਆਰਥੀਆਂ ਤੇ ਸਮਾਜ ਸੇਵੀਆਂ ਨੇ ਵੱਡੀ ਤਾਦਾਦ ’ਚ ਸ਼ਿਰਕਤ ਕੀਤੀ। ਪੁਲਿਸ ਕਮਿਸ਼ਨਰ ਹਰਮਨਬੀਰ ਸਿੰਘ ਗਿੱਲ ਨੇ ਦੱਸਿਆ ਕਿ ਇਸ ਰੈਲੀ ਦਾ ਮੁੱਖ ਉਦੇਸ਼ ਨੌਜਵਾਨ ਪੀੜ੍ਹੀ ਨੂੰ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਤੋਂ ਜਾਣੂ ਕਰਵਾਉਣਾ, ਖੇਡਾਂ ਅਤੇ ਸਰੀਰਕ ਕਸਰਤ ਪ੍ਰਤੀ ਉਤਸ਼ਾਹਿਤ ਕਰਨਾ ਅਤੇ ਸਮਾਜ ਵਿਚ ਨਸ਼ਾ ਮੁਕਤ ਪੰਜਾਬ ਦਾ ਸੰਦੇਸ਼ ਘਰ-ਘਰ ਤੱਕ ਪਹੁੰਚਾਉਣਾ ਸੀ। ਇਸ ਸਾਈਕਲ ਰੈਲੀ ਵਿਚ ਲਗਭਗ 120 ਸਾਈਕਲ ਸਵਾਰਾਂ ਨੇ ਉਤਸ਼ਾਹ ਨਾਲ ਭਾਗ ਲਿਆ, ਜਿਨ੍ਹਾਂ ਵਿਚ ਕਰੀਬ 80 ਐੱਸ.ਪੀ.ਸੀ. ਵਿਦਿਆਰਥੀ ਵੀ ਸ਼ਾਮਿਲ ਸਨ। ਸਾਰੇ ਭਾਗੀਦਾਰਾਂ ਨੇ ਨਸ਼ਿਆਂ ਵਿਰੁੱਧ ਜਾਗਰੂਕਤਾ ਫੈਲਾਉਣ ਅਤੇ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰਹਿਣ ਲਈ ਪ੍ਰੇਰਿਤ ਕਰਨ ਦਾ ਸੰਕਲਪ ਲਿਆ। ਇਹ ਸਾਈਕਲ ਰੈਲੀ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਪਿਛਲੇ ਗੇਟ ਤੋਂ ਸ਼ੁਰੂ ਹੋ ਕੇ ਮਾਹਲ ਬਾਈਪਾਸ ਰਾਹੀਂ ਇੰਡੀਆ ਗੇਟ ਤੱਕ ਕੱਢੀ ਗਈ। ਰਸਤੇ ਵਿਚ ਸਾਈਕਲ ਸਵਾਰਾਂ ਨੇ ਲੋਕਾਂ ਨੂੰ ਨਸ਼ਿਆਂ ਦੇ ਖ਼ਤਰਿਆਂ ਅਤੇ ਨਸ਼ਾ ਮੁਕਤ ਸਮਾਜ ਬਾਰੇ ਜਾਗਰੂਕ ਕੀਤਾ। ਇਸ ਮੌਕੇ ਸਾਂਝ ਕੇਂਦਰ ਦੇ ਇੰਚਾਰਜ ਇੰਸ: ਪਰਮਦੀਪ ਕੌਰ ਸਮੇਤ ਸਾਂਝ ਟੀਮ, ਅਤੇ ਟਰਬਨੇਟ ਸਾਈਕਲ ਗਰੁੱਪ ਦੇ ਮੈਂਬਰਾਂ ਨੇ ਵੀ ਵਿਸ਼ੇਸ਼ ਤੌਰ ’ਤੇ ਸ਼ਮੂਲੀਅਤ ਕੀਤੀ। ਗਰੁੱਪ ਦੇ ਮੈਂਬਰ ਤਜਿੰਦਰ ਪਾਲ ਸਿੰਘ ਸੇਵਾਮੁਕਤ ਏ.ਡੀ.ਸੀ., ਕੁਲਵੰਤ ਸਿੰਘ ਸੇਵਾਮੁਕਤ ਖੇਤੀਬਾੜੀ ਅਫ਼ਸਰ ਅਤੇ ਇੰਸਪੈਕਟਰ ਹਰਦੀਪ ਸਿੰਘ ਨੇ ਵੀ ਸਮਾਜਿਕ ਉਪਰਾਲੇ ਵਿਚ ਆਪਣਾ ਯੋਗਦਾਨ ਪਾਇਆ।